Shadow

Punjab

ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ

ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ

Punjab
ਅੰਮ੍ਰਿਤਸਰ 14 ਮਾਰਚ 2024-- ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੂਤ ਸਕੀਮ ਦੇ ਪਹਿਲੇ ਪੜਾਅ ਅਧੀਨ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ। ਉਨਾਂ ਇਸ ਮੌਕੇ ਦੱਸਿਆ ਕਿ ਰਮਦਾਸ ਸ਼ਹਿਰ ਵਿੱਚ ਵੱਖ ਵੱਖ ਸਾਈਜ ਦੀਆਂ 3.60 ਕਿਲੋਮੀਟਰ ਲੰਬੀਆਂ ਪਾਣੀ ਦੀਆਂ ਪਾਇਪਾਂ ਇਸ ਸਕੀਮ ਅਧੀਨ ਪਾਈਆਂ ਜਾਣਗੀਆਂ। ਜਿਸ ਨਾਲ 350 ਘਰਾਂ ਨੂੰ ਪਾਣੀ ਦੀ ਸਪਲਾਈ ਮਿਲੇਗੀ। ਉਨਾਂ ਦੱਸਿਆ ਕਿ ਇਸ ਕੰਮ `ਤੇ 1 ਕਰੋੜ 14 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਇਨ੍ਹੀ ਲਾਗਤ ਨਾਲ ਵਾਰਡ ਨੰਬਰ 2, 3, 6 ਅਤੇ ਮੁੱਖ ਬਾਜਾਰ ਮਾਝੀ ਗੇਟ ਟਿਊਬਵੈਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਤੱਕ ਪਾਣੀ ਦੀਆਂ ਪਾਇਪਾਂ ਵਿਛਾਈਆਂ ਜਾਣਗੀਆਂ। ਉਨਾਂ ਕਿਹਾ ਕਿ ਹਲਕੇ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਲਈ ਸਿਹਤਮੰਦ ਨਾ ਹੋਣ ਕਾਰਨ ਇਸ ਸਕੀਮ ਅਧੀਨ ਘਰਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਅਜਨਾਲ ਸ਼ਹਿ...
ਮਾਨਯੋਗ ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

ਮਾਨਯੋਗ ਜਸਟਿਸ ਅਰੁਣ ਪੱਲੀ ਵਲੋਂ ਬਾਬਾ ਬਕਾਲਾ ਸਾਹਿਬ ਸਿਵਲ ਕੋਰਟ ਦਾ ਨਿਰੀਖਣ

Punjab
ਅੰਮ੍ਰਿਤਸਰ 14 ਮਾਰਚ, 2024-- ਮਾਨਯੋਗ ਜਸਟਿਸ ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜੋ ਕਿ ਅੰਮ੍ਰਿਤਸਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਵੀ ਹਨ ਨੇ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ ਨਾਲ ਸਿਵਲ ਕੋਰਟ ਕੰਪਲੈਕਸ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ। ਉਨ੍ਹਾਂ ਨੇ ਸਭ ਤੋਂ ਪਹਿਲਾਂ ਵਧੀਕ ਸਿਵਲ ਜੱਜ, ਸੀਨੀਅਰ ਡਿਵੀਜ਼ਨ-ਕਮ-ਸਬ-ਡਿਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਰਾਜਵਿੰਦਰ ਕੌਰ ਦੀ ਅਦਾਲਤ ਦਾ ਨਿਰੀਖਣ ਕੀਤਾ, ਜਿੱਥੇ ਕੁੱਲ 89 ਕੇਸ ਸੁਣਵਾਈ ਲਈ ਸੂਚੀਬੱਧ ਕੀਤੇ ਗਏ ਸਨ। ਉਕਤ ਅਦਾਲਤ ਦੇ ਅਦਾਲਤੀ ਕੰਮਕਾਜ ਦਾ ਨਿਰੀਖਣ ਕਰਨ ਉਪਰੰਤ ਮਾਣਯੋਗ ਜੱਜ ਨੇ ਸ. ਬਿਕਰਮਦੀਪ ਸਿੰਘ, ਸਿਵਲ ਜੱਜ, ਜੂਨੀਅਰ ਡਿਵੀਜ਼ਨ-ਕਮ-ਜੁਡੀਸ਼ੀਅਲ ਮੈਜਿਸਟਰੇਟ ਪਹਿਲੀ ਸ਼੍ਰੇਣੀ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਅਤੇ ਰਿਕਾਰਡ ਰੂਮ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਮਾਣਯੋਗ ਜੱਜ ਨੇ ਵਕੀਲਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਿ਼ਕਾਇਤਾਂ ਸੁਣੀਆਂ ਅਤੇ ਅਦਾਲਤ ਦੇ ਸਬੰਧਤ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਉਨ੍ਹਾਂ ਦੀਆਂ ਸਿ਼ਕਾਇਤਾਂ ਦਾ...
ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਚੁੱਕਣ ’ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

Punjab
 ਬਠਿੰਡਾ, 14 ਮਾਰਚ : ਜ਼ਿਲਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਮਾਰੂ ਹਥਿਆਰ, ਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।           ਜਾਰੀ ਹੁਕਮ ਅਨੁਸਾਰ ਜ਼ਿਲਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਜ਼ਿਲੇ ਦੀ ਹੂਦਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਲਗਾਏ ਹਨ। ਹੁਕਮ ਮੁਤਾਬਿਕ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 2 ਹਫ਼ਤਿਆਂ (14 ਦਿਨਾਂ) ਦੇ ਅੰਦਰ ਅੰਦਰ ਜਮ੍ਹਾਂ ਕਰਵਾਉਣ। ਹੁਕਮ ਅਨੁਸਾਰ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਜਿਨ੍ਹਾਂ ਪਾਸ ਸਰਕਾਰੀ ਅਸਲਾ ਹੈ, ਉਨ੍ਹਾਂ ਉਪਰ ਨਹੀਂ ਲਾਗੂ ਹੋਣਗੇ। ਫੈਕਰੀ ਦੇ ਸਕਿਊਰਟੀ ਗਾਰਡਜ, ਪੈਟਰੋਲ ਪੰਪ ਮਾਲ...
ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

Punjab
ਚੰਡੀਗੜ੍ਹ, 14 ਮਾਰਚ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ ਲਈ ਅੱਜ ਇੱਥੇ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ ਕੀਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਯਤਨਾਂ ਤਹਿਤ ਹੀ ਵੱਖ-ਵੱਖ ਵਿਭਾਗਾ ਦੀਆਂ ਵੈਬਸਾਈਟਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਵਿਭਾਗਾ ਦੀ ਸਮੁੱਚੀ ਜਾਣਕਾਰੀ ਇੱਕ ਕਲਿਕ ਉਤੇਹੀ ਲੋਕਾਂ ਦੀ ਪਹੁੰਚ ਵਿੱਚ ਹੋਵੇ। ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਦੀ ਚਿਰਾਂ ਤੋਂ ਵੈੱਬਸਾਈਟ ਬਨਾਉਣ ਦੀ ਮੰਗ ਨੂੰ ਪੂਰਾ ਕਰਦਿਆਂ ਅੱਜ ਵੈੱਬਸਾਈਟ ਲਾਂਚ ਕੀਤੀ ਗਈ। ਇਸ ਵੈਬ-ਸਾਈਟ ਰਾਹੀਂ ਨੌਜਵਾਨਾਂ ਨੂੰ ਵਿਭਾਗ ਵੱਲੋਂ ਬਣਾਈਆਂ ਜਾਣ ਵਾਲੀਆਂ ਸਕੀਮਾਂ/ਆਨਲਾਈਨ ਰਜਿਸਟ੍ਰੇਸ਼ਨ/ਯੁਵਕ ਕਲੱਬਾਂ ਦੀ ਐਫੀਲੀਏਸ਼ਨ ਦੀ ਸਹੁਲਤ ਮੁਹੱਈਆਂ ਹੋ ਸਕੇਗੀ। ਇਸ ਨਾਲ 15 ਤੋਂ 35 ਸਾਲ ਤੱਕ ਦੇ ਨੌਜਵਾਨ ਸਿੱਧੇ ਤੌਰ ਉਤੇ ਵਿਭਾਗੀ ਸਕ...
ਜਨਮ/ਮੌਤ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ

ਜਨਮ/ਮੌਤ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣੀ ਲਾਜ਼ਮੀ-ਡਿਪਟੀ ਕਮਿਸ਼ਨਰ

Punjab
ਮੋਗਾ, 14 ਮਾਰਚ: ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ 21 ਦਿਨਾਂ ਦੇ ਅੰਦਰ-ਅੰਦਰ ਕਰਵਾਉਣਾ ਜਰੂਰੀ ਹੈ ਤਾਂ ਕਿ ਸਕੂਲ ਵਿੱਚ ਦਾਖਲਾ ਲੈਣ, ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਕਿਸੇ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸਿਵਲ ਰਜਿਸਟ੍ਰੇਸ਼ਨ ਸਿਸਟਮ ਦੀ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਸੇਵਾ ਕੇਂਦਰ ਇੰਚਾਰਜ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋ ਇਲਾਵਾ ਦਫ਼ਤਰ ਸਿਵਲ ਸਰਜਨ