Shadow

Punjab

ਲੋਕ ਸਭਾ ਚੋਣਾਂ-2024 ਸਿਆਸੀ ਪਾਰਟੀਆਂ ਦੀ ਆਲੋਚਨਾ ਉਨ੍ਹਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੱਕ ਸੀਮਤ ਹੋਣੀ ਚਾਹੀਦੀ ਹੈ

ਲੋਕ ਸਭਾ ਚੋਣਾਂ-2024 ਸਿਆਸੀ ਪਾਰਟੀਆਂ ਦੀ ਆਲੋਚਨਾ ਉਨ੍ਹਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੱਕ ਸੀਮਤ ਹੋਣੀ ਚਾਹੀਦੀ ਹੈ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਾਰਚ, 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰੋਗਰਾਮ ਅਤੇ ਚੋਣ ਜ਼ਾਬਤੇ ਬਾਰੇ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਆਲੋਚਨਾ ਉਨ੍ਹਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ, ਰਿਕਾਰਡ ਅਤੇ ਕੰਮ ਤੱਕ ਸੀਮਤ ਹੋਣੀ ਚਾਹੀਦੀ ਹੈ ਅਤੇ ਨਿੱਜੀ ਜੀਵਨ ਦੇ ਸਾਰੇ ਪਹਿਲੂਆਂ ਦੀ ਆਲੋਚਨਾ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਕਿਸੇ ਵੀ ਅਜਿਹੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਮੌਜੂਦਾ ਮਤਭੇਦਾਂ ਨੂੰ ਵਧਾਉਂਦੀ ਹੋਵੇ, ਆਪਸੀ ਨਫ਼ਰਤ ਪੈਦਾ ਕਰਦੀ ਹੋਵੇ ਜਾਂ ਜਾਤਾਂ ਅਤੇ ਭਾਈਚਾਰਿਆਂ, ਧਾਰਮਿਕ ਜਾਂ ਭਾਸ਼ਾਈ ਆਧਾਰ ਤੇ ਤਣਾਅ ਪੈਦਾ ਕਰਦੀ ਹੋਵੇ। ਅਜਿਹੀਆਂ ਗਤੀਵਿਧੀਆਂ ਜਿਵੇਂ ਕਿ; ਵੋਟਾਂ ਹਾਸਲ ਕਰਨ ਲਈ ਜਾਤੀ ਅਤੇ ਫਿਰਕੂ ਭਾਵਨਾਵਾਂ ਦੀ ਵਰਤੋਂ ਕਰਨਾ, ਗੈਰ-ਪ੍ਰਮਾਣਿਤ ਰਿਪੋਰਟਾਂ ਦੇ ਆਧਾਰ 'ਤੇ ਉਮੀਦਵਾਰਾਂ ਦੀ ਆਲੋਚਨਾ ...
ਕਾਰਗਿਲ ਦੇ ਵੈਟਰਨ ਮੇਜਰ ਅਮਿਤ ਸਰੀਨ ਨੇ ਲੁਧਿਆਣਾ ਦੇ ਏ.ਡੀ.ਸੀ. (ਜਨਰਲ) ਦਾ ਅਹੁੱਦਾ ਸੰਭਾਲਿਆ

ਕਾਰਗਿਲ ਦੇ ਵੈਟਰਨ ਮੇਜਰ ਅਮਿਤ ਸਰੀਨ ਨੇ ਲੁਧਿਆਣਾ ਦੇ ਏ.ਡੀ.ਸੀ. (ਜਨਰਲ) ਦਾ ਅਹੁੱਦਾ ਸੰਭਾਲਿਆ

Punjab
ਲੁਧਿਆਣਾ, 17 ਮਾਰਚ (000) - ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਦੇ 2012 ਬੈਚ ਦੇ ਅਧਿਕਾਰੀ ਮੇਜਰ ਅਮਿਤ ਸਰੀਨ ਵੱਲੋਂ ਅੱਜ ਲੁਧਿਆਣਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁੱਦਾ ਸੰਭਾਲਿਆ। ਮੇਜਰ ਸਰੀਨ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਜਗਰਾਓਂ) ਵਜੋਂ ਸੇਵਾ ਨਿਭਾ ਰਹੇ ਸਨ ਅਤੇ ਸ਼ਨੀਵਾਰ ਨੂੰ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਸੀ। ਉਹ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਲੰਧਰ ਅਤੇ ਐਸ.ਡੀ.ਐਮ. ਹੁਸ਼ਿਆਰਪੁਰ, ਫਗਵਾੜਾ ਅਤੇ ਕੋਟਕਪੂਰਾ ਵੀ ਰਹਿ ਚੁੱਕੇ ਹਨ। ਆਪਣੇ ਨਵੇਂ ਅਹੁਦੇ ਦੀ ਜਿੰਮੇਵਾਰੀ ਸੰਭਾਲਣ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਮੁੱਖ ਤਰਜੀਹ ਦੇਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਸਟਾਫ਼ ਨਾਲ ਮੁੱਢਲੀ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਆਪਣੀ ਚੋਣ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਜਿਕਰਯੋਗ ਹੈ ਕਿ ਮੇਜਰ ਅਮਿਤ ਸਰੀਨ ਨੇ ਭਾਰਤੀ ਫੌਜ ਵਿੱਚ ਅੱਠ ਸਾਲ ਸੇਵਾ ਕੀਤੀ ਹੈ ਅਤੇ ਕਾਰਗਿਲ ਵਿਜੇ ਆਪਰੇਸ਼ਨ ਦਾ ਵੀ ਹਿੱਸਾ ਵੀ ਰਹੇ। ਉਹ ਸਿਆਚਿਨ ਗਲੇਸ਼ੀਅਰ, ਚੀਨ ਬਾ...
ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ  ਲੈਣ – ਜ਼ਿਲ੍ਹਾ ਚੋਣ ਅਫ਼ਸਰ

ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ ਲੈਣ – ਜ਼ਿਲ੍ਹਾ ਚੋਣ ਅਫ਼ਸਰ

Punjab
ਲੁਧਿਆਣਾ, 17 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ 'ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ 'ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਇਸੇ ਤਰ੍ਹਾਂ, ਸਾਰੇ ਪੈਂਫਲੈਟਾਂ, ਪੋਸਟਰਾਂ ਅਤੇ ਹੈਂਡਬਿਲਾਂ ਆਦਿ 'ਤੇ ਪ੍ਰਕਾਸ਼ਕ, ਪ੍ਰਿੰਟਰ ਦੇ ਨਾਮ ਤੋਂ ਇਲਾਵਾ ਛਪੀਆਂ ਕਾਪੀਆਂ ਦੀ ਗਿਣਤੀ ਅਤੇ ਪ੍ਰਕਾਸ਼ਕ ਦਾ ਘੋਸ਼ਣਾ ਪੱਤਰ ਇਸ ਪ੍ਰਕਾਸ਼ਨ ਸੰਬੰਧੀ ਸਾਰੀ ਜਾਣਕਾਰੀ ਦੇ ਨਾਲ ਜਮ੍ਹਾ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਨਿੱਜੀ ਇਮਾਰਤਾਂ 'ਤੇ ਸਿਆਸੀ ਹੋਰਡਿੰਗ/ਬੈਨਰਾਂ/ਪੋਸਟਰਾਂ ਲਈ ਨਿੱਜੀ ਜਾਇਦਾਦਾਂ ਦੇ ਮਾਲਕਾਂ ਦੀ ਸਹਿਮਤੀ ਲੋੜੀਂਦੀ ਹੋਵੇਗੀ ਅਤੇ ਅਜਿਹੀਆਂ ਸੂ...
ਰਾਜਸੀ ਪਾਰਟੀਆਂ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ-ਜ਼ਿਲ੍ਹਾ ਚੋਣ ਅਫ਼ਸਰ

ਰਾਜਸੀ ਪਾਰਟੀਆਂ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ-ਜ਼ਿਲ੍ਹਾ ਚੋਣ ਅਫ਼ਸਰ

Punjab
ਮਾਨਸਾ, 17 ਮਾਰਚ: ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮਾਨਸਾ ਵਿੱਚ ਵੀ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਜ਼ਿਲ੍ਹੇ ਵਿੱਚ 03 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਦੋਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕੀਤਾ ਜਾਵੇ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਪੰਜਾਬ ਰਾਜ ਵਿੱਚ 01 ਜੂਨ 2024 ਨੂੰ 18ਵੀਂ ਲੋਕ ਸਭਾ ਮੈਬਰਾਂ ਦੀ ਚੋਣ ਲਈ ਹੋਣ ਜਾ ਰਹੀਆਂ ਵੋਟਾਂ ਵਿਚ ਮਤਦਾਨ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ...
ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

Punjab
ਚੰਡੀਗੜ੍ਹ, 17 ਮਾਰਚ: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼  ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

Punjab
ਮੋਗਾ, 17 ਮਾਰਚ - ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਅਤੇ ਚੋਣ ਤਹਿਸੀਲਦਾਰ ਮੋਗਾ ਸ੍ਰੀ ਬਰਜਿੰਦਰ ਸਿੰਘ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਸ੍ਰ. ਕੁਲਵੰਤ ਸਿੰਘ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ...
ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਆਵਾਜਾਈ ਅਤੇ ਜਮਾਂ/ਨਿਕਾਸੀ ਉੱਤੇ ਨਜ਼ਰ ਰੱਖਣ ਦੀ ਹਦਾਇਤ

ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਆਵਾਜਾਈ ਅਤੇ ਜਮਾਂ/ਨਿਕਾਸੀ ਉੱਤੇ ਨਜ਼ਰ ਰੱਖਣ ਦੀ ਹਦਾਇਤ

Punjab
ਮੋਗਾ, 17 ਮਾਰਚ:- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਦੌਰਾਨ ਚੁਸਤ-ਦਰੁਸਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇਅਥਾਹ ਗੈਰ ਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ ਹਨ। ਉਹ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਮੋਗਾ ਦੇ ਸਮੂਹ ਬੈਂਕ ਮੈਨੇਜਰਾਂ ਅਤੇ ਐਕਸਪੈਂਡੀਚਰ ਟੀਮ ਨਾਲ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਮੂਹ ਬੈਂਕ ਆਪਣੀਆਂ ਬ੍ਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲੇ ਦੇ ਆਧਾਰ ਉੱਪਰ ਮੁਹੱਈਆ ਕਰਾਉਣ ਦੇ ਪਾਬੰਦ ਰਹਿਣ। ਬੈਂਕ ਇਹ ਗੱਲ ਯਕੀਨੀ ਬਣਾਉਣਗੇ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਥਰਡ ਪਾਰਟੀ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱ...
ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ

ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ

Punjab
ਲੁਧਿਆਣਾ, 17 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੇ ਵੋਟਰ ਹੁਣ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਚੋਣ ਦਫ਼ਤਰ ਨੂੰ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟਸ @DeoLDH, (twitter) @deoludhiana (Instagram) ਅਤੇ District Election Office, Ludhiana (Facebook) 'ਤੇ ਦੇ ਸਕਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਦੀ ਨਿਗਰਾਨੀ ਕਰਨ ਵਾਲੀ ਇੱਕ ਸਮਰਪਿਤ ਟੀਮ ਮਹੱਤਵਪੂਰਨ ਸ਼ਿਕਾਇਤਾਂ/ਸੁਝਾਵਾਂ ਦੀ ਰਿਪੋਰਟ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਨੂੰ ਕਰੇਗੀ। ਮਹੱਤਵਪੂਰਨ ਸ਼ਿਕਾਇਤਾਂ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਜਾਣਗੀਆਂ ਅਤੇ ਇਨ੍ਹਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਢੁਕਵੀਂ ਵਿਧੀ ਤਿਆਰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਨਾਗਰਿਕਾਂ ਨਾਲ ਰਾਬਤਾ ਰੱਖਣ ਦਾ ਇਹ ਇੱਕ ਬਿਹਤਰ ਮਾਧਿਅਮ ਹੈ ਜੋ ਅੱਜ ਕੱਲ੍ਹ ਵਿਆਪਕ ਤੌਰ 'ਤੇ ਵਰਤਿਆ ਜਾਂਦਾ ਹੈ ਅਤੇ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦਾ ਫੈਸਲਾ ਕਰਨ ਲਈ ਕਮੇਟੀਆਂ ਗਠਿਤ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦਾ ਫੈਸਲਾ ਕਰਨ ਲਈ ਕਮੇਟੀਆਂ ਗਠਿਤ

Punjab
ਲੁਧਿਆਣਾ, 17 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਆਪਣੇ ਅਧਿਕਾਰ ਖੇਤਰ ਅਧੀਨ ਥਾਣਿਆਂ ਵਿੱਚ ਲਾਇਸੈਂਸ ਧਾਰਕਾਂ ਦੀ ਮਾਲਕੀ ਵਾਲੇ ਹਥਿਆਰਾਂ ਨੂੰ ਸੁਚਾਰੂ ਢੰਗ ਨਾਲ ਜਮ੍ਹਾਂ ਕਰਵਾਉਣ ਦੀ ਨਿਗਰਾਨੀ ਕਰਨਗੀਆਂ। ਲੁਧਿਆਣਾ ਕਮਿਸ਼ਨਰੇਟ ਪੁਲਿਸ ਖੇਤਰ ਲਈ, ਸਕਰੀਨਿੰਗ ਕਮੇਟੀ ਦੀ ਅਗਵਾਈ ਜੁਆਇੰਟ ਪੁਲਿਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਰਨਗੇ। ਉਹ ਲੁਧਿਆਣਾ ਦੱਖਣੀ, ਲੁਧਿਆਣਾ ਪੱਛਮੀ, ਲੁਧਿਆਣਾ ਕੇਂਦਰੀ, ਲੁਧਿਆਣਾ ਉੱਤਰੀ, ਲੁਧਿਆਣਾ ਪੂਰਬੀ, ਆਤਮ ਨਗਰ, ਸਾਹਨੇਵਾਲ ਅਤੇ ਗਿੱਲ ਹਲਕਿਆਂ ਵਿੱਚ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦੀ ਸਮੀਖਿਆ ਕਰਨਗੇ। ਇਸੇ ਤਰ੍ਹਾਂ ਖੰਨਾ ਲਈ ਕਮੇਟੀ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ (ਖੰਨਾ) ਅਤੇ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਕਰਨਗੇ। ਉਹ ਖੰਨਾ, ਸਮਰਾਲਾ ਅਤੇ ਪਾਇਲ ਹਲਕਿਆਂ ਵਿੱਚ ਲਾਇਸੈਂਸ ਧਾਰਕਾਂ ਦੇ ਅਸਲਾ ਸਬੰਧੀ ਕੇਸਾਂ ਦਾ ਫੈਸਲਾ ...
ਜ਼ਿਲ੍ਹਾ ਫ਼ਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਫ਼ਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਰੀਦਕੋਟ, 17 ਮਾਰਚ,2024  - ਭਾਰਤ ਚੋਣ ਕਮਿਸ਼ਨ ਵੱਲੋਂ  ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੀ  ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ।  ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਵਾਸਤੇ ਜ਼ਿਲ੍ਹੇ ਵਿੱਚ 3 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ...