Shadow

Punjab

ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਲਈ ਨਾ ਜਾਵੇ ਵਰਤਿਆ

ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਲਈ ਨਾ ਜਾਵੇ ਵਰਤਿਆ

Punjab
ਬਠਿੰਡਾ, 18 ਮਾਰਚ : ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਚੋਣਾਂ ਨੂੰ ਬਿਨਾਂ ਕਿਸੇ ਡਰ ਭੈਅ, ਨਿਰਪੱਖ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਿਨਾਂ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦੀਆਂ ਚੋਣ ਗਤੀਵਿਧੀਆਂ ‘ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਤੇ ਧਾਰਮਿਕ ਸਥਾਨਾਂ ਨੂੰ ਸਿਆਸੀ ਮੀਟਿੰਗਾਂ ਕਰਨ ਲਈ ਨਾ ਵਰਤਿਆ ਜਾਵੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਸਕੂਲੀ ਬੱਚਿਆਂ ਜਾਂ ਆਮ ਬੱਚਿਆਂ ਤੋਂ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਜਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ

ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ

Punjab
ਤਲਵੰਡੀ ਸਾਬੋ (ਬਠਿੰਡਾ), 18 ਮਾਰਚ : ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ ਸਾਹਿਬ ਗੁਰਸੇਵਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਆਪਣੇ ਦੌਰੇ ਦੌਰਾਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਵੀ ਕੀਤੇ ਅਤੇ  ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਅਤੇ ਸ਼੍ਰੀ ਸਾਹਿਬ ਵੀ ਭੇਂਟ ਕੀਤਾ। ਇਸ ਮੌਕੇ ...
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ

Punjab
ਅੰਮ੍ਰਿਤਸਰ, 18 ਮਾਰਚ:  ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ  ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ, 2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ।            ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਐਕਟ ਨੰ:02) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 15 ਮਈ, 2024 ਤੱਕ ਲਾਗੂ ਰਹੇਗਾ।...
ਈ ਐਨ ਟੀ ਡਾਕਟਰਾਂ ਦੀ ਕਾਨਫਰੰਸ ਵਿਚ ਪਸ਼ੋਨਤਰੀ ਮੁਕਾਬਲਾ ਚੰਡੀਗੜ੍ਹ ਨੇ ਜਿੱਤਿਆ

ਈ ਐਨ ਟੀ ਡਾਕਟਰਾਂ ਦੀ ਕਾਨਫਰੰਸ ਵਿਚ ਪਸ਼ੋਨਤਰੀ ਮੁਕਾਬਲਾ ਚੰਡੀਗੜ੍ਹ ਨੇ ਜਿੱਤਿਆ

Punjab
ਅੰਮ੍ਰਿਤਸਰ, 18 ਮਾਰਚ (         )-ਅੰਮ੍ਰਿਤਸਰ ਮੈਡੀਕਲ ਕਾਲਜ ਵਿਚ ਹੋਈ ਈ ਐਨ ਟੀ (ਨੱਕ, ਕੰਨ ਤੇ ਗਲੇ) ਦੇ ਡਾਕਟਰਾਂ ਦੀ ਰਾਸ਼ਟਰੀ ਕਾਨਫਰੰਸ ਵਿਚ ਹੋਏ ਪ੍ਰਸ਼ੋਨਤਰੀ ਮੁਕਾਬਲਿਆਂ ਵਿਚ ਚੰਡੀਗੜ੍ਹ ਦੇ 32 ਸੈਕਟਰ ਮੈਡੀਕਲ ਕਾਲਜ ਦੁਆਰਾ ਪਹਿਲਾ , ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਨੇ ਦੂਜਾ ਅਤੇ ਏਮਜ਼ ਬਠਿੰਡਾ ਦੁਆਰਾ ਤੀਜਾ ਇਨਾਮ ਜਿੱਤਿਆ ਗਿਆ। ਇਸ ਕਾਨਫਰੰਸ ਵਿੱਚ ਦੇਸ਼ ਭਰ ਤੋਂ 65 ਦੇ ਕਰੀਬ ਡਾਕਟਰਾਂ ( ਜੂਨੀਅਰ ਅਤੇ  ਸੀਨੀਅਰ) ਦੁਆਰਾਂ ਪਰਚੇ ਪੜ੍ਹੇ ਗਏ। ਇਸ ਤਹਿਤ ਡਾਕਟਰਾਂ ਦੁਆਰਾਂ ਆਪਣੇ ਗੁੰਝਲਦਾਰ ਕੇਸਾਂ ਅਤੇ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਕਾਨਫਰੰਸ ਦਾ ਉਦਘਾਟਨ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਉਪ ਕੁਲਪਤੀ ਦੁੁਆਰਾ ਕੀਤਾ ਗਿਆ। ਇਸ ਮੌਕੇ ਕੰਨਾਂ ਦੇ ਬੋਲੇਪਣ ਦੇ ਨਵੀਨਤਮ ਇਲਾਜ ਕਾਕਲੀਅਰ ਇੰਪਲਾਂਟ ਉੱਪਰ ਪੈਨਲ ਵਿਚਾਰਾਂ ਵੀ ਹੋਈਆਂ, ਜੋ ਕਿ ਭਵਿੱਖ ਦੀਆਂ ਖੋਜਾਂ ਲਈ ਕਾਰਗਰ ਸਾਬਤ ਹੋਣਗੇ। ਇਸ ਮੌਕੇ ਇਹ ਵੀ ਸਹਿਮਤੀ ਬਣੀ ਕਿ ਡਾ ਮਨਜੀਤ ਸਿੰਘ ਜੋ ਕਿ ਈ.ਐਨ.ਟੀ. ਵਿਭਾਗ ਦੇ ਮੁੱਖੀ ਹਨ, ਉਹ ਲਗਾਤਾਰ ਈ ਐਨ ਡੀ ਡਾਕਟਰਾਂ ਦੀ ਐਸੋਸੀਸ਼ਏਸ਼ਨ  ‘ਪੋਈਕਾਨ’ ਦੇ ਪ੍ਰਧਾਨ ਚ...
ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਲਈ ਵੱਖ-ਵੱਖ ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ

Punjab
ਫਿਰੋਜ਼ਪੁਰ, 18 ਮਾਰਚ (        ) ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ ਕਿਸਮਾਂ ਦੀਆਂ ਪਰਮੀਸ਼ਨਾਂ ਦੇਣ ਦੀ ਪ੍ਰੀਕ੍ਰਿਆ ਨੂੰ ਸੁਖਾਲਾ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਦਫਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਗਲ ਵਿੰਡ‌ੋ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਮੀਸ਼ਨਾਂ ਸਬੰਧੀ ਐੱਨ.ਓ.ਸੀ. ਲੈਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 26 ਅਧੀਨ ਜ਼ਿਲ੍ਹਾ ਪੱਧਰ ਪੱਧਰ ਅਤੇ ਹਲਕਾ ਪੱਧਰ ਤੇ ਸਿੰਗਲ ਵਿੰਡੋ ਪ੍ਰਣਾਲੀ ਸਥਾਪਿਤ ਕਰਕੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਸਮੇਂ ਸਿਰ ਉਮੀਦਵਾਰਾਂ ਨੂੰ ਲੋੜੀਂਦੀ ਪਰਮੀਸ਼ਨ ਜਾਰੀ ਕੀਤੀ ਜਾ ਸਕੇ।           ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਿੰਗਲ ਵਿੰਡੋ ਟੀਮ ਦੇ ਇੰਚਾਰਜ ਤਹਿਸੀਲਦਾਰ ਚੋਣਾਂ ਫਿਰੋਜ਼ਪੁਰ ਸ੍ਰੀ ਚਾਂਦ ਪ੍ਰਕਾਸ਼ ਨੂੰ ਲਗਾਇਆ ਗਿਆ ਹੈ ਜਿਨ੍ਹਾਂ ਨਾਲ ਵੱਖ ਵੱਖ ਟੀਮ ਮੈਂਬਰ ਨ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਅਪੀਲ

Punjab
ਫਿਰੋਜ਼ਪੁਰ 18 ਮਾਰਚ 2024 ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਜ਼ਿਲਾ ਚੋਣਕਾਰ ਅਫਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ  ਸਾਰੇ ਅਸਲਾ ਲਾਇਸੰਸੀ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਇਕ ਹਫਤੇ ਦੇ ਅੰਦਰ ਅੰਦਰ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ  ਕਿਹਾ ਕਿ ਚੋਣਾਂ ਦੇ ਅਮਲ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅਮੁਕਤ ਰੂਪ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਸਮੂਹ ਵੋਟਰਾਂ ਅਤੇ ਇਲਾਕਾ ਵਾਸੀਆਂ ਦੇ ਵੀ ਸਹਿਯੋਗ ਦੀ ਵੀ ਲੋੜ ਹੈ। ਇਸ ਲਈ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਲਾਇਸੰਸੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਸੁਖਾਂਵੀ ਘਟਨਾ ਨਾ ਵਾਪਰੇ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਅਤੇ ...
ਪ੍ਰਸ਼ਾਸਨ ਅਤੇ ਐਨ.ਜੀ.ਓ. ਵੱਲੋਂ ਵੋਟਿੰਗ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

ਪ੍ਰਸ਼ਾਸਨ ਅਤੇ ਐਨ.ਜੀ.ਓ. ਵੱਲੋਂ ਵੋਟਿੰਗ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼

Punjab
ਲੁਧਿਆਣਾ, 18 ਮਾਰਚ (000) - ਜ਼ਿਲ੍ਹਾ ਚੋਣ ਦਫ਼ਤਰ ਅਤੇ ਗੈਰ-ਸਰਕਾਰੀ ਸੰਸਥਾ (ਐਨ.ਜੀ.ਓ) ਇਨੀਸ਼ੀਏਟਰਜ਼ ਆਫ਼ ਚੇਂਜ ਵੱਲੋਂ ਆਪਣੀ ਮੁਹਿੰਮ 'ਆਈ ਵੋਟ ਆਈ ਲੀਡ' ਤਹਿਤ ਸ਼ਹਿਰ ਦੇ ਨਾਗਰਿਕਾਂ ਵਿੱਚ ਵੱਧ ਤੋਂ ਵੱਧ ਵੋਟਰ ਜਾਗਰੂਕਤਾ ਪੈਦਾ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੁਹਿੰਮ ਤਹਿਤ ਚੋਣ ਦਫ਼ਤਰ ਅਤੇ ਇਨੀਸ਼ੀਏਟਰਜ਼ ਆਫ਼ ਚੇਂਜ ਦੀ ਟੀਮ ਨੇ ਲੋਕਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾਉਣ ਅਤੇ ਜਾਗਰੂਕ ਕਰਨ ਲਈ ਰੱਖ ਬਾਗ ਵਿੱਚ ਨੁੱਕੜ ਨਾਟਕ ਦਾ ਆਯੋਜਨ ਕੀਤਾ। ਸ਼ਹਿਰ ਦੇ ਨੌਜਵਾਨ ਵਲੰਟੀਅਰਾਂ ਗੋਕੁਲ ਮਲਿਕ, ਹਰਪਾਲ ਕੌਰ, ਕ੍ਰਿਪਾ, ਮਿਸਤੀ, ਸਾਤਵਿਕ, ਹਰਸ਼, ਨਮਨ, ਜੁਗਾੜ, ਰੇਨਾ ਅਤੇ ਹਿਮਾਂਸ਼ੂ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਚੋਣ ਦਫ਼ਤਰ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਈ.ਵੀ.ਐਮ. ਅਤੇ ਵੀ.ਵੀ. ਪੈਟ ਦਾ ਡੈਮੋ ਵੀ ਦਿੱਤਾ। ਐਨ.ਜੀ.ਓ ਦੇ ਟਰੱਸਟੀ ਮਿਥਿਲ ਗੋਇਲ ਨੇ ਕਿਹਾ ਕਿ ਵੱਧ ਤੋਂ ਵੱਧ ਉਤਪਾਦਕਤਾ ਅਤੇ ਮਜ਼ਬੂਤ ਲੋਕਤੰਤਰ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਲੋੜ ਹੈ।...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਯਤਨ ਜਾਰੀ

Punjab
ਮੋਗਾ, 18 ਮਾਰਚ: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲੋਕ ਸਭਾ-2024 ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਨੂੰ 70 ਤੋਂ ਪਾਰ ਕਰਨ ਦੇ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਖੇਤਰ ਵਿੱਚ ਲਗਾਤਾਰ ਯਤਨਸ਼ੀਲ ਹੈ। ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਪਾਰ ਕਰਨ ਲਈ ਅੱਜ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਨੇ ਜ਼ਿਲ੍ਹਾ ਦੇ ਸਮੂਹ ਐਨ.ਜੀ.ਓ.ਜ਼, ਸਵੀਪ ਨੋਡਲ ਅਫ਼ਸਰਜ਼, ਸਵੀਪ ਆਈਕਨਜ਼, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੇ ਹੋਰ ਵਿਭਾਗਾਂ ਨਾਲ ਇੱਕ ਮੀਟਿੰਗ ਬੁਲਾਈ। ਉਨ੍ਹਾਂ ਸਮੂਹ ਤੋਂ ਵੋਟ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਲਈ ਸਹਿਯੋਗ ਦੀ ਮੰਗ ਕੀਤੀ ਅਤੇ ਹਰ ਤਰ੍ਹਾਂ ਦੇ ਯਤਨ ਕਰਨ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ''ਇਸ ਵਾਰ 70 ਪਾਰ'' ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਕਿ ਉਹ ਪ੍ਰਤੀਸ਼ਤਤਾ ਵਧਾਉਣ 'ਤੇ ਕੋਸ਼ਿਸ਼ਾਂ ਤੇਜ਼ ਕਰਨ।ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਅਧੀਨ ਆਉਣ ਵਾਲੀਆਂ ਲੋਕ ਸਭਾ ਚੋਣਾਂ-2024 ਦੀਆਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ‘ਵੋਟਰ ਹੈਲਪਲਾਈਨ’ ਐਪ ਅਤੇ ਐਨ.ਵੀ.ਐਸ.ਪੀ. ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ, ‘ਵੋਟਰ ਹੈਲਪਲਾਈਨ’ ਐਪ ਅਤੇ ਐਨ.ਵੀ.ਐਸ.ਪੀ. ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ

Punjab
ਲੁਧਿਆਣਾ, 18 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 'ਵੋਟਰ ਹੈਲਪਲਾਈਨ' ਮੋਬਾਈਲ ਐਪ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਚੱਲ ਰਹੀਆਂ ਲੋਕ ਸਭਾ ਚੋਣਾਂ ਲਈ ਵੋਟਰ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ। ਭਾਰਤੀ ਚੋਣ ਕਮਿਸ਼ਨ ਦੀ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਮੁਹਿੰਮ  ਤਹਿਤ ਆਯੋਜਿਤ ਇੱਕ ਸਮਾਗਮ ਦੌਰਾਨ ਸਰਕਾਰੀ ਕਾਲਜ (ਲੜਕੀਆਂ) ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀ ਸੋਚ 'ਤੇ ਪਹਿਰਾ ਦਿੰਦਿਆਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੰਪਿਊਟਰ ਜਾਂ ਮੋਬਾਈਲ 'ਤੇ ਇੱਕ ਕਲਿੱਕ ਰਾਹੀਂ ਵੋਟਰ ਵਜੋਂ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਐਪ ਅਤੇ ਪੋਰਟਲ ਦੀ ਵਰਤੋਂ ਕਰਨ, ਜਿਸ ਨਾਲ ਬਿਨੈ-ਪੱਤਰ ਫਾਰਮ-6 ਜਮ੍ਹਾ ਕਰਨ ਲਈ ਕੁਝ ਮਿੰਟ ਲੱਗਦੇ ਹਨ। ਜ਼ਿਲ੍ਹਾ ਚੋਣ...
ਲੋਕ ਸਭਾ ਚੋਣਾਂ-2024 ਦੌਰਾਨ ਅਣ-ਉਚਿੱਤ ਸਾਧਨਾਂ ਦੀ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ

ਲੋਕ ਸਭਾ ਚੋਣਾਂ-2024 ਦੌਰਾਨ ਅਣ-ਉਚਿੱਤ ਸਾਧਨਾਂ ਦੀ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ, ਡੀ ਸੀ ਆਸ਼ਿਕਾ ਜੈਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਾਰਚ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਅਣ-ਉਚਿੱਤ ਸਾਧਨਾਂ ਦੀ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ, ਜਿਸ ਲਈ ‘ਜ਼ੀਰੋ ਟੋਲਰੈਂਸ’ ਦੀ ਨੀਤੀ ਰੱਖੀ ਜਾਵੇਗੀ। ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚੋਣਾਂ ਦੀਆਂ ਤਿਆਰੀਆਂ ਸਬੰਧੀ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਤੁਰੰਤ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਿੰਨ ਸੂਬਾਈ ਵਿਧਾਨ ਸਭਾ ਹਲਕੇ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 52-ਖਰੜ ਅਤੇ 53-ਐਸ.ਏ.ਐਸ ਨਗਰ, 06-ਅਨੰਦਪੁਰ ਸਾਹਿਬ ਸੰਸਦੀ ਹਲਕੇ ਵਿੱਚ ਆਉਂਦੇ ਹਨ ਜਦੋਂ ਕਿ 112-ਡੇਰਾ...