Wednesday, March 18
Shadow

Punjab

ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

Punjab
ਚੰਡੀਗੜ੍ਹ 11 ਮਾਰਚ -   ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜ ਸਰਕਾਰ ਵੱਲੋਂ ਪਿੰਡ ਨੂਰਪੁਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਨੂੰ ਵਿਕਾਸ ਕਾਰਜਾਂ ਲਈ ਜਾਰੀ ਹੋਈਆਂ ਗਰਾਂਟਾਂ ਵਿੱਚੋਂ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ, ਗ੍ਰਾਮ ਪੰਚਾਇਤ ਸਕੱਤਰ ਅਸ਼ੋਕ ਕੁਮਾਰ, ਵਾਸੀ ਪਿੰਡ ਬਘੌਰਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਮਲਕੀਤ ਰਾਮ ਵਾਸੀ ਪਿੰਡ ਸਰਹਾਲ ਕਾਜੀਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਪਸੀ ਮਿਲੀਭੁਗਤ ਨਾਲ 3,14,500 ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਕੇ ਉਕਤ ਸਾਬਕਾ ਸਰਪੰਚ ਸੁਰਿੰਦਰ ਸਿੰਘ ਅਤੇ ਮਲਕੀਤ ਰਾਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਪਿੰਡ ਨੂਰਪੁਰ ਨੂੰ ਸਾਲ 2014 ਤੋਂ 2017 ਤੱਕ ਗਲੀਆਂ-ਨਾਲੀਆਂ, ਗੰਦੇ ਪਾਣੀ ਦੇ ਨਿਕਾਸ, ਐਸ.ਸੀ. ਤੇ ਬੀ.ਸੀ. ਧਰਮਸ਼ਾਲਾਵਾਂ ਦੀ ਉਸਾਰੀ ਸਮੇਤ ਸ਼ਮਸ਼ਾਨ ਘਾਟ ਦੀ...
ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਚੋਣ ਕਮਿਸ਼ਨਰ ਵੱਲੋਂ 2100 ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਸਾਰਿਆਂ ਲਈ ਅਨੁਕੂਲ ਤੇ ਬਰਾਬਰ ਮਾਹੌਲ ਯਕੀਨੀ ਬਣਾਉਣ ਦੇ ਨਿਰਦੇਸ਼

Punjab
ਚੰਡੀਗੜ੍ਹ, 11 ਮਾਰਚ: ਲੋਕ ਸਭਾ ਅਤੇ ਕੁਝ ਵਿਧਾਨ ਸਭਾਵਾਂ ਦੀਆਂ ਆਗਾਮੀ ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਆਬਜ਼ਰਵਰਾਂ ਨੂੰ ਚੋਣਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਣ ਲਈ ਮੀਟਿੰਗ ਕੀਤੀ ਗਈ। ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਹਾਈਬ੍ਰਿਡ ਮੋਡ ਵਿੱਚ ਕੀਤੀ ਗਈ ਇਸ ਮੀਟਿੰਗ ਵਿੱਚ ਸੀਨੀਅਰ ਆਈ.ਏ.ਐਸ ਅਤੇ ਆਈ.ਪੀ.ਐਸ. ਅਧਿਕਾਰੀਆਂ ਦੇ ਨਾਲ-ਨਾਲ ਇੰਡੀਅਨ ਰੈਵਿਨਿਊ ਸਰਵਿਸ ਅਤੇ ਹੋਰ ਕੇਂਦਰੀ ਸੇਵਾਵਾਂ ਦੇ 2150 ਤੋਂ ਵੱਧ ਅਧਿਕਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ ਕੁਝ ਅਧਿਕਾਰੀ ਆਪੋ-ਆਪਣੇ ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਦਫ਼ਤਰਾਂ ਤੋਂ ਇਸ ਮੀਟਿੰਗ ਵਿੱਚ ਆਨਲਾਈਨ ਸ਼ਾਮਲ ਹੋਏ। ਦੱਸਣਯੋਗ ਹੈ ਕਿ ਆਗਾਮੀ ਚੋਣਾਂ ਲਈ ਲਗਭਗ 900 ਜਨਰਲ ਆਬਜ਼ਰਵਰ, 450 ਪੁਲਿਸ ਆਬਜ਼ਰਵਰ ਅਤੇ 800 ਖਰਚਾ ਆਬਜ਼ਰਵਰ ਤਾਇਨਾਤ ਕੀਤੇ ਜਾ ਰਹੇ ਹਨ। ਚੋਣਾਂ ਵਿੱਚ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਨੇ ਆਬਜ਼ਰਵਰਾਂ ਨੂੰ ਚੋਣਾਂ ਦੌਰਾਨ ਡਰਾਉਣ-ਧਮਕਾ...
ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਸ਼੍ਰੀ ਸੰਦੀਪ ਸੈਣੀ ਨੇ ਚੇਅਰਮੈਨ ਬੈਕਫਿੰਕੋ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਬੈਕਫਿੰਕੋ ਦੇ ਵਾਈਸ-ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Punjab
ਚੰਡੀਗੜ੍ਹ, 11 ਮਾਰਚ: ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਸ਼੍ਰੀ ਸੰਦੀਪ ਸੈਣੀ ਵੱਲੋਂ ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ(ਬੈਕਫਿੰਕੋ) ਦੇ ਚੇਅਰਮੈਨ ਦਾ ਚਾਰਜ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਵੱਲੋਂ ਵਾਈਸ-ਚੇਅਰਮੈਨ ਦਾ ਚਾਰਜ ਸੰਭਾਲਿਆ ਗਿਆ। ਸ਼੍ਰੀ ਸੰਦੀਪ ਸੈਣੀ ਵੱਲੋਂ ਅਤੇ ਸ਼੍ਰੀ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਤੇ ਇਸ ਅਦਾਰੇ ਦੇ ਤਰੱਕੀ ਤੇ ਵਿਕਾਸ ਵਿਚ ਵਾਧਾ ਕਰਨਗੇ। ਉਨ੍ਹਾਂ ਅਹੁੱਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਪਛੜ੍ਹੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ਤੇ ਕਮਜੌਰ ਵਰਗ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵੱਲੋਂ ਸਮੂਹ ਸਟਾਫ ਨਾਲ ਮੀਟਿੰਗ ਕਰਦੇ ਹੋਏ ਇਹ ਵਿਸ਼ਵਾਸ਼ ਦਵਾਇਆ ਗਿਆ ਕਿ ਉਹ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪੰਜਾਬ ਰਾਜ ਦੇ ਵੱਧ ਤੋਂ ਵੱ...
ਯੁਵਾ ਸੰਗਮ ਪ੍ਰੋਗਰਾਮ ਅਧੀਨ ਪੰਜਾਬ ਦੌਰੇ ‘ਤੇ ਆਏ ਝਾਰਖੰਡ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਯੁਵਾ ਸੰਗਮ ਪ੍ਰੋਗਰਾਮ ਅਧੀਨ ਪੰਜਾਬ ਦੌਰੇ ‘ਤੇ ਆਏ ਝਾਰਖੰਡ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Punjab
ਅੰਮ੍ਰਿਤਸਰ 11 ਮਾਰਚ, -- ਭਾਰਤ ਸਰਕਾਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ‘ਯੁਵਾ ਸੰਗਮ’ ਪ੍ਰੋਗਰਾਮ ਤਹਿਤ ਝਾਰਖੰਡ ਤੋਂ ਪੰਜਾਬ ਦੀ ਇੱਕ ਹਫ਼ਤੇ (9-14 ਮਾਰਚ, 2024 ਤੱਕ ) ਦੀ ਵਿਦਿਅਕ ਅਤੇ ਸਭਿਆਚਾਰਕ ਯਾਤਰਾ 'ਤੇ ਆਈ  51-ਮੈਂਬਰੀ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਆਯੋਜਿਤ ਆਪਣੇ ਦੌਰੇ ਅਧੀਨ ਬਠਿੰਡਾ, ਫਿਰੋਜ਼ਪੁਰ, ਅਤੇ ਅੰਮ੍ਰਿਤਸਰ ਦੀ ਯਾਤਰਾ ਦੌਰਾਨ ਸਿੱਖ ਧਰਮ ਦੇ ਸ਼ਾਨਦਾਰ ਇਤਿਹਾਸ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਜਾਣਿਆ।   ਝਾਰਖੰਡ ਦੇ ਵਿਦਿਆਰਥੀ ਨੁਮਾਇੰਦੇ 9 ਮਾਰਚ, 2024 ਦੀ ਸਵੇਰ ਨੂੰ ਪੰਜਾਬ ਪਹੁੰਚੇ। ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ਪਹੁੰਚਣ 'ਤੇ ਝਾਰਖੰਡ ਦੇ ਨੌਜਵਾਨ ਡੈਲੀਗੇਟਾਂ ਦਾ ਵਾਈਸ ਚਾਂਸਲਰ ਪ੍ਰੋਫੈਸਰ ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਯੂਨੀਵਰਸਿਟੀ ਪਰਿਵਾਰ ਵੱਲੋਂ ਰਵਾਇਤੀ ਪੰਜਾਬੀ ਸੰਗੀਤ ਨਾਲ ਸਵਾਗਤ ਕੀਤਾ ਗਿਆ। ਯਾਤਰਾ ਦੇ ਪਹਿਲੇ ਦਿਨ ਵਿਦਿਆਰਥੀਆਂ ਨੇ ਇਤਿਹਾਸਕ ਕਿਲਾ ਮੁਬਾਰਕ ਅਤੇ ਬਠਿੰਡਾ ਸ਼ਹਿਰ ਦੇ ਬਾਜ਼ਾਰਾਂ ਦਾ ਦੌਰਾ ਕੀਤਾ। ਅਗਲੇ ਦਿਨ ਯੁਵਾ ਸੰਗਮ ਝਾਰਖੰਡ ਦੇ ਨੁਮਾਇੰਦਿਆਂ ਨੇ ਕੌਮੀ ਸ਼ਹੀਦੀ ਸਮਾਰਕ...
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

Punjab
ਪਟਿਆਲਾ, 11 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬੇ ਨੂੰ ਵਿਰਾਸਤ ਵਿੱਚ ਕਰਜ਼ੇ ਦੀ ਪੰਡ ਮਿਲੀ ਸੀ ਪਰ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਇਨ੍ਹਾਂ ਸੰਕਟਾਂ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰੇਗੀ, ਜਿਸ ਲਈ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋ ਸਾਲਾਂ ਦਾ ਬਜਟ ਸੂਬੇ ਵਿੱਚ ਮਾਲੀਆ ਵਿੱਚ ਵਾਧੇ ਸਮੇਤ ਚੰਗੀਆਂ ਗੱਲਾਂ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕਿਹਾ, “ਇਤਿਹਾਸ ਵਿੱਚ ਪੰਜਾਬ ਪਹਿਲੀ ਵਾਰ ਇਸ ਤਰ੍ਹਾਂ ਦੇ ਖੁਸ਼ੀਆਂ ਵਾਲੇ ਸਮਾਗਮ ਦੇਖ ਰਿਹਾ ਹੈ। ਇਸ ਤੋਂ ਪਹਿਲਾਂ ਸਮਾਗਮਾਂ ਵਿੱਚ ਸਿਰਫ਼ ਇਕ-ਦੂਜੇ ਉਤੇ ਸਿਆਸੀ ਚਿੱਕੜ ਸੁੱਟਿਆ ਜਾਂਦਾ ਸੀ ਪਰ ਹੁਣ ਅਜਿਹੇ ਸਮਾਗਮਾਂ ਵਿੱਚ ਖੁਸ਼ੀ ਦੇ ਜਸ...
ਸਰਕਾਰੀ ਮੈਡੀਕਡ ਕਾਲਜ ਵੱਲੋਂ 15 ਮਾਰਚ 24 ਨੂੰ ਕਰਵਾਈ ਜਾਵੇਗੀ ਵਰਕਸ਼ਾਪ

ਸਰਕਾਰੀ ਮੈਡੀਕਡ ਕਾਲਜ ਵੱਲੋਂ 15 ਮਾਰਚ 24 ਨੂੰ ਕਰਵਾਈ ਜਾਵੇਗੀ ਵਰਕਸ਼ਾਪ

Punjab
ਅੰਮਿਤ੍ਰਸਰ 11 ਮਾਰਚ 2024-- ਸਰਕਾਰੀ ਮੈਡੀਕਡ ਕਾਲਜ ਦੇ ਨੱਕ, ਕੰਨ, ਗਲਾ ਵਿਭਾਗ ਵੱਲੋਂ ਮਿਤੀ 15 ਮਾਰਚ 2024 ਨੂੰ ਵਰਕਸ਼ਾਪ ਕਰਵਾਈ ਜਾ ਰਹੀ ਹੈ ਅਤੇ ਮਿਤੀ 16 ਮਾਰਚ 2024 ਨੂੰ ਸਾਰੇ ਭਾਰਤ  ਤੋਂ ਆਏ ਮਾਹਿਰ ਡਾਕਟਰਾਂ ਵੱਲੋਂ ਸਰਜਰੀ ਦੀਆ ਨਵੀਨਤਮ  ਤਕਨੀਕਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਮਿਤੀ 17 ਮਾਰਚ 2024 ਨੂੰ ਇਸ ਵਿਸ਼ੇ ਦੇ ਸੀਨੀਅਰ ਡਾਕਟਰਾਂ ਵੱਲੋਂ ਪੱਤਰ ਪੜੇ ਜਾਣਗੇ ਅਤੇ ਵਿਦਿਆਰਥੀ ਡਾਕਟਰਾਂ ਦੇ ਕੁਵਿਜ ਮੁਕਾਬਲੇ ਵੀ ਹੋਣਗੇ।  ਬੁਲਾਰੇ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਪੰਜਾਬ ਤੋਂ ਇਲਾਵਾ ਸਾਰੇ ਭਾਰਤ ਅਤੇ ਵਿਦੇਸ਼ਾਂ ਤੋਂ ਮਾਹਿਰ ਅਤੇ ਡੇਲੀਗੇਟ ਪਹੁੰਚ ਰਹੇ ਹਨ ਜ਼ੋ ਡਾਕਟਰੀ ਵਿੱਦਿਆ ਦੇ  ਪ੍ਰਸਾਰ ਅਤੇ ਪ੍ਰਚਾਰ ਹਿਤ ਤਜਰਬੇੇ ਸਾਂਝੇ ਕਰਨਗੇ। ਸਰਕਾਰੀ ਮੈਡੀਕਲ ਕਾਲਜ ਦੀ ਪ੍ਰਬੰਧਕੀ ਟੀਮ ਸਮੂਹ ਪਹੁੰਚ ਰਹੇ ਵਿਦਿਆਰਥੀਆਂ ਅਤੇ ਮਾਹਿਰ ਡਾਕਟਰਾਂ ਨੂੰ ਗੁਰੂ ਨਗਰੀ ਅੰਮ੍ਰਿਤਸਰ ਸਾਹਿਬ ਵਿੱਚ ਜੀ ਆਇਆ ਆਖਦੀ ਹੈ।...
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦਾ ਐਮ.ਐਲ.ਏ ਨੇ ਦਿੱਤਾ ਹੋਕਾ

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦਾ ਐਮ.ਐਲ.ਏ ਨੇ ਦਿੱਤਾ ਹੋਕਾ

Punjab
ਫ਼ਰੀਦਕੋਟ 11 ਮਾਰਚ,2024 ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਅੱਜ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ 9 ਸਾਈਕਲ ਰੇਹੜੀਆਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਪੁਰਦ ਕੀਤੀਆਂ। ਇਸ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਅਜਿਹੀਆਂ ਕੁੱਲ 87 ਰੇਹੜੀਆਂ 56 ਗ੍ਰਾਮ ਪੰਚਾਇਤਾਂ ਨੂੰ ਦਿੱਤੀਆਂ ਜਾਣਗੀਆਂ।  ਉਹਨਾਂ ਕਿਹਾ ਕਿ ਇਹ ਰੇਹੜੀਆਂ ਪਿੰਡਾਂ ਵਿੱਚ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਬਕਸਿਆਂ ਵਿੱਚ ਇਕੱਤਰ ਕਰਕੇ ਕਿਸੇ ਇੱਕ ਡੰਪਿੰਗ ਗਰਾਊਂਡ ਵਿਖੇ ਸੁੱਟਣਗੀਆਂ। ਜਿਸ ਉਪਰੰਤ ਇਸ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਦੇ ਪ੍ਰਬੰਧ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਹ ਰੇਹੜੀਆਂ ਪਿੰਡਾਂ ਵਿੱਚ ਆਲਾ ਦੁਆਲਾ ਸਾਫ ਸੁਥਰਾ ਰੱਖਣ ਵਿੱਚ ਸਹਾਈ ਸਿੱਧ ਹੋਣਗੀਆਂ।  ਉਹਨਾਂ ਇਹ ਵੀ ਦੱਸਿਆ ਕਿ ਜਿੱਥੇ ਪਹਿਲਾਂ ਕੂੜੇ ਦਾ ਪ੍ਰਬੰਧ ਨਹੀਂ ਹੋ ਰਿਹਾ ਸੀ, ਉਹਨਾਂ ਥਾਵਾਂ ਤੇ ਹੁਣ ਇਹਨਾਂ ਰੇਹੜੀਆਂ ਦੇ ਸਦਕਾ ਸਫਾਈ ਮੁਹਿੰਮ ਵਿੱਚ ਤੇਜ਼ੀ ਆਵੇਗੀ। ਉਹਨਾਂ ਕਿਹਾ ਕਿ ਸਾਫ ਸਫਾਈ ਦੀ ਅਣਹੋਂਦ ਕਾਰਨ ਜਿੱਥੇ ਸੰਘਣੀ ਆਬਾਦੀ ਵਾਲੇ ਖੇਤਰਾਂ ਵਿੱਚ ਬਿਮਾਰੀਆਂ ਦੇ ਫੈਲਣ ਦਾ ਖਤਰਾ ਹੁੰਦਾ ਹੈ ਉੱਥੇ ਮੱਖੀ, ਮੱਛਰ ਅਤੇ ਕੂੜੇ...
ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ ਬਤੌਰ ਖਿਡਾਰੀ ਸਾਈਕਲਿੰਗ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਸ. ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਖੇਡਾਂ ਪੱਖੋਂ ਸੂਬੇ ਵਿੱਚੋਂ ਅਵਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸਟਾਫ਼ ਨਾਲ ਮੀਟਿੰਗ ਕਰਦਿਆਂ ਉਹਨਾਂ ਨੇ ਵਿਭਾਗੀ ਕੋਚਾਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿੱਚ ਜਿਹੜਾ ਇਤਿਹਾਸਕ ਉਪਰਾਲਾ ਕੀਤਾ ਹੈ, ਉਸ ਨਾਲ ਸੂਬੇ ਵਿੱਚ ਖੇਡਾਂ ਦਾ ਪੱਧਰ ਬਹੁਤ ਉੱਚਾ ਹੋਇਆ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਇਸ ਜ਼ਿਲ੍ਹੇ ਵਿੱਚ ਖੇਡਾਂ ਸਬੰਧੀ ਬਹੁਤ ਵਧੀਆ ਢਾਂਚਾ ਮੌਜੂਦ ਹੈ, ਜਿਸ ਦਾ ਲਾਹਾ ਲੈ ਕੇ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਸਾਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਦੇ ਹਨ। ਇਸ ਮਕਸਦ ਦੀ ਪੂਰਤੀ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ. ਹਰਪਿੰਦਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਵਿਖੇ...
ਲੋਕ ਸਭਾ ਚੋਣਾਂ 2024  ਸਬੰਧੀ ਚੋਣ ਅਮਲੇ ਦੀ ਹੋਈ ਟ੍ਰੇਨਿੰਗ

ਲੋਕ ਸਭਾ ਚੋਣਾਂ 2024 ਸਬੰਧੀ ਚੋਣ ਅਮਲੇ ਦੀ ਹੋਈ ਟ੍ਰੇਨਿੰਗ

Punjab
ਫ਼ਰੀਦਕੋਟ 11 ਮਾਰਚ 2024 ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਸਬੰਧੀ ਅੱਜ ਚੋਣ ਅਮਲੇ ਦੀ ਟ੍ਰੇਨਿੰਗ ਹੋਈ।  ਡਿਪਟੀ ਕਮਿਸ਼ਨਰ ਨੇ ਦੱਸਿਆ ਟ੍ਰੇਨਿੰਗ ਵਿਚ ਨੋਡਲ ਅਫਸਰਾਂ ਨੂੰ ਉਨ੍ਹਾਂ ਦੇ ਕੰਮਾਂ ਸਬੰਧੀ ਵੇਰਵੇ ਦਿੱਤੇ ਜਾ ਰਹੇ ਹਨ ਅਤੇ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ’ਚ ਲਗਾਏ ਕਰਮਚਾਰੀਆਂ ਨੂੰ ਚੋਣਾਂ ਦੇ ਨੋਟੀਫਿਕੇਸ਼ਨ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ, ਤਾਂ ਜੋ ਚੋਣਾਂ ਦੇ ਕੰਮ ’ਚ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ।          ਸ਼੍ਰੀਮਤੀ ਵੀਰਪਾਲ ਕੌਰ ਪੀ.ਸੀ.ਐਸ, ਸਹਾਇਕ ਰਿਟਰਨਿੰਗ ਅਫਸਰ 88-ਕੋਟਕਪੂਰਾ-ਕਮ-ਡਿਸਟ੍ਰਿਕ ਲੈਵਲ ਮਾਸਟਰ ਟ੍ਰੇਨਰ ਵੱਲੋਂ ਨੌਮੀਨੇਸ਼ਨ,ਕੁਆਲੀਫਿਕੇਸ਼ਨ ਅਤੇ ਡਿਸਕੁਆਲੀਫਿਕੇਸ਼ਨ, ਸਕਰਿਉਨਿਟੀ ਆਫ ਨੌਮੀਨੇਸ਼ਨ, ਵਿਦਡਰਾਅਲ ਆਫ ਕੈਂਡੀਡੇਚਰ ਅਤੇ ਅਲਾਟਮੈਂਟ ਆਫ਼ ਸਿੰਬਲਜ਼ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।           ਇਸ ਤੋਂ ਇਲਾਵਾ ਮੈਡਮ ਤੁਸ਼ਿਤਾ ਗੁਲਾਟੀ ਸਹਾਇਕ ਕਮਿਸ਼ਨਰ (ਜ) ਫਰੀਦਕੋਟ ਵੱਲੋਂ ਪੋਲਿੰਗ ਸਟਾਫ ਵੈਲਫੇਅਰ...
ਵਿਧਾਇਕ ਦਹੀਯਾ ਨੇ ਪਿੰਡ ਮੱਲਵਾਲ ਵਿਖੇ ਬਾਗਬਾਨੀ ਵਿਭਾਗ ਦੇ ਚਿੱਲੀ ਡਿਵੈਲਪਮੈਂਟ ਸੈਂਟਰ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਦਹੀਯਾ ਨੇ ਪਿੰਡ ਮੱਲਵਾਲ ਵਿਖੇ ਬਾਗਬਾਨੀ ਵਿਭਾਗ ਦੇ ਚਿੱਲੀ ਡਿਵੈਲਪਮੈਂਟ ਸੈਂਟਰ ਦਾ ਰੱਖਿਆ ਨੀਂਹ ਪੱਥਰ

Punjab
ਫਿਰੋਜ਼ਪੁਰ, 11 ਮਾਰਚ 2024. ਪਿੰਡ ਮੱਲਵਾਲ ਵਿਖੇ ਡਿਸਟ੍ਰਿਕਟ ਐਸਪੀਰੇ਼ਸਨਲ  ਪੋ੍ਰਗਰਾਮ ਅਧੀਨ ਚਿੱਲੀ ਡਿਵੈਲਪਮੇੈਂਟ ਸੈਟਰ ਦਾ ਨੀਂਹ ਪੱਥਰ ਵਿਧਾਇਕ ਫਿਰੋਜਪੁਰ (ਦਿਹਾਤੀ)  ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਰੱਖਿਆ।ਇਸ ਮੋਕੇ ਏ.ਡੀ.ਸੀ (ਵਿਕਾਸ) ਸ੍ਰੀ ਅਰੁਣ ਸਰਮਾ ਅਤੇ ਸ੍ਰੀ ਜਸਪਾਲ ਸਿੰਘ ਬਰਾੜ ਪੀ.ਸੀ.ਐਸ. ਅਤੇ ਡਾ. ਬਲਕਾਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਉਚੇਚੇ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ੍ਰੀ ਦਹੀਯਾ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਸੈਂਟਰ ਦੇ ਬਣਨ ਨਾਲ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਕਾਸ਼ਤਕਾਰਾਂ ਨੂੰ ਬਿਜਾਈ ਤੋਂ ਲੈ ਕੇ ਮੰਡੀਕਰਨ ਤੱਕ ਹਰ ਤਰਾਂ ਦੀ ਤਕਨੀਕੀ ਜਾਣਕਾਰੀ ਮਹੁੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਜਿਲ੍ਹਾ ਫਿਰੋਜਪੁਰ ਵਿੱਚ ਲੱਗਭਗ 10 ਹਜ਼ਾਰ ਏਕੜ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾ ਰਹੀ ਹੈ ਮਿਰਚ ਦੀ ਖੇਤੀ ਫਸਲੀ ਵਿਭਿੰਨਤਾ ਵਿੱਚ ਅਹਿਮ ਰੋਲ ਅਦਾ ਕਰਨ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿਚ ਵੀ ਸਹਾਈ ਸਾਬਿਤ ਹੋ ਰਹੀ ਹੈ। ਪੰਜਾਬ ਸਰਕਾਰ ਅਤੇ ਬਾਗਬਾਨੀ ਵਿਭਾਗ ਦੇ ਉਪਰਾਲੇ ਸਦਕਾ ਮਿਰ...