ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰਃ ਮੁੱਖ ਮੰਤਰੀ
ਚੰਡੀਗੜ੍ਹ, 12 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਤ ਸਮਾਗਮਾਂ ਵਿੱਚ ਚੁਣੀ ਹੋਈ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੂਬੇ ਦੇ ਸੱਤ ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕਰਨ ਦੇ ਕੰਮ ਦਾ ਉਦਘਾਟਨ ਕਰ ਰਹੇ ਹਨ ਪਰ ਬਦਕਿਸਮਤੀ ਨਾਲ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਨੂੰ ਇਸ ਲਈ ਸੱਦਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੀਡੀਆ ਸਾਹਮਣੇ ਫੋਕੀ ਸ਼ੋਹਰਤ ਹਾਸਲ ਕਰਨ ਲਈ ਬਹੁਤ ਨੀਵਾਂ ਡਿੱਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਦਰਸਾਉਣ ਵਾਲੇ ਸਮਾਗਮਾਂ ਦੇ ਇਸ ਤਰ੍ਹਾਂ ਦੇ ਸਿਆਸੀਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਆਪਣੀ ਸਰਕਾਰ ਚੁਣਨ ਵਾਲੇ ਤਿੰਨ ...








