Wednesday, March 18
Shadow

Punjab

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ੍ਹ, 12 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ...
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 12 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ 'ਜ਼ੀਰੋ ਬਿਜਲੀ ਬਿੱਲ' ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਈ ਹੈ। ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ...
ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

Punjab
ਹੁਸ਼ਿਆਰਪੁਰ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਇੱਥੇ ਸਰਕਾਰ-ਵਪਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਇਸ ਸਰਕਾਰ-ਵਪਾਰ ਮਿਲਣੀ ਦਾ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਵਿੱਚ ਕੈਦ ਕਰ ਲਿਆ ਅਤੇ ਆਮ ਆਦਮੀ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਧੋਖੇ ਖ਼ਿਲਾਫ਼ ਬੋਲਣ ਤੇ ਕੰਮ ਕਰਨ ਵਾਲੇ ਸੰਸਦ ਮੈਂਬਰ ਚੁਣਨ, ਨਾ ਕਿ ਚ...
ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ‘ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ

ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ‘ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ

Punjab
ਲੁਧਿਆਣਾ, 12 ਮਾਰਚ (000) - ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦੀ ਸਹੂਲਤ ਲਈ ਆਗਾਮੀ ਲੋਕ ਸਭਾ ਚੋਣਾਂ ਲਈ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲ ਦਿੱਤੀਆਂ ਹਨ। ਪੋਲਿੰਗ ਸਟੇਸ਼ਨਾਂ ਦੀਆਂ ਬਦਲੀਆਂ ਇਮਾਰਤਾਂ ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੀਆਂ ਹਨ। ਬੀਤੀ ਸ਼ਾਮ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ-ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਲਕਾ ਸਾਹਨੇਵਾਲ ਵਿੱਚ ਚਾਈਲਡ ਹਾਰਟ ਡੇਅ ਬੋਰਡਿੰਗ ਸਕੂਲ ਵਿੱਚ ਬਣੇ ਪੋਲਿੰਗ ਸਟੇਸ਼ਨ (104, 105, 106) ਨੂੰ ਕਰਤਾਰ ਕਾਨਵੈਂਟ ਸਕੂਲ, ਗਲੀ ਨੰਬਰ 1 ਪ੍ਰਿੰਸ ਕਲੋਨੀ, 33 ਫੁੱਟ ਰੋਡ, ਮੁੰਡੀਆ ਕਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਰਵਿਦਾਸ ਧਰਮਸ਼ਾਲਾ, ਨੰਦਪੁਰ ਦੇ ਪੋਲਿੰਗ ਸਟੇਸ਼ਨ (207, 208) ਨੂੰ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪੋਲਿੰਗ ਸਟੇਸ਼ਨਾਂ (29, 30) ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਡ...
ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

Punjab
ਮੁਕਤਸਰ ਸਾਹਿਬ 12 ਮਾਰਚ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ  ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਅਤੇ ਐਸ.ਆਈ ਰਣਜੀਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲ ਕੀਤੀ ਕਿ ਜਦੋਂ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਥਾਣਾ ਕਬਰਵਾਲਾ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਪੱਕੀ ਟਿੱਬੀ ਮੌਜੂਦ ਸੀ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਰਾਮ ਸਿੰਘ ਉਰਫ ਰਾਮੂ ਪੁੱਤਰ ਅਰੂੜ ਸਿੰਘ ਵਾਸੀ ਪੀਰਾਂਵਾਲੀ ਹਿਸਾਰ (ਹਰਿਆਣਾ) ਦੱਸਿਆ। ਜਿਸ ਦੀ ਸ਼ੱਕ ਦੇ ਬਿਨਾਂ ਪਰ ਤਲਾਸ਼ੀ ਲੈਣ ਤੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੇ ਥਾਣਾ ਕਬਰਵਾਲਾ ਪੁਲਿਸ ਵੱਲੋਂ ਮੁਕੱਦਮ...
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

Punjab
ਬਠਿੰਡਾ, 12 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਚੋਣ ਮਟੀਰੀਅਲ ਬਾਰੇ ਵੀ ਅਧਿਕਾਰੀਆਂ ਕੋਲੋਂ ਤਾਜ਼ੀ ਸਥਿਤੀ ਹਾਸਲ ਕੀਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਬੈਠਕ ਕੀਤੀ। ਉਨ੍ਹਾਂ ਮਾਲ ਵਿਭਾਗ  ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇ...
ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

Punjab
ਬਠਿੰਡਾ, 12 ਮਾਰਚ  : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Grab ielts 100 ft road Ghoda wala chowk Bathinda ਦੇ ਨਾਮ ਤੇ ਸ੍ਰੀ ਅਰਸ਼ਦੀਪ ਸਿੰਘ ਪੁੱਤਰ ਸ਼੍ਰੀ ਗੁਰਨੈਬ ਸਿੰਘ ਵਾਸੀ ਮਕਾਨ ਨੰਬਰ 650 ਪਿੰਡ ਕੋਟ ਸਮੀਰ ਜ਼ਿਲ੍ਹਾ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਨੰਬਰ 65/ਸੀ.ਈ.ਏ ਮਿਤੀ 11-12-2018 ਨੂੰ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 10-12-2023 ਤੱਕ ਸੀ। ਹੁਕਮ ਅਨੁਸਾਰ ਹੁਣ ਪ੍ਰਾਰਥੀ ਸ੍ਰੀ ਅਰਸ਼ਦੀਪ ਸਿੰਘ ਵੱਲੋਂ 5 ਫ਼ਰਵਰੀ 2024 ਨੂੰ ਲਿਖਤੀ ਤੌਰ ਤੇ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਇਹ ਇੰਸਟੀਚਿਊਟ ਬੰਦ ਕਰ ਦਿੱਤਾ ਹੈ ਅਤੇ ਬਾਹਰ ਸਿਫ਼ਟ ਹੋ ਗਿਆ ਹੈ। ਉਹ ਆਪਣਾ ਲਾਇਸੰਸ ਰੀਨਿਊ ਨਹੀਂ ਕਰਵਾਉਣਾ ਚਾਹੁੰਦਾ। ਇਸ ਲਈ ਉਸਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। ਇਸ ਲਈ ਪ੍ਰ...
ਵੱਖਰੀ ਪਹਿਚਾਣ ਰੱਖਣ ਵਾਲੇ ਮੰਤਰੀ ਡਾ. ਬਲਜੀਤ ਕੌਰ ਦੀ ਇੱਕ ਹੋਰ ਨਿਵੇਕਲੀ ਪਹਿਲ

ਵੱਖਰੀ ਪਹਿਚਾਣ ਰੱਖਣ ਵਾਲੇ ਮੰਤਰੀ ਡਾ. ਬਲਜੀਤ ਕੌਰ ਦੀ ਇੱਕ ਹੋਰ ਨਿਵੇਕਲੀ ਪਹਿਲ

Punjab
ਮਲੋਟ 12 ਮਾਰਚ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਹੁਣ ਸਿਆਸਤ ਵਿੱਚ ਵੀ ਨਵੀਆਂ ਪੈੜਾਂ ਪਾ ਰਹੇ ਹਨ । ਉਹਨਾਂ ਦੇ ਹਲਕੇ ਵਿੱਚ ਇੱਕ ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਦੇ ਕੰਮ ਹੋਣੇ ਹਨ ਪਰ ਉਹਨਾਂ ਨੇ ਇੱਕ ਨਵੀਂ ਪਹਿਲ ਕਰਦਿਆਂ ਇਹਨਾਂ ਕੰਮਾਂ ਦੇ ਨੀਹ ਪੱਥਰ ਖੁਦ ਰੱਖਣ ਦੀ ਬਜਾਏ ਕਿਸਾਨ ਮਜ਼ਦੂਰ ਭਰਾਵਾਂ ਤੋਂ ਰਖਵਾਉਣ ਦਾ ਫੈਸਲਾ ਕੀਤਾ ਹੈ। ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ 13 ਮਾਰਚ ਨੂੰ ਦੁਪਹਿਰ 12 ਵਜੇ ਉਹਨਾਂ ਦੇ ਹਲਕੇ ਦੇ ਕਿਸਾਨ ਅਤੇ ਮਜ਼ਦੂਰ ਭਰਾ ਹੀ ਇਹਨਾਂ ਮੰਡੀਆਂ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖਣਗੇ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਵੇਂ ਹੀ ਸਰਕਾਰ ਦੇ ਧਿਆਨ ਚ ਲੋਕਾਂ ਦੀਆਂ ਇਹ ਮੰਗਾਂ ਆਈਆਂ ਤਾਂ ਸਰਕਾਰ ਵੱਲੋਂ ਇਹਨਾਂ ਪਿੰਡਾਂ ਵਿੱਚ ਮੰਡੀਆਂ ਦੀ ਉਸਾਰੀ ਲਈ ਫੰਡ ਜਾਰੀ ਕੀਤੇ ਗਏ। ਉਨਾਂ ਨੇ ਆਖਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਲਈ ਮੰਡੀ ਇੱਕ ਮਹੱਤਵਪੂਰਨ ਸਥਾਨ ਹੈ ਜਿੱਥੇ ਉਹ ਆਪਣੀ ਕਿਰਤ ਵੇਚਣ ਲਈ ਪਹੁੰਚਦੇ ਹਨ। ਉਹਨਾਂ ਨੇ ਆਖਿਆ ...
ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਦੀਆਂ ਦਰਾਂ ਘਟਾ ਕੇ ਅੱਧੀਆਂ ਕੀਤੀਆਂ—ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਖਪਤਕਾਰਾਂ ਲਈ ਲੋਡ ਵਧਾਉਣ ਦੀਆਂ ਦਰਾਂ ਘਟਾ ਕੇ ਅੱਧੀਆਂ ਕੀਤੀਆਂ—ਗੁਰਮੀਤ ਸਿੰਘ ਖੁੱਡੀਆਂ

Punjab
ਸ੍ਰੀ ਮੁਕਤਸਰ ਸਾਹਿਬ, 12 ਮਾਰਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਹੈ ਕਿ ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸਿ਼ਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ—ਇੱਛਤ ਖੁਲਾਸਾ ਯੋਜਨਾ (ਵੀ.ਡੀ.ਐਸ.) ਸ਼ੁਰੂ ਕਰਕੇ ਰਾਜ ਦੇ ਲੋਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਇਹ ਸਕੀਮਾਂ ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਬਿਜਲੀ ਕੁਨੈਕਸ਼ਨ ਰੱਖਣ ਵਾਲੇ ਖਪਤਕਾਰਾਂ ਲਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਇਸ ਸਬੰਧੀ ਵਿਸੇਸ਼ ਮੰਗ ਸੀ ਅਤੇ ਸਰਕਾਰ ਨੇ ਕਿਸਾਨਾਂ ਹਿੱਤਾਂ ਵਿਚ ਇਹ ਫੈਸਲਾ ਕੀਤਾ ਹੈ।ਉਨ੍ਹਾਂ  ਕਿਹਾ ਕਿ ਖੇਤੀ ਕੁਨੈਕਸ਼ਨ ਵਾਲੇ ਖਪਤਕਾਰ ਜੋ ਆਪਣੇ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ ਦੇ ਇੱਛੁਕ ਹਨ, ਉਨ੍ਹਾਂ ਨੂੰ ਹੁਣ ਪੰ...
ਮਲੋਟ ਹਲਕੇ ਦੀਆਂ ਸੰਪਰਕ ਸੜਕਾਂ ਲਈ ਸਰਕਾਰ ਵੱਲੋਂ ਇੱਕ ਕਰੋੜ 92 ਲੱਖ ਰੁਪਏ ਜਾਰੀ – ਡਾ ਬਲਜੀਤ ਕੌਰ

ਮਲੋਟ ਹਲਕੇ ਦੀਆਂ ਸੰਪਰਕ ਸੜਕਾਂ ਲਈ ਸਰਕਾਰ ਵੱਲੋਂ ਇੱਕ ਕਰੋੜ 92 ਲੱਖ ਰੁਪਏ ਜਾਰੀ – ਡਾ ਬਲਜੀਤ ਕੌਰ

Punjab
ਮਲੋਟ 12 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸੰਪਰਕ ਸੜਕਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਮਲੋਟ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ ਹੈ। ਉਨਾਂ ਨੇ ਦੱਸਿਆ ਕਿ ਮਲੋਟ ਹਲਕੇ ਵਿੱਚ ਵੱਖ-ਵੱਖ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਦੀ ਮਜਬੂਤੀ ਕਰਨ ਲਈ ਇਕ ਕਰੋੜ 92 ਲੱਖ ਰੁਪਏ ਮੰਜ਼ੂਰ ਕੀਤੇ ਗਏ ਹਨ ਅਤੇ ਇਹਨਾਂ ਦਾ ਕੰਮ ਜਲਦ ਸ਼ੁਰੂ ਹੋਵੇਗਾ। ਡਾ ਬਲਜੀਤ ਕੌਰ ਨੇ ਦੱਸਿਆ ਕਿ ਪਿੰਡ ਬਾਮ ਤੋਂ ਤਰਖਾਣ ਵਾਲਾ ਸੜਕ ਲਈ 40 ਲੱਖ ਰੁਪਏ, ਪਿੰਡ ਲੱਕੜਵਾਲਾ ਤੋਂ ਲਖਮੀਰੇ ਆਣਾ ਸੜਕ ਲਈ 40 ਲੱਖ ਰੁਪਏ, ਮੇਨ ਜੀਟੀ ਰੋਡ ਤੋਂ ਕਿੰਗਰਾ ਤੱਕ 8 ਲੱਖ ਰੁਪਏ, ਸੇਖੂ ਜੰਡਵਾਲਾ ਤੋਂ ਮੱਲ ਕਟੋਰਾ ਤੱਕ ਸੜਕ ਲਈ 32 ਲੱਖ ਰੁਪਏ, ਅੰਦਰੂਨੀ ਸੜਕ ਪਿੰਡ ਮਲੋਟ ਲਈ 13.65 ਲੱਖ ਰੁਪਏ ਅਤੇ ਫਾਜ਼ਿਲਕਾ ਮੁਕਤਸਰ ਰੋਡ ਨੂੰ ਜੋੜਨ ਵਾਲੀ ਸੰਪਰਕ ਸੜਕ ਲਈ 14.24 ਲੱਖ ਰੁਪਏ ਅਤੇ ਤਰਖਾਣ ਵਾਲਾ ਭਲੇਰੀਆਂ ਸੜਕ ਲਈ 45 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨਾਂ ਨੇ ਇਸ ਲਈ ਮੁੱਖ ਮੰਤਰੀ ਸ ਭਗਵੰਤ ਸਿ...