Thursday, March 19
Shadow

Punjab

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ’ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ’ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

Punjab
ਮੋਗਾ, 15 ਮਾਰਚ: ਪੰਜਾਬ ਸਰਕਾਰ ਦੇ  ਮਹੱਤਵਪੂਰਨ ਤੇ ਅਭਿਲਾਸ਼ੀ ਪ੍ਰਾਜੈਕਟ 'ਸੀ.ਐਮ. ਦੀ ਯੋਗਸ਼ਾਲਾ' ਦੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਫਲਤਾਪੂਰਵਕ ਸ਼ੁਰੂਆਤ ਤੋਂ ਬਾਅਦ, ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣ ਦੇ ਉਦੇਸ਼ ਨਾਲ ਹੁਣ ਇਹ ਜਨ- ਮੁਹਿੰਮ ਸ਼ਨੀਵਾਰ ਤੋਂ ਪਿੰਡ ਅਤੇ ਬਲਾਕ ਪੱਧਰ 'ਤੇ ਵੀ ਆਪਣੇ ਖੰਭ ਪਸਾਰਣ ਲਈ ਤਿਆਰ ਹੈ।  ਸਰਕਾਰ ਨੇ ਇਸ ਉਪਰਾਲੇ ਦੀ ਸਫ਼ਲਤਾ ਲਈ 315 ਨਵੇਂ ਯੋਗਾ ਟਰੇਨਰਾਂ ਦੀ ਭਰਤੀ ਕੀਤੀ ਹੈ, ਜੋ ਕਿ ਬਲਾਕਾਂ ਅਤੇ ਪਿੰਡਾਂ ਵਿੱਚ ਮੁਫਤ ਯੋਗਾ ਕਲਾਸਾਂ ਲਗਾਉਣ ਲਈ ਤਾਇਨਾਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਤਿੰਨ ਪੜਾਵਾਂ ਤਹਿਤ 24 ਸ਼ਹਿਰਾਂ ਵਿੱਚ 'ਸੀਐਮ ਦੀ ਯੋਗਸ਼ਾਲਾ' ਮੁਹਿੰਮ ਸ਼ੁਰੂ ਕੀਤੀ ਗਈ ਸੀ। ਮੌਜੂਦਾ ਸਮੇਂ ਦੌਰਾਨ, ਰੋਜ਼ਾਨਾ ਸਵੇਰੇ 1600 ਤੋਂ ਵੱਧ 'ਸੀਐਮ ਦੀ ਯੋਗਸ਼ਾਲਾਵਾਂ' ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ 35000 ਤੋਂ ਵੱਧ ਲੋਕ ਇਨ੍ਹਾਂ ਯੋਗ ਕੈਂਪਾਂ ਦਾ ਲਾਭ ਲੈ ਰਹੇ ਹਨ। ਪੰਜਾਬ ਸਰਕਾਰ ਨੇ ਇਹ ਜਨ- ਮੁਹਿੰਮ ਨਾ ਸਿਰਫ਼ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਸ...
ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਤਹਿਸੀਲ ਅਬੋਹਰ ਵਿਖੇ ਟੀਕਾਕਰਨ ਦੀ ਸ਼ੁਰੂਆਤ

ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਤਹਿਸੀਲ ਅਬੋਹਰ ਵਿਖੇ ਟੀਕਾਕਰਨ ਦੀ ਸ਼ੁਰੂਆਤ

Punjab
ਅਬੋਹਰ, ਫਾਜ਼ਿਲਕਾ, 15 ਮਾਰਚ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਜਿਸ ਦਾ ਉਦਘਾਟਨ ਸ ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਨੇ ਕੀਤਾ ਹੈ। ਇਸ ਤਹਿਤ ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ ਹੇਠ ਗਊਸ਼ਾਲਾ ਮੈਨੇਜਿੰਗ ਕਮੇਟੀ ਅਬੋਹਰ ਵਿਖੇ ਟੀਕਾਕਰਨ ਦੀ ਸ਼ੁਰੂਆਤ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਦੁਆਰਾ ਕਰਵਾਈ ਗਈ। ਉਹਨਾਂ ਨੇ ਕਿਹਾ ਕਿ ਇਸ ਟੀਕਾਕਰਨ ਮੁਹਿੰਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਤਹਿਸੀਲ ਅਬੋਹਰ ਵਿਖੇ ਗੋਟ ਪੋਕਸ ਵੈਕਸੀਨ ਦੀਆਂ 61700 ਖੁਰਾਕਾਂ ਭੇਜੀਆ ਗਈਆਂ ਹਨ।ਉਹਨਾਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਸਾਰੇ ਸ਼ਹਿਰਾਂ ਅਤੇ ਪਿੰਡਾਂ ਵਿਚ ਘਰ—ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੱੁਲ ਮੁਫਤ ਕੀਤਾ ਜਾਵੇਗਾ।ਉਹਨਾਂ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ...
ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

Punjab
ਸ੍ਰੀ ਮੁਕਤਸਰ ਸਾਹਿਬ, 15 ਮਾਰਚ: ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ,  ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ,  ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਵੱਲੋਂ ਗਗਨਦੀਪ ਕੌਰ ਪੁੱਤਰੀ ਸ਼ਹੀਦ ਕਿਸਾਨ ਬਲਤੇਜ ਸਿੰਘ ਵਾਸੀ ਪਿੰਡ ਖਾਨੇ ਕੀ ਢਾਬ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਵਿੱਚ ਤਰਸ ਦੇ ਅਧਾਰ ’ਤੇ ਗਰੁੱਪ ਡੀ ਦੀ ਅਸਾਮੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ।  ਇਸ ਮੌਕੇ ਸ਼੍ਰੀ ਧਰਮਪਾਲ ਮੌਰੀਆ, ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਵਾਧੂ ਚਾਰਜ਼ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਮੌਜ਼ੂਦ ਸਨ।...
ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਪਿੰਡ ਬਾਜੀਦਪੁਰ ਦੀਆਂ ਸਟਰੀਟ ਲਾਈਟਾਂ ਲਈ 1 ਲੱਖ ਰੁਪਏ ਦੀ ਰਾਸ਼ੀ ਜਾਰੀ

ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਪਿੰਡ ਬਾਜੀਦਪੁਰ ਦੀਆਂ ਸਟਰੀਟ ਲਾਈਟਾਂ ਲਈ 1 ਲੱਖ ਰੁਪਏ ਦੀ ਰਾਸ਼ੀ ਜਾਰੀ

Punjab
ਫ਼ਿਰੋਜ਼ਪੁਰ, 15 ਮਾਰਚ 2024:           ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜ਼ਪੁਰ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖ਼ਤਿਆਰੀ ਫੰਡ ਬੰਧਨ ਮੁਕਤ ਸਕੀਮ ਤਹਿਤ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਬਾਜੀਦਪੁਰ ਵਿਖੇ ਸਟਰੀਟ ਲਾਈਟਾਂ ਲਗਾਉਣ ਲਈ ਇਕ ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਯਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।           ਇਸ ਮੌਕੇ ਚੇਅਰਮੈਨ ਸ. ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਰਾਜ ਦੀ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਲਾਡੀ ਬਾਜੀਦਪੁਰ, ਬਲਰਾਮ ਸ਼ਰਮਾ ਆਦਿ ਵੀ ਹਾਜ਼ਰ ਸਨ।...
ਚੋਣ ਜ਼ਾਬਤਾ ਲੱਗਣ ਉਪਰੰਤ ਨਿਯਮਾਂ ਦੀ ਕੀਤੀ ਜਾਵੇ ਪਾਲਣਾ: ਧੀਮਾਨ

ਚੋਣ ਜ਼ਾਬਤਾ ਲੱਗਣ ਉਪਰੰਤ ਨਿਯਮਾਂ ਦੀ ਕੀਤੀ ਜਾਵੇ ਪਾਲਣਾ: ਧੀਮਾਨ

Punjab
ਫਿਰੋਜ਼ਪੁਰ, 15 ਮਾਰਚ 2024.         ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਅਧੀਨ ਆਉਂਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ।         ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੂਰੀ ਤਰਾਂ ਨਿਰਪੱਖ ਅਤੇ ਭੈਅ ਮੁਕਤ ਵਾਤਾਵਰਨ ਵਿਚ ਚੋਣਾਂ ਦਾ ਅਮਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਬੂਥਾਂ ਤੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। ਉਨ੍ਹਾਂ ਸਾਰੇ ਏ.ਆਰ.ਓ. ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਕਾਇਤ ਸੈੱਲ ਤੋਂ ਇਲਾਵਾ ਬਾਕੀ ਸੈੱਲਾਂ ਦੇ ਟੈਲੀਫੋਨ ਚੱਲਦੀ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਤਾਰ ਇਨ੍ਹਾਂ ਟੈਲੀਫੋਨਾਂ ਤੇ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ...
ਆਈ.ਟੀ.ਆਈ ਫਰੀਦਕੋਟ ਦੀ ਬਦਲੀ ਜਾਵੇਗੀ ਨੁਹਾਰ- ਐਮ.ਐਲ.ਏ ਸੇਖੋਂ

ਆਈ.ਟੀ.ਆਈ ਫਰੀਦਕੋਟ ਦੀ ਬਦਲੀ ਜਾਵੇਗੀ ਨੁਹਾਰ- ਐਮ.ਐਲ.ਏ ਸੇਖੋਂ

Punjab
ਫ਼ਰੀਦਕੋਟ 15 ਮਾਰਚ,2024  ਪਿਛਲੇ ਲੰਮੇ ਸਮੇਂ ਤੋਂ ਆਈ.ਟੀ.ਆਈ ਫਰੀਦਕੋਟ ਦੀ ਤਰਸਯੋਗ ਹਾਲਤ ਤੇ ਚਲਦਿਆਂ ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਦੇ ਉਪਰਾਲਿਆ ਸਦਕਾ ਹੁਣ ਇਸ ਉਦੋਗਿਕ ਸਿਖਲਾਈ ਕੇਂਦਰ ਦੀ ਨੁਹਾਰ ਬਦਲੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨਵੀਆਂ ਲੀਹਾਂ ਪਾ ਰਹੀ ਹੈ। ਉਨ੍ਹਾਂ ਦੱਸਿਆ ਕਿ 2 ਕਰੋੜ 13 ਲੱਖ 25 ਹਜਾਰ ਦੀ ਲਾਗਤ ਨਾਲ ਐਡਮਿਨਿਸਟਰੇਟਿਵ ਬਲਾਕ ਅਤੇ ਪੁਰਾਣੀ ਵਰਕਸ਼ਾਪ ਬਲਾਕ ਦੀ ਰਿਪੇਅਰ ਕਰਵਾਈ ਜਾਵੇਗੀ ਅਤੇ ਨਵੇਂ ਹਾਲ ਦੀ ਉਸਾਰੀ ਕੀਤੀ ਜਾਵੇਗੀ। ਇਹ ਕੰਮ ਨੌ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਸਬੰਧੀ ਬੋਲਦਿਆਂ ਉਹਨਾਂ ਦੱਸਿਆ ਕਿ ਆਈ.ਟੀ.ਆਈ ਵਿੱਚ ਦਸਵੀਂ ਅਤੇ ਬਾਰਵੀਂ ਤੋਂ ਉਪਰੰਤ ਬੱਚੇ ਦਾਖਲਾ ਲੈ ਕੇ ਕਿੱਤਾ ਮੁਖੀ ਕੋਰਸ ਕਰਦੇ ਹਨ ਜਿਸ ਨਾਲ ਉਹ ਫੈਕਟਰੀਆਂ, ਵੱਡੀਆਂ ਉਦੋਗਿਕ ਇਕਾਈਆਂ ਅਤੇ ਆਪਣਾ ਖੁਦ ਦਾ ਕੰਮ ਵੀ ਸ਼ੁਰੂ ਕਰ ਸਕਦੇ ਹਨ।  ਉਹਨਾਂ ਹੈਰਾਨੀ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਅੰਬੇਦਕਰ ਭਵਨ ਦੀ ਮੁਰੰਮਤ ਦਾ 60% ਕੰਮ ਹੋਇਆ ਮੁਕੰਮਲ- ਸ.ਸੇਖੋਂ

ਅੰਬੇਦਕਰ ਭਵਨ ਦੀ ਮੁਰੰਮਤ ਦਾ 60% ਕੰਮ ਹੋਇਆ ਮੁਕੰਮਲ- ਸ.ਸੇਖੋਂ

Punjab
ਫ਼ਰੀਦਕੋਟ 15 ਮਾਰਚ,2024  32 ਭਾਸ਼ਾਵਾਂ ਦੇ ਗਿਆਤਾ ਅਤੇ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਂ ਹੇਠ ਉਸਾਰਿਆ ਗਿਆ ਫਰੀਦਕੋਟ ਦਾ ਅੰਬੇਡਕਰ ਭਵਨ ਹੁਣ ਜਲਦ ਹੀ ਆਪਣੀ ਗੁਆਚੀ ਹੋਈ ਦਿੱਖ ਵਾਪਸ ਪਾਏਗਾ। ਇਹਨਾਂ ਉਕਤ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ।  ਉਹਨਾਂ ਦੱਸਿਆ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੇ ਆਪਣੀ ਸਾਰੀ ਜ਼ਿੰਦਗੀ ਭਾਰਤ ਦੇ ਦੱਬੇ ਕੁਚਲੇ, ਪਛੜੇ, ਆਰਥਿਕ ਅਤੇ ਮਾਨਸਿਕ ਤੌਰ ਤੇ ਕੰਗਾਲ ਲੋਕਾਂ ਲਈ ਦਿਨ ਰਾਤ ਇੱਕ ਕੀਤਾ ਅਤੇ ਭਾਰਤ ਦੇ ਅਜਿਹੇ ਲੋਕਾਂ ਨੂੰ ਦਲਦਲ ਵਿੱਚੋਂ ਕੱਢਣ ਦਾ ਕੰਮ ਜਿਸ ਇਨਸਾਨ ਨੇ ਕੀਤਾ ਉਸ ਦੇ ਨਾਮ ਤੇ ਉਸਾਰਿਆ ਗਿਆ ਅੰਬੇਦਕਰ ਭਵਨ ਕਿਸੇ ਵੀ ਹਾਲਤ ਵਿੱਚ ਜਰਜਰ ਨਹੀਂ ਹੋਣ ਦਿੱਤਾ ਜਾਵੇਗਾ।  ਉਹਨਾਂ ਦੱਸਿਆ ਕਿ ਅੱਜ ਦੀ ਨੌਜਵਾਨ ਪੀੜੀ ਨੂੰ ਅਜਿਹੇ ਮਹਾਂਪੁਰਸ਼ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ। ਆਪਣੇ ਛੋਟੇ ਜਿਹੇ ਜੀਵਨ ਕਾਲ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੇ ਇੰਨੀਆਂ ਕੁ ਪ੍ਰਾਪਤੀਆਂ ਕੀਤੀਆਂ ਜੋ ਸੰਸਾਰ ਦੇ ਪਿਛਲੇ 100 ਸਾਲਾਂ ਵਿੱਚ ਬਹੁਤ ਥੋੜੇ ਇਨਸਾਨਾਂ ਦੇ ਹਿੱਸੇ ਵਿੱਚ...
ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ :

ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ :

Punjab
ਸ੍ਰੀ ਮੁਕਤਸਰ ਸਾਹਿਬ 15 ਮਾਰਚ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਸਟਾਫ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਜਾਗਰੂਕਤਾ ਬੈਨਰ ਬਣਾ ਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 20 ਮਾਰਚ ਨੂੰ  ਜਿਲ੍ਹੇ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਨਾਲ ਹੀ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਉੋਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭਾਲ ਅਤੇ ਸਫ਼ਾਈ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਅਤੇ ਪੇਟ...
ਲੋਕ ਸਭਾ ਚੋਣਾਂ  2024 ਲਈ  ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ

ਲੋਕ ਸਭਾ ਚੋਣਾਂ  2024 ਲਈ  ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 15 ਮਾਰਚ ਭਾਰਤੀ ਚੌਣ ਕਮਿਸ਼ਨ  ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ  ਕਮ ਡਿਪਟੀ ਕਮਿਸ਼ਨਰ ਅਸ਼ੀਕਾ ਜੈਨ ਵੱਲੋਂ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਦੇ ਵੱਖ-ਵੱਖ  ਕਾਲਜਾਂ ਵਿੱਚ  ਸੈਲਫੀ ਕੱਟ ਆਉਟ ਲਗਾਏ ਗਏ ਹਨ।ਨੌਜਵਾਨ ਵੋਟਰ ਸੈਲਫੀ ਕੱਟ ਆਉਟ ਨਾਲ ਫੋਟੋਆਂ ਖਿਚਵਾਕੇ ਸ਼ੋਸ਼ਲ ਮੀਡੀਆ ਉਪਰ ਅੱਪਲੋਡ ਕਰ ਰਹੇ ਹਨ ਅਤੇ ਸਮੂਹ ਵਰਗਾਂ ਨੂੰ ਵੋਟ ਪਾਉਣ ਲਈ ਅਪੀਲ ਕਰ ਰਹੇ ਹਨ। ਜ਼ਿਲ੍ਹਾ ਚੋਣ ਅਫਸਰ ਆਸ਼ੀਕਾ ਜੈਨ ਨੇ ਮੁਹਾਲੀ ਦੇ ਸਮੂਹ ਵੋਟਰਾਂ ਖਾਸ ਕਰ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ ਸਲੋਗਨ ਤਹਿਤ 100% ਵੋਟਾਂ ਦਾ ਭੁਗਤਾਨ ਕੀਤਾ ਜਾਵੇ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ  ਜ਼ਿਲ੍ਹਾ ਸਹਿਬਜਾਦਾ ਅਜੀਤ ਸਿੰਘ ਨਗਰ ਮੁਹਾਲੀ ਵਿਖੇ ਲੱਗਭੱਗ 16500  ( 18 ਸਾਲ ਵਾਲੇ ) ਨਵੇਂ ਵੋਟਰ ਰਜਿਸਟਰ ਕੀਤੇ ਗਏ ਹਨ ਜਿਨ੍ਹਾਂ ਵਿਚ ਪਹਿਲੀ ਵਾਰ ਵੋਟ ਪਾਉਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਦੀਆਂ ਸਮੂਹ ਯੂਨੀਵਰਸਿਟੀਆਂ, ਕਾਲਜਾਂ ਅਤੇ ਸਕੂਲਾਂ ਵਿੱਚ ਦੋ ਦੋ ਵਿਦਿਆਰਥੀ ਕੈਂਪਸ ਅੰਬ...
ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਕੀਤਾ ਜਾ ਚੁੱਕਾ ਹੈ 70,700 ਪਸ਼ੂਆਂ ਦਾ ਟੀਕਾਕਰਨ

ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਕੀਤਾ ਜਾ ਚੁੱਕਾ ਹੈ 70,700 ਪਸ਼ੂਆਂ ਦਾ ਟੀਕਾਕਰਨ

Punjab
ਸ੍ਰੀ ਮੁਕਤਸਰ ਸਾਹਿਬ, 15 ਮਾਰਚ ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਾਵਾਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ 20 ਦਿਨਾਂ ਵਿੱਚ 70,700 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਗੁਰਦਿੱਤ ਸਿੰਘ ਔਲਖ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ਼੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਤੇਲੰਗਾਨਾ ਸਟੇਟ ਵੈਟਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਹਨ। ਉਹਨਾਂ ਕਿਹਾ ਕਿ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਘਰ-ਘਰ ਅੰਦਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲੇ ਵਿੱਚ 34 ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਾ. ...