ਕ੍ਰੈਡਿਟ ਡੈਸ਼ਬੋਰਡ ‘ਲੋਨ ਮਿਤਰਾ’ ਦੀ ਮੋਹਾਲੀ ਵਿੱਚ ਜਲਦ ਹੋਵੇਗੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ, 2024:
ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਮ ਲੋਕਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਲਗਾਤਾਰ ਜਾਰੀ ਰੱਖਦੇ ਹੋਏ, ਉਦਮੀਆਂ ਅਤੇ ਨਿਵੇਸ਼ਕਾਂ ਲਈ ਕਰਜ਼ੇ ਦੀਆਂ ਅਰਜ਼ੀਆਂ ਲਈ ਅਤੇ ਦਿੱਤੀ ਹੋਈ ਅਰਜ਼ੀੀ ਸਥਿਤੀ ਜਾਣਨ ਲਈ ਇੱਕ ਹੋਰ ਨਵੀਂ ਪਹਿਲਕਦਮੀ ਲੈ ਕੇ ਆਇਆ ਹੈ। ਇਸ ਦੇ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਇੱਕ ਸਮਰਪਿਤ ਕਰੈਡਿਟ ਮੋਨੀਟਰਿੰਗ ਸੈੱਲ ਸਥਾਪਤ ਕੀਤਾ ਜਾਵੇਗਾ।
ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ 71ਵੀਂ ਮੀਟਿੰਗ ਕਰਨ ਬਾਅਦ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਹੈ ਕਿ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੀ ਸੁਵਿਧਾ ਲਈ ਮੌਜੂਦਾ ਰਿਣ ਵਿਤਰਣ ਪ੍ਰਣਾਲੀ ’ਚ ਕੁੱਝ ਕਮੀਆਂ ਹੋਣ ਕਾਰਨ ਲੋਕਾਂ ਨੂੰ ਕਰਜ਼ ਲੈਣ ’ਚ ਮੁਸ਼ਕਿਲ ਆਉਂਦੀ ਹੈ। ਉੱਦਮੀਆਂ ਅਤੇ ਨਿਵੇਸ਼ਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕਰਜ਼ਿਆਂ ਲਈ ਨਵੀਆਂ ਅਰਜ਼ੀਆਂ ਇੱਕ ਔਨਲਾਈਨ ਪਲੇਟਫਾਰਮ ’ਤੇ ਪ੍ਰਾਪਤ ਕਰਨ...








