Shadow

Punjab

ਏਅਰ ਫੋਰਸ ਏਅਰਡੋਰਮ ਦੇ 900 ਮੀਟਰ ਦੇ ਅਧਿਕਾਰਤ ਖੇਤਰ ਚ ਉਸਾਰੀ ਦੀ ਮਨਾਹੀ

ਏਅਰ ਫੋਰਸ ਏਅਰਡੋਰਮ ਦੇ 900 ਮੀਟਰ ਦੇ ਅਧਿਕਾਰਤ ਖੇਤਰ ਚ ਉਸਾਰੀ ਦੀ ਮਨਾਹੀ

Punjab
ਬਠਿੰਡਾ, 22 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰੱਖਿਆ ਮੰਤਰਾਲਾ, ਭਾਰਤ ਸਰਕਾਰ ਦੇ ਪੱਤਰ ਨੰਬਰ ਰਾਹੀਂ ਸਾਰੇ ਏਅਰ ਫੋਰਸ ਸਟੇਸ਼ਨ ਅਤੇ ਯੂਨਿਟ ਦੇ ਬੋਰਡ ਆਫ ਆਫੀਸਰਜ਼ ਨੂੰ ਏਅਰ ਫੋਰਸ ਏਅਰਡੋਰਮ ਦੇ 900 ਮੀਟਰ (ਅਧਿਕਤਮ) ਦੇ ਹੇਠਾਂ ਖਾਸ ਜ਼ੋਨਾਂ ਦੀ ਪਛਾਣ ਕਰਨ ਲਈ ਅਧਿਕਾਰਤ ਕੀਤਾ ਹੈ, ਜਿੱਥੇ ਵਰਕਸ ਆਫ ਡਿਫੈਂਸ ਐਕਟ 1903 ਦੇ ਤਹਿਤ ਉਸਾਰੀ ਦੀ ਮਨਾਹੀ ਕੀਤੀ ਗਈ ਹੈ। ਨਤੀਜੇ ਵਜੋਂ ਬੋਰਡ ਆਫ ਆਫੀਸਰਜ਼, ਏਅਰ ਫੋਰਸ ਸਟੇਸ਼ਨ, ਭਿਸੀਆਣਾ ਨੇ ਮਿਤੀ 06.01.2009 ਦੀ ਪਾਲਣਾ ਵਿੱਚ ਅਜਿਹੇ ਜ਼ੋਨਾਂ ਦੀ ਸਿਫ਼ਾਰਸ਼ ਕੀਤੀ ਹੈ। ਹੁਕਮ ਦੇ ਜਾਰੀ ਹੋਣ ਦੀ ਮਿਤੀ ਤੋਂ 03 ਸਾਲ ਤੱਕ ਅਜਿਹੇ ਸਥਾਨਾਂ 'ਤੇ ਕਿਸੇ ਵੀ ਤਰ੍ਹਾਂ ਦੀ ਉਸਾਰੀ ਕਰਨ ਦੀ ਮਨਾਹੀ ਹੈ। ਡਿਫੈਂਸ ਐਕਟ, 1903 ਦੀ ਧਾਰਾ 9 ਅਧੀਨ ਲਾਗੂ ਇਸ ਮਨਾਹੀ ਕਾਰਨ ਵਿੱਤੀ ਨੁਕਸਾਨ ਉਠਾਉਣ ਵਾਲੇ ਆਮ ਲੋਕ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਬਠਿੰਡਾ ਦੇ ਦਫ਼ਤਰ ਵਿੱਚ 45 ਦਿਨਾਂ ਦੇ ਅੰਦਰ ਕਲੇਮ ਦਾਇਰ ਕਰ ਸਕਦੇ ਹਨ।...
ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

Punjab
ਚੰਡੀਗੜ੍ਹ, 22 ਮਾਰਚ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ...

ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 22 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਕਣਕ ਦੀ ਕਟਾਈ ਦੇ ਮੱਦੇਨਜਰ ਸ਼ਾਮ 7:00 ਤੋਂ ਸਵੇਰੇ 6:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜੇਕਰ ਕੋਈ ਕੰਬਾਇਨ ਇਸ ਸਮੇਂ ਦੌਰਾਨ ਕਣਕ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸਨੂੰ ਤਰੁੰਤ ਜ਼ਬਤ ਕੀਤਾ ਜਾਵੇਗਾ। ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਨਾੜ/ਪਰਾਲੀ/ਰਹਿੰਦ ਖੂੰਹਦ ਆਦਿ ਨੂੰ ਅੱਗ ਲਗਾਉਣ ਤੇ ਮੁਕੰਮਲ ਤੌਰ ਤੇ ਰੋਕ ਲਗਾਈ ਜਾਂਦੀ ਹੈ। ਹੁਕਮ 20 ਮਈ 2024 ਤੱਕ ਲਾਗੂ ਰਹਿਣਗੇ।...
ਜਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਵਿਸ਼ਵ ਟੀ ਬੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖ਼ੇ ਕੀਤਾ ਗਿਆ

ਜਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਵਿਸ਼ਵ ਟੀ ਬੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖ਼ੇ ਕੀਤਾ ਗਿਆ

Punjab
ਫਾਜਿਲਕਾ 22 ਮਾਰਚ ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜ਼ਿਲਕਾ ਜੀ ਦੇ ਹੁਕਮਾਂ ਅਨੁਸਾਰ ਡਾ ਕਵਿਤਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖ਼ੇ ਵਿਸ਼ਵ ਟੀ ਬੀ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰੇਕ  ਸਾਲ 24  ਮਾਰਚ ਨੂੰ ਵਿਸ਼ਵ ਟੀ ਬੀ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਐਨ ਟੀ ਈ ਪੀ ਪ੍ਰੋਗਰਾਮ ਅਧੀਨ ਟੀ ਬੀ ਦੀ ਬਿਮਾਰੀ ਨੂੰ 2025 ਤੱਕ ਖਤਮ ਕਰਨ ਦੇ ਟੀਚੇ ਨਾਲ ਜਿਲ੍ਹੇ ਫਾਜ਼ਿਲਕਾ ਵਿੱਚ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਜਾਗਰੂਕ ਕਰਕੇ, ਟੀ ਬੀ ਦੇ ਲੱਛਣਾਂ ਵਾਲੇ ਮਰੀਜਾਂ ਨੂੰ ਪ੍ਰੇਰਿਤ ਕਰਕੇ ਸਿਹਤ ਸੰਸਥਾਵਾਂ ਵਿੱਚ ਲਿਆ ਕੇ ਟੈਸਟ ਅਤੇ ਇਲਾਜ ਕਰਵਾਇਆ ਜਾ ਰਿਹਾ ਹੈ। ਡਾ ਨੀਲੂ ਚੁੱਘ ਜਿਲ੍ਹਾ ਟੀ ਬੀ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਨੂੰ ਟੀ ਬੀ ਸਬੰਧੀ ਕੌਈ ਲੱਛਣ ਆਉਂਦੇ ਹਨ, ਜਿਵੇਂ ਦੋ ਹਫ਼ਤੇ ਤੋਂ ਜਿਆਦਾ ਖਾਂਸੀ, ਭਾਰ ਘਟਨਾ, ਭੁੱਖ ਨਾ ਲੱਗਣਾ, ਸ਼ਾਮ ਵੇਲੇ ਬੁਖਾਰ ਹੋਣਾ, ਲੰਬਾ ਸਾਹ ਲੈਣ ਤੇ ਛਾਤੀ ਵਿਚ ਦਰਦ, ਬਲਗਮ ਵਿਚ ਖੂ...
ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 22 ਮਾਰਚ : ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਮੌਕੇ ਖੇਤੀਬਾੜੀ ਉਪ ਨਿਰੀਖਕ ਮੈਡਮ ਕੁਲਵੀਰ ਕੌਰ ਨੇ ਪੀਐਮ ਕਿਸਾਨ ਸਨਮਾਨ ਨੀਧੀ ਯੋਜਨਾ ਤਹਿਤ ਗੱਲਬਾਤ ਕਰਦਿਆਂ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਦੀ ਈਕੇਵਾਈਸੀ ਨਾ ਹੋਣ ਕਰਕੇ ਕਿਸ਼ਤ ਰੁਕੀ ਹੋਈ ਹੈ ਤਾਂ ਉਹ ਖੁਦ ਪੀਐਮ ਕਿਸਾਨ ਵੈਬਸਾਈਟ ਤੇ ਜਾ ਕੇ ਜਾਂ ਨਜ਼ਦੀਕੀ ਸੀਐਸਸੀ ਸੈਂਟਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾ ਕੇ ਕਰਵਾ ਸਕਦੇ ਹਨ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ ਜਸਪ੍ਰੀਤ ਸਿੰਘ ਨੇ ਕਣਕ ਦੀ ਫਸਲ ਤੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀਆ ਨਿਸ਼ਾਨੀਆਂ ਅਤੇ ਕੰਟਰੋਲ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਵਿੱਚ 10 ਸਿੱਟਿਆ ਦੇ ਆਧਾਰ ਤੇ ਜੇਕਰ ਚੇਪਾ ਪ੍ਰਤੀ ਸਿੱਟਾ 5 ਜਾ ਇਸ ਤੋਂ ਵੱਧ ਮਿਲੇ ਤਾਂ 2 ਲਿਟਰ ਨਿੰਮ ਦਾ ਘਰੇ ਬਣਿਆ ਘੋਲ ਜਾ 20 ਗ੍ਰਾਮ ਐਕਟਾਰਾ 25 ਡਬਲਿਊ ਜੀ (ਥਾਇਆਮਿਥੋਕਸਮ)...
ਵਣ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਵਣ ਵਿਭਾਗ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

Punjab
ਮਲੋਟ / ਸ੍ਰੀ ਮੁਕਤਸਰ ਸਾਹਿਬ  22 ਮਾਰਚ ਵਣ ਮੰਡਲ ਅਫਸਰ ਵਿਸਥਾਰ ਸ਼੍ਰੀ ਪਵਨ ਸ਼੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮਲੋਟ ਵਿਖੇ ਇਕ ਰੋਜਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਹਾਈ ਸਕੂਲ ਦਾਨੇਵਾਲਾ ਅਤੇ ਸਰਕਾਰੀ ਮਿਡਲ ਸਕੂਲ ਰੱਥੜੀਆਂ ਦੇ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਕੈਂਪ ਵਿੱਚ ਬੱਚਿਆਂ ਨੂੰ ਪੌਦੇ ਲਗਾਉਣ ਸਬੰਧੀ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਡਾ. ਸੁਨੀਲ ਬਾਂਸਲ, ਸੀਨੀਅਰ ਮੈਡੀਕਲ ਅਫਸਰ ਨੇ ਸਿਹਤ ਸਬੰਧੀ, ਪ੍ਰਦੂਸ਼ਣ ਨੂੰ ਘੱਟ ਕਰਨ, ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਉਹਨਾਂ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਬੱਚਾ ਪੈਦਾ ਹੋਣ ਤੇ ਹਸਪਤਾਲ ਵੱਲੋਂ ਬੱਚਿਆਂ ਦੇ ਵਾਰਸਾਂ ਨੂੰ ਪੌਦਾ ਦੇ ਕੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਕੁਦਰਤ ਨਾਲ ਜੋੜਣ ਦੀ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਸ਼੍ਰੀ ਗੁਰਮੀਤ ਸਿੰਘ ਏ.ਐਸ.ਆਈ. ਨੇ ਟਰੈਫਿਕ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਜਿਸ ਵਿੱਚ ਸ਼੍ਰੀ ਰਾਜਨ ਗੋਇਲ ਐਜੂਕੇਸ਼ਨ ਕੋਆਰਡੀਨੇਟਰ ਨੇ ਵਾਤਾਵਰਣ ਦੀ ਸਾਂਭ-ਸੰਭਾਲ ...
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

Punjab
ਲੁਧਿਆਣਾ, 22 ਮਾਰਚ (000) - ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਧਾਤਾਂ ਦੀ ਬਰਾਮਦਗੀ ਕੀਤੀ ਹੈ। ਨਿਗਰਾਨ ਟੀਮਾਂ ਵੱਲੋਂ 40 ਲੱਖ ਰੁਪਏ ਦੀ ਨਕਦੀ, 1.48 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 18.14 ਲੱਖ ਰੁਪਏ ਦੀ ਸ਼ਰਾਬ ਅਤੇ ਹੋਰ ਵਸਤਾਂ ਬਰਾਮਦ ਕੀਤੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ, ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੈਜਿਸਟਰੇਟ, ਪੁਲਿਸ ਮੁਲਾਜ਼ਮਾਂ ਸਮੇਤ ਕੁੱਲ 126 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਨੂੰ ਕੰਟਰੋਲ ਰੂਮ ਨੂੰ ਰੀਅਲ-ਟਾਈਮ ਫੀਡ ਯਕੀਨੀ ਬਣਾਉਣ ਅਤੇ ਜ਼ਮੀਨੀ ਪੱਧਰ 'ਤੇ ਪੂਰੀ ਨਿਗਰਾਨੀ ਰੱਖਣ ਲਈ ਕੈਮਰਿਆਂ ਨਾਲ ਲੈਸ ਵਾਹਨ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 9360 ਹੋਰਡਿੰਗਜ਼, ਬੈਨਰ, ਪੋਸਟਰ ਹਟਾਏ ਗਏ ...
25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

25,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, Punjab
ਚੰਡੀਗੜ੍ਹ, 22 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਬਿਲਡਿੰਗ ਇੰਸਪੈਕਟਰ ਹੰਡਿਆਇਆ ਚੌਂਕ ਬਰਨਾਲਾ ਵਿਖੇ ਸਥਿਤ ਉਸਦੀ ਮੋਟਰ ਵਰਕਸ਼ਾਪ ਦਾ ਨਕਸ਼ਾ ਪਾਸ ਕਰਵਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 25,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ...
ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

Punjab
ਚੰਡੀਗੜ੍ਹ, 22 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।...
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜਿਆ ਗਿਆ ਸਹਾਇਕ ਖਜ਼ਾਨਚੀ ਵਿੱਤ ਵਿਭਾਗ ਵੱਲੋਂ ਮੁਅੱਤਲ

Punjab
ਚੰਡੀਗੜ੍ਹ, 21 ਮਾਰਚ  ਪੰਜਾਬ ਦੇ ਵਿੱਤ ਵਿਭਾਗ ਨੇ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਦੇ ਸਹਾਇਕ ਖਜ਼ਾਨਚੀ ਮੁਨੀਸ਼ ਕੁਮਾਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ, ਜੋ ਕਿ 21 ਮਾਰਚ, 2024 ਨੂੰ ਉਸ ਦੀ ਗ੍ਰਿਫਤਾਰੀ ਦੀ ਮਿਤੀ ਤੋਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਨੀਸ਼ ਕੁਮਾਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਮੁਨੀਸ਼ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਨਿਰਧਾਰਿਤ ਕੀਤਾ ਗਿਆ ਹੈ।  ਉਸ ਨੂੰ ਪੰਜਾਬ ਸਿਵਲ ਸੇਵਾਵਾਂ ਦੇ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ।  ਆਪਣੇ ਕਾਰਜਾਂ ਵਿੱਚ ਅਖੰਡਤਾ ਅਤੇ ਨੈਤਿਕਤਾ ਦੇ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬੁਲਾਰੇ ਨੇ ਕਿਹਾ ਕਿ ਇਹਨਾਂ ਕਦਰਾਂ ਕੀਮਤਾਂ ਨਾਲ ਸਮਝੌਤਾ ਕਰਨ ਵਾਲੀ ਕੋਈ ਵੀ ਕਾਰਵਾਈ ਵਿਰੁੱਧ ਸਖ਼ਤ ਅਨੁਸ਼ਾਸਨੀ ਕਰਵਾਏ ਕੀਤੀ ਜਾਵੇਗੀ।...