Wednesday, March 18
Shadow

Punjab

ਚੋਣਾਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ-ਡਿਪਟੀ ਕਮਿਸ਼ਨਰ

ਚੋਣਾਂ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵੰਡੇ ਜਾਣ ਵਾਲੇ ਪੈਂਫਲੇਟ/ਲੀਫਲੈਟ/ਪੋਸਟਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ-ਡਿਪਟੀ ਕਮਿਸ਼ਨਰ

Punjab
ਮਾਨਸਾ, 08 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਸਮੇਂ ਦੌਰਾਨ ਗੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਕਰੇ, ਜਿਸ ’ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੈਂਫਲੈਟਾਂ, ਹੈਂਡਬਿਲਾਂ, ਫੋਲਡਰਾਂ, ਪਰਚਿਆਂ ਦੀ ਹਰੇਕ ਕਾਪੀ ’ਤੇ ਛਾਪੀਆਂ ਗਈਆਂ ਕਾਪੀਆਂ ਦੀ ਗਿਣਤੀ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ ਅਤੇ ਚੋਣਾਂ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਸਬੰਧਤ...
ਸਪੀਕਰ ਸ. ਸੰਧਵਾਂ ਵੱਲੋ ਟਹਿਣਾ ਵੈਲਫੇਅਰ ਕਲੱਬ ਨੂੰ 21 ਹਜਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ

ਸਪੀਕਰ ਸ. ਸੰਧਵਾਂ ਵੱਲੋ ਟਹਿਣਾ ਵੈਲਫੇਅਰ ਕਲੱਬ ਨੂੰ 21 ਹਜਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ

Punjab
ਕੋਟਕਪੂਰਾ 08 ਮਾਰਚ 2024 ਕਬੱਡੀ ਟੂਰਨਾਮੈਂਟ ਨੂੰ ਉਤਸ਼ਾਹਿਤ ਕਰਨ ਲਈ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ  ਟਹਿਣਾ ਵੈਲਫੇਅਰ ਕਲੱਬ ਵਲੋਂ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਦੇ ਹੋਏ, ਵੈਲਫੇਅਰ ਕਲੱਬ ਦੇ ਮੈਬਰਾਂ ਮਾਸਟਰ ਜਗਦੇਵ ਸਿੰਘ, ਭੋਲਾ ਸਿੰਘ ਟਹਿਣਾ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਬਰਾੜ, ਬਲਜੀਤ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਸਿੰਘ,  ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸੇਵਕ ਸਿੰਘ ਦੀ ਹਾਜ਼ਰੀ ਵਿਚ ਟਹਿਣਾ ਵੈਲਫੇਅਰ ਕਲੱਬ ਨੂੰ 21ਹਜਾਰ ਰੁਪਏ ਦਾ ਚੈੱਕ ਭੇਂਟ ਕੀਤਾ। ਚੈਕ ਭੇਂਟ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਖੇਡਣ ਵਾਲੇ ਹੀ ਨਹੀਂ ਸਗੋਂ ਖੇਡਾਂ ਦੇਖਣ ਵਾਲੇ ਵੀ ਉਤਸ਼ਾਹਿਤ ਹੁੰਦੇ ਹਨ। ਇਸ ਤਰ੍ਹਾਂ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ ਅਤੇ ਖੇਡਾਂ ਨਸ਼ਿਆਂ ਤੋਂ ਦੂਰ ਰਹਿਣ ਵਿਚ ਵੀ ਸਹਾਈਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਖੇਡਾਂ ਦੇ ਨਾਲ ਨਾਲ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਵੀ ਸਰਕਾਰ ਵੱਲੋਂ ਵੱਡੀ ਪੱਧਰ ਤੇ ਹਰ ਸੰਭਵ ਯਤਨ ਕੀਤੇ ਜਾ...
ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਮੀਹ/ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ

ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਮੀਹ/ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ

Punjab
ਫ਼ਰੀਦਕੋਟ 08 ਮਾਰਚ, 2024 ਪਿਛਲੇ ਦਿਨੀ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫਸਲਾਂ ਤੇ ਹੋਏ ਮਾੜੇ ਅਸਰ ਦਾ ਨਿਰੀਖਣ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. ਯਾਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਬਲਾਕ ਫਰੀਦਕੋਟ ਦੇ ਪਿੰਡ ਰਾਜੋਵਾਲਾ, ਗੋਲੇਵਾਲਾ,ਮੰਨਾ ਸਿੰਘ, ਬਸਤੀ ਅਰਾਈਆਂਵਾਲਾ, ਘਣੀਆਂ ਆਦਿ ਪਿੰਡਾਂ ਵਿੱਚ ਕਣਕ, ਬਰਸੀਮ,ਸਰ੍ਹੋਂ ਆਦਿ ਫਸਲਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚ ਗੜ੍ਹੇਮਾਰੀ ਨਹੀਂ ਹੋਈ ਉੱਥੇ ਹਲਕਾ ਜਾਂ ਦਰਮਿਆਨਾ ਮੀਂਹ ਇਹਨਾਂ ਫਸਲਾਂ ਲਈ ਲਾਹੇਵੰਦ ਹੈ ਕਿਉਂਕਿ ਪਿਛਲੇ ਦਿਨਾਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦਾ ਪੱਕ ਰਹੀਆਂ ਫਸਲਾਂ ਉੱਪਰ ਮਾੜਾ ਅਸਰ ਪੈਂ ਸਕਦਾ ਸੀ, ਪ੍ਰੰਤੂ ਹੁਣ ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਅਜਿਹਾ ਨਹੀਂ ਹੋਵੇਗਾ l ਉਨ੍ਹਾਂ ਕਿਹਾ ਕਿ ਜਿੱਥੇ ਵੀ ਬਾਰਸ਼ ਨਾਲ ਗੜ੍ਹੇਮਾਰੀ ਹੋਈ ਹੈ ਉੱਥੇ ਇਹ ਫਸਲਾਂ ਪ੍ਰਭਾਵਿਤ ਹੋਈਆਂ ਹਨ। ਉਹਨਾਂ ਦੱਸਿਆ ਕਿ ਗੜ੍ਹੇਮਾਰੀ ਕਾਰਨ ਖ...
ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਜੈਤੋ ਵਿਖੇ ਰੋਜ਼ਗਾਰ ਨਾਲ ਸਬੰਧਤ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਜੈਤੋ ਵਿਖੇ ਰੋਜ਼ਗਾਰ ਨਾਲ ਸਬੰਧਤ ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ

Punjab
ਫਰੀਦਕੋਟ 08 ਮਾਰਚ 2024 ਜਨਰਲ ਮੈਨੇਜਰ ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਵੱਲੋਂ ਜੈਤੋ ਵਿਖੇ ਬੁਣਕਰ ਸੇਵਾ ਕੇਂਦਰ ਪਾਣੀਪਤ ਦੁਆਰਾ ਚਲਾਏ ਜਾ ਰਹੇ 45 ਦਿਨਾਂ ਬੁਣਕਰ ਸਿਖਲਾਈ ਕੈਂਪ ਜਿਸ ਵਿਚ  ਸਿਖਲਾਈ ਲੈ ਰਹੇ ਬੁਣਕਰਾਂ ਨੂੰ ਉਤਸ਼ਾਹਿਤ  ਕਰਨ  ਅਤੇ ਸਰਕਾਰ ਵੱਲੋਂ ਸਵੈਂ ਰੋਜ਼ਗਾਰ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ ਵੱਖ ਤਰ੍ਹਾਂ ਦੀਆਂ ਸਕੀਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਦਮਨਪ੍ਰੀਤ ਸਿੰਘ ਸੋਢੀ ਫੰਕਸ਼ਨਲ ਮੈਨੇਜਰ ਜਿਲਾ ਉਦਯੋਗ ਕੇਂਦਰ ਫ਼ਰੀਦਕੋਟ ਨੇ ਸਰਕਾਰ ਵੱਲੋਂ ਸਵੈਂ ਰੋਜ਼ਗਾਰ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਪੀ.ਐਮ.ਐਫ.ਐਮ.ਈ  ਅਤੇ ਪੀ.ਐਮ.ਈ.ਜੀ.ਪੀ  ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।  ਇਸ ਮੌਕੇ ਐਲ.ਡੀ.ਐਮ ਫ਼ਰੀਦਕੋਟ ਸ੍ਰੀ ਜਸਪ੍ਰੀਤ ਸਿੰਘ ਨੇ ਵੀਵਰ ਮੁਦਰਾ ਸਕੀਮ ਬਾਰੇ ਜਾਣਕਾਰੀ ਦਿੱਤੀ । ਇਸ ਦੌਰਾਨ ਉਨ੍ਹਾਂ ਦੱਸਿਆਂ ਕਿ ਬੁਣਕਰ ਵੱਲੋਂ ਆਪਣਾ ਬੁਣਾਈ ਦਾ ਕੰਮ ਸ਼ੁਰੂ ਲਈ ਸਰਕਾਰ ਵੱਲੋਂ 2 ਲੱਖ ਰੁਪਏ ਦਾ ਲੋਨ 7 ਪ੍ਰਤੀਸ਼ਤ ਵਿਆਜ ਦਰ ਤੇ ਦਿੱਤਾ ਜਾਵੇਗਾ। ਇਸ ਦੇ ਨਾਲ ਕਰਜ਼ ਦੀ ਰਕਮ ਦਾ 20 ਪ੍ਰਤੀਸ਼ਤ ਅਤੇ ਅਧਿਕਤਮ 20000 ਰੁਪਏ ਦ...
ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਆਯੋਜਿਤ

ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਆਯੋਜਿਤ

Punjab
ਬਠਿੰਡਾ, 7 ਮਾਰਚ : ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਰਕਾਰੀ ਰਾਜਿੰਦਰਾ ਕਾਲਜ ਦੇ ਸਹਿਯੋਗ ਨਾਲ ਪਲੇਸਮੈਂਟ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।           ਇਸ ਦੌਰਾਨ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ. ਲਾਈਫ ਇੰਸੋਰੈਂਸ, ਪੁਖਰਾਜ ਹੈਲਥ ਕੇਅਰ, ਆਈ.ਸੀ.ਆਈ.ਸੀ.ਆਈ. ਬੈਂਕ, ਇੰਡੀਆਂ ਜੋਬ ਕਾਰਟ, ਏ.ਵੀ.ਸੀ. ਮਹਿੰਦਰਾ, ਫੋਨ ਪੇਅ, ਫਲਿਪਕਾਰਟ, ਆਰ.ਐਡ.ਜੇ. ਲਾਅ ਕੰਨਸਲਟੈਂਟ ਆਦਿ ਵੱਲ਼ੋਂ ਸ਼ਿਰਕਤ ਕੀਤੀ ਗਈ। ਕੈਂਪ ਦੌਰਾਨ ਲਗਭਗ 173 ਪ੍ਰਾਰਥੀਆਂ ਵੱਲੋਂ ਸਿਰਕਤ ਕੀਤੀ ਗਈ ਅਤੇ ਵੱਖ-ਵੱਖ ਕੰਪਨੀਆਂ ਦੁਆਰਾ ਕੁੱਲ 97 ਪ੍ਰਾਰਥੀਆਂ ਦੀ ਸਿਲੈਕਸ਼ਨ ਕੀਤੀ ਗਈ। ਵੱਖ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਨੂੰ 10,000/- ਰੁਪਏ ਤੋਂ ਲੈ ਕੇ 20,000/- ਰੁਪਏ ਪ੍ਰਤੀ ਮਹੀਨਾਂ ਦੀ ਤਨਖਾਹ ਦੇ ਆਫਰ ਦਿੱਤੇ ਗਏ। ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ...
ਚੇਅਰਮੈਨ ਜਤਿੰਦਰ ਭੱਲਾ ਨੇ 22 ਹੈਲਪਰਾਂ ਤੇ ਤਿੰਨ ਆਂਗਣਵਾੜੀ

ਚੇਅਰਮੈਨ ਜਤਿੰਦਰ ਭੱਲਾ ਨੇ 22 ਹੈਲਪਰਾਂ ਤੇ ਤਿੰਨ ਆਂਗਣਵਾੜੀ

Punjab
ਬਠਿੰਡਾ, 7 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਤੇ ਰੁਜ਼ਗਾਰ ਦੇਣ ਵਿਚ ਬਾਜ਼ੀ ਮਾਰੀ ਹੈ। ਹੁਣ ਤੱਕ ਦੇ ਇਤਿਹਾਸ ਵਿਚ ਆਪ ਸਰਕਾਰ ਵੱਲੋਂ ਸਭ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਨਗਰ ਸੁਧਾਰ ਟਰਸਟ ਸ. ਜਤਿੰਦਰ ਭੱਲਾ ਨੇ 22 ਹੈਲਪਰਾਂ ਤੇ ਤਿੰਨ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਕੀਤਾ। ਇਸ ਮੌਕੇ ਚੇਅਰਮੈਨ ਸ. ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਮਿਲਿਆ ਹੈ। ਜਿਸ ਕਾਰਨ ਉਨ੍ਹਾਂ ਦੇ ਘਰਾਂ ਵਿਚ ਖੁਸ਼ੀਆਂ ਪਰਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਢੰਗ ਨਾਲ ਯੋਗ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿਚ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਆਪ ਸਰਕਾਰ ਨੌਜਵਾਨਾਂ ਲਈ ਨੌਕਰੀਆਂ ਅਤੇ ਰੁਜ਼ਗਾਰ ਦੇ ਸਾਧਨ ਪੈਦਾ...
ਆਈ.ਐਚ.ਐਮ ਵੱਲੋਂ ਕਰਵਾਇਆ ਜਾ ਰਿਹਾ ਉੱਦਮੀ ਪ੍ਰੋਗਰਾਮ

ਆਈ.ਐਚ.ਐਮ ਵੱਲੋਂ ਕਰਵਾਇਆ ਜਾ ਰਿਹਾ ਉੱਦਮੀ ਪ੍ਰੋਗਰਾਮ

Punjab
ਬਠਿੰਡਾ, 7 ਮਾਰਚ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵਲ ਭਵਿੱਖ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਆਈ.ਐਚ.ਐਮ ਵੱਲੋਂ ਬੇਰੁਜ਼ਗਾਰਾਂ ਲਈ ਉੱਦਮੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਆਰਮੀ ਕੈਂਟ ਬਠਿੰਡਾ ਦੇ ਆਰਮੀ ਨੌਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਕੁੱਕ, ਤੰਦੂਰ ਅਤੇ ਵੱਖ-ਵੱਖ ਪਕਵਾਨਾਂ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਸਿਖਿਆਰਥੀਆਂ ਨੂੰ ਉੱਦਮੀ ਬਣਨ ਲਈ ਅਤੇ ਆਪਣਾ ਕੰਮ ਸ਼ੁਰੂ  ਕਰਨ ਲਈ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਪ੍ਰੋਗਰਾਮ ਕੋਆਰਡੀਨੇਟਰ ਰਿੱਤੂ ਬਾਲਾ ਗਰਗ ਨੇ ਸਾਂਝੀ ਕੀਤੀ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਕੋਆਰਡੀਨੇਟਰ ਰਿੱਤੂ ਬਾਲਾ ਗਰਗ ਨੇ ਦੱਸਿਆ ਕਿ ਆਈ.ਐਚ.ਐਮ. ਤੋੱ ਹੁਨਰ ਸਿੱਖ ਕੇ ਅਤੇ ਸਰਕਾਰ ਦੀਆਂ ਸਬਸਿਡੀ ਵਾਲੀਆਂ ਸਕੀਮਾਂ ਦਾ ਲਾਭ ਲੈ ਕੇ ਉੱਦਮੀ ਕੋਰਸ ਵਾਲੇ ਸਿਖਿਆਰਥੀ ਸਫਲ ਉੱਦਮੀ ਬਣ ਸਕਦੇ ਹਨ। ਇਸ ਵਰਕਸ਼ਾਪ ਵਿੱਚ ਪ੍ਰਿੰਸੀਪਲ ਰਾਜਨੀਤ ਕੋਹਲੀ ਵੱਲੋਂ ਸਿਖਿਆਰਥੀਆਂ ਨੂੰ ਖਾਣਾ ਅਤੇ ਡਰਿੰਕਸ ਪਰੋਸਣ ਦੀਆਂ ਵੱ...
ਖੇਤੀਬਾੜੀ ਵਿਭਾਗ ਵੱਲੋਂ ਸੰਗਤ ਬਲਾਕ ਵਿਖੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਗਿਆ ਜਾਇਜਾ

ਖੇਤੀਬਾੜੀ ਵਿਭਾਗ ਵੱਲੋਂ ਸੰਗਤ ਬਲਾਕ ਵਿਖੇ ਫ਼ਸਲਾਂ ਦੇ ਨੁਕਸਾਨ ਦਾ ਲਿਆ ਗਿਆ ਜਾਇਜਾ

Punjab
ਬਠਿੰਡਾ, 7 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਖੇਤੀਬਾੜੀ ਅਫਸਰ ਬਠਿੰਡਾ ਡਾ. ਬਲਜਿੰਦਰ ਸਿੰਘ ਵੱਲੋਂ ਬਲਾਕ ਸੰਗਤ ਵਿਖੇ ਹੋਈ ਭਾਰੀ ਬਾਰਿਸ਼/ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਖੇਤਾਂ ਦਾ ਦੌਰਾ ਕੀਤਾ ਗਿਆ । ਦੌਰੇ ਦੌਰਾਨ ਦੇ ਖੇਤੀਬਾੜੀ ਵਿਕਾਸ ਅਫਸਰ, ਡਾ. ਵਕੀਲ ਸਿੰਘ ਵੱਲੋਂ ਦੱਸਿਆ ਗਿਆ ਕਿ ਬਲਾਕ ਸੰਗਤ ਦੇ ਪਿੰਡ ਨੰਦਗੜ੍ਹ, ਚੱਕ ਅਤਰ ਸਿੰਘ ਵਾਲਾ, ਕਾਲਝਰਾਣੀ, ਬਾਜਕ, ਘੁੱਦਾ, ਬੰਬੀਹਾ, ਧੁੰਨੀਕੇ ਅਤੇ ਜੰਗੀਰਾਣਾ ਵਿਖੇ ਮੁੱਖ ਫਸਲਾਂ ਜਿਵੇਂ ਕਿ ਕਣਕ, ਸਰੋਂ ਆਦਿ ਦੇ ਨੁਕਸਾਨ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਡਾ. ਬਲਜਿੰਦਰ ਸਿੰਘ (ਏ.ਓ.ਬਠਿੰਡਾ) ਵੱਲੋਂ ਨਿਰੀਖਣ ਦੌਰਾਨ ਪਾਇਆ ਗਿਆ ਕਿ ਕਣਕ ਦੀਆਂ ਬੱਲੀਆਂ ਚਿੱਟੀਆਂ ਹੋ ਗਈਆਂ ਹਨ, ਜਿਨ੍ਹਾਂ ਵਿੱਚ ਅਜੇ ਤੱਕ ਦਾਣੇ ਨਹੀਂ ਬਣੇ ਦਾ ਨੁਕਸਾਨ ਹੋਇਆ ਹੈ।...
ਮੋਹਾਲੀ ਸ਼ਹਿਰ ਵਿਖੇ ਸਤੰਬਰ 2024 ਤੱਕ ਸ਼ਹਿਰ ਦੀਆਂ ਮੁੱਖ ਥਾਂਵਾਂ ਤੇ ਸੀ.ਸੀ.ਟੀ.ਵੀ. ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਪੂਰਾ ਹੋ ਜਾਵੇਗਾ-ਐਮ ਐਲ ਏ ਕੁਲਵੰਤ ਸਿੰਘ

