Wednesday, March 18
Shadow

Punjab

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

Punjab
ਚੰਡੀਗੜ੍ਹ, 11 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ।  ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ  ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿੱਚ ਮੀਡੀਆ ਮੋਨੀਟਰਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ।  ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈ...
ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ

Punjab
ਚੰਡੀਗੜ੍ਹ, 11 ਮਾਰਚ-   ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।   ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੀਮਾਂ ਦੀ ਚੋਣ ਲਈ ਟਰਾਇਲ 13 ਮਾਰਚ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।   ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ,...
ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ

ਪੰਜਾਬ ਐਗਰੋ ਵੱਲੋਂ ਅਬੋਹਰ ਵਿੱਚ ਲਗਾਇਆ ਜਾਵੇਗਾ ਮਿਰਚ ਪ੍ਰੋਸੈਸਿੰਗ ਪਲਾਂਟ: ਖੇਤੀਬਾੜੀ ਮੰਤਰੀ

Punjab
ਚੰਡੀਗੜ੍ਹ/ਅਬੋਹਰ, 10 ਮਾਰਚ  ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਕਿਲਿਆਂਵਾਲੀ ਵਿਖੇ 10.10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੱਛੀ, ਸੂਰ ਅਤੇ ਬੱਕਰੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਫਾਰਮ ਪੰਜਾਬ ਦਾ 16ਵਾਂ ਸਰਕਾਰੀ ਮੱਛੀ ਪੂੰਗ ਫਾਰਮ ਹੈ ਜੋ ਕਿ 15 ਏਕੜ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸੂਬੇ ਵਿੱਚ 42031 ਏਕੜ ਰਕਬਾ ਮੱਛੀ ਪਾਲਣ ਅਧੀਨ ਅਤੇ 1315 ਏਕੜ ਤੋਂ ਵੱਧ ਰਕਬਾ ਝੀਂਗਾ ਪਾਲਣ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਕੁੱਲ 1 ਲੱਖ 84 ਹਜ਼ਾਰ ਟਨ ਤੋਂ ਵੱਧ ਮੱਛੀ ਉਤਪਾਦਨ ਹੋ ਰਿਹਾ ਹੈ। ਇਸ ਤੋਂ ਇਲਾਵਾ ਮੱਛੀ ਪਾਲਕਾਂ ਦੀ ਸਹਾਇਤਾ ਲ...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 84 ‘ਚ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 84 ‘ਚ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

Punjab
ਲੁਧਿਆਣਾ, 10 ਮਾਰਚ - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 ਅਧੀਨ ਆਰਿਆ ਮੁਹੱਲਾ ਵਿਖੇ ਪਾਣੀ, ਸੀਵਰੇਜ ਅਤੇ ਸੜਕ ਨਿਰਮਾਣ ਕਾਰਜ਼ਾਂ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮਾਤਾ ਵਿਪਨਪ੍ਰੀਤ ਕੌਰ ਤੋਂ ਇਲਾਵਾ ਹਲਕਾ ਨਿਵਾਸੀ ਅਤੇ 'ਆਪ' ਟੀਮ ਵੀ ਮੌਜੂਦ ਸੀ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਾਣੀ/ਸੀਵਰ ਪਾਈਪ ਲਾਈਨ ਅਤੇ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣ...
ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਐਪ, ਵਟਸਐਪ ਚੈਟਬੋਟ ਅਤੇ ਹੋਰ ਸਹੂਲਤਾਂ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਐਪ, ਵਟਸਐਪ ਚੈਟਬੋਟ ਅਤੇ ਹੋਰ ਸਹੂਲਤਾਂ ਦੀ ਸ਼ੁਰੂਆਤ

Punjab
ਲੁਧਿਆਣਾ, 10 ਮਾਰਚ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਆਰਡਰਿੰਗ ਐਪ, ਵਟਸਐਪ ਚੈਟਬੋਟ ਅਤੇ ਕੁਝ ਹੋਰ ਸੁਵਿਧਾਵਾਂ ਲਾਂਚ ਕੀਤੀਆਂ। ਡਿਪਟੀ ਕਮਿਸ਼ਨਰ ਸਾਹਨੀ ਜੋ ਕਿ ਕਲੱਬ ਦੇ ਪ੍ਰਧਾਨ ਵੀ ਹਨ, ਵੱਲੋਂ ਸਥਾਨਕ ਲੋਧੀ ਕਲੱਬ ਵਿਖੇ ਆਯੋਜਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਜੀਵਨ ਸ਼ੈਲੀ ਪ੍ਰਦਰਸ਼ਨੀ ਨਾਲ ਹੋਈ ਜਿਸ ਤੋਂ ਬਾਅਦ ਵੱਖ-ਵੱਖ ਮਜ਼ੇਦਾਰ ਖੇਡਾਂ, ਬੰਪਰ ਕੈਸ਼ ਤੰਬੋਲਾ ਗੇਮਾਂ, ਸੰਗੀਤ ਅਤੇ ਹੋਰ ਬਹੁਤ ਕੁਝ ਸ਼ਾਮਲ ਕੀਤਾ ਗਿਆ। ਪਹਿਲੀਆਂ 200 ਔਰਤਾਂ ਲਈ ਵਿਸ਼ੇਸ਼ ਤੋਹਫ਼ੇ ਹਿਆਵ ਸੈਲੂਨ ਅਤੇ ਐਸਥੈਟਿਕ ਸੈਂਟਰ ਦੁਆਰਾ ਸਪਾਂਸਰ ਕੀਤੇ ਗਏ ਸਨ। ਇਸ ਤੋਂ ਇਲਾਵਾ ਲੱਕ ਡਰਾਅ ਲਈ ਵਿਸ਼ੇਸ਼ ਤੋਹਫ਼ੇ ਈਵੋਕ ਅਤੇ ਫੋਰੈਸਟ ਫਾਰਮਜ਼ ਦੁਆਰਾ ਸਪਾਂਸਰ ਕੀਤੇ ਗਏ ਸਨ। ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਮੈਂਬਰਾਂ ਦੀ ਸਹੂਲਤ ਲਈ ਇੱਕ ਫੂਡ ਐਪ, ਸਮਾਗਮਾਂ ਸਬੰਧੀ ਅਤੇ ਹੋਰ ਜਾਣਕਾਰੀ ਸਾਂਝੀ ਕਰਨ ਲਈ ਵਟਸਐਪ ਚੈਟਬੋਟ ਵੀ ਲਾਂਚ ਕੀਤਾ। ਇਸ ਤੋਂ ਬਾਅਦ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ। ਕਲੱਬ ਦੇ ਲਗਭਗ ...
ਲੋਕ ਨਿਰਮਾਣ ਮੰਤਰੀ ਨੇ ਸ਼ਹਿਰ ਦੇ ਦੋ ਵਿਧਾਨਸਭਾ ਹਲਕਿਆਂ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੇ ਰੱਖੇ ਨੀਂਹ ਪੱਥਰ

ਲੋਕ ਨਿਰਮਾਣ ਮੰਤਰੀ ਨੇ ਸ਼ਹਿਰ ਦੇ ਦੋ ਵਿਧਾਨਸਭਾ ਹਲਕਿਆਂ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦੇ ਰੱਖੇ ਨੀਂਹ ਪੱਥਰ

Punjab
ਅੰਮ੍ਰਿਤਸਰ 10 ਮਾਰਚ 2024 ਅੰਮ੍ਰਿਤਸਰ ਸ਼ਹਿਰ ਇਕ ਪਵਿੱਤਰ ਸ਼ਹਿਰ ਹੈ ਜਿੱਥੇ ਰੋਜ਼ਾਨਾ ਦੀ ਗਿਣਤੀ ਵਿੱਚ ਲੱਖਾਂ ਲੋਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ ਅਤੇ ਯਾਤਰੂਆਂ ਦੀ ਸਹੂਲਤ ਲਈ ਸੁਲਤਾਨਵਿੰਡ ਪਿੰਡ ਵਿਖੇ ਦੋ ਮਾਰਗੀ ਪੁੱਲ ਅਤੇ ਅੰਮ੍ਰਿਤਸਰ ਮਹਿਤਾ ਸੜ੍ਹਕ ਦੀ ਸਪੈਸ਼ਲ ਰਿਪੇਅਰ ਕਰਵਾਈ ਜਾਵੇਗੀ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਆਵਾਜਾਈ ਵਿੱਚ ਮੁਸ਼ਕਿਲ ਪੇਸ਼ ਨਾ ਆਵੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਯ ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਅੰਮ੍ਰਿਤਸਰ ਸ਼ਹਿਰ ਦੇ ਦੋ ਵਿਧਾਨਸਭਾ ਹਲਕੇ ਅੰਮ੍ਰਿਤਸਰ ਦੱਖਣੀ ਅਤੇ ਅੰਮ੍ਰਿਤਸਰ ਪੂਰਬੀ ਵਿਖੇ ਕਰੀਬ 35 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਸਭ ਤੋਂ ਪਹਿਲਾਂ ਸ. ਈ.ਟੀ.ਓ ਨੇ ਪਿੰਡ ਸੁਲਤਾਨਵਿੰਡ ਪਿੰਡ ਵਿਖੇ ਬਣਨ ਵਾਲੇ ਦੋ ਮਾਰਗੀ ਫਲਾਈਓਵਰ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ ਤਾਰਾਂ ਵਾਲੇ ਪੁੱਲ ਤੋਂ ਸੁਲਤਾਨਵਿੰਡ ਪਿੰਡ ਦੇ ਚੌਂਕ ਉਪਰ ਦੋ ਮਾਰਗੀ ਫਲਾਈਓਵਰ ਦਾ ਨਿਰਮਾਣ ਕੀਤਾ ਜਾਣਾ ਹੈ, ਜਿਸ ਤੇ ਲਗਭਗ 33.55 ਕਰੋੜ ਰੁਪਏ ਖਰਚ ਆਉਣਗੇ...
ਸਪੀਕਰ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ

ਸਪੀਕਰ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਨੂੰ 10 ਲੱਖ ਰੁਪਏ ਦਾ ਚੈਕ ਭੇਂਟ ਕੀਤਾ

Punjab
ਕੋਟਕਪੂਰਾ, 10 ਮਾਰਚ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗਾਂਧੀ ਮੈਮੋਰੀਅਲ ਹਾਈ ਸਕੂਲ ਕੋਟਕਪੂਰਾ ਵਿਖੇ ਸ਼ਿਰਕਤ ਕੀਤੀ ਅਤੇ ਕਿਹਾ ਕਿ ਗਾਂਧੀ ਮੈਮੋਰੀਅਲ ਹਾਈ ਸਕੂਲ ਬਹੁਤ ਪੁਰਾਣਾ ਅਤੇ ਬੜਾ ਨਾਮੀ ਸਕੂਲ ਹੈ। ਵੱਡੀਆਂ-ਵੱਡੀਆਂ ਨਾਮੀ ਸ਼ਖਸ਼ੀਅਤਾਂ ਇਥੇ ਪੜ੍ਹਕੇ ਗਈਆਂ ਹਨ, ਉਨ੍ਹਾਂ ਉੱਚ ਅਹੁਦੇ ਪ੍ਰਾਪਤ ਕੀਤੇ ਹਨ। ਉਹਨਾਂ ਸਕੂਲ ਦੀ ਜਰੂਰਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ।   ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀਆਂ ਜਿਹੜੀਆਂ ਸੰਸਥਾਵਾਂ ਹਨ, ਉਹ ਸਾਡੇ ਸਮਾਜ ਅਤੇ ਪੰਜਾਬ ਦਾ ਸ਼ੀਸ਼ਾ ਹਨ। ਉਹਨਾਂ ਕਿਹਾ ਕਿ  ਜੇਕਰ ਹਸਪਤਾਲ ਠੀਕ ਹਨ ਤਾਂ ਸਾਡਾ ਸਮਾਜ ਤੰਦਰੁਸਤ ਹੈ। ਜੇਕਰ ਸਾਡੇ ਸਕੂਲ ਵਧੀਆ ਹਨ ਤਾਂ ਸਾਡਾ ਸਮਾਜ ਤਰੱਕੀ ਕਰ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਾਡੇ ਸਕੂਲਾਂ ਵਿਚ ਪੰਜਾਬੀ ਜੋ ਕਿ ਸਾਡੀ ਮਾਂ ਬੋਲੀ ਹੈ ਅਤੇ ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ, ਇਨ੍ਹਾਂ ਨੂੰ ਪੜ੍ਹਾਉਣਾ ਚਾਹੀਦਾ ਹੈ,  ਇਨ੍ਹਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਜੇਕਰ ਅਸੀਂ ਆਪਣੀ ਸੰਸਕ੍ਰਿਤੀ ਨਾਲ ਆਉਣ ਵਾਲੀਆਂ ਪੀੜ੍ਹੀਆਂ ...
‘ਬਿਲ ਲਿਆਓ ਇਨਾਮ ਪਾਓ’ ਸਕੀਮ; ਗਲਤ ਬਿੱਲ ਜਾਰੀ ਕਰਨ ‘ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

‘ਬਿਲ ਲਿਆਓ ਇਨਾਮ ਪਾਓ’ ਸਕੀਮ; ਗਲਤ ਬਿੱਲ ਜਾਰੀ ਕਰਨ ‘ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 10 ਮਾਰਚ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਬਿੱਲ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਕੀਤੀ ਗਈ ਅਹਿਮ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ 'ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਾ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਸਫ਼ਲਤਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲੇ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ, ਜੋ ਖਪਤਕਾਰਾਂ ਨੂੰ 'ਮੇਰਾ ਬਿੱਲ ਐਪ' ਰਾਹੀਂ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ, ਨੂੰ 21 ਅਗਸਤ, 2...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼੍ਰੀ ਬਾਲਾਜੀ ਰਸੋਈ (ਰੋਟੀ ਬੈਂਕ) ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸ਼੍ਰੀ ਬਾਲਾਜੀ ਰਸੋਈ (ਰੋਟੀ ਬੈਂਕ) ਦਾ ਕੀਤਾ ਉਦਘਾਟਨ

Punjab
ਕੋਟਕਪੂਰਾ 10 ਮਾਰਚ,2024   ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ  ਕੋਟਕਪੂਰਾ ਵਿਖੇ ਸ਼੍ਰੀ ਬਾਲਾਜੀ ਰਸੋਈ (ਰੋਟੀ ਬੈਂਕ) ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਭੁੱਖੇ ਨੂੰ ਭੋਜਨ ਅਤੇ ਪਿਆਸੇ ਨੂੰ ਪਾਣੀ ਦੀ ਸੇਵਾ ਸਭ ਤੋਂ ਓੱਤਮ ਸੇਵਾ ਹੈ, ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਦੇ ਸਮੂਹ ਅਹੁਦੇਦਾਰ ਇਸ ਕਾਰਜ ਲਈ ਵਧਾਈ ਦੇ ਪਾਤਰ ਹਨ, ਉਹਨਾਂ ਇਸ ਸੇਵਾ ਕਾਰਜ ਲਈ 51000 ਰੁਪਏ ਦੇਣ ਦਾ ਐਲਾਨ ਕੀਤਾ।   ਸਪੀਕਰ ਸੰਧਵਾਂ ਨੇ ਪਿੰਡ ਢਿੱਲਵਾਂ ਵਿਖੇ ਮਨਦੀਪ ਸਿੰਘ ਪੁੱਤਰ ਸ. ਹਰਜੀਤ ਸਿੰਘ ਕੰਡਿਆਰਾ ਦੇ ਗ੍ਰਹਿ ਵਿਖੇ, ਗੁਰਦੁਆਰਾ ਮਾਤਾ ਦਇਆ ਕੌਰ ਪਿੰਡ ਸੰਧਵਾਂ ਵਿਖੇ,ਪਿੰਡ ਕੋਠੇ ਥੇਹ ਬਲਾਕ ਕੋਟਕਪੂਰਾ ਵਿਖੇ ਸ. ਕੁਲਜੀਤ ਸਿੰਘ ਵਿਰਕ ਦੇ ਗ੍ਰਹਿ ਵਿਖੇ ਅਖੰਡ ਪਾਠ ਵਿੱਚ ਵੀ ਸ਼ਿਰਕਤ ਕੀਤੀ।   ਇਸ ਉਪਰੰਤ ਉਨ੍ਹਾਂ  ਗੁਰਦੁਆਰਾ ਸਾਹਿਬ ਪਿੰਡ ਡੱਗੂ ਰੋਮਾਣਾ ਵਿਖੇ ਅਖੰਡ ਪਾਠ ਵਿੱਚ ਵੀ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਸਪੀਕਰ ਸੰਧਵਾਂ ਨੇ ਦੱਸਿਆ ਕਿ ਪਿੰਡ ਡੱਗੋ ਰੋਮਾਣਾ,ਰੱਤੀ ਰੋ...
ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 10 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਵੱਲੋਂ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ Pregabalin 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਜਾਰੀ ਹੁਕਮ ਅਨੁਸਾਰ ਸਿਵਲ ਸਰਜਨ ਬਠਿੰਡਾ ਦੇ ਪੱਤਰ ਉੱਤੇ ਕੀਤੀ ਗਈ ਕਾਰਵਾਈ ਸਬੰਧੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਕੈਪਸੂਲ ਦਾ ਆਮ ਲੋਕਾਂ ਵੱਲੋਂ ਮੈਡੀਕਲ ਨਸ਼ੇ ਵਜੋਂ ਸੇਵਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਕੈਪਸੂਲ ਦੀ ਵਿਕਰੀ 'ਤੇ ਧਾਰਾ 144 ਸੀ.ਆਰ.ਪੀ.ਸੀ ਤਹਿਤ ਮੁਕੰਮਲ ਤੌਰ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗਬਾਲਿਨ 7...