11 ਮਾਰਚ ਨੂੰ 5 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ
ਬਠਿੰਡਾ, 10 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 11 ਮਾਰਚ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਦੇ ਵਾਰਡਾਂ ਚ 5 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਵਿਖੇ 11 ਮਾਰਚ ਨੂੰ ਵਾਰਡ ਨੰਬਰ 46 ਅਤੇ 48 ਦੇ ਵਸਨੀਕਾਂ ਸਬੰਧੀ ਕੈਂਪ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਗੁਰੂਕੁਲ ਰੋਡ, ਨੇੜੇ ਦੁੱਗਲ ਪੈਲੇਸ, ਬਠਿੰਡਾ ਵਿਖੇ ਲਗਾਇਆ ਜਾਵੇਗਾ।
ਇਸੇ ਤਰ੍ਹਾਂ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਮਹਿਮਾ ਭਗਵਾਨਾ ਦੇ ਪੰਚਾਇਤ ਘਰ ਵਿਖੇ ਅਤੇ ਪਿੰਡ ਕਿਲੀ ਨਿਹਾਲ ਸਿੰਘ ਵਾਲ...








