ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ‘ਚ ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 15 ਮਾਰਚ:
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਸ੍ਰੀਮਤੀ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ਵਿਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।
ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਗਈ ਹੈ, ਉਸ ਨੂੰ...








