Shadow

Punjab

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਫਾਜਿ਼ਲਕਾ ਦਾ ਦੌਰਾ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਫਾਜਿ਼ਲਕਾ ਦਾ ਦੌਰਾ

Punjab
ਫਾਜਿ਼ਲਕਾ, 21 ਮਾਰਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਅਰਚਨਾ ਪੁਰੀ ਜੀ ਅੱਜ ਫਾਜਿਲਕਾ ਸੈਸ਼ਨ ਡਵੀਜਨ ਦੀਆਂ ਅਦਾਲਤਾਂ ਦੇ ਸਲਾਨਾ ਨੀਰਿਖਣ ਲਈ ਫਾਜਿ਼ਲਕਾ ਪਹੁੰਚੇ। ਇੱਥੇ ਪਹੁੰਚਣ ਤੇ ਉਨ੍ਹਾਂ ਦਾ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ, ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਸਵਾਗਤ ਕੀਤਾ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਅਰਚਨਾ ਪੁਰੀ ਜੀ ਨੇ ਇਸ ਦੌਰਾਨ ਜਿ਼ਲ੍ਹਾ ਕੋਰਟ ਕੰਪਲੈਕਸ ਵਿਚ ਸਥਿਤ ਵੱਖ ਵੱਖ ਆਦਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਦੌਰਾਨ ਜਿ਼ਲ੍ਹਾ ਬਾਰ ਐਸੋਸੀਏਸ਼ਨ ਦੇ ਨੁੰਮਾਇਦਿੰਆਂ ਨਾਲ ਵੀ ਬੈਠਕ ਕੀਤੀ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਅਰਚਨਾ ਪੁਰੀ ਜੀ ਨੇ ਕਿਹਾ ਕਿ ਨਿਆਂ ਵਿਵਸਥਾ ਨਾਲ ਜੁੜੀਆਂ ਸਾਰੀਆਂ ਧਿਰਾਂ ਇਸ ਲਈ ਯੋਗ ਉਪਰਾਲੇ ਕਰਨ ਤਾਂ ਜੋ ਸਭ ਨੂੰ ਨਿਆਂ ਦੇਣ ਦੀ ਅਵਧਾਰਨਾ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਨੇ ਲੋਕ ਅਦਾਲਤਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਮਾਨਯੋਗ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍...
ਸੀ-ਵਿਜਲ ਤੇ ਪ੍ਰਾਪਤ ਹੋਈ ਸ਼ਿਕਾਇਤ ‘ਤੇ ਹੋਵੇਗੀ ਸੌ ਮਿੰਟਾਂ ‘ਚ ਕਾਰਵਈ-ਜ਼ਿਲ੍ਹਾ ਚੋਣ ਅਫ਼ਸਰ

