Shadow

Punjab

ਖਾਦਾਂ, ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੇ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗ

ਖਾਦਾਂ, ਕੀਟਨਾਸ਼ਕ ਦਵਾਈਆਂ ਤੇ ਬੀਜਾਂ ਦੇ ਵਿਕਰੇਤਾਵਾਂ ਦੀ ਕੀਤੀ ਅਚਨਚੇਤ ਚੈਕਿੰਗ

Punjab
ਬਠਿੰਡਾ, 23 ਮਾਰਚ : ਮਾਣਯੋਗ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਮਿਆਰੀ ਖਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜਾਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਤਿਆਰ ਕੀਤੇ ਗਏ ਉਡਣ ਦਸਤੇ ਵੱਲੋਂ ਡਾ. ਜਸਕਰਨ ਸਿੰਘ ਕੁਲਾਰ ਦੀ ਅਗਵਾਈ ਵਾਲੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਰਾਮਪੁਰਾ ਦੇ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ।           ਚੈਕਿੰਗ ਦੌਰਾਨ ਏ.ਡੀ.ਓ ਡਾ. ਅਸਮਾਨਪ੍ਰੀਤ ਸਿੰਘ, ਏ.ਡੀ.ਓ ਡਾ. ਦਵਿੰਦਰ ਪਾਲ ਸਿੰਘ, ਏ.ਡੀ.ਓ ਡਾ. ਸੁਖਜੀਤ ਸਿੰਘ ਅਤੇ ਸਹਾਇਕ ਸਟਾਫ਼ ਵੱਲੋਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਮੇਘ ਰਾਜ ਸੁਰਿੰਦਰ ਕੁਮਾਰ, ਕਲਿਆਣ ਚੰਦ ਸ਼ਸ਼ੀ ਭੂਸ਼ਣ, ਬਾਹੀਆ ਸੈਲਜ ਕਾਰਪੋਰੇਸ਼ਨ, ਰਾਜ ਕੁਮਾਰ ਚਿਮਨ ਲਾਲ ਅਤੇ ਦੇਵੀ ਦਿਆਲ ਸੈਲਜ ਕਾਰਪੋਰੇਸ਼ਨ ਦੇ 7 ਸੈਂਪਲ ਲਏ ਗਏ, ਜੋ ਟੈਸਟ ਕਰਨ ਲਈ ਸਬੰਧਤ ਪ੍ਰਯੋਗਸ਼ਾਲਾਵਾ ਨੂੰ ਭੇਜ ਦਿੱਤੇ ਗਏ।           ਇਸ ਮੌਕੇ ਡਾ. ਗਿੱਲ ਵੱਲੋਂ ਜ਼ਿਲ੍ਹੇ ਦੇ ਸਮੂਹ ਬੀਜ, ...
ਸਵੀਪ ਪ੍ਰੋਗਰਾਮ ਤਹਿਤ ਸਟੇਡੀਅਮ ਦੇ ਬਾਹਰ ਵੱਡੇ-ਵੱਡੇ ਹੋਰਡਿੰਗ, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਲਗਾਏ ਗਏ

ਸਵੀਪ ਪ੍ਰੋਗਰਾਮ ਤਹਿਤ ਸਟੇਡੀਅਮ ਦੇ ਬਾਹਰ ਵੱਡੇ-ਵੱਡੇ ਹੋਰਡਿੰਗ, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਲਗਾਏ ਗਏ

Punjab
ਚੰਡੀਗੜ੍ਹ, 23 ਮਾਰਚ: ਲੋਕਾਂ ਨੂੰ ਚੋਣ ਪ੍ਰਕਿਰਿਆ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ 'ਇਸ ਵਾਰ 70 ਪਾਰ' ਮੁਹਿੰਮ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪੰਜਾਬ ਦੇ ਮੁੱਖ ਚੋਣ ਦਫਤਰ (ਸੀ.ਈ.ਓ.) ਵੱਲੋਂ ਸ਼ਨੀਵਾਰ ਨੂੰ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਈ.ਪੀ.ਐੱਲ. ਮੈਚ ਦੌਰਾਨ ਇਕ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਸਵੀਪ ਵੋਟਰਾਂ ਨੂੰ ਜਾਗਰੂਕ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਚੋਣ ਕਮਿਸ਼ਨ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਕ੍ਰਿਕਟ ਦੇ ਕ੍ਰੇਜ਼ ਨੂੰ ਦੇਖਦੇ ਹੋਏ ਉਨ੍ਹਾਂ ਦੇ ਦਫਤਰ ਨੇ ਮਸ਼ਹੂਰ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਸਟੇਟ ਆਈਕੋਨ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸ਼ੁਭਮਨ ਗਿੱਲ ਵੱਲੋਂ ਕੀਤੀ ਗਈ ਜਨ ਅਪੀਲ ਵੋਟ ਪ੍ਰਤੀਸ਼ਤ ਨੂੰ 70 ਫੀਸਦੀ ਤੋਂ ਉੱਪਰ ਲਿਜਾਣ ਦਾ ਟੀਚਾ ਹਾਸਲ ਕਰਨ...
ਗਿਦੜਬਾਹਾ ਵਿਖੇ ਸਵੀਪ ਟੀਮ ਨੇ ਸਾਈਕਲ ਰੈਲੀ ਕਰਕੇ ਸਹਿਰ ਵਾਸੀਆਂ ਨੂੰ ਵੋਟ ਪਾਉਣ ਲਈ ਕੀਤਾ ਪ੍ਰੇਰਿਤ

ਗਿਦੜਬਾਹਾ ਵਿਖੇ ਸਵੀਪ ਟੀਮ ਨੇ ਸਾਈਕਲ ਰੈਲੀ ਕਰਕੇ ਸਹਿਰ ਵਾਸੀਆਂ ਨੂੰ ਵੋਟ ਪਾਉਣ ਲਈ ਕੀਤਾ ਪ੍ਰੇਰਿਤ

Punjab
ਗਿਦੜਬਾਹਾ, 23 ਮਾਰਚ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਅਜੀਤ ਪਾਲ ਸਿੰਘ ਐਸਡੀਐਮ ਗਿਦੜਬਾਹਾ ਦੀ ਯੋਗ ਅਗਵਾਈ ਹੇਠ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜਗੁਰੂ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਡੀਏਵੀ ਕਾਲਜ ਗਿੱਦੜਬਾਹਾ ਵਿਖੇ ਸਵੀਪ ਟੀਮ ਗਿਦੜਬਾਹਾ ਨੇ ਨੋਜਵਾਨਾਂ ਅਤੇ ਸਹਿਰ ਵਾਸੀਆਂ ਨੂੰ ਵੋਟ ਜਰੂਰ ਪਾਉਣ ਲਈ ਪ੍ਰੇਰਿਤ ਕੀਤਾ। ਸਵੀਪ ਟੀਮ ਗਿੱਦੜਬਾਹਾ 084 ਦੇ ਨੋਡਲ ਅਫਸਰ ਅਸ਼ੋਕ ਕੁਮਾਰ, ਤਰਸੇਮ ਸਿੰਘ,ਕਮਲਜੀਤ ਸਿੰਘ, ਉਮੇਸ਼ ਕੁਮਾਰ ਅਤੇ ਰਾਧੇ ਸ਼ਾਮ ਵੱਲੋਂ ਸਾਈਕਲ ਰੈਲੀ ਦਾ ਅਯੋਜਨ ਕਰਕੇ ਨੌਜਵਾਨਾਂ ਨੂੰ ਅਤੇ ਸ਼ਹਿਰ ਵਾਸੀਆਂ ਨੂੰ ਆਪਣੀ ਵੋਟ ਦਾ ਇਸਤਮਾਲ ਜਰੂਰ ਕਰਨ ਲਈ ਪ੍ਰ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਵੀਪ ਟੀਮ ਗਿੱਦੜਬਾਹਾ ਵੱਲੋਂ ਐਸ.ਐਸ.ਡੀ ਕਮਿਊਨਿਟੀ ਸੈਂਟਰ ਗਿਦੜਬਾਹਾ ਵਿਖੇ ਮੈਡੀਕਲ ਕੈਂਪ ਦੋਰਾਨ ਵੱਖ—ਵੱਖ ਐਨਜੀਓ ਦੇ ਅਹੁਦੇਦਾਰਾਂ ਨੂੰ ਵੋਟ ਜਰੂਰ ਪਾਉਣ ਅਤੇ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਇਸ ਵਾਰ ਵੋਟ ਪਰਸੈਂਟ ਨੂੰ 70 ਪ੍ਰਤੀਸ਼ਤ ਤੋਂ ਪਾਰ ਲੈ ਕੇ ਜਾਣ ਲਈ ਸਹਿਯੋਗ ਦੇਣ ਦਾ ਭਰੋਸਾ...
ਦੰਦਾਂ ਦੀ ਸਿਹਤ ਸਬੰਧੀ ਓਰਲ ਹੈਲਥ ਦਿਵਸ ਮਨਾਇਆ

