Wednesday, March 18
Shadow

Punjab

ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ—ਮਜਦੂਰਾਂ ਨੇ ਰੱਖੇ ਨੀਂਹ ਪੱਥਰ

ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ—ਮਜਦੂਰਾਂ ਨੇ ਰੱਖੇ ਨੀਂਹ ਪੱਥਰ

Punjab
ਮਲੋਟ 13 ਮਾਰਚ    ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਯਤਨਾਂ ਸਦਕਾ ਹਲਕਾ ਮਲੋਟ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਇੱਕ ਕਰੋੜ 64 ਲੱਖ ਰੁਪਏ ਦੇ ਫੰਡ ਮੁਹੱਈਆਂ ਕਰਵਏ ਗਏ ।ਕੈਬਨਿਟ ਮੰਤਰੀ ਦੇ ਫੈਸਲੇ ਅਨੁਸਾਰ ਉਹਨਾਂ ਦੇ ਹਲਕੇ ਦੇ ਕਿਸਾਨ ਅਤੇ ਮਜ਼ਦੂਰ ਵੀਰਾਂ ਨੇੇ ਅਨਾਜ ਮੰਡੀਆਂ ਦੇ ਨਵੀਨੀਕਰਨ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ। ਇਸ ਤਹਿਤ ਅੱਜ ਹਲਕੇ ਦੇ ਕਿਸਾਨਾਂ ਅਤੇ ਮਜਦੂਰ ਵੀਰਾਂ ਨੇ ਪਿੰਡ ਖੁਨਣ ਕਲਾਂ ਵਿਚ 65.89 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਸੈਡ, ਫੜ੍ਹ ਵਿੱਚ ਵਾਧਾ ਅਤੇ ਸੜਕਾਂ ਬਣਾਉਣ, ਪਿੰਡ ਬਾਂਮ ਵਿੱਚ 48.55 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਸ਼ੈਡ, ਫੜ੍ਹ ਵਿੱਚ ਵਾਧਾ ਅਤੇ ਸੜਕਾਂ ਬਣਾਉਣ, ਪਿੰਡ ਉੜਾਂਗ ਵਿੱਚ 27.79 ਲੱਖ ਰੁਪਏ ਦੀ ਨਾਲ ਸੜਕ ਅਤੇ ਫੜ੍ਹ ਬਣਾਉਣ ਅਤੇ ਮਲੋਟ ਮੰਡੀ ਵਿੱਚ ਵੀ 21.80 ਲੱਖ ਰੁਪਏ ਦੀ ਲਾਗਤ ਨਾਲ ਕਵਰ ਸ਼ੈਡ ਦੀ ਰਿਪੇਅਰ, ਗੇਟ, ਚਾਰ ਦਿਵਾਰੀ ਅਤੇ ਫੁੱਟਪਾਥ ਬਣਾਉਣ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ ਗਏ। ਹਲਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨ...
ਚੋਣਾਂ ਦੇ ਕੰਮ ਚ ਨਾ ਵਰਤੀ ਜਾਵੇ ਅਣਗਹਿਲੀ : ਰਾਹੁਲ

ਚੋਣਾਂ ਦੇ ਕੰਮ ਚ ਨਾ ਵਰਤੀ ਜਾਵੇ ਅਣਗਹਿਲੀ : ਰਾਹੁਲ

Punjab
ਬਠਿੰਡਾ, 13 ਮਾਰਚ : ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਆਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੇ ਕੰਮ ਚ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸ਼੍ਰੀ ਰਾਹੁਲ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਇਲੈਕਸ਼ਨ ਸੀਜ਼ਰ ਮਨੈਜ਼ਮੈਂਟ ਸਿਸਟਮ (ਈਐਸਐਮਐਸ) ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਸਟੈਟਿਕ ਸਰਵੇਲੈਂਸ ਅਤੇ ਉੱਡਣ ਦਸਤਾ ਟੀਮਾਂ ਨੂੰ ਸਿਖਲਾਈ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਸੀ ਵਿਜਲ ਐਪ ਦੇ ਨਾਲ-ਨਾਲ ਵੱਖ-ਵੱਖ ਨਾਕਿਆਂ ਤੇ ਹੋਣ ਵਾਲੀ ਜ਼ਬਤੀ ਦੀ...
ਵਿਧਾਇਕ ਭੁੱਲਰ ਨੇ ਬਸਤੀ ਟੈਂਕਾਂ ਵਾਲੀ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਤੇ ਓਪਨ ਜਿੰਮ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਭੁੱਲਰ ਨੇ ਬਸਤੀ ਟੈਂਕਾਂ ਵਾਲੀ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਤੇ ਓਪਨ ਜਿੰਮ ਦਾ ਨੀਂਹ ਪੱਥਰ ਰੱਖਿਆ

