Shadow

Punjab

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਅੰਮ੍ਰਿਤਸਰ, 21 ਮਾਰਚ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਇਵਜ਼ ’ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ.ਟੀ.ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿ...
ਐਨਸੀਸੀ ਕੈਡਿਟਾਂ ਨੂੰ ਖੇਤਰ ਅਤੇ ਭਾਸ਼ਾ ਵਰਗੇ ਵਖਰੇਵਿਆਂ ਨੂੰ ਛੱਡ ਕੇ ਟੀਮ ਵਜੋਂ ਕੰਮ ਕਰਨ ਦੀ ਲੋੜ- ਮੇਜਰ ਜਨਰਲ

ਐਨਸੀਸੀ ਕੈਡਿਟਾਂ ਨੂੰ ਖੇਤਰ ਅਤੇ ਭਾਸ਼ਾ ਵਰਗੇ ਵਖਰੇਵਿਆਂ ਨੂੰ ਛੱਡ ਕੇ ਟੀਮ ਵਜੋਂ ਕੰਮ ਕਰਨ ਦੀ ਲੋੜ- ਮੇਜਰ ਜਨਰਲ

Punjab
ਅੰਮ੍ਰਿਤਸਰ 21 ਮਾਰਚ ਮੇਜਰ ਜਨਰਲ ਮਨਜੀਤ ਸਿੰਘ ਮੋਖਾ, ਸੈਨਾ ਮੈਡਲ, ਐਡੀਸ਼ਨਲ ਡਾਇਰੈਕਟਰ ਜਨਰਲ ਐਨਸੀਸੀ ਪੰਜਾਬ,ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਡਾਇਰੈਕਟੋਰੇਟ ਨੇ 20 ਅਤੇ 21 ਮਾਰਚ 2024 ਨੂੰ  ਐਨਸੀਸੀ ਗਰੁੱਪ ਹੈੱਡਕੁਆਰਟਰ, ਅੰਮ੍ਰਿਤਸਰ ਦਾ ਦੌਰਾ ਕੀਤਾ। ਅੰਮ੍ਰਿਤਸਰ ਪਹੁੰਚਣ 'ਤੇ ਇਹਨਾਂ ਦਾ ਸਵਾਗਤ ਬ੍ਰਿਗੇਡੀਅਰ ਕੇ.ਐਸ.ਬਾਵਾ, ਗਰੁੱਪ ਕਮਾਂਡਰ (ਐਨ.ਸੀ.ਸੀ.)ਅੰਮ੍ਰਿਤਸਰ ਨੇ ਕੀਤਾ। ਪਹਿਲੇ ਦਿਨ ਏਡੀਜੀ ਨੇ ਏਅਰ ਸਕੈਡਰਨ ਅਤੇ ਨੇਵਲ ਯੂਨਿਟ ਦਾ ਦੌਰਾ ਕੀਤਾ ਅਤੇ ਦਿਨ ਦੀ ਸਮਾਪਤੀ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਦੀ ਯਾਦ ਉੱਤੇ  ਫੁੱਲਮਾਲਾ ਚੜ੍ਹਾ ਕੇ ਕੀਤੀ। ਅੱਜ ਜਨਰਲ ਅਫਸਰ ਨੇ ਗੁਰੂ ਨਾਨਕ ਦੇਵ ਯੂਨੀਵਰਸਟੀ ਅੰਮ੍ਰਿਤਸਰ ਵਿਖੇ ਐਨਸੀਸੀ ਕੈਡਿਟਾਂ, ਅਸੋਸੀਏਟ ਐਨਸੀਸੀ ਅਫਸਰਾਂ, ਕੇਅਰਟੇਕਰ,ਐਨਸੀਸੀ ਗਰੁੱਪ ਦੇ ਅਫਸਰਾਂ ਅਤੇ ਸਥਾਈ ਇੰਸਟ੍ਰਕਟਰ ਸਟਾਫ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਮੇਜਰ ਜਨਰਲ ਮਨਜੀਤ ਸਿੰਘ ਮੋਖਾ, ਐਸ.ਐਮ., ਏ.ਡੀ.ਜੀ., ਪੀ.ਐਚ.ਐਚ.ਐਂਡ.ਸੀ ਡਾਇਰੈਕਟੋਰੇਟ ਨੇ ਕੈਡਿਟਾਂ ਨੂੰ ਚਰਿੱਤਰ ਪਰਿਪੱਕਤਾ ਅਤੇ ਨਿਰਸਵਾਰਥ ਸੇਵਾ ਦੇ ਨਾਲ-ਨਾਲ ਅਨੁਸ਼ਾਸਨ ਅਤ...
ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

Punjab
ਚੰਡੀਗੜ੍ਹ, 21 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ ਹੈ।...
ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਪੇਸ਼ ਕਰਕੇ ਪਾਈ ਜਾ ਸਕਦੀ ਹੈ ਵੋਟ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

ਵੋਟਰ ਸ਼ਨਾਖਤੀ ਕਾਰਡ ਤੋਂ ਇਲਾਵਾ 12 ਹੋਰ ਦਸਤਾਵੇਜ਼ ਪੇਸ਼ ਕਰਕੇ ਪਾਈ ਜਾ ਸਕਦੀ ਹੈ ਵੋਟ-ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ

Punjab
ਸਰਦੂਲਗੜ੍ਹ/ਮਾਨਸਾ, 21 ਮਾਰਚ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ, ਹਲਕਾ 97-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚੋਣਾਂ ਵਾਲੇ ਦਿਨ ਕੋਈ ਵੀ ਵੋਟਰ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਸ਼ਨਾਖਤੀ ਕਾਰਡ ਪੋਲਿੰਗ ਸਟੇਸ਼ਨ ’ਤੇ ਪੇਸ਼ ਕਰਕੇ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਵੋਟਰ ਸ਼ਨਾਖਤੀ ਕਾਰਡ ਵਿੱਚ ਵੋਟਰ ਦੇ ਨਾਮ ਦੇ ਅੱਖਰ ਵਿੱਚ ਕੋਈ ਗਲਤੀ ਹੈ ਤਾਂ ਵੀ ਵੋਟਰ ਆਪਣੀ ਵੋਟ ਪਾ ਸਕਦਾ ਹੈ, ਪਰ ਉਸ ਵੱਲੋਂ ਦਿਖਾਏ ਗਏ ਵੋਟਰ ਕਾਰਡ ਨਾਲ ਉਸਦੀ ਪਹਿਚਾਣ ਹੁੰਦੀ ਹੋਵੇ। ਜੇਕਰ ਕੋਈ ਵੋਟਰ ਕਿਸੇ ਹੋਰ ਵਿਧਾਨ ਸਭਾ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਜਾਰੀ ਕੀਤਾ ਗਿਆ ਵੋਟਰ ਕਾਰਡ ਪੇਸ਼ ਕਰਦਾ ਹੈ ਤਾਂ ਉਸਨੂੰ ਵੀ ਸਵੀਕਾਰ ਕੀਤਾ ਜਾਵੇਗਾ, ਪ੍ਰੰਤੂ ਸ਼ਰਤ ਇਹ ਹੋਵੇਗੀ ਕਿ ਵੋਟਰ ਜਿਸ ਪੋਲਿੰਗ ਸਟੇਸ਼ਨ ’ਤੇ ਵੋਟ ਪਾ ਰਿਹਾ ਹੈ ਉਸਦੀ ਵੋਟਰ ਸੂਚੀ ਵਿੱਚ ਉਸਦਾ ਨਾਮ ਦਰਜ਼ ਹੋਵੇ। ਉਨ੍...
ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ – ਡਿਪਟੀ ਕਮਿਸ਼ਨਰ

ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 21 ਮਾਰਚ 2024-- ਪਿੰਗਲਵਾੜਾ ਦੇ ਬਾਣੀ ਭਗਤ ਪੂਰਨ ਸਿੰਘ ਨਿਸ਼ਕਾਮ ਸੇਵਾ ਦੇ ਪੁੰਜ ਸਨ ਅਤੇ ਉਨਾਂ ਨੇ ਆਪਣੀ ਸਾਰੀ ਜਿੰਦਗੀ ਬੇਸਹਾਰਾ ਲੋਕਾਂ ਦੀ ਭਲਾਈ ਵਿੱਚ ਗੁਜ਼ਾਰ ਦਿੱਤੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪਿੰਗਲਵਾੜਾ, ਮਾਨਾਵਾਲਾ ਦਾ ਦੌਰਾ ਕਰਨ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਕੰਮ ਭਗਤ ਪੂਰਨ ਸਿੰਘ ਨੇ ਕੀਤਾ ਹੈ, ਉਹ ਕੰਮ ਪਰਮਾਤਾ ਤੋਂ ਇਲਾਵਾ ਹੋਰ ਕੋਈ ਨਹੀਂ ਕਰ ਸਕਦਾ। ਉਨਾਂ ਕਿਹਾ ਕਿ ਬਿਨਾਂ ਨਿਰਸਵਾਰਥ ਲੋਕਾਂ ਦੀ ਸੇਵਾ ਕਰਨਾ ਹੀ ਭਗਤ ਜੀ ਦਾ ਮੁੱਖ ਉਦੇਸ਼ ਸੀ ਅਤੇ ਉਨਾਂ ਨੇ ਆਪਣੀ ਸਾਰੀ ਜਿੰਦਗੀ ਇਸ ਦੇਸ਼ ਦੀ ਪ੍ਰਤੀਪੂਰਤੀ ਲਈ ਲੇਖੇ ਲਾ ਦਿੱਤੀ। ਉਨਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਕਈ ਵਰ੍ਹੇ ਪਹਿਲਾਂ ਵਾਤਾਵਰਨ ਨੂੰ ਬਚਾਉਣ ਦਾ ਸੱਦਾ ਦੇ ਗਏ ਸਨ, ਪਰ ਅਸੀਂ ਉਸਨੂੰ ਗੰਭੀਰਤਾ ਨਾਲ ਨਹੀਂ ਲਿਆ। ਪਰ ਅੱਜ ਸਾਨੂੰ ਇਹ ਸੱਦਾ ਹਕੀਕਤ ਵਿੱਚ ਅਪਣਾਉਣ ਦੀ ਲੋੜ ਹੈ ਤਾਂ ਹੀ ਅਸੀਂ ਆਉਣ ਵਾਲੀ ਪੀੜ੍ਹੀਆਂ ਨੂੰ ਸੁਰੱਖਿਅਤ ਬਚਾ ਸਕਾਂਗੇ। ਉਨਾਂ ਕਿਹਾ ਕਿ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੁਨੀਆਂ ਦੀਆਂ ਮਹਾਨ ਸੰਸਥਾਵਾਂ ਵਿਚੋਂ ...
ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਗਗਨਦੀਪ ਸਿੰਘ

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਗਗਨਦੀਪ ਸਿੰਘ

Punjab
ਮਾਨਸਾ, 21 ਮਾਰਚ: ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ ‘ਇਸ ਵਾਰ 70 ਪਾਰ’ ਦੇ ਵੋਟਿੰਗ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਨੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਦਾ ਸਟੀਕਰ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਪੰਜਾਬ ਰੋਡਵੇਜ਼ ਅਤੇ ਪ੍ਰਾਈਵੇਟ ਬੱਸਾਂ ’ਤੇ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਸਟੀਕਰ ਲਗਾ ਕੇ ਨਿਵੇਕਲੀ ਸ਼ੁਰੂਆਤ ਕੀਤੀ ਤਾਂ ਜੋ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਜਾਗਰੂਕ ਹੋ ਸਕੇ। ਉਨ੍ਹਾਂ ਕਿਹਾ ਕਿ ਬੱਸਾਂ ਨੇ ਵੱਖ ਵੱਖ ਸ਼ਹਿਰਾਂ, ਪਿੰਡਾਂ, ਕਸਬਿਆਂ ’ਚ ਜਾਣਾ ਹੁੰਦਾ ਹੈ ਜਿਸ ਨਾਲ ਵੋਟ ਦੀ ਅਹਿਮੀਅਤ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇਗਾ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਦਾ ਇਹ ਉਪਰਾਲਾ ਵਧੇਰੇ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਵਿੱਚ ਰਹਿੰਦੇ ਹਾਂ। ਇਸ ਨੂੰ ਮਜਬੂਤ ਬਣਾਉਣ ਲਈ ਵੋਟਰਾਂ ਦਾ ਲੋਕ ਸਭਾ ਚੋਣਾਂ ਦੇ ਚੋਣ ਮੇਲੇ ਵਿੱਚ ਸਹਿਭਾ...
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab
ਫ਼ਰੀਦਕੋਟ 21 ਮਾਰਚ,2024 ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਇਸ ਲਈ ਬੈਂਕਾਂ ਤੋਂ ਨਕਦੀ ਦੀ ਗੈਰ- ਕਾਨੂੰਨੀ ਆਵਾਜਾਈ ਨੂੰ ਰੋਕਣ ਲਈ ਹੁਣ ਤੋਂ ਹੀ ਲੋੜੀਂਦੇ ਕਦਮ ਚੁੱਕੇ ਜਾਣ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਬੈਂਕ ਮੈਨੇਜਰਾਂ ਨੂੰ ਕਿਸੇ ਕਿਸਮ ਦੇ ਸ਼ੱਕੀ ਪੈਸਿਆਂ ਦੇ ਆਦਾਨ ਪ੍ਰਦਾਨ ਦੌਰਾਨ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਸਮੂਹ ਬੈਂਕਾਂ ਨੂੰ ਨਕਦ ਰਾਸ਼ੀ ਦੀ ਸਾਫ - ਸੁਥਰੀ ਅਤੇ ਸੁਰੱਖਿਅਤ ਟ੍ਰਾਂਸਪੋਰਟੇਸ਼ਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮੂਹ ਬੈਂਕ ਆਪਣੀਆਂ ਬਰਾਂਚਾਂ ਨੂੰ ਪਾਬੰਦ ...
ਐਸ.ਡੀ.ਐਮ. ਨੇ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਐਸ.ਡੀ.ਐਮ. ਨੇ ਲੋਕ ਸਭਾ ਚੋਣਾਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Punjab
ਮਾਨਸਾ, 21 ਮਾਰਚ: ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਾਜ਼ਰ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸਰਦੂਲਗੜ੍ਹ ਵਿਖੇ 206 ਪੋਲਿੰਗ ਸਟੇਸ਼ਨਾਂ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਚੋਣਾਂ ਦੌਰਾਨ ਅਮਨ ਭਾਈਚਾਰਾ ਬਣਾ ਕੇ ਰੱਖਿਆ ਜਾਵੇ ਅਤੇ ਚੋਣਾਂ ਨੂੰ ਬਿਨ੍ਹਾਂ ਕਿਸੇ ਡਰ, ਭੈਅ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨ੍ਹਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ’ਤੇ ਰੋਕ ਲਗਾਈ ਗਈ ਹੈ।ਉਨ੍ਹਾਂ ਪੋਲਿੰਗ ਬੂਥਾਂ ’ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ।...
ਡਿਪਟੀ ਕਮਿਸ਼ਨਰ ਸਾਹਨੀ ਵਲੋਂ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਜਾਰੀ

ਡਿਪਟੀ ਕਮਿਸ਼ਨਰ ਸਾਹਨੀ ਵਲੋਂ ‘ਲੁਧਿਆਣਾ ਦੇ ਆਲੇ-ਦੁਆਲੇ ਜੰਗਲ’ ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਜਾਰੀ

Punjab
ਲੁਧਿਆਣਾ, 21 ਮਾਰਚ (000) - ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ 'ਲੁਧਿਆਣਾ ਦੇ ਆਲੇ-ਦੁਆਲੇ ਜੰਗਲ' ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ ਜੰਗਲਾਤ ਏਰੀਏ ਨੂੰ ਦਰਸਾਇਆ ਗਿਆ ਹੈ. ਇਸ ਰਚਨਾ ਨੂੰ ਉੱਘੇ ਲੇਖਕ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵਲੋਂਂ ਜੰਗਲਾਤ ਵਿਭਾਗ, ਲੁਧਿਆਣਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਚਿੱਤਰਕਾਰੀ ਦਾ ਉਦੇਸ਼ ਲੁਧਿਆਣਾ ਦੇ ਨਾਗਰਿਕਾਂ ਦੇ ਅੰਦਰ ਕੁਦਰਤ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨਾ ਹੈ ਕਿਉਂਕਿ ਇਹ ਮੱਤੇਵਾੜਾ ਜੰਗਲ, ਗੜ੍ਹੀ ਫਾਜ਼ਿਲ ਜੰਗਲ, ਨੀਲੋਂ ਜੰਗਲ, ਨਿਊ ਹੈਦਰ ਨਗਰ ਜੰਗਲਾਤ ਅਤੇ ਹਲਵਾਰਾ ਜੰਗਲ ਦੇ ਸੱਚਮੁੱਚ ਸ਼ਾਨਦਾਰ ਜੰਗਲੀ ਖੇਤਰਾਂ ਨੂੰ ਦਰਸਾਉਂਦਾ ਹੈ, ਜਿਸ ਨਾਲ ਲੁਧਿਆਣਾ ਦੇ ਲੋਕਾਂ ਉਨ੍ਹਾਂ ਦੇ ਆਲੇ-ਦੁਆਲੇ ਕੁਦਰਤ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਦਾ ਹੈ। ਰਿਲੀਜ਼ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਹਰਪ੍ਰੀਤ ਸੰਧੂ ਦੁਆਰਾ ਜ਼ਿਲ੍ਹੇ ਦੇ ਕੁਦਰਤੀ ਜੰਗਲਾਂ ਦੇ ਟਿਕਾਣਿਆਂ ਦੀ ਰੌਣਕ ਨੂੰ ਉਤਸ਼ਾਹਿਤ ਕਰਨ ਲਈ ਇਸ ਨਿਵੇਕਲੇ ...
23 ਮਾਰਚ ਨੂੰ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

Punjab
ਫ਼ਿਰੋਜ਼ਪੁਰ 21 ਮਾਰਚ  2024 (     )                23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਸੈਨੀਵਾਲਾ ਵਿਖੇ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।      ਮੀਟਿੰਗ ਨੂੰ ਸੰਬੋਧਨ ਕਰਦਿਆਂ  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ  ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪ...