Thursday, March 19
Shadow

Punjab

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

Punjab
ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਪੂਰੀ ਦਿਲਚਸਪੀ ਨਾਲ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਿੰਸੀਪਲ ਬੁੱਧ ਰਾਮ ਨੇ ਬੀਰੋਕੇ ਕਲਾਂ ਅਤੇ ਗੁਰਨੇ ਕਲਾਂ ਦੇ ਸਰਕਾਰੀ ਸਕੂਲਾਂ ਵਿਖੇ ਮੈਟਾਂ ਦੀ ਵੰਡ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਖੇਡਾਂ ਪ੍ਰਤੀ ਚੇਤਨਤਾ ਪੈਦਾ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਉਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 7 ਖਿਡਾਰੀਆਂ ਨੂੰ ਡੀ.ਐਸ.ਪੀ.ਅਤੇ 4 ਖਿਡਾਰੀਆਂ ਨੂੰ ਪੀ.ਸੀ.ਐਸ. ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਉਨਾਂ ਦਾ ਮਾਣ-ਸਨਮਾਨ ਬਣਿਆ ਰਹੇ। ਉਨ੍ਹਾਂ ਦੱਸਿਆ ਕਿ ਖੇਡਾਂ ਨੂੰ ਸਕੂਲ ਪੱਧਰ ’ਤੇ ਉਤਸ਼ਾਹਿਤ ਕਰ ਕੇ ਵਧੀਆ ਖਿਡਾਰੀ ਪੈਦਾ ਕਰਨ ਲਈ ਸਹੂਲਤਾਂ ਦੇਣ ਲਈ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨੂੰ ਗਰਾਂਟਾ ਜਾਰੀ ਕੀਤੀਆਂ ਗਈਆਂ ਹਨ ਅਤੇ ਖਿ...
ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ‘ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ ‘ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

Punjab
ਚੰਡੀਗੜ੍ਹ, 14 ਮਾਰਚ: ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ 'ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕਰ ਸਿੰਘ (ਅਲਪਾਈਨ ਢਾਬੇ ਦੇ ਮਾਲਕ ਦਾ ਪੁੱਤਰ), ਢਾਬਾ ਮੈਨੇਜਰ ਮਨਪ੍ਰੀਤ ਸਿੰਘ ਅਤੇ ਦੋ ਵੇਟਰਾਂ ਰਜਨੀਸ਼ ਕੁਮਾਰ ਅਤੇ ਤਨਈ ਕੁਮਾਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ 17 ਫੌਜੀ ਜਵਾਨਾਂ ਦਾ ਇੱਕ ਜਥਾ ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਵਿਖੇ ਸਿਸੂ ਤੋਂ ਅਲਟਰਾ ਮੈਰਾਥਨ ਜਿੱਤ ਕੇ ਵਾਪਸ ਆ ਰਿਹਾ ਸੀ, ਜਿਹਨਾਂ ‘ਤੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਫੌਜ ਦੇ 6 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰੂਪਨਗਰ ਵਿਖੇ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਬਾਅਦ ਵਿੱਚ ਕਮਾਂਡ ਹਸਪਤਾਲ ਚੰਡੀਮੰਦਰ ਵਿਖੇ ਤਬਦੀਲ ਕਰ ਦਿੱਤਾ ਗਿਆ। ਫੌਜ ਦੇ ਜਵਾਨਾਂ ਨੇ ਸੰਜਮ ਤੋਂ ਕੰਮ ਲੈਂਦਿਆਂ ਇਸ ਮੁੱਦੇ ਨੂੰ ਅੱਗੇ ਨਹੀਂ ਵਧਾਇਆ। ਪੰਜਾਬ ਪੁਲਿਸ ਵੱਲੋਂ ਇਸ ਕੇਸ ਵਿੱਚ ਤੁਰੰਤ ਕਾਰਵਾਈ ਕਰਦਿਆ...
ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

Punjab
ਚੰਡੀਗੜ੍ਹ, 14 ਮਾਰਚ ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।...
ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ : ਗੁਰਮੀਤ ਸਿੰਘ ਖੁੱਡੀਆਂ

ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ : ਗੁਰਮੀਤ ਸਿੰਘ ਖੁੱਡੀਆਂ

Punjab
ਬਠਿੰਡਾ, 14 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਤੰਦਰੁਸਤ ਬਣਾਉਣ ਲਈ ਜੈਵਿਕ ਖਾਦਾਂ ਦੀ ਪਰਖ ਕਰਨ ਲਈ ਸੂਬੇ ਚ 3 ਪ੍ਰਯੋਗਸ਼ਾਲਾਵਾਂ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ, ਇਨ੍ਹਾਂ ਚੋਂ ਇੱਕ ਬਠਿੰਡਾ ਵਿਖੇ ਬਣਾਈ ਜਾ ਰਹੀ ਹੈ, ਜਿਸ ਦਾ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਭਾਰੀ ਲਾਹਾ ਮਿਲੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਇਨ੍ਹਾਂ ਖਾਦਾਂ ਦੇ ਨਮੂਨੇ ਸੂਬੇ ਤੋਂ ਬਾਹਰ ਟੈਸਟ ਕਰਵਾਉਣ ਲਈ ਭੇਜੇ ਜਾਂਦੇ ਸਨ, ਹੁਣ ਪੰਜਾਬ ਵਿੱਚ ਇਹ ਪ੍ਰਯੋਗਸ਼ਾਲਾਵਾਂ ਸਥਾਪਿਤ ਹੋਣ ਨਾਲ ਬਾਇਓ ਖਾਦਾਂ ਦੇ ਨਮੂਨੇ ਸੂਬ...
ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਡੀਗੜ੍ਹ, 14 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ ਅਤੇ ਬੇਘਰਿਆਂ ਲਈ ਪੱਕਾ ਮਕਾਨ ਬਣਾਉਣ ਲਈ ਮਿਲੇ ਸਨ। ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਪਿਛਲੇ ਸੱਤ ਸਾਲਾਂ ਤੋਂ ਫ਼ਰਾਰ ਸੀ। ਦੱਸਣਯੋਗ ਹੈ ਕਿ ਕਰੀਬ 7 ਸਾਲ ਪਹਿਲਾਂ ਦਰਜ ਹੋਏ ਇਸ ਕੇਸ ਵਿੱਚ ਸ਼ਾਮਲ ਕੁੱਲ 132 ਮੁਲਜ਼ਮਾਂ ਵਿੱਚੋਂ ਹੁਣ ਤੱਕ 119 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ 11 ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਬਾਕੀ ਦੋ ਮੁਲਜ਼ਮਾਂ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਲ 2011-2012 ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ (ਬੀ.ਪੀ.ਐਲ.) ਲਈ ਪਿੰਡ ਖਾਨਗਾਹ ਦੀ ਪੰਚਾਇਤ ਨੂੰ ਪ੍ਰਾਪਤ ਹੋਈ ਕੁੱਲ 4,95,000 ...
ਡਿਪਟੀ ਕਮਿਸ਼ਨਰ ਵਲੋਂ 45 ਕਰੋੜ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ

ਡਿਪਟੀ ਕਮਿਸ਼ਨਰ ਵਲੋਂ 45 ਕਰੋੜ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ

Punjab
ਅੰਮ੍ਰਿਤਸਰ 14 ਮਾਰਚ 2024--- ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮਿਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ  ਉਦਯੋਗਿਕ ਪਾਲਸੀ 2017 ਅਤੇ 2022 ਅਧੀਨ 11 ਇਕਾਈਆਂ ਦੇ ਕੇਸਾਂ ਨੂੰ ਮੰਜੂਰੀ ਦਿੱਤੀ, ਜਿਸ ਨਾਲ ਜਿਲ੍ਹੇ ਵਿੱਚ ਕਰੀਬ 45 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਸਿਧੇ ਤੌਰ `ਤੇ 300 ਵਿਅਕਤੀਆਂ ਅਤੇ ਅਸਿੱਧੇ ਤੌਰ `ਤੇ 400 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਿਹਾ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ...
ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Punjab
ਚੰਡੀਗੜ੍ਹ, 14 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇੱਥੇ ਸਿੱਖਿਆ ਵਿਭਾਗ, ਮਾਲ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸ਼ਾਮਲ ਸਨ, ਨੇ ਇਨ੍ਹਾਂ ਯੂਨੀਅਨਾਂ ਦੇ ਆਗੂਆਂ ਵੱਲੋਂ ਦਿੱਤੇ ਮੰਗ ਪੱਤਰਾਂ ਵਿੱਚ ਦਰਜ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਨ੍ਹਾਂ ਮੁੱਦਿਆਂ 'ਤੇ ਵਿਆਪਕ ਚਰਚਾ ਦੌਰਾਨ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਸ਼੍ਰੀ ਕਮਲ ਕਿਸ਼ੋਰ ਯਾਦਵ, ਸਕੱਤਰ ਮਾਲ ਵਿਭਾਗ ਸ਼੍ਰੀਮਤੀ ਅਲਕਨੰਦਾ ਦਿਆਲ, ਵਿੱਤ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ਼੍ਰੀ ਵਿਨੈ ਬੁਬਲਾਨੀ ਅਤੇ ਵਧੀਕ ਰਜਿਸਟਰਾਰ ਸਹਿਕਾਰਤਾ (ਐਡਮਿਨ) ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਸਬ-ਕਮੇਟੀ ਨੂੰ ਇਨ੍ਹਾਂ ਦੇ ਸਬੰਧ ਵਿੱਚ ਸਬੰਧਤ ਵਿਭਾਗਾਂ ਵੱਲੋਂ ਅਪਣਾਈਆਂ ਗਈਆਂ ਨੀਤੀਆਂ ਅਨੁਸਾਰ ...
ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ

ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ

Punjab
ਅੰਮ੍ਰਿਤਸਰ 14 ਮਾਰਚ 2024-- ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੂਤ ਸਕੀਮ ਦੇ ਪਹਿਲੇ ਪੜਾਅ ਅਧੀਨ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ। ਉਨਾਂ ਇਸ ਮੌਕੇ ਦੱਸਿਆ ਕਿ ਰਮਦਾਸ ਸ਼ਹਿਰ ਵਿੱਚ ਵੱਖ ਵੱਖ ਸਾਈਜ ਦੀਆਂ 3.60 ਕਿਲੋਮੀਟਰ ਲੰਬੀਆਂ ਪਾਣੀ ਦੀਆਂ ਪਾਇਪਾਂ ਇਸ ਸਕੀਮ ਅਧੀਨ ਪਾਈਆਂ ਜਾਣਗੀਆਂ। ਜਿਸ ਨਾਲ 350 ਘਰਾਂ ਨੂੰ ਪਾਣੀ ਦੀ ਸਪਲਾਈ ਮਿਲੇਗੀ। ਉਨਾਂ ਦੱਸਿਆ ਕਿ ਇਸ ਕੰਮ `ਤੇ 1 ਕਰੋੜ 14 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਇਨ੍ਹੀ ਲਾਗਤ ਨਾਲ ਵਾਰਡ ਨੰਬਰ 2, 3, 6 ਅਤੇ ਮੁੱਖ ਬਾਜਾਰ ਮਾਝੀ ਗੇਟ ਟਿਊਬਵੈਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਤੱਕ ਪਾਣੀ ਦੀਆਂ ਪਾਇਪਾਂ ਵਿਛਾਈਆਂ ਜਾਣਗੀਆਂ। ਉਨਾਂ ਕਿਹਾ ਕਿ ਹਲਕੇ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਲਈ ਸਿਹਤਮੰਦ ਨਾ ਹੋਣ ਕਾਰਨ ਇਸ ਸਕੀਮ ਅਧੀਨ ਘਰਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਅਜਨਾਲ ਸ਼ਹਿ...
ਮਾਨਯੋਗ ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

ਮਾਨਯੋਗ ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

Punjab
ਅੰਮ੍ਰਿਤਸਰ 14 ਮਾਰਚ, 2024-- ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜੋ ਕਿ ਅੰਮ੍ਰਿਤਸਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਵੀ ਹਨ ਨੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਨਾਲ ਸਿਵਲ ਕੋਰਟ ਕੰਪਲੈਕਸ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਵਧੀਕ ਸਿਵਲ ਜੱਜ, ਸੀਨੀਅਰ ਡਿਵੀਜ਼ਨ-ਕਮ-ਸਬ-ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਰਾਜਵਿੰਦਰ ਕੌਰ ਦੀ ਅਦਾਲਤ ਦਾ ਨਿਰੀਖਣ ਕੀਤਾ, ਜਿੱਥੇ ਕੁੱਲ 89 ਕੇਸ ਸੁਣਵਾਈ ਲਈ ਸੂਚੀਬੱਧ ਕੀਤੇ ਗਏ ਸਨ। ਉਕਤ ਅਦਾਲਤ ਦੇ ਅਦਾਲਤੀ ਕੰਮਕਾਜ ਦਾ ਨਿਰੀਖਣ ਕਰਨ ਉਪਰੰਤ ਮਾਣਯੋਗ ਜੱਜ ਨੇ ਸ. ਬਿਕਰਮਦੀਪ ਸਿੰਘ, ਸਿਵਲ ਜੱਜ, ਜੂਨੀਅਰ ਡਿਵੀਜ਼ਨ-ਕਮ-ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਮਾਣਯੋਗ ਜੱਜ ਨੇ ਵਕੀਲਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਿ਼ਕਾਇਤਾਂ ਸੁਣੀਆਂ ਅਤੇ ਅਦਾਲਤ ਦੇ ਸਬੰਧਤ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦੀਆਂ ਸਿ਼ਕਾਇਤਾਂ ਦਾ...
ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Punjab
 ਬਠਿੰਡਾ, 14 ਮਾਰਚ : ਜ਼ਿਲਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਮਾਰੂ ਹਥਿਆਰ, ਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।           ਜਾਰੀ ਹੁਕਮ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਜ਼ਿਲੇ ਦੀ ਹੂਦਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਲਗਾਏ ਹਨ। ਹੁਕਮ ਮੁਤਾਬਿਕ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 2 ਹਫ਼ਤਿਆਂ (14 ਦਿਨਾਂ) ਦੇ ਅੰਦਰ ਅੰਦਰ ਜਮ੍ਹਾਂ ਕਰਵਾਉਣ। ਹੁਕਮ ਅਨੁਸਾਰ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਜਿਨ੍ਹਾਂ ਪਾਸ ਸਰਕਾਰੀ ਅਸਲਾ ਹੈ, ਉਨ੍ਹਾਂ ਉਪਰ ਨਹੀਂ ਲਾਗੂ ਹੋਣਗੇ। ਫੈਕਰੀ ਦੇ ਸਕਿਊਰਟੀ ਗਾਰਡਜ, ਪੈਟਰੋਲ ਪੰਪ ਮਾਲ...