Punjab
ਫ਼ਿਰੋਜ਼ਪੁਰ, 13 ਮਾਰਚ 2024:         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੰਤਵ ਲਈ ਪਹਿਲੇ ਦਿਨ ਤੋਂ ਹੀ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਤੇ ਤਰੱਕੀ ਲਈ ਕਾਰਜਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅਧੀਨ ਬਸਤੀ ਟੈਂਕਾਂ ਵਾਲੀ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਣ ਅਤੇ 2.25 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ ਗਿਆ ।         ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਨੂੰ ਸਿਹਤਮੰਦ, ਸਾਫ-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸੀ.ਐਮ. ਦੀ ਯੋਗਸ਼ਾਲਾ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿੱਚ ਸੁੰਦਰ ਫੁੱਲਾਂ ਦੇ ਬੂਟੇ ਛਾਂਦਾਰ ਰੁੱਖ, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ ਲਗਾ ਕੇ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇਗਾ। ਜਿਸ ਦਾ ਲਾਭ ਆਮ ਲੋਕਾਂ ਨੂੰ ਮ...
ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ-ਡਿਪਟੀ ਕਮਿਸ਼ਨਰ

ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ-ਡਿਪਟੀ ਕਮਿਸ਼ਨਰ

Punjab
ਮਾਨਸਾ, 13 ਮਾਰਚ: ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਵਿਖੇ ਸਵੀਪ ਮੁਹਿੰਮ ਤਹਿਤ ਕਰਵਾਏ ਪੋਸਟਰ, ਸਲੋਗਨ ਅਤੇ ਕੁਇੱਜ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਸ੍ਰੀ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਲੋਕਤੰਤਰ ਪ੍ਰਣਾਲੀ ਵਿਚ ਵੋਟ ਦੀ ਬਹੁਤ ਵੱਡੀ ਅਹਿਮੀਅਤ ਹੈ। ਸਾਨੂੰ ਸਭ ਨੂੰ ਇਸ ਅਧਿਕਾਰ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰ ਨਾਗਰਿਕ ਨੂੰ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਦਰਜ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਅੰਦਰ ਵੋਟਰ ਜਾਗਰੂਕਤਾ ਮੁਹਿੰਮ ਦੀ ਬਹੁਤ ਅਹਿਮ ਲੋੜ ਹੁੰਦੀ ਹੈ, ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਹ ਸਮਾਜ ...
ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

Punjab
ਲੁਧਿਆਣਾ, 13 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ। ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਹੋਣੀਆਂ ਲਾਜ਼ਮੀ ਹਨ ਤਾਂ ਕਿ ਲੋਕ ਆਜ਼ਾਦੀ ਨਾਲ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਲਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਸ ਮੰਤਵ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ। ਉਨ੍ਹਾਂ ਕਿਹ...
5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab
ਚੰਡੀਗੜ, 12 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ' ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਵੀ ਵੱਖ-ਵੱਖ ਮੌਕਿਆਂ 'ਤੇ ਉਸ ਕੋਲ਼ੋਂ 14,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 5,000 ਰੁਪਏ ਦੀ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢ...
ਮੋਹਾਲੀ ਪੁਲਿਸ ਵੱਲੋ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 07 ਮੈਂਬਰ 47 ਵਾਹਨਾਂ ਸਮੇਤ ਕਾਬੂ

ਮੋਹਾਲੀ ਪੁਲਿਸ ਵੱਲੋ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਗਿਰੋਹ ਦੇ 07 ਮੈਂਬਰ 47 ਵਾਹਨਾਂ ਸਮੇਤ ਕਾਬੂ

Punjab
ਸਾਹਿਬਜ਼ਾਦਾ  ਅਜੀਤ ਸਿੰਘ ਨਗਰ , 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀਮਤੀ ਜੋਯਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ: ਹਰਸਿਮਰਨ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸ: ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਕੈਂਪ ਖਰੜ੍ਹ, ਮੋਹਾਲੀ ਦੀ ਟੀਮ ਵੱਲੋ 11 ਮੈਂਬਰੀ ਵਾਹਨ ਚੋਰ ਗਿਰੋਹ 07 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਹਿੰਗੇ ਭਾਅ ਦੇ 47 ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ। ਡਾ: ਗਰਗ ਨੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਮਿਤੀ 01.03.2024 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਨੂੰ ਮੁਖਬਰ ਖਾਸ ਵੱਲੋਂ ਇਤਲਾਹ ਦਿੱਤੀ ਗਈ ਸੀ ਕਿ ਹਰਮੀਤ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਬਰਵਾਲਾ, ਜਿਲਾ ਲੁਧਿਆਣਾ ਅਤੇ ਗੁਰਪ੍ਰਤਾਪ ਸਿੰਘ ਪੁੱਤਰ ਜਸਪ੍ਰੀਤ ਸਿੰਘ ਵਾਸੀ ਵਾਰਡ ਨੰ: 8 ਬਿਲਾਸ...
ਕਟਾਣੀ ਢਾਬੇ ਪਰ ਫਾਈਰਿੰਗ ਕਰਨ ਵਾਲੇ ਗੈਂਗਸਟਰ ਲੱਕੀ ਪਟਿਆਲਾ ਅਤੇ ਮਨਦੀਪ ਧਾਲੀਵਾਲ ਦੇ ਸ਼ੂਟਰ ਅਸਲਾ ਤੇ ਵਾਰਦਾਤ ਵਿੱਚ ਵਰਤੇ ਹੋਏ ਵਾਹਨਾਂ ਸਮੇਤ ਗ੍ਰਿਫਤਾਰ

ਕਟਾਣੀ ਢਾਬੇ ਪਰ ਫਾਈਰਿੰਗ ਕਰਨ ਵਾਲੇ ਗੈਂਗਸਟਰ ਲੱਕੀ ਪਟਿਆਲਾ ਅਤੇ ਮਨਦੀਪ ਧਾਲੀਵਾਲ ਦੇ ਸ਼ੂਟਰ ਅਸਲਾ ਤੇ ਵਾਰਦਾਤ ਵਿੱਚ ਵਰਤੇ ਹੋਏ ਵਾਹਨਾਂ ਸਮੇਤ ਗ੍ਰਿਫਤਾਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਮਾਰਚ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 26/27.02.2024 ਦੀ ਦਰਮਿਆਨੀ ਰਾਤ ਨੂੰ ਮੋਟਰਸਾਇਕਲ ਸਵਾਰ ਨਾ-ਮਾਲੂਮ ਵਿਅਕਤੀਆ ਵੱਲੋਂ ਸੈਕਟਰ-79 ਮੋਹਾਲੀ ਵਿੱਚ ਪੈਂਦੇ ਕਟਾਣੀ ਪ੍ਰੀਮੀਅਮ ਢਾਬੇ ਉਪਰ ਫਾਈਰਿੰਗ ਕੀਤੀ ਗਈ ਸੀ ਤੇ ਫਿਰ ਬਾਅਦ ਵਿੱਚ ਕਟਾਣੀ ਢਾਬੇ ਦੇ ਮਾਲਿਕ ਪਾਸੋ ਗੈਂਗਸਟਰ ਲੱਕੀ ਪਟਿਆਲ ਵੱਲੋ ਫੋਨ ਕਰਕੇ 1 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਜਿਸ ਸਬੰਧੀ ਮੁਕੱਦਮਾ ਨੰਬਰ: 68 ਮਿਤੀ 27.02.2024 ਅ/ਧ 307,427,34,120ਬੀ ਭ:ਦ:, 25 ਅਸਲਾ ਐਕਟ, ਥਾਣਾ ਸੋਹਾਣਾ, ਐਸ.ਏ.ਐਸ ਨਗਰ ਦਰਜ ਰਜਿਸਟਰ ਕਰਕੇ ਮੁਕੱਦਮਾ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀਮਤੀ ਜੋਯਤੀ ਯਾਦਵ, ਆਈ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ਼੍ਰੀ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ਼ ਬ੍ਰਾਂਚ ਅਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ ਸਪੈਸ਼ਲ ਸਟਾਫ ਦੀ ਨਿਗਰਾਨੀ ਵਿੱਚ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ਤੇ 95 ‘ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 94 ਤੇ 95 ‘ਚ ਗਲੀਆਂ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Punjab
ਲੁਧਿਆਣਾ, 12 ਮਾਰਚ (000) - ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 94 ਅਤੇ 95 ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਲੇਮ ਟਾਬਰੀ 'ਚ ਪੀ.ਐਨ.ਬੀ. ਰੋਡ ਤੋਂ ਖਜੂਰ ਚੌਕ ਤੱਕ ਮੇਨ ਸੜਕ ਦਾ ਪੁਨਰ ਨਿਰਮਾਣਾ ਕੀਤਾ ਜਾਵੇਗਾ ਜਿਸ 'ਤੇ ਕਰੀਬ 90 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਹੁਣ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਮਸਲਿਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਰਿਹਾ ਜਿਸਦੇ ਤਹਿਤ ਸਲੇਮ ਟਾਬਰੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ। ਉਨ੍ਹਾਂ...
ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਜਾਰੀ – ਡਿਪਟੀ ਕਮਿਸ਼ਨਰ

ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਜਾਰੀ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 12 ਮਾਰਚ 2024 --- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਹੋਰ ਕਾਰਜ਼ਸ਼ੀਲ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹੇ ਨਾਲ ਸਬੰਧਤ 14 ਪੇਂਡੂ ਯੂਥ ਕਲੱਬਾਂ ਨੂੰ 6.25 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਰੂਰਲ ਯੂਥ/ਸਪੋਰਟਸ ਕਲੱਬਾਂ ਸਕੀਮ ਤਹਿਤ 4.25 ਲੱਖ ਰੁਪਏ ਅਤੇ ਰੂਰਲ ਯੂਥ/ਸਪੋਰਟਸ ਕਲੱਬ ਐਸ.ਸੀ./ਐਸ.ਟੀ. ਤਹਿਤ 2 ਲੱਖ ਰੁਪਏ ਕੁੱਲ 6.25 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਉਨਾਂ ਦੱਸਿਆ ਕਿ ਇਹ ਰਾਸ਼ੀ ਉਨਾਂ ਯੂਥ ਕਲੱਬਾਂ ਨੂੰ ਜਾਰੀ ਕੀਤੀ ਗਈ ਹੈ, ਜਿਨਾਂ ਵਲੋਂ ਪਿਛਲੇ 2 ਸਾਲਾਂ ਤੋਂ ਜਮੀਨੀ ਪੱਧਰ ਤੇ ਨਿਰੰਤਰ ਗਤੀਵਿਧੀਆਂ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਇਹ ਰਾਸ਼ੀ ਜਿਲ੍ਹਾ ਪੱਧਰ ਤੇ ਨਿਯੁਕਤ ਕਮੇਟੀ ਵਲੋਂ ਖਰੀਦ ਕੀਤੇ ਸਮਾਨ ਦੀ ਫਿਜੀਕਲ ਵੈਰੀਫਿਕੇਸ਼ਨ ਕਰਨ ਉਪਰੰਤ ਜਾਰੀ ਕੀਤੀ ਗਈ ਹੈ। ਸ੍ਰੀ ਥੋਰੀ ਨੇ ਦ...