Thursday, March 19
Shadow

Punjab

ਮੋਗਾ ਪੁਲਿਸ ਵੱਲੋ 3 ਪਿਸਤੋਲਾਂ ਤੇ 5 ਜਿੰਦਾ ਰੋਂਦ ਸਮੇਤ 1 ਕਾਬੂ

ਮੋਗਾ ਪੁਲਿਸ ਵੱਲੋ 3 ਪਿਸਤੋਲਾਂ ਤੇ 5 ਜਿੰਦਾ ਰੋਂਦ ਸਮੇਤ 1 ਕਾਬੂ

Punjab
ਮੋਗਾ, 14 ਮਾਰਚ: ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ.(ਆਈ) ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਉਪ ਕਪਤਾਨ ਪੁਲਿਸ (ਡੀ) ਸ੍ਰੀ ਹਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ 2 ਦੇਸੀ ਪਿਸਟਲ 32 ਬੋਰ ਸਮੇਤ 4 ਜਿੰਦਾ ਰੋਂਦ, 32 ਬੋਰ ਅਤੇ 1 ਦੇਸੀ ਕੱਟਾ 315 ਬੋਰ ਸਮੇਤ 1 ਰੋਂਦ ਜਿੰਦਾ 315 ਬੋਰ ਬਰਾਮਦ ਕੀਤੇ ਗਏ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ 13 ਮਾਰਚ ਨੂੰ ਇੰਸਪੈਕਟਰ ਦਲਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਮੋਗਾ ਜਦੋਂ ਸਮੇਤ ਪੁਲਿਸ ਪਾਰਟੀ, ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਲਈ ਚੜਿੱਕ ਰੋਡ ਜੀ.ਟੀ ਰੋਡ ਮੋਗਾ-ਬਾਘਾਪੁਰਾਣਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੋਰੀਆ ਪੁੱਤਰ ਸੁਖਮੰਦਰ ਸਿੰਘ ਵਾਸੀ ਲਹੌਰੀਆ ਦਾ ਮੁਹੱਲਾ ਮੋਗਾ ਜੋ ਵਿਦੇਸ਼ ਕੈਨੇਡਾ ਹੈ, ਨੇ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ ਨੇ ਅਚਨਚੇਤ ਗਊਸ਼ਾਲਾ ਦਾ ਦੌਰਾ ਕੀਤਾ

ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ ਨੇ ਅਚਨਚੇਤ ਗਊਸ਼ਾਲਾ ਦਾ ਦੌਰਾ ਕੀਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਾਰਚ: ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ ਨੇ ਅਚਨਚੇਤ ਸ੍ਰੀ ਰਾਧੇ ਕ੍ਰਿਸ਼ਨ ਗਊਸ਼ਾਲਾ ਪਿੰਡ ਨਾਢਾ ਜ਼ਿਲਾ ਮੋਹਾਲੀ ਗਊਸ਼ਾਲਾ ਦਾ ਦੌਰਾ ਕੀਤਾ ਅਤੇ ਇਸ ਗਊਸ਼ਾਲਾ ਵਿੱਚ ਕਾਫੀ ਕਮੀਆਂ ਪਾਈਆਂ ਗਈਆਂ।     ਉਨ੍ਹਾਂ ਦੱਸਿਆ ਕਿ ਗਊਸ਼ਾਲਾ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰ ਕਰਨ ਵਾਸਤੇ ਘੱਟੋ-ਘੱਟ 50 ਗਊ ਧਨ ਦਾ ਹੋਣਾ ਅਤੀ ਜਰੂਰੀ ਹੈ ਪਰ ਇਸ ਗਊਸ਼ਾਲਾ ਵਿੱਚ ਸਿਰਫ 32 ਗਊਧਨ ਸੀ।     ਉਨ੍ਹਾਂ ਕਿਹਾ ਕਿ ਹੋਰਨਾਂ ਗਊਸ਼ਲਾਵਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਗਊਸ਼ਲਾਵਾਂ ਨੂੰ ਮਿਲਦੀਆਂ ਸਹੂਲਤਾਂ, ਜਿਵੇਂ ਗਰਾਂਟ, ਮੁਫਤ ਬਿਜਲੀ ਦੀ ਸਹੂਲਤ ਆਦਿ ਦੇ ਸਦ-ਉਪਯੋਗ ਨੂੰ ਯਕੀਨੀ ਬਣਾਇਆ ਜਾ ਸਕੇ।     ਉਨ੍ਹਾਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਧੰਨ ਦੀ ਸਾਂਭ-ਸੰਭਾਲ ਲਈ ਰੱਖੀਆਂ ਗਈਆਂ ਸ਼ਰਤਾਂ ਦੀ ਪੂਰਣ ਰੂਪ ਚ ਪਾਲਣਾ ਕੀਤੀ ਜਾਵੇ।...
ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਗੋਟ ਪੋਕਸ ਵੈਕਸੀਨੇਸ਼ਨ ਜ਼ੋਰਾਂ ‘ਤੇ

ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਗੋਟ ਪੋਕਸ ਵੈਕਸੀਨੇਸ਼ਨ ਜ਼ੋਰਾਂ ‘ਤੇ

Punjab
ਮੋਗਾ, 14 ਮਾਰਚ: ਪਸੂ ਪਾਲਣ ਵਿਭਾਗ ਮੋਗਾ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋ ਬਚਾਉਣ ਲਈ ਟੀਕਾਕਰਨ ਮੁਹਿੰਮ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾ ਕੇ ਮਿਥੇ ਟੀਚੇ ਨੂੰ ਪੂਰਾ ਕਰਨ ਲਈ ਸਿਰਤੋੜ ਯਤਨ ਕਰ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਤਹਿਤ 17 ਦਿਨਾਂ ਵਿੱਚ 62 ਹਜ਼ਾਰ ਗਾਵਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪਸੂ ਪਾਲਣ ਵਿਭਾਗ ਵੱਲੋ ਮੋਗਾ ਜ਼ਿਲ੍ਹੇ ਵਿੱਚ ਗੋਟ ਪੋਕਸ ਵੈਕਸੀਨ ਦੀਆਂ 1 ਲੱਖ 8 ਹਜ਼ਾਰ ਖੁਰਾਕਾਂ ਭੇਜੀਆ ਗਈਆਂ ਹਨ। ਮੋਗਾ ਵਿੱਚ ਘਰ-ਘਰ ਅੰਦਰ ਜਾ ਕੇ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲ੍ਹੇ ਵਿੱਚ 30 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਪਸੂ ਪਾਲਣ ਵਿਭਾਗ ਮੋਗਾ ਡਾ.ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਸ੍ਰ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਪੰਜਾਬ ਅਤੇ ਸ੍ਰੀ ਵਿਕਾਸ ਪ੍ਰਤਾਪ ਵਧੀਕ ਮੁੱਖ ਸਕੱਤਰ ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਤੇਲੰਗਾਨਾ ਸਟੇਟ ਵੈਟਨਰੀ ਬਾਇਓਲੌਜੀਕਲ ਐਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋ 78.75 ਲੱਖ ਰੁਪਏ ਦੀ ਲਾਗਤ ਨਾਲ ਗ...
ਕਣਕ ਦੀ ਨਿਰਵਿਘਨ ਖਰੀਦ ਲਈ ਪ੍ਰਸ਼ਾਸਨ ਨੇ ਖਿੱਚੀ ਤਿਆਰੀ

ਕਣਕ ਦੀ ਨਿਰਵਿਘਨ ਖਰੀਦ ਲਈ ਪ੍ਰਸ਼ਾਸਨ ਨੇ ਖਿੱਚੀ ਤਿਆਰੀ

Punjab
ਲੁਧਿਆਣਾ, 14 ਮਾਰਚ (000) - ਹਾੜੀ ਸੀਜ਼ਨ 2024-25 ਦੌਰਾਨ ਕਣਕ ਦੀ ਖਰੀਦ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ਿਲ੍ਹੇ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਖਰੀਦ ਸੀਜ਼ਨ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 2.50 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ 108 ਅਨਾਜ ਮੰਡੀਆਂ ਵਿੱਚ 8.11 ਲੱਖ ਮੀਟਰਕ ਟਨ ਕਣਕ ਆਉਣ ਦੀ ਉਮੀਦ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਜ਼ਿਲ੍ਹੇ ਭਰ ਵਿਚ ਕਣਕ ਦੇ ਖਰੀਦ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਤਾਂ ਜੋ ਉਨ੍ਹਾਂ ਦੇ ਨਿਰਧਾਰਤ ਹਿੱਸੇ ਅਨੁਸਾਰ ਕਣਕ ਦੀ ਤੁਰੰਤ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਸਾਹਨੀ ਨੇ ਇਸ ਗੱਲ 'ਤੇ ਜ਼ੋਰ ...
30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 14 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ਵਿੱਚ ਹੀ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਾਮਲ ਉਸਦੇ ਦੋਸਤ ਦੀ ਮੱਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ...
ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: ਸੀ.ਈ.ਓ.

ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ ‘ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ: ਸੀ.ਈ.ਓ.

Punjab
ਚੰਡੀਗੜ੍ਹ, 14 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ। ਅੱਜ ਇੱਥੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ (ਡੀ.ਪੀ.ਆਰ.ਓਜ਼) ਨਾਲ ਸੂਬਾ ਪੱਧਰੀ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਡੀ.ਪੀ.ਆਰ.ਓਜ਼ ਇਹਨਾਂ ਕਮੇਟੀਆਂ ਦੇ ਨੋਡਲ ਅਫ਼ਸਰ ਹੋਣਗੇ। ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਛਪਣ ਵਾਲੀ ਸਮੱਗਰੀ 'ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮ ਦਿੱਤੇ ਗਏ ਹਨ। ...
ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਗੈਰ ਸੰਚਾਰੀ ਰੋਗਾਂ ਸਬੰਧੀ ਲਗਾਈ ਗਈ ਵਰਕਸ਼ਾਪ

ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਗੈਰ ਸੰਚਾਰੀ ਰੋਗਾਂ ਸਬੰਧੀ ਲਗਾਈ ਗਈ ਵਰਕਸ਼ਾਪ

Punjab
ਸ੍ਰੀ ਮੁਕਤਸਰ ਸਾਹਿਬ, 14 ਮਾਰਚ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮਾਜ ਵਿੱਚ ਵੱਧ ਰਹੀਆਂ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧ ਵਿੱਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾ, ਕੰਮਿਊਨਟੀ ਹੈਲਥ ਅਫਸਰਾਂ ਅਤੇ ਸਟਾਫ ਨਰਸਾਂ ਦੀ ਵਿਸ਼ੇਸ਼ ਵਰਕਸ਼ਾਪ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ।  ਇਸ ਮੋਕੇ ਡਾ. ਨਵਜੋਤ ਕੋਰ ਸਿਵਲ ਸਰਜਨ ਨੇ ਕਿਹਾ ਕਿ 60 ਪ੍ਰਤੀਸ਼ਤ ਤੋਂ ਜਿਆਦਾ ਮੌਤਾਂ ਗੈਰ ਸੰਚਾਰੀ ਬਿਮਾਰੀਆਂ ਜਿਵੇ ਸ਼ੂਗ, ਕੈਂਸਰ, ਬਲੱਡ ਪ੍ਰੈਸ਼ਰ, ਸਟ੍ਰੋਕ ਅਤੇ ਦਿਲ ਦੀਆ ਬਿਮਾਰੀਆਂ ਕਾਰਨ ਹੋ ਰਹੀਆਂ ਹਨ। ਜੇਕਰ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਕਰਵਾਇਆ ਜਾਵੇ ਤਾਂ ਇਨ੍ਹਾਂ ਦੇ ਬੁਰੇ ਪ੍ਰਭਾਵਾਂ ਅਤੇ ਹੋਣ ਵਾਲੀਆਂ ਮੌਤਾਂ ਤੋਂ ਬਚਿਆ ਜਾ ਸਕਦਾ ਹੈ।  ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿਚੋਂ 36 ਪ੍ਰਤੀਸ਼ਤ ਲੋਕ ਬਲੱਡ ਪ੍ਰੈਸ਼ਰ ਦੀ ਬੀਮਾਰੀ ਤੋਂ ਪੀੜਤ ਹਨ ਜਿਸ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਹੋ ਰਹੀਆਂ ਹਨ ਇਸ ਲਈ ਪੰਜਾ...
ਸੇਫ ਸਕੂਲ ਵਾਹਨ ਪਾਲਸੀ ਸਖਤੀ ਨਾਲ ਕੀਤੀ ਜਾਵੇ ਲਾਗੂ:  ਡਿਪਟੀ ਕਮਿਸ਼ਨਰ

ਸੇਫ ਸਕੂਲ ਵਾਹਨ ਪਾਲਸੀ ਸਖਤੀ ਨਾਲ ਕੀਤੀ ਜਾਵੇ ਲਾਗੂ: ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 14 ਮਾਰਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਰੀਵਿਊ ਮੀਟਿੰਗ ਦੋਰਾਨ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ (ਆਈ.ਏ.ਐਸ) ਵੱਲੋਂ ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਹੁਕਮ ਕੀਤੇ। ਉਨ੍ਹਾਂ ਕਿਹਾ ਕਿ ਹਰ ਸਕੂਲ ਮੈਨਜਮੈਂਟ ਆਪਣੇ ਸਕੂਲ ਵਿੱਚ ਆਉਣ ਵਾਲੀਆਂ ਵੈਨਾਂ ਵਿੱਚ ਵਧੀਆ ਕੁਆਲਟੀ ਦੇ ਆਈ.ਪੀ. ਕੈਮਰੇ ਲਗਵਾਉਣਾ ਯਕੀਨੀ ਬਣਵਾਉਣ ਅਤੇ  ਇਹਨਾਂ ਕੈਮਰਿਆਂ ਦੇ ਐਕਸੈਸ ਨੂੰ ਟ੍ਰੈਫਿਕ ਪੁਲਿਸ ਨਾਲ ਸਾਂਝਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਸਕੂਲ ਮੈਨੇਜਮੈਂਟ ਹਰ ਸਕੂਲ ਵੈਨ ਵਿੱਚ ਇਕ ਔਰਤ ਅਟਟੈਂਡੈਂਟ ਦਾ ਹੋਣਾ ਯਕੀਨੀ ਬਣਾਵੇ। ਉਨ੍ਹਾਂ ਅਧਿਕਾਰੀਆਂ  ਨੂੰ ਹੁਕਮ ਕੀਤੇ ਕਿ ਜੋ ਸਕੂਲ ਵੈਨਾਂ, ਪਾਲਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਉਹਨਾਂ ’ਤੇ ਨਿਯਮਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਬੱਚਿਆਂ ਨੂੰ ਚੋਣ ਗਤੀ ਵਿਧੀਆਂ ਵਿੱਚ ਸ਼ਾਮਿਲ ਨਾ ਕਰਨ ਸਬੰਧੀ ਭਾਰਤੀ ਚੋਣ ਕੈਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਲਾਗੂ ਕਰਵਾਓਣ, ਬਾਲ ਮਜਦੂਰੀ ਅਤੇ ਬਾਲ ਭਿਖਿਆ ਕਰਵਾਓਣ ...
ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਿੱਟੀਆਂ ਅਤੇ ਨਦੀਨਾਂ ਨੂੰ ਨਸ਼ਟ ਕਰਨ ਦੀ ਜ਼ਰੂਰਤ: ਡਿਪਟੀ ਕਮਿਸ਼ਨਰ

ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਿੱਟੀਆਂ ਅਤੇ ਨਦੀਨਾਂ ਨੂੰ ਨਸ਼ਟ ਕਰਨ ਦੀ ਜ਼ਰੂਰਤ: ਡਿਪਟੀ ਕਮਿਸ਼ਨਰ

Punjab
ਫਰੀਦਕੋਟ 14 ਮਾਰਚ 2024 (     ) ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗਾਂਹੂ ਪ੍ਰਬੰਧਾਂ ਦੀ ਸਮੀਖਿਆ ਲਈ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ.ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ,ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ,ਮਨਜੀਤ ਸਿੰਘ ਸਹਾਇਕ ਮੱਛੀ ਅਫਸਰ, ਭੁਵੇਸ਼ ਕੁਮਾਰ ਸਮੇਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਿਲ ਹੋਏ।         ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਸਾਲ 2023-24 ਦੌਰਾਨ ਤਕਰੀਬਨ 857 ਹੈਕਟੇਅਰ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਗਈ ਸੀ । ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਝੋਨੇ ਹੇਠੋਂ ਰਕਬਾ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਸਫਲਤਾ ਲਈ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਅਗਾਂਹੂ ਪ੍ਰਬੰਧ ਕਰਨੇ ...
ਫੂਡ ਸੇਫਟੀ ਆਨ ਵ੍ਹੀਲ ਵੈਨ 14 ਮਾਰਚ ਤੋਂ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ’ਚ ਕਰੇਗੀ ਫੂਡ ਸੈਂਪਲਿੰਗ

ਫੂਡ ਸੇਫਟੀ ਆਨ ਵ੍ਹੀਲ ਵੈਨ 14 ਮਾਰਚ ਤੋਂ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ’ਚ ਕਰੇਗੀ ਫੂਡ ਸੈਂਪਲਿੰਗ

Punjab
ਮਾਨਸਾ  14 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਕਮ ਡੀ.ਐਚ.ਓ ਮਾਨਸਾ ਡਾ.ਰਣਜੀਤ ਸਿੰਘ ਰਾਏ ਦੀ ਨਿਗਰਾਨੀ ਹੇਠ ਜ਼ਿਲ੍ਹਾ ਮਾਨਸਾ ਵਿਖੇ ਸਿਹਤ ਵਿਭਾਗ ਵੱਲੋਂ ਫੂੂਡ ਸੇੇਫਟੀ ਆਨ ਵੀਲ ਵੈੈਨ ਦਾ ਰੂਟ ਪਲਾਨ ਜਾਰੀ ਕੀਤਾ ਗਿਆ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ 50/- ਰੁਪਏ ਪ੍ਰਤੀ ਟੈਸਟਿੰਗ ਫੀਸ ਨਾਲ ਦੁੱਧ, ਦਹੀਂ, ਦੇਸੀ ਘਿਓ, ਰਿਫਾਇੰਡ, ਮਸਾਲੇ ਅਤੇ ਪਾਣੀ ਆਦਿ ਦੀ ਜਾਂਚ ਕਰਕੇ ਰਿਪੋਰਟ ਦੇੇਵੇਗੀ, ਜਿਸ ਨਾਲ ਲੋਕਾਂ ’ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਉਹ ਖਾਣ ਪੀਣ ਦੇ ਪਦਾਰਥਾਂ ਦੀ ਵਰਤੋਂ ’ਚ ਸਾਵਧਾਨੀਆਂ ਵਰਤਣਗੇ। ਉਨ੍ਹਾਂ ਦੱਸਿਆ ਕਿ ਇਹ ਵੈੈਨ 14 ਮਾਰਚ ਨੂੰ ਪਿੰਡ ਜੋਗਾ ਤੇ ਰੱਲਾ, 15 ਮਾਰਚ ਨੂੰ ਖਿਆਲਾ ਕਲਾਂ, 16 ਮਾਰਚ ਨੂੰ ਨੇੜੇ ਬਸ ਸਟੈਂਡ ਮਾਨਸਾ, 17 ਮਾਰਚ ਨੂੰ ਰੋਇਲ ਸਿਟੀ ਬੁਢਲਾਡਾ, 19 ਮਾਰਚ ਨੂੰ ਦਾਤੇਵਾਸ, 20 ਮਾਰਚ ਨੂੰ ਜਵਾਹਰਕੇ, 21 ਨੂੰ ਕੋਟ ਧਰਮੂ, 22 ਨੂੰ ਬਸ ਸਟੈਂਡ ਝੁਨੀਰ, 23 ਨੂੰ ਬਸ ਸਟੈਂਡ ਸਰਦੂਲਗੜ੍ਹ ਅਤੇ 24 ਨੂੰ ਸੈਂਟਰਲ ਪਾਰਕ ਮਾਨਸਾ ਵਿਖੇ ਖਾਣ ਦੀਆਂ ਵਸਤਾਂ ਟੈਸਟ ਕਰਕੇ ਮੌਕੇ ’ਤੇ ਰਿ...