ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 19 ਮਾਰਚ,2024
ਲੋਕ ਸਭਾ ਚੋਣਾਂ-2024 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀਆਂ ਵੱਖ-ਵੱਖ ਟੀਮਾਂ ਦੇ ਨੋਡਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਖਤ ਹਦਾਇਤ ਕੀਤੀ ਕਿ ਸਾਰੇ ਨੋਡਲ ਅਫ਼ਸਰ ਚੋਣ ਪ੍ਰਕਿਰਿਆ ਨੂੰ ਤਨਦੇਹੀ ਅਤੇ ਲਗਨ ਨਾਲ ਮੁਕੰਮਲ ਕਰਨ ਵਿਚ ਆਪਣਾ ਯੋਗਦਾਨ ਦੇਣ।
ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਤੋਂ ਉਨ੍ਹਾਂ ਵਲੋਂ ਕੀਤੀ ਗਈ ਤਿਆਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਦੇ ਵੱਖ-ਵੱਖ ਨੋਡਲ ਅਫ਼ਸਰ ਲਗਾਏ ਗਏ ਹਨ ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ...