ਮੋਹਾਲੀ ਸ਼ਹਿਰ ਵਿਖੇ ਸਤੰਬਰ 2024 ਤੱਕ ਸ਼ਹਿਰ ਦੀਆਂ ਮੁੱਖ ਥਾਂਵਾਂ ਤੇ ਸੀ.ਸੀ.ਟੀ.ਵੀ. ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਪੂਰਾ ਹੋ ਜਾਵੇਗਾ-ਐਮ ਐਲ ਏ ਕੁਲਵੰਤ ਸਿੰਘ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਸ. ਕੁਲਵੰਤ ਸਿੰਘ ਵਿਧਾਇਕ ਐਸ.ਏ.ਐਸ. ਨਗਰ ਮੋਹਾਲੀ ਵੱਲੋਂ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਬਜਟ ਸੈਸ਼ਨ ਦੌਰਾਨ ਐਸ.ਏ.ਐਸ. ਨਗਰ ਮੋਹਾਲੀ ਸ਼ਹਿਰ ਵਿਖੇ ਲੋਕਾਂ ਦੀ ਸੁਰੱਖਿਆ ਅਤੇ ਸੜ੍ਹਕਾਂ ਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰ ਦੀਆਂ ਸੜ੍ਹਕਾਂ ਦੇ ਇੰਟਰ ਸੈਕਸ਼ਨਾਂ ਅਤੇ ਹੋਰ ਲੋੜੀਂਦੀਆਂ ਥਾਂਵਾਂ ’ਤੇ ਚੰਡੀਗੜ੍ਹ ਦੀ ਤਰਜ਼ ’ਤੇ ਹਾਈਟੈੱਕ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਲਾਏ ਗਏ ਸੁਆਲ ਦੇ ਜੁਆਬ ’ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰ ’ਚ ਵੱਖ-ਵੱਖ ਥਾਂਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਕਮਾਂਡ ਕੰਟਰੋਲ ਸੈਂਟਰ ਸਥਾਪਿਤ ਕਰਨ ਦਾ ਕੰਮ ਸਤੰਬਰ 2024 ਤੱਕ ਪੂਰਾ ਕਰ ਲੈਣ ਦਾ ਭਰੋਸਾ ਦਿੱਤਾ ਗਿਆ। ਜਿਸ ’ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਉੁਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਸ਼ਹਿਰ ਵਿੱਚ ਚੋਰੀ ਅਤੇ ਲੁੱਟ ਖੋਹ ਆਦਿ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਵੇਗੀ, ਔਰਤਾਂ, ਬੱਚਿਆਂ ਅਤੇ ਹਰ ਸ਼ਾਂਤੀ ਪਸੰਦ ਵਿਅਕਤੀ ਦੀ ਸੁਰੱਖਿਆ ਵਿੱ...
ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਚੇਅਰਮੈਨ ਨੀਲ ਗਰਗ, ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਅਤੇ ਅਨਿਲ ਭਾਰਦਵਾਜ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਹੁੰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਯਕ ਮੁਸ਼ਤ ਨਿਪਟਾਰਾ’ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ 01 ਲੱਖ ਤੋਂ ਘੱਟ ਦੇ ਪੁਰਾਣੇ ਬਕਾਏ ਨੂੰ ਪੂਰਣ ਤੌਰ ’ਤੇ ਮੁਆਫ਼ ਕਰ ਦਿੱਤਾ ਗਿਆ ਹੈ, ਜਦਕਿ 01 ਲੱਖ ਰੁਪਏ ਤੋਂ ਉੱਪਰ ਅਤੇ 01 ਕਰੋੜ ਤੱਕ ਦੇ ਬਕਾਏ ਸਬੰਧੀ ਵੱਖ-ਵੱਖ ਦਰਾਂ ਦੇ ਹਿਸਾਬ ਨਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ 15 ਮਾਰਚ ਤੋਂ ਪਹਿਲਾਂ-ਪਹਿਲਾਂ ਸਬ...