ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ :
ਸ੍ਰੀ ਮੁਕਤਸਰ ਸਾਹਿਬ 15 ਮਾਰਚ
ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਸਟਾਫ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਜਾਗਰੂਕਤਾ ਬੈਨਰ ਬਣਾ ਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 20 ਮਾਰਚ ਨੂੰ ਜਿਲ੍ਹੇ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਨਾਲ ਹੀ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਉੋਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭਾਲ ਅਤੇ ਸਫ਼ਾਈ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਅਤੇ ਪੇਟ...