ਸੀ-ਵਿਜਲ ਤੇ ਪ੍ਰਾਪਤ ਹੋਈ ਸ਼ਿਕਾਇਤ ‘ਤੇ ਹੋਵੇਗੀ ਸੌ ਮਿੰਟਾਂ ‘ਚ ਕਾਰਵਈ-ਜ਼ਿਲ੍ਹਾ ਚੋਣ ਅਫ਼ਸਰ

Punjab
ਮੋਗਾ, 21 ਮਾਰਚ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਕੰਮ ਨੂੰ ਸ਼ਾਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਚੋਣਾਂ ਤੋਂ ਪਹਿਲਾਂ ਰਾਜਸੀ ਪਾਰਟੀਆਂ ਦੇ ਖਰਚਿਆਂ, ਚੋਣ ਜਾਬਤੇ ਦੀ ਉਲੰਘਣਾ ਦੀਆਂ ਕਾਰਵਾਈਆਂ ਉੱਪਰ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਐਮ.ਸੀ.ਸੀ. ਤੇ ਐਮ.ਸੀ.ਐਮ.ਸੀ. ਰਾਹੀਂ ਸਬੰਧਤਾਂ ਉੱਪਰ ਬਾਜ ਅੱਖ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਨਾਲ ਨਿਪਟਣ ਲਈ ਜ਼ਿਲ੍ਹਾ ਪੱਧਰੀ ਅਤੇ ਸਬ ਡਿਵੀਜ਼ਨਲ ਪੱਧਰ ਉੱਪਰ ਸ਼ਿਕਾਇਤ ਸੈੱਲ ਸਥਾਪਿਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪੱਧਰ ਤੇ ਸਥਾਪਿਤ ਕੀਤੇ ਗਏ ਸ਼ਿਕਾਇਤ ਸੈੱਲ ਦੇ ਨੰਬਰ 98140 74231, 01636-504092 ਅਤੇ ਈ-ਮੇਲ ਆਈ.ਡੀ. complaintcellmoga2024@gmail.com ਹੈ। ਹਲਕਾ 071-ਨਿਹਾਲ ਸਿੰਘ ਵਾਲਾ ਦੇ ਕੰਟਰੋਲ ਰੂਮ ਦਾ ਨੰਬਰ 01636-295260, ਹਲਕਾ 072-ਬਾਘਾਪੁਰਾਣਾ ਦੇ ਕੰਟਰੋਲ ਰੂਮ ਦਾ ਨੰਬਰ 01636-240...
ਪ੍ਰਤੀ ਬੇਨਤੀ ਦੇ ਆਧਾਰ ਤੇ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਪ੍ਰਤੀ ਬੇਨਤੀ ਦੇ ਆਧਾਰ ਤੇ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

Punjab
ਬਠਿੰਡਾ, 21 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Unique IELTS Centre ਦੇ ਨਾਮ ਤੇ ਸ਼੍ਰੀ ਰਾਜ ਭਾਰਤੀ ਪੁੱਤਰ ਸ਼੍ਰੀ ਕੋਰ ਸਿੰਘ ਵਾਸੀ ਹਾਊਸ ਨੰਬਰ 20461 ਗਲੀ ਨੰਬਰ 11, ਗੁਰੂ ਤੇਗ ਬਹਾਦਰ ਨਗਰ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਨੰਬਰ 230/ਐਏ 2/ਐਮਸੀ 6 ਮਿਤੀ 11-11-2022 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 10-11-2027 ਤੱਕ ਹੈ। ਹੁਕਮ ਅਨੁਸਾਰ ਹੁਣ ਪ੍ਰਾਰਥੀ ਸ਼੍ਰੀ ਰਾਜ ਭਾਰਤੀ ਪੁੱਤਰ ਸ਼੍ਰੀ ਕੋਰ ਸਿੰਘ ਵਲੋਂ 22-2-2024 ਨੂੰ ਆਪਣੀ ਲਿਖਤੀ ਰੂਪ ਚ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਨਿੱਜੀ ਕਾਰਨਾਂ ਅਤੇ ਘਰੇਲੂ ਮਜ਼ਬੂਰੀਆਂ ਕਾਰਨ ਜਨਵਰੀ 2024 ਤੋਂ ਬੰਦ ਕਰ ਦਿੱਤਾ ਹੈ, ਇਸ ਲਈ ਉਸ ਦਾ ਆਈਲੈਟਸ ਇਸਟੀਚਿਊਟ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। ਇਸ ਲਈ ਪ੍ਰਾਰਥੀ ...
ਨਰਮਾ ਤੇ ਕਪਾਹ ਸਿਖਲਾਈ ਪ੍ਰੋਗਰਾਮ ਆਯੋਜਿਤ

ਨਰਮਾ ਤੇ ਕਪਾਹ ਸਿਖਲਾਈ ਪ੍ਰੋਗਰਾਮ ਆਯੋਜਿਤ

Punjab
ਬਠਿੰਡਾ, 21 ਮਾਰਚ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਖੇਤਰੀ ਖੋਜ ਕੇਂਦਰ ਵੱਲੋਂ ਸੀਸੀਆਈ ਦੇ ਸਹਿਯੋਗ ਨਾਲ ਨਰਮਾ ਤੇ ਕਪਾਹ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ "ਕਪਾਹ ਦੇ ਝਾੜ ਗੁਣਵੱਤਾ ਅਤੇ ਪੈਦਾਵਾਰ ਵਿੱਚ ਸੁਧਾਰ ਕਰਨ ਲਈ ਵਧੀਆ ਖੇਤੀ ਤਕਨੀਕਾਂ ਬਾਰੇ ਜਾਗਰੂਕਤਾ ਅਤੇ ਪ੍ਰਸਾਰ ਸੇਵਾ" ਬਾਰੇ ਇੱਕ ਵਿਆਪਕ ਕਪਾਹ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।           ਇਸ ਮੌਕੇ ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕੇ. ਐਸ. ਸੇਖੋਂ ਨੇ ਤੁਪਕਾ ਸਿੰਚਾਈ ਨਾਲ ਨਰਮੇ ਦੀ ਖੇਤੀ ਕਰਨ ਦੇ ਨਾਲ-ਨਾਲ ਨਰਮੇ ਦੀ ਖੇਤੀ ਕਰਨ ਦੇ ਜ਼ਰੂਰੀ ਨੁਕਤੇ ਦੱਸੇ। ਸੀਨੀਅਰ ਖੇਤੀ ਵਿਗਿਆਨੀ, ਖੇਤਰੀ ਖੋਜ ਕੇਂਦਰ. ਫਰੀਦਕੋਟ ਡਾ. ਕੁਲਵੀਰ ਸਿੰਘ ਨੇ ਸੀ.ਸੀ.ਆਈ, ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਦੱਸਿਆ ਤੇ ਪ੍ਰਮੁੱਖ ਕਪਾਹ ਵਿਗਿਆਨੀ ਖੇਤਰੀ ਖੋਜ ਕੇਂਦਰ ਡਾ. ਪਰਮਜੀਤ ਸਿੰਘ ਨੇ ਪ੍ਰੋਜੈਕਟ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ ਅਤੇ ਪੰਜਾਬ ਅਤੇ ਭਾਰਤ ਵਿੱਚ ਕਪਾਹ ਦੀ ਕਾਸ਼ਤ ਦੇ ਮੌਜੂਦਾ ਦ੍ਰਿਸ਼ 'ਤੇ ਚਾਨਣਾ ਪਾਇਆ।             ਇਸ ਦੌਰਾਨ ਪਲਾਂਟ ਬਰੀਡਰ, ਖੇਤਰੀ ਖੋਜ ਕੇਂਦਰ ਡਾ. ਗੋਮਤੀ ਗਰੋਵਰ ਨੇ ਵਧੀਆ ਫਸ...
ਖੇਤੀ ਮਾਹਿਰਾਂ ਵਲੋਂ ਕਣਕ ਤੇ ਸਰੋਂ ਦੇ ਖੇਤਾਂ ਦਾ ਕੀਤਾ ਸਰਵੇਖਣ

ਖੇਤੀ ਮਾਹਿਰਾਂ ਵਲੋਂ ਕਣਕ ਤੇ ਸਰੋਂ ਦੇ ਖੇਤਾਂ ਦਾ ਕੀਤਾ ਸਰਵੇਖਣ

Punjab
ਬਠਿੰਡਾ, 21 ਮਾਰਚ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਏ. ਡੀ. ਓ ਡਾ. ਗੁਰਪ੍ਰੀਤ ਸਿੰਘ ਤੇ ਡਾ. ਬਲਤੇਜ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾ ਵਿੱਚ ਹਾੜ੍ਹੀ ਦੀ ਮੁੱਖ ਫਸਲ ਕਣਕ ਅਤੇ ਹਾੜ੍ਹੀ ਦੀ ਮੁੱਖ ਤੇਲ ਬੀਜ ਫ਼ਸਲ ਸਰ੍ਹੋਂ ਦਾ ਸਰਵੇਖਣ ਕੀਤਾ ਗਿਆ। ਇਸ ਦੌਰਾਨ ਕਣਕ ਦੀ ਫ਼ਸਲ ਵਿੱਚ ਕਿਸੇ ਵੀ ਉੱਲੀ ਖਾਸ ਕਰਕੇ ਕਣਕ ਦੀ ਪੀਲੀ ਕੁੰਗੀ ਦਾ ਹਮਲਾ ਕਿਸੇ ਵੀ ਖੇਤ ਵਿੱਚ ਨਹੀਂ ਪਾਇਆ ਗਿਆ, ਪਰੰਤੂ ਕੁਝ ਖੇਤਾਂ ਵਿੱਚ ਚੇਪੇ ਦਾ ਹਮਲਾ ਦੋਨੋਂ ਹੀ ਫ਼ਸਲਾਂ ਵਿੱਚ ਹੀ ਵੇਖਣ ਨੂੰ ਮਿਲਿਆ ਜੋ ਕਿ ਆਰਥਿਕ ਕਗਾਰ ਤੋਂ ਘੱਟ ਪਾਇਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦਾ ਸਰਵੇਖਣ ਲਗਾਤਾਰ ਕੀਤਾ ਜਾਵੇ ਜੇਕਰ ਕਣਕ ਦੀ ਫ਼ਸਲ ਤੇ ਪ੍ਰਤੀ ਸਿੱਟਾ 5 ਜਾਂ 5 ਤੋਂ ਵੱਧ ਚੇਪੇ ਮਿਲਦੇ ਹਨ ਤਾਂ ਹੀ ਕੀਟਨਾਸ਼ਕ ਦਵਾਈ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਚੇਪੇ ਦਾ ਹਮਲਾ ਹਮੇਸ਼ਾ ਖੇਤ ਦੇ ਬਾਹਰਲੇ ਕਿਨਾਰਿਆ ਜਾਂ ਦਰੱਖਤਾਂ ਦੇ ਹੇਠਾਂ ਵਾਲੀ ਫ਼ਸਲਾਂ ਤੋਂ ਹੀ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪ੍ਰਿੰਟਰਾਂ/ਪ੍ਰਕਾਸ਼ਕਾਂ ਨੂੰ ਨਿਰਦੇਸ਼, ਚੋਣ ਸੰਬੰਧੀ ਪ੍ਰਿੰਟਿੰਗ ਸਮੱਗਰੀ ‘ਤੇ ਮਾਤਰਾ, ਉਨ੍ਹਾਂ ਦੇ ਨਾਮ ਅਤੇ ਪਤੇ ਪ੍ਰਕਾਸ਼ਤ ਕਰਨੇ ਲਾਜ਼ਮੀ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪ੍ਰਿੰਟਰਾਂ/ਪ੍ਰਕਾਸ਼ਕਾਂ ਨੂੰ ਨਿਰਦੇਸ਼, ਚੋਣ ਸੰਬੰਧੀ ਪ੍ਰਿੰਟਿੰਗ ਸਮੱਗਰੀ ‘ਤੇ ਮਾਤਰਾ, ਉਨ੍ਹਾਂ ਦੇ ਨਾਮ ਅਤੇ ਪਤੇ ਪ੍ਰਕਾਸ਼ਤ ਕਰਨੇ ਲਾਜ਼ਮੀ

Punjab
ਲੁਧਿਆਣਾ, 21 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਿੰਟਰ/ਪਬਲੀਸ਼ਰਾਂ ਨੂੰ ਚੋਣ ਸਬੰਧੀ ਕਿਸੇ ਵੀ ਪੈਂਫਲੈਟ/ਪੋਸਟਰ ਜਾਂ ਉਨ੍ਹਾਂ ਦੁਆਰਾ ਛਾਪੀ ਗਈ ਅਜਿਹੀ ਹੋਰ ਸਮੱਗਰੀ 'ਤੇ ਮਾਤਰਾ, ਉਨ੍ਹਾਂ ਦੇ ਨਾਮ ਅਤੇ ਪਤੇ ਪ੍ਰਕਾਸ਼ਤ ਕਰਨੇ ਜ਼ਰੂਰੀ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਦੇ ਨਾਲ ਆਪਣੇ ਦਫ਼ਤਰ ਵਿਖੇ ਪ੍ਰਿੰਟਰਾਂ ਅਤੇ ਪ੍ਰਕਾਸ਼ਕਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਾਰੇ ਪੈਂਫਲੇਟ, ਪੋਸਟਰ ਅਤੇ ਹੈਂਡਬਿਲ ਆਦਿ 'ਤੇ ਪ੍ਰਕਾਸ਼ਕ, ਪ੍ਰਿੰਟਰ ਦਾ ਨਾਮ ਅਤੇ ਛਪੀਆਂ ਕਾਪੀਆਂ ਦੀ ਗਿਣਤੀ ਅਤੇ ਪ੍ਰਕਾਸ਼ਕ ਦਾ ਘੋਸ਼ਣਾ ਪੱਤਰ ਪ੍ਰਕਾਸ਼ਨ ਸੰਬੰਧੀ ਸਾਰੀ ਜਾਣਕਾਰੀ ਦੇ ਨਾਲ ਜਮ੍ਹਾ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਅਜਿਹੇ ਪੋਸਟਰ/ਪੈਂਫਲਟ ਵਿੱਚ ਕੋਈ ਅਜਿਹਾ ਮਾਮਲਾ ਜਾਂ ਸਮੱਗਰੀ ਸ਼ਾਮਲ ਹੈ ਜੋ ਅਪਮਾਨਜਨਕ ਜਾਂ ਇਤਰਾਜ਼ਯੋਗ ਹੈ ...
ਲੋਕ ਸਭਾ ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਕੀਤਾ ਜਾਰੀ

ਲੋਕ ਸਭਾ ਚੋਣਾਂ ਦੌਰਾਨ ਕਾਲੇ ਧਨ ਦੀ ਵਰਤੋਂ ਨੂੰ ਰੋਕਣ ਲਈ ਟੋਲ ਫਰੀ ਨੰਬਰ ਕੀਤਾ ਜਾਰੀ

Punjab
ਸ੍ਰੀ ਮੁਕਤਸਰ ਸਾਹਿਬ  21 ਮਾਰਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ-ਕਮ- ਜਿਲਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ  ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੌਰਾਨ ਕਾਲੇ ਧਨ, ਹਵਾਲਾ ਨਗਦੀ ਆਦਿ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਵੱਲੋਂ ਇਨਕਮ ਟੈਕਸ ਵਿਭਾਗ ਨੂੰ ਨੋਡਲ ਵਿਭਾਗ ਵਜੋਂ ਜਿੰਮੇਵਾਰੀ ਦਿੱਤੀ ਗਈ ਹੈ ਅਤੇ ਇਸ ਲਈ ਚੋਣ ਕਮਿਸ਼ਨ ਵਲੋਂ ਖਰਚਾ ਨਿਗਰਾਨੀ ਵਿੱਚ ਇਨਕਮ ਟੈਕਸ ਵਿਭਾਗ ਦੀ ਭੂਮਿਕਾ ਰੱਖੀ ਗਈ ਹੈ। ਇਸ ਲਈ ਇਨਕਮ ਟੈਕਸ ਵਿਭਾਗ ਵੱਲੋਂ ਆਪਣੇ ਚੰਡੀਗੜ੍ਹ ਦਫਤਰ ਸਥਿਤ 24 ਘੰਟੇ ਸੱਤੋਂ ਦਿਨ ਚੱਲਣ ਵਾਲੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ । ਇਹ ਕੰਟਰੋਲ ਰੂਮ ਕਮਰਾ ਨੰਬਰ ਜੀ 02,  ਗਰਾਊਂਡ ਫਲੋਰ, ਆਯ ਕਰ ਭਵਨ ਸੈਕਟਰ 17 ਈ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਹੈ। ਇਸ ਦਾ ਟੋਲ ਫਰੀ ਨੰਬਰ 18001802141 ਅਤੇ ਵਟਸਐਪ ਨੰਬਰ 7589166713 ਹੈ। ਇਸ ਕੰਟਰੋਲ ਰੂਮ ਤੇ ਲੋਕ ਸਭਾ ਚੋਣਾ-2024 ਨਾਲ ਸਬੰਧਿਤ ਪੰਜਾਬ ਸਟੇਟ ਦੇ ਸੂਝਵਾਨ ਨਾਗਰਿਕਾਂ ਦੀਆਂ ਕਾਲੇ ਧਨ, ਹਵਾਲਾ,ਨਗਦੀ ਪ੍ਰਵਾਹ ਨਾਲ ਸੰਬੰਧਿਤ ਸਿ਼ਕਾਇਤਾਂ ਨੂੰ ਸੁਣਿਆ ਜਾਵੇਗਾ। ਇਹ ਕੰਟਰੋਲ ਰੂਮ ਲੋਕ ਸਭ...
ਰੁਟੀਨ ਟੀਕਾਕਰਨ ਅਤੇ ਐਮ.ਆਰ ਵੈਕਸੀਨ ਸਬੰਧੀ ਰੀਵਿਊ ਮੀਟਿੰਗ ਹੋਈ

ਰੁਟੀਨ ਟੀਕਾਕਰਨ ਅਤੇ ਐਮ.ਆਰ ਵੈਕਸੀਨ ਸਬੰਧੀ ਰੀਵਿਊ ਮੀਟਿੰਗ ਹੋਈ

Punjab
ਮਾਨਸਾ 21 ਮਾਰਚ : ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅੱਜ ਰੂਟੀਨ ਟੀਕਾਕਰਣ ਅਤੇ ਐਮ.ਆਰ ਵੈਕਸੀਨ ਦੀ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਨੋਡਲ ਅਫਸਰ ਸ਼ਾਮਲ ਹੋਏ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਸਾਰੇ ਅਧਿਕਾਰੀ ਆਪਣੇ-ਆਪਣੇ ਬਲਾਕਾਂ ਵਿੱਚ ਪੈਰਾਮੈਡੀਕਲ ਸਟਾਫ ਨੂੰ ਸਿਖਲਾਈ ਦੇਣਗੇ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਟੀਕਾਕਰਣ ਅਤਿ ਜਰੂਰੀ ਹੈ, ਸਿਹਤ ਵਿਭਾਗ ਦੀ ਇਹ ਪਰੇਵੇਨਟਿਵ ਕਿਸਮ ਦੀ ਸੇਵਾ ਹੈ। ਇਸ ਸਿਖਲਾਈ ਦੇ ਮੁੱਖ ਵਕਤਾ ਸਰਵੇਲੈੇਂਸ ਮੈਡੀਕਲ ਅਫਸਰ (ਡਬਲਿਊ.ਐਚ.ਓ) ਡਾ. ਨਿਵੇਦਿਤਾ ਵਾਸੂਦੇੇਵਾ ਨੇ ਰੋਟਵਾਇਰਸ ਵੈਕਸੀਨ ਦੀ ਸਿੰਗਲ ਡੋਜ਼ ਤੋਂ ਡਬਲ ਡੋੋਜ ਅਤੇ ਐਮ.ਆਰ ਵੈਕਸੀਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਖਸਰਾ ਮੁਕਤ ਪ੍ਰੋਗਰਾਮ ਨੂੰ ਸਫਲ ਕਰਨ ਹਿੱਤ ਜਿੰਨ੍ਹਾਂ ਬੱਚਿਆ ਦੀ ਉਮਰ ਪੰਜ ਸਾਲ ਤੱਕ ਹੈ, ਐਮ.ਆਰ 1, 2 ਵੈਕਸੀਨ ਲਗਾਈ ਜਾਵੇ। ਉਨ੍ਹਾਂ ਦੱਸਿਆ ਕਿ ਵੈਕਸੀਨ ਨਾਲ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਉਲਟ ਪ੍ਰਭਾਵ ਆਉਂਦਾ ਹੈ, ਜੋ ਕਿ ਨਾ-ਮਾਤਰ ਹੁੰਦਾ ਹੈ, ਦਾ ਮੁਕੰਮਲ ਰਿਕਾ...
ਪ੍ਰਸ਼ਾਸ਼ਨ ਰਾਜਨੀਤਿਕ ਪਾਰਟੀਆਂ ਨੂੰ ਸਮੇਂ ਸਿਰ ਐਨ.ਓ.ਸੀ/ਪ੍ਰਵਾਨਗੀਆਂ ਜਾਰੀ ਕਰਨ ਲਈ ਵਚਨਬੱਧ

ਪ੍ਰਸ਼ਾਸ਼ਨ ਰਾਜਨੀਤਿਕ ਪਾਰਟੀਆਂ ਨੂੰ ਸਮੇਂ ਸਿਰ ਐਨ.ਓ.ਸੀ/ਪ੍ਰਵਾਨਗੀਆਂ ਜਾਰੀ ਕਰਨ ਲਈ ਵਚਨਬੱਧ

Punjab
ਲੁਧਿਆਣਾ, 21 ਮਾਰਚ (000) - ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਸ਼ਾਸਨ ਰੈਲੀਆਂ, ਜਲੂਸ, ਮੀਟਿੰਗਾਂ ਆਦਿ ਸਬੰਧੀ ਸਿਆਸੀ ਪਾਰਟੀਆਂ ਨੂੰ 'ਨੋ ਆਬਜੈਕਸ਼ਨ ਸਰਟੀਫਿਕੇਟ' (ਐਨ.ਓ.ਸੀ.)/ਪ੍ਰਵਾਨਗੀਆਂ ਸਮੇਂ ਸਿਰ ਜਾਰੀ ਕਰਨ ਲਈ ਵਚਨਬੱਧ ਹੈ। ਪਰਮਿਟ/ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਪੁਲਿਸ, ਬਿਜਲੀ, ਲੋਕ ਨਿਰਮਾਣ ਵਿਭਾਗ, ਟਰਾਂਸਪੋਰਟ, ਫਾਇਰ ਬ੍ਰਿਗੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸਰੀਨ ਨੇ ਕਿਹਾ ਕਿ ਪ੍ਰਸ਼ਾਸਨ ਨਿਰਧਾਰਤ ਸਮਾਂ ਸੀਮਾ ਅੰਦਰ ਸਿਆਸੀ ਪਾਰਟੀਆਂ ਨੂੰ ਪ੍ਰਵਾਨਗੀ ਦੇਵੇਗਾ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਜਨਤਕ ਮੀਟਿੰਗਾਂ, ਰੈਲੀਆਂ, ਜਲੂਸ ਕਰਨ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਇਲਾਵਾ ਚੋਣ ਪ੍ਰਚਾਰ ਲਈ ਵਾਹਨਾਂ ਦੀ ਵਰਤੋਂ, ਘਰ-ਘਰ ਜਾ ਕੇ ਪ੍ਰਚਾਰ ਕਰਨ, ਪੋਸਟਰ, ਹੋਰਡਿੰਗ, ਪੈਂਫਲੈਟ ਵੰਡਣ ਆਦਿ ਲਈ ਮਨਜ਼ੂਰੀ ਲਈ ਅਰਜ਼ੀ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਤੁਰੰਤ ਪ੍ਰਵਾਨਗੀ ਦੇਣ ਲਈ ਇੱਕ ਸਮਰਪਿਤ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਵਿਦਿਆਰਥੀਆਂ ਨੂੰ ਵੋਟ ਪਾਉਣ ਦਾ ਸੱਦਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ਯੋਗ ਵਿਦਿਆਰਥੀਆਂ ਨੂੰ ਵੋਟ ਪਾਉਣ ਦਾ ਸੱਦਾ

Punjab
ਲੁਧਿਆਣਾ, 21 ਮਾਰਚ (000) - ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਈਵਾਲੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ (ਜੀ.ਐਨ.ਡੀ.ਇ.ਸੀ.), ਗਿੱਲ ਰੋਡ ਵਿਖੇ ਵਿਦਿਆਰਥੀਆਂ ਲਈ ਲਗਾਏ ਗਏ ਵੋਟਰ ਜਾਗਰੂਕਤਾ ਕੈਂਪ ਵਿੱਚ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਮੇਜਰ ਸਰੀਨ ਨੇ ਵਿਦਿਆਰਥੀਆਂ ਨੂੰ ਚੱਲ ਰਹੀਆਂ ਲੋਕ ਸਭਾ-2024 ਚੋਣਾਂ ਲਈ ਮੋਹਰੀ ਰੋਲ ਅਦਾ ਕਰਦਿਆਂ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਪਹਿਲੀ ਵਾਰ ਯੋਗ ਵੋਟਰਾਂ ਨੂੰ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਬਾਰੇ ਜਾਣੂ ਕਰਵਾਇਆ ਗਿਆ, ਜਿਸ ਦੀ ਵਰਤੋਂ ਵਿਦਿਆਰਥੀ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਯੋਗ ਲਾਭਪਾਤਰੀ ਵੈਬਸਾਈਟ www.nvsp.in ਦੀ ਵੀ ਵਰਤੋਂ ਕਰ ਸਕਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕੈਂਪ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ...