ਔਰਤਾਂ ਰਾਸ਼ਟਰ ਨਿਰਮਾਣ ਅਤੇ ਲੋਕਤੰਤਰ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਡਿਪਟੀ ਕਮਿਸ਼ਨਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ:
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਰਾਖੀ ਦੇ ਨਾਲ-ਨਾਲ ਇੱਕ ਮਜ਼ਬੂਤ ਅਤੇ ਜੀਵੰਤ ਰਾਸ਼ਟਰ ਦੇ ਨਿਰਮਾਣ ਲਈ ਔਰਤਾਂ ਦਾ ਯੋਗਦਾਨ ਮਹੱਤਵਪੂਰਨ ਹੈ।
ਮੋਹਾਲੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਕਵਾਡਰੈਂਟ ਟੈਲੀਵੈਂਚਰਜ਼ ਲਿਮਟਿਡ (ਕਨੈਕਟ ਬਰਾਡਬੈਂਡ) ਦੀਆਂ ਮਹਿਲਾ ਸਟਾਫ਼ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਨੀਤੀ ਵਿੱਚ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਜਵਾਬਦੇਹੀ ਸਮੇਤ ਲੋਕਤੰਤਰੀ ਸ਼ਾਸਨ ਲਈ ਠੋਸ ਲਾਭ ਹੁੰਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਔਰਤਾਂ ਤੋਂ ਵੱਧ ਕੋਈ ਵੀ ਚੋਣਾਂ ਦੀ ਮਹੱਤਤਾ ਨੂੰ ਨਹੀਂ ਸਮਝਦਾ ਅਤੇ ਇਸ ਸਮਾਗਮ ਦਾ ਉਦੇਸ਼ ਮਹਿਲਾ ਸਟਾਫ਼ ਦੀ ਆਪਣੇ ਕੰਮ ਪ੍ਰਤੀ ਦ੍ਰਿੜ ਵਚਨਬੱਧਤਾ ਅਤੇ ਸਮਰਪਣ ਨੂੰ ਸਵੀਕਾਰ ਕਰਨਾ ਹੈ। ਉਹ ਨਾ ਸਿਰਫ਼ ਘਰੇਲੂ ਕੰਮਾਂ ਦਾ ਪ੍ਰਬੰਧ ਕਰਦੀਆਂ ਹਨ ਸਗੋਂ ਆਪਣੇ ਪੇਸ਼ੇਵਰ ਕਰਤੱਵਾਂ ਨੂੰ ਵੀ ਕੁਸ਼ਲਤਾ ਨਾਲ ਨਿਭਾਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਔਰਤਾਂ ਦਾ ਮੇਹਨਤੀ ਸੁਭ...







