ਸਪੋਰਟਸ ਵਿੰਗ 2024-25 (ਸਕੂਲਜ਼) ਲਈ ਟਰਾਇਲ 22 ਮਾਰਚ 2024 ਨੂੰ ਕਰਵਾਏ ਜਾਣਗੇ
ਫ਼ਰੀਦਕੋਟ, 19 ਮਾਰਚ,2024
ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਾਲ 2024-25 ਦੇ ਸ਼ੈਸ਼ਨ ਲਈ ਵੱਖ-ਵੱਖ ਸਪੋਰਟਸ ਵਿੰਗ ਸਕੂਲਾਂ ਵਿੱਚ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਸਿਲੈਕਸ਼ਨ ਟਰਾਇਲ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਹ ਟਰਾਇਲ ਮਿਤੀ 22-03-2024 ਨੂੰ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾ ਰਹੇ ਹਨ। ਇਹ ਸਿਲੈਕਸ਼ਨ ਟਰਾਇਲ ਵਾਲੀਬਾਲ, ਕੁਸ਼ਤੀ, ਹੈਂਡਬਾਲ, ਕਬੱਡੀ, ਹਾਕੀ, ਸ਼ੂਟਿੰਗ, ਤੈਰਾਕੀ ਅਤੇ ਬਾਸਕਟਬਾਲ ਗੇਮਾਂ ਵਿੱਚ ਕਰਵਾਏ ਜਾ ਰਹੇ ਹਨ।
ਜਾਣਕਰੀ ਸਾਂਝੀ ਕਰਦਿਆਂ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਟਰਾਇਲ ਦੇਣ ਵਾਲੇ ਖਿਡਾਰੀ/ਖਿਡਾਰਨਾਂ ਆਪਣੀਆਂ ਦੋ ਪਾਸਪੋਰਟ ਸਾਈਜ਼ ਫੋਟੋਆਂ, ਅਧਾਰ ਕਾਰਡ, ਜਨਮ ਸਰਟੀਫਿਕੇਟ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣਗੇ। ਇਨ੍ਹਾ ਖੇਡ ਟਰਾਇਲਾਂ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ 14 ਲਈ 01-01-2011, ਅੰਡਰ 17 ਲਈ 01-01-2008 ਅਤੇ ਅੰਡਰ 19 ਲਈ 01-01-2006 ਜਾਂ ਇਸਤੋਂ ਬਾਅਦ ਦਾ ਹੋਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਟਰਾਇਲ ਦੇਣ ਲਈ ...








