Shadow

Punjab

ਰਾਸ਼ਟਰੀ ਕੈਡਿਟ ਕੋਰ ਗਰਲਜ਼ ਵਿੰਗ ਲਈ ਆਰਮੀ ਅਟੈਚਮੈਂਟ ਕੈਂਪ ਦਾ ਆਯੋਜਨ ਮਿਲਟਰੀ ਸਟੇਸ਼ਨ, ਖਾਸਾ ਵਿਖੇ ਹੋਇਆ

ਰਾਸ਼ਟਰੀ ਕੈਡਿਟ ਕੋਰ ਗਰਲਜ਼ ਵਿੰਗ ਲਈ ਆਰਮੀ ਅਟੈਚਮੈਂਟ ਕੈਂਪ ਦਾ ਆਯੋਜਨ ਮਿਲਟਰੀ ਸਟੇਸ਼ਨ, ਖਾਸਾ ਵਿਖੇ ਹੋਇਆ

Punjab
ਅੰਮ੍ਰਿਤਸਰ, 24 ਮਾਰਚ 2024। ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ.), ਅੰਮ੍ਰਿਤਸਰ ਦੀ 1 ਪੰਜਾਬ ਗਰਲਜ਼ ਬਟਾਲੀਅਨ, ਆਰਮੀ ਬਟਾਲੀਅਨ ਦੇ ਨਾਲ ਤਾਲਮੇਲ ਵਿੱਚ, ਮਿਲਟਰੀ ਸਟੇਸ਼ਨ, ਖਾਸਾ ਵਿਖੇ ਨੈਸ਼ਨਲ ਕੈਡੇਟ ਕੋਰ ਦੇ ਆਰਮੀ ਅਟੈਚਮੈਂਟ ਕੈਂਪ ਦੇ ਸਫਲ ਸਮਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ। ਇਸ 12 ਦਿਨਾਂ ਕੈਂਪ ਵਿੱਚ ਮਾਝਾ ਪੱਟੀ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਬਟਾਲਾ, ਧਾਰੀਵਾਲ ਅਤੇ ਦੀਨਾਨਗਰ ਦੇ ਸਰਹੱਦੀ ਖੇਤਰਾਂ ਨਾਲ ਸਬੰਧਤ ਆਰਮੀ, ਏਅਰ ਅਤੇ ਨੇਵਲ ਐਨਸੀਸੀ ਬਟਾਲੀਅਨ ਦੇ 65 ਸੀਨੀਅਰ ਵਿੰਗ ਗਰਲ ਕੈਡਿਟਾਂ ਨੇ ਭਾਗ ਲਿਆ। ਇਸ ਸ਼ਾਨਦਾਰ ਮੌਕੇ ਦਾ ਉਦੇਸ਼ ਚੁਣੀਆਂ ਗਈਆਂ ਐਨਸੀਸੀ ਲੜਕੀਆਂ ਦੇ ਕੈਡਿਟਾਂ ਨੂੰ ਇੱਕ ਨਿਯਮਤ ਆਰਮੀ ਯੂਨਿਟ ਦੇ ਮਾਹੌਲ ਵਿੱਚ ਫੌਜੀ ਸਿਖਲਾਈ ਦੇ ਐਕਸਪੋਜਰ ਵਿੱਚ ਸਿਖਲਾਈ ਅਤੇ ਸ਼ਕਤੀ ਪ੍ਰਦਾਨ ਕਰਨਾ ਹੈ ਤਾਂ ਜੋ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਵਿਸ਼ਵਾਸ, ਪ੍ਰੇਰਣਾ ਅਤੇ ਇੱਕ ਬਿਹਤਰ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕੀਤੀ ਜਾ ਸਕੇ। ਇਹ ਨੌਜਵਾਨ ਕੈਡਿਟਾਂ ਵਿੱਚ ਦੇਸ਼ ਭਗਤੀ, ਅਗਵਾਈ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਵੀ ਸ਼ਾਮਲ ਹੈ। ਆਰਮੀ ਅਟ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖੁਦ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਸ਼ਮੂਲੀਅਤ ਕਰਨ ਲਈ ਕੀਤੀ ਸਵੀਪ ਟੀਮ ਦੀ ਅਗਵਾਈ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖੁਦ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਸ਼ਮੂਲੀਅਤ ਕਰਨ ਲਈ ਕੀਤੀ ਸਵੀਪ ਟੀਮ ਦੀ ਅਗਵਾਈ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ:  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਵੇਂ ਬਣੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ ਹੋਏ ਆਈ.ਪੀ.ਐੱਲ. ਮੈਚ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪਹਿਲ ਕਦਮੀ ਸਦਕਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀ ਮਾਜਰਾ ਅਤੇ ਪੀ ਟੀ ਯੂ ਕੈਂਪਸ ਮੋਹਾਲੀ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਪਹਿਲੀ ਵਾਰ ਵੋਟਰ ਬਣੇ ਮੈਂਬਰਾਂ ਨੇ ਮੈਚ ਵੇਖਣ ਆਏ ਕ੍ਰਿਕਟ ਪ੍ਰੇਮੀਆਂ ਨੂੰ ਵੱਧ ਚੜ੍ਹ ਕੇ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਾ ਸਿਰਫ਼ ਜ਼ਿਲ੍ਹਾ ਸਵੀਪ ਟੀਮ ਦੀ ਅੱਗੇ ਹੋ ਕੇ ਅਗਵਾਈ ਕੀਤੀ, ਸਗੋਂ ਖੁਦ ਵੀ ਬਹੁਤ ਸਾਰੇ ਨੌਜਵਾਨਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਸ਼ਮੂਲੀਅਤ ਕਰਨ ਲਈ ਉਤਸ਼ਾਹਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਦੌਰਾਨ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ 'ਇਸ ਵਾਰ 70 ਪਾਰ' ਦਾ ਟੀਚਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸਾਹਿਬਜ਼ਾਦਾ ਅਜੀਤ ਸਿੰ...
ਖੇਤਰੀ ਫ਼ਲ਼, ਖੇਤਰੀ ਪਹਿਰਾਵੇ, ਖੇਤਰੀ ਪਕਵਾਨ ਤੇ ਖੇਤਰੀ ਫ਼ਸਲਾਂ ਦੀ ਸੁਯੋਗ ਵਰਤੋਂ ਲਈ ਲੋਕ ਚੇਤਨਾ ਲਹਿਰ ਦੀ ਸਖ਼ਤ ਲੋੜ ਹੈ— ਗੁਰਭਜਨ ਗਿੱਲ