ਦੰਦਾਂ ਦੀ ਸਿਹਤ ਸਬੰਧੀ ਓਰਲ ਹੈਲਥ ਦਿਵਸ ਮਨਾਇਆ

Punjab
ਖਰੜ, ਮੋਹਾਲੀ/ ਸਿਵਲ ਸਰਜਨ ਮੋਹਾਲੀ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰਪਾਲ ਕੌਰ ਦੀ ਅਗਵਾਈ ਵਿਚ ਬਲਾਕ ਪੀ.ਐਚ.ਸੀ. ਘੜੂੰਆਂ ਵਿਖੇ ਦੰਦਾਂ ਦੀ ਸਿਹਤ ਸਬੰਧੀ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ, ਜਿਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ। ਐਸਐਮਓ ਡਾ. ਸੁਰਿੰਦਰਪਾਲ ਕੌਰ ਨੇ ਦੱਸਿਆ ਕਿ ਸਿਹਤ ਕੇਂਦਰਾਂ ਵਿਖੇ ਲੋਕਾਂ ਵਿਚ ਦੰਦਾਂ ਅਤੇ ਮੂੰਹ ਦੀ ਸਿਹਤ ਬਾਰੇ ਜਾਗਰੂਕਤਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੰਦ ਸਾਡੇ ਸਰੀਰ ਦਾ ਬਹੁਤ ਹੀ ਮਹੱਤਵਪੂਰਨ ਅੰਗ ਹਨ ਅਤੇ ਕੁਦਰਤ ਦੀ ਅਨਮੋਲ ਦਾਤ ਹਨ ਅਤੇ ਬਚਪਨ ਤੋਂ ਹੀ ਦੰਦਾਂ ਦੀ ਸਾਂਭ ਸੰਭਾਲ ਕਰਨੀ ਜਰੂਰੀ ਹੈ। ਦੰਦਾਂ ਦੇ ਡਾਕਟਰ ਹਰਦੀਪ ਕੌਰ ਤੇ ਡਾ. ਰਿਤੂ ਭਾਟੀਆ ਨੇ ਦੰਦਾਂ ਦੀ ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਿਹਤਮੰਦ ਮੂੰਹ ਚੰਗੀ ਸਿਹਤ ਦਾ ਆਧਾਰ ਹੈ। ਵਿਸ਼ਵ ਓਰਲ ਹੈਲਥ ਦਿਵਸ ਮੌਕੇ ਮਰੀਜਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਵੀ ਕੀਤਾ ਗਿਆ। ਇਸ ਮੌਕੇ ਡਾ. ਸਰੋਜ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਸੁਖ...
ਸਿੱਖਿਆਰਥੀ ਲਗਾਤਾਰ ਮੌਕ ਟੈਸਟ ਦਾ ਅਭਿਆਸ ਕਰਕੇ ਤਿਆਰੀ ਕਰਨ- ਡਿਪਟੀ ਕਮਿਸ਼ਨਰ ਫਰੀਦਕੋਟ

ਸਿੱਖਿਆਰਥੀ ਲਗਾਤਾਰ ਮੌਕ ਟੈਸਟ ਦਾ ਅਭਿਆਸ ਕਰਕੇ ਤਿਆਰੀ ਕਰਨ- ਡਿਪਟੀ ਕਮਿਸ਼ਨਰ ਫਰੀਦਕੋਟ

Punjab
ਫਰੀਦਕੋਟ 23 ਮਾਰਚ 2024 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵਲੋਂ ਖੇਤੀਬਾੜੀ ਵਿਸ਼ੇ ਨਾਲ ਸੰਬੰਧਤ ਮੁਕਾਬਲੇ ਦੀ ਪ੍ਰੀਖਿਆ ਦੇਣ ਵਾਲੇ ਬੱਚਿਆਂ ਦੀ ਤਿਆਰੀ ਲਈ ਇੱਕ ਹਫਤੇ ਦੀਆਂ ਕਲਾਸਾਂ  ਦੇ ਆਖਰੀ ਦਿਨ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਵਲੋਂ ਪ੍ਰੇਰਨਾ ਦਾਇਕ ਭਾਸ਼ਣ ਦੇ ਕੇ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਮੁਕਾਬਲੇ ਦੀ ਪ੍ਰੀਖਿਆ ਵਿੱਚ ਕਾਮਯਾਬੀ ਹਾਸਲ ਕਰਨੀ ਹੈ l ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸੇ ਵੀ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਲਈ ਜ਼ਰੂਰੀ ਹੈ, ਪ੍ਰੀਖਿਆ ਦੇ ਸਲੇਬਸ ਨੂੰ ਵਿਸ਼ੇਵਾਰ ਚੰਗੀ ਤਰਾਂ ਸਮਝਣ ਉਪਰੰਤ, ਸਮੇਂ ਦਾ ਪ੍ਰਬੰਧਨ ਬਹੁਤ ਹੀ ਸਾਵਧਾਨੀ ਪੂਰਵਕ ਕੀਤਾ ਜਾਵੇ l ਉਨ੍ਹਾਂ  ਸਿੱਖਿਆਰਥੀਆਂ ਨੂੰ ਸਲਾਹ ਦਿੱਤੀ ਕਿ ਲਗਾਤਾਰ ਮੌਕ ਟੈਸਟ ਦਾ ਅਭਿਆਸ ਕਰਕੇ ਤਿਆਰੀ ਕਰਨ l ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਮੁਕਾਬਲੇ ਦੀ ਤਿਆਰੀ ਕਰ ਰਹੇ ਇਨ੍ਹਾਂ ਬੱਚਿਆਂ ਨੂੰ ਪ੍ਰੀਖਿਆ ਤੋਂ ਪਹਿਲਾਂ ਹਰ ਹਫਤੇ ਪ੍ਰਸ਼ਨੋਤਰੀ ਆਨ ਲਾਈਨ ਭੇਜੀ ਜਾਵੇ ਤਾਂ ਜੋ, ...
ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਜਲੀ

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਵਸ ਮੌਕੇ ਦਿੱਤੀ ਸ਼ਰਧਾਜਲੀ

Punjab
ਫ਼ਿਰੋਜ਼ਪੁਰ, 23 ਮਾਰਚ 2024.           ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਅੱਜ ਉਨ੍ਹਾਂ ਦੇ ਸ਼ਹੀਦੀ ਦਿਨ ਮੌਕੇ ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਡੀ.ਆਈ. ਜੀ. ਸ੍ਰੀ ਰਣਜੀਤ ਸਿੰਘ ਢਿੱਲੋਂ ਅਤੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੱਲੋਂ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਰਧਾਜਲੀ ਭੇਟ ਕੀਤੀ ਗਈ।           ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ ਨੇ ਕੌਮੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕਰਨ ਤੋਂ ਬਾਅਦ ਇੱਥੇ ਸਸਕਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ।           ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੁਤੰਤਰਤਾ ਸੰਗਰਾਮ ਵਿੱਚ ਮਾਤ ਭੂਮੀ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਅੱਜ ਸ਼ਰਧਾਂਜਲੀ ਭੇਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-...
ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

Punjab
 ਸ੍ਰੀ ਮੁਕਤਸਰ ਸਾਹਿਬ, 23ਮਾਰਚ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜਮੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦ...
ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

Punjab
ਅੰਮ੍ਰਿਤਸਰ 22 ਮਾਰਚ 2024-- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੇ ਸਹਿਯੋਗ (ਹਾਫ ਵੇਅ ਹੋਮ), ਨਾਰੀ ਨਿਕੇਤਨ ਕੰਪਲੈਕਸ, ਅੰਮ੍ਰਿਤਸਰ ਵਿਖੇ ਰਹਿ ਰਹੀਆਂ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਦੇ ਮੋਕੇ ਤੇ ਸੰਸਥਾ ਵਿੱਚ ਰਹਿ ਰਹੀਆਂ ਸਹਿਵਾਸਣਾਂ ਨੇ ਡਾਂਸ ਪਰਫਾਰਮੈਂਸ ਦਿੱਤੀ ਗਈ। ਇਸ ਤੋਂ ਇਲਾਵਾ ਸਹਿਵਾਸਣਾਂ ਨੇ ਆਪਣੇ ਹੱਥੀਂ ਤਿਆਰ ਕੀਤੇ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੋਕੇ ਤੇ ਮਾਨਯੋਗ ਪ੍ਰਿੰਸੀਪਲ ਮੈਜਿਸਟਰੇਟ ਸ੍ਰੀ ਹਿਮਾਸ਼ੂ ਅਰੋੜਾ, ਜੁਵਨਾਇਲ ਜਸਟਿਸ ਬੋਰਡ, ਅੰਮ੍ਰਿਤਸਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਇਸ ਮੋਕੇ ਜ਼ਿਲ੍ਹਾ ਸਮਾਜਿਕ  ਸੁਰੱਖਿਆ ਅਫਸਰ ਸ੍ਰੀਮਤੀ ਮੀਨਾ ਦੇਵੀ, ਮੈਂਬਰ ਜੇ.ਜੇ.ਬੀ. ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ,ਲੋਕਲ ਡੋਨਰਜ਼,ਸਟਾਫ ਜਿਲ੍ਹਾ ਸਮਾਜਿਕ ਸੁਰੱਖਿਆ ਆਫਿਸ, ਮੈਂਬਰ ਜੈਸ਼ੀ ਮਾਨ ਸਕੂਲ, ਸੁਪਰਡੈਂਟ ਹੋਮ ਮਿਸ ਸਵਿਤਾ ਰਾਣੀ ਅਤੇ ਸ੍ਰੀਮਤੀ ਰਜਿੰਦਰ ਕੋਰ ਮੋਜੂਦ ਸਨ।...
ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਜਾਰੀ

ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਜਾਰੀ

Punjab
ਅੰਮ੍ਰਿਤਸਰ 22 ਮਾਰਚ 2024 -- ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਲੇ ਧਨ, ਹਵਾਲਾ ਨਗਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ। ਇਸ ਲਈ ਇਨਕਮ ਟੈਕਸ ਵਿਭਾਗ ਵੱਲੋਂ ਆਪਣੇ ਚੰਡੀਗੜ੍ਹ ਦਫਤਰ ਸਥਿਤ 24 ਘੰਟੇ ਸੱਤੋਂ ਦਿਨ ਚੱਲਣ ਵਾਲੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਹ ਕੰਟਰੋਲ ਰੂਮ ਕਮਰਾ ਨੰਬਰ ਜੀ 02,  ਗਰਾਊਂਡ ਫਲੋਰ, ਆਯ ਕਰ ਭਵਨ ਸੈਕਟਰ 17 ਈ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਦਾ ਟੋਲ ਫਰੀ ਨੰਬਰ 18001802141 ਅਤੇ ਵਟਸਐਪ ਨੰਬਰ 7589166713 ਹੈ। ਇਹ ਕੰਟਰੋਲ ਰੂਮ ਚੋਣਾਂ ਵਿੱਚ ਕਾਲੇ ਧਨ, ਹਵਾਲਾ, ਨਗਦੀ ਪ੍ਰਵਾਹ ਆਦਿ ਸਬੰਧੀ ਸਿ਼ਕਾਇਤਾਂ ਨੂੰ ਸੁਣੇਗਾ।...
ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ

ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ

Punjab
ਲੁਧਿਆਣਾ, 22 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸਥਾਨਕ ਬੱਚਤ ਭਵਨ ਵਿਖੇ ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਅਤੇ ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਸੰਵੇਦਨਸ਼ੀਲ ਸਬੰਧੀ ਮੈਪਿੰਗ ਮੁਕੰਮਲ ਕਰ ਲਈ ਗਈ ਹੈ ਜਿਸਦੇ ਤਹਿਤ 2919 ਪੋਲਿੰਗ ਸਟੇਸ਼ਨਾਂ ਵਿੱਚੋਂ 381 ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਭਰ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਸੁਤੰਤਰ ਅਤੇ ਪਾਰਦਰਸ਼ੀ ਚੋਣਾਂ ਦੀ ਗਰੰਟੀ ਦੇਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰ...