ਨਿਰੰਤਰ ਬਿਜਲੀ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ
ਮੋਗਾ, 8 ਮਾਰਚ (000) - ਜ਼ਿਲ੍ਹਾ ਮੋਗਾ ਵਾਸੀਆਂ ਨੂੰ ਭਵਿੱਖ ਵਿੱਚ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਰਾਸ਼ੀ ਨਾਲ ਜਿੱਥੇ 220 ਕੇ ਵੀ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਲੱਗਣ ਜਾ ਰਹੇ 220/66 ਕੇ ਵੀ (100 ਐਮ ਵੀ ਏ) ਅਤੇ 66/11 ਕੇ ਵੀ (20 ਐਮ ਵੀ ਏ) ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕੀਤਾ ਜਾਵੇਗਾ ਉਥੇ ਹੀ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ ਵੀ ਹੋ ਗਿਆ ਹੈ। ਇਹ ਦੋਵੇਂ ਕੰਮਾਂ ਦੀ ਸ਼ੁਰੂਆਤ ਅੱਜ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸ੍ਰ ਹਰਮਨਜੀਤ ਸਿੰਘ ਬਰਾੜ, ਨਗਰ...