ਖੇਤਰੀ ਫ਼ਲ਼, ਖੇਤਰੀ ਪਹਿਰਾਵੇ, ਖੇਤਰੀ ਪਕਵਾਨ ਤੇ ਖੇਤਰੀ ਫ਼ਸਲਾਂ ਦੀ ਸੁਯੋਗ ਵਰਤੋਂ ਲਈ ਲੋਕ ਚੇਤਨਾ ਲਹਿਰ ਦੀ ਸਖ਼ਤ ਲੋੜ ਹੈ— ਗੁਰਭਜਨ ਗਿੱਲ

Punjab
ਲੁਧਿਆਣਾਃ 24 ਮਾਰਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਅਤੇ ਬਾਬੂਸ਼ਾਹੀ ਡਾਟ ਕਾਮ ਦੇ ਸਹਿਯੋਗ ਨਾਲ਼ ਮਿੱਠੇ ਪੋਲੇ ਬੇਰਾਂ ਦੀ ਧਰਤੀ ਵਜੋਂ ਜਾਣੇ ਜਾਂਦੇ ਪਿੰਡ ਗੁੜੇ (ਨੇੜੇ ਚੌਕੀਮਾਨ) ਜ਼ਿਲ੍ਹਾ ਲੁਧਿਆਣਾ ਵਿਖੇ ਸ.ਗੁਰਮੀਤ ਸਿੰਘ ਮਾਨ ਦੇ ਖੇਤਾਂ ਵਿੱਚ ਬੇਰ ਬਗੀਚਾ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਮਾਹਿਰਾਂ,ਕਿਸਾਨਾਂ, ਖਿਡਾਰੀਆਂ, ਲੇਖਕਾਂ ਤੇ ਇਫਕੋ ਸਹਿਕਾਰੀ ਸੰਸਥਾ ਦੇ ਮਾਹਿਰਾਂ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਸੱਭਿਆਚਾਰਕ ਸਖ਼ਸ਼ੀਅਤਾਂ ਨੇ ਹਿੱਸਾ ਲਿਆ। ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਸਾਡੇ ਖੇਤਰੀ ਫ਼ਲ਼, ਖੇਤਰੀ ਪਹਿਰਾਵੇ, ਖੇਤਰੀ ਪਕਵਾਨ ਤੇ ਖੇਤਰੀ ਫ਼ਸਲਾਂ ਸ਼ਾਂਭਣ ਲਈ ਅਜਿਹੇ ਮੇਲੇ ਲਗਾਉਣੇ ਬਹੁਤ ਜ਼ਰੂਰੀ ਹਨ। ਇਹਨਾਂ ਦੀ ਮਹਿਕ ਪੰਜਾਬ ਅਤੇ ਪੰਜਾਬੀਅਤ ਨੂੰ ਹਮੇਸ਼ਾ ਤਰੋ ਤਾਜਾ ਰੱਖਦੀ ਹੈ।ਬਾਬੂਸ਼ਾਹੀ ਡਾਟ ਕਾਮ ਵੱਲੋਂ ਬਲਜੀਤ ਬੱਲੀ ਨੇ ਆਪਣੇ ਵਿਚਾਰ ਸਾਂਥਝੇ ਕਰਦਿਆਂ ਕਿਹਾ ਕਿ ਸਾਡੀ ਖੁਰਾਕ ਬਾਜਰਾ, ਕੋਧਰੇ ਤੇ ਮੱਕੀ ਵਰਗੀਆਂ ਰਵਾਇਤੀ ਫਸਲਾਂ ਸਨ, ਸਾਡੇ ਬਠਿੰਡਾ ਇਲਾਕੇ ਵਿੱਚ...
ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

Punjab
ਚੰਡੀਗੜ੍ਹ, 23 ਮਾਰਚ:     ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।   ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰ ਰਹੇ ਹਨ, ਜਦਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਦੇ ਮੈਂਬਰ ਹਨ।   ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਪੁਲੀਸ ਨੇ ਥਾਣਾ ਦਿੜ੍ਹਬਾ ਦੇ ਖੇਤਰ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਅੱਠ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਹੈ।   ਗ੍ਰਿਫਤਾ...
ਲੋਕ ਸਭਾ ਚੋਣਾਂ ਵਿਚ ਅਪਰਾਧੀਆਂ, ਨਸ਼ੇ ਅਤੇ ਧਨ ਬਲ ਦਾ ਗੁਆਂਢੀ ਸੂਬਿਆਂ ਵਿਚ ਆਵਾਜਾਈ ਰੋਕਣ ਲਈ ਅੰਤਰ ਰਾਜੀ ਤਾਲਮੇਲ ਬੈਠਕ

ਲੋਕ ਸਭਾ ਚੋਣਾਂ ਵਿਚ ਅਪਰਾਧੀਆਂ, ਨਸ਼ੇ ਅਤੇ ਧਨ ਬਲ ਦਾ ਗੁਆਂਢੀ ਸੂਬਿਆਂ ਵਿਚ ਆਵਾਜਾਈ ਰੋਕਣ ਲਈ ਅੰਤਰ ਰਾਜੀ ਤਾਲਮੇਲ ਬੈਠਕ

Punjab
ਫਾਜ਼ਿਲਕਾ, 23 ਮਾਰਚ ਲੋਕ ਸਭਾ ਚੋਣਾਂ ਵਿਚ ਅਪਰਾਧੀਆਂ, ਨਸ਼ੇ ਅਤੇ ਧਨ ਬਲ ਦਾ ਗੁਆਂਢੀ ਸੂਬਿਆਂ ਵਿਚ ਆਵਾਜਾਈ ਰੋਕਣ ਲਈ ਅੰਤਰ ਰਾਜੀ ਪੱਧਰ ਤੇ ਬਿਤਹਰ ਤਾਲਮੇਲ ਕਰਨ ਲਈ ਫਾਜ਼ਿਲਕਾ, ਸ੍ਰੀ ਗੰਗਾਨਗਰ ਅਤੇ ਹੰਨੂਮਾਨਗੜ੍ਹ ਜ਼ਿਲ੍ਹਿਆਂ ਦੀ ਇਕ ਸਾਂਝੀ ਬੈਠਕ ਅੱਜ ਇੱਥੇ ਹੋਈ। ਇਸ ਬੈਠਕ ਦੀ ਪ੍ਰਧਾਨਗੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕੀਤੀ। ਇਸ ਬੈਠਕ ਵਿਚ ਸ਼੍ਰੀ ਗੰਗਾ ਨਗਰ ਦੇ ਜ਼ਿਲ੍ਹਾ ਕਲੈਕਟਰ ਸ੍ਰੀ ਲੋਕ ਬੰਦੂ, ਐਸਪੀ ਸ਼੍ਰੀ ਗੰਗਾ ਨਗਰ ਗੌਰਵ ਯਾਦਵ ਤੋਂ ਇਲਾਵਾ ਫਾਜ਼ਿਲਕਾ ਅਤੇ ਹਨੁਮਾਨਗੜ੍ਹ ਜ਼ਿਲਿਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਹੈ ਕਿ ਚੋਣਾਂ ਦੌਰਾਨ ਸਮਾਜ ਵਿਰੋਧੀ ਤੱਤ ਚੋਣਾਂ ਨੂੰ ਪ੍ਰਭਾਵਿਤ ਨਾ ਕਰ ਸਕਣ। ਉਹਨਾਂ ਨੇ ਕਿਹਾ ਕਿ ਇਸ ਲਈ ਜਰੂਰੀ ਹੈ ਕਿ ਪੁਲਿਸ ਆਬਕਾਰੀ ਅਤੇ ਹੋਰ ਵਿਭਾਗਾਂ ਵਿੱਚ ਆਪਸ ਵਿੱਚ ਬਿਹਤਰ ਤਾਲਮੇਲ ਹੋਵੇ। ਉਹਨਾਂ ਨੇ ਕਿਹਾ ਕਿ ਗੈਰ ਸਮਾਜਿਕ ਤੱਤਾਂ ਦੇ ਅੰਤਰਰਾਜੀ ਪ੍ਰਵਾਹ ਨੂੰ ਰੋਕਣ ਲਈ ਪੰਜਾਬ ਅਤੇ ਰਾਜਸਥਾਨ ਦੀ ਸਰਹੱਦ ਤੇ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਇਹ ਨਾਕਾਬੰ...
ਆਬਕਾਰੀ ਵਿਭਾਗ ਤੇ ਜਗਰਾਉਂ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਸਿੱਧਵਾਂ ਬੇਟ ‘ਚ ਕੀਤੀ ਛਾਪੇਮਾਰੀ

ਆਬਕਾਰੀ ਵਿਭਾਗ ਤੇ ਜਗਰਾਉਂ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਸਿੱਧਵਾਂ ਬੇਟ ‘ਚ ਕੀਤੀ ਛਾਪੇਮਾਰੀ

Punjab
ਲੁਧਿਆਣਾ, 23 ਮਾਰਚ (000) - ਲੋਕ ਸਭਾ ਚੋਣਾਂ ਦੌਰਾਨ ਨਜਾਇਜ਼ ਸ਼ਰਾਬ ਖਿਲਾਫ ਸ਼ਿਕੰਜਾ ਕੱਸਦਿਆਂ ਆਬਕਾਰੀ ਵਿਭਾਗ ਤੇ ਜਗਰਾਉਂ ਪੁਲਿਸ ਵੱਲੋਂ ਪਿੰਡ ਪਰਜੀਆਂ ਬਿਹਾਰੀਪੁਰ ਵਿਖੇ ਛਾਪੇਮਾਰੀ ਕਰ ਕੇ 21500 ਲੀਟਰ ਲਾਹਨ, 200 ਬੋਤਲਾਂ ਨਾਜਾਇਜ਼ ਸ਼ਰਾਬ, ਡਰੰਮ ਅਤੇ ਭਾਂਡੇ ਜ਼ਬਤ ਕੀਤੇ। ਡੀ.ਐਸ.ਪੀ. ਜਗਰਾਉਂ ਜਸਜੋਤ ਸਿੰਘ, ਏ.ਈ.ਟੀ.ਸੀ. ਇੰਦਰਜੀਤ ਸਿੰਘ ਨਾਗਪਾਲ, ਆਬਕਾਰੀ ਅਧਿਕਾਰੀ ਹਰਜੋਤ ਸਿੰਘ, ਉਪਕਾਰ ਸਿੰਘ, ਨੀਰਜ ਕੁਮਾਰ ਸਮੇਤ ਚਾਰ ਐਕਸਾਈਜ਼ ਇੰਸਪੈਕਟਰਾਂ ਅਤੇ 40 ਪੁਲਿਸ ਮੁਲਾਜ਼ਮਾਂ ਦੀ ਸਾਂਝੀ ਟੀਮ ਨੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਟੀਮਾਂ ਨੇ 21500 ਲੀਟਰ ਲਾਹਣ, 200 ਬੋਤਲਾਂ ਨਾਜਾਇਜ਼ ਸ਼ਰਾਬ, ਡਰੰਮ ਅਤੇ ਭਾਂਡੇ ਆਦਿ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਬਰਾਮਦਗੀ ਸਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੁਧ...
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਫਰੀਦਕੋਟ ਵੱਲੋਂ ਕਿਸਾਨ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਫਰੀਦਕੋਟ ਵੱਲੋਂ ਕਿਸਾਨ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ

Punjab
ਫਰੀਦਕੋਟ 23 ਮਾਰਚ 2024 ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ, ਫਰੀਦਕੋਟ ਵੱਲੋਂ 22 ਮਾਰਚ, 2024 ਨੂੰ ਕਪਾਹ ਦੇ ਕਿਸਾਨਾਂ ਲਈ ਵਧੀਆ ਖੇਤੀ ਅਭਿਆਸਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਦੇ ਸਹਿਯੋਗੀ ਪ੍ਰੋਜੈਕਟ ਤਹਿਤ ਇੱਕ ਕਿਸਾਨ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 70 ਤੋਂ ਵੱਧ ਕਪਾਹ ਕਿਸਾਨਾਂ ਨੇ ਭਾਗ ਲਿਆ। ਪੰਜਾਬ ਰਾਜ ਦੇ ਮੌਜੂਦਾ ਭਵਿੱਖੀ ਦ੍ਰਿਸ਼ਾਂ ਦੇ ਤਹਿਤ ਕਪਾਹ ਦੀ ਉਪਜ, ਗੁਣਵੱਤਾ ਅਤੇ ਸਥਿਰਤਾ ਨੂੰ ਵਧਾਉਣ ਲਈ ਨਵੀਨਤਮ ਅਭਿਆਸਾਂ ਨੂੰ ਸਿੱਖਣ ਲਈ ਇਹ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਨੇ ਅਹਿਮ ਛਾਪ ਛੱਡੀ ਹੈ। ਇਸ ਸਿਖਲਾਈ ਪ੍ਰੋਗਰਾਮ ਵਿੱਚ ਵੱਖ-ਵੱਖ ਮਾਹਿਰਾਂ ਵੱਲੋਂ ਸਫ਼ਲ ਕਪਾਹ ਦੀ ਕਾਸ਼ਤ ਸਬੰਧੀ ਵੱਖ-ਵੱਖ ਵਿਸ਼ਿਆਂ 'ਤੇ ਜਾਣਕਾਰੀ ਭਰਪੂਰ ਲੈਕਚਰ ਦਿੱਤੇ ਗਏ। ਡਾ: ਕੁਲਦੀਪ ਸਿੰਘ (ਡਾਇਰੈਕਟਰ, ਪੀ.ਏ.ਯੂ. ਆਰ.ਐਸ. ਫਰੀਦਕੋਟ) ਨੇ ਸੀ.ਸੀ.ਆਈ.-ਬਠਿੰਡਾ ਚੈਪਟਰ ਦੇ ਡੈਲੀਗੇਟਾਂ ਅਤੇ ਰਾਜ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਡਾ: ਕੁ...
ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ

Punjab
ਲੁਧਿਆਣਾ, 23 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਆਪਣੀ ਵੋਟ ਪਾਉਣ। ਸਥਾਨਕ ਜਗਰਾਉਂ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਸਾਹਨੀ ਨੇ ਕਿਹਾ ਕਿ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਅਣਥੱਕ ਸੰਘਰਸ਼ ਸਦਕਾ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਅਤੇ ਆਪਣੀ ਮਾਤ ਭੂਮੀ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਬਾਅਦ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ ਤੇ ਇਸ ਨੂੰ ਅਜਾਈਂ ਨਹੀਂ ਗੁਆਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਮਝਦਾਰੀ ਨਾਲ ਵਰਤੋਂ ਕਰ...
ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਖ਼ਿਲਾਫ਼ ਮੁਹਿੰਮ

ਆਬਕਾਰੀ ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਖ਼ਿਲਾਫ਼ ਮੁਹਿੰਮ

Punjab
ਲੁਧਿਆਣਾ, 23 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਬਕਾਰੀ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਨਜਾਇਜ਼ ਸ਼ਰਾਬ ਵਿਰੁੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ। ਏ.ਈ.ਟੀ.ਸੀ. ਇੰਦਰਜੀਤ ਸਿੰਘ ਨਾਗਪਾਲ ਦੀ ਦੇਖ-ਰੇਖ ਹੇਠ ਈ.ਟੀ.ਓ ਹਰਜੋਤ ਸਿੰਘ, ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ, ਬਲਕਰਨ ਸਿੰਘ ਦੀ ਅਗਵਾਈ ਹੇਠ ਟੀਮਾਂ ਨੇ ਦੇਸੀ ਸ਼ਰਾਬ ਸਮੇਤ ਨਜਾਇਜ਼ ਸ਼ਰਾਬ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ। ਏ.ਈ.ਟੀ.ਸੀ. ਨਾਗਪਾਲ ਨੇ ਦੱਸਿਆ ਕਿ ਲਾਗੂ ਆਦਰਸ਼ ਚੋਣ ਜ਼ਾਬਤਾ ਅਤੇ ਬੀਤੇ ਦਿਨੀਂ ਦੂਸਰੇ ਜ਼ਿਲ੍ਹੇ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ, ਇਹ ਮੁਹਿੰਮ ਨਜਾਇਜ਼ ਤੌਰ 'ਤੇ ਕੱਢੀ ਜਾ ਰਹੀ ਸ਼ਰਾਬ ਦੇ ਸੇਵਨ ਅਤੇ ਦੇਸੀ ਸ਼ਰਾਬ ਪੀਣ ਨਾਲ ਹੋਣ ਵਾਲੇ ਨੁਕਸਾਨਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਾਹਨਾਂ 'ਤੇ ਲਾਊਡ ਸਪੀਕਰ ਲਗਾਇਆ ਗਿਆ ਹੈ ਜਿਸ ਰਾਹੀਂ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਸੇਵਨ ਦੇ ਖ਼ਤਰਿਆਂ ਤੋਂ ਜਾਣੂ ਕਰਵਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਦੇਸੀ ਸ਼ਰਾਬ ਜ਼ਹਿਰੀਲੀ ਅਤੇ ਮਨੁੱਖੀ ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ

Punjab
ਫਿਰੋਜ਼ਪੁਰ, 23 ਮਾਰਚ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ- ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਚੋਣ ਪ੍ਰੀਕਿਰਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਹਥਿਆਰ ਨੇੜੇ ਦੇ ਲੋਕਲ ਪੁਲਿਸ ਥਾਣਿਆਂ ਵਿਚ ਜਾਂ ਅਧਿਕਾਰਤ ਅਸਲਾ ਡੀਲਰਾਂ ਕੋਲ 01 ਅਪ੍ਰੈਲ 2024 ਸ਼ਾਮ 05:00 ਵਜੇ ਤੱਕ ਜਮਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਹਰ ਨਾਗਰਿਕ ਨੂੰ ਭੈ-ਮੁਕਤ ਵਾਤਾਵਰਣ/ਮਾਹੌਲ ਦੇਣ ਲਈ, ਹਰ ਨਾਗਰਿਕ ਨੂੰ ਬਿਨ੍ਹਾਂ ਕਿਸੇ ਭੈ ਜਾਂ ਡਰ ਦੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ, ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜਣ ਲਈ ਅਤੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਅਸਲਾ ਧਾਰੀਆਂ ਪਾਸੋਂ ਉਨ੍ਹਾਂ ...