ਪਿੰਡ ਰਾਜੋਵਾਲਾ ਵਿਖੇ ਸਰਕਾਰੀ ਸਹੂਲਤਾਂ ਸਬੰਧੀ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
ਫਰੀਦਕੋਟ, 15 ਮਾਰਚ,2024 ( ) ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਫਰੀਦਕੋਟ ਡਾ.ਮਨਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਰਾਜੋਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੀ.ਡੀ.ਪੀ.ਓ. ਫਰੀਦਕੋਟ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਸਰਕਾਰੀ ਸਹੂਲਤਾਂ ਪਹੁੰਚਾਉਣ ਦੇ ਮੰਤਵ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਤੱਕ ਸਰਕਾਰੀ ਸਿਹਤ ਸਹੂਲਤਾਂ, ਸੇਵਾਵਾਂ ਅਤੇ ਸਕੀਮਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਭਿਆਨਕ ਬਿਮਾਰੀਆਂ ਦੀ ਰੋਕਥਾਮ ਲਈ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਨਿਰੰਤਰ ਜਾਰੀ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਣਕਾਰੀ ਦਿੰਦੇ ਹਨ। ਇਸ ਮੌਕੇ ਸਿਹਤ ਸੇਵਾਵਾਂ, ਸਹੂਲਤਾਂ ਅਤੇ ਸਕੀਮਾਂ ਬਾਰੇ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਵਿਸ਼ੇਸ਼ ਹਾਜਰੀ ਲਗਵਾ...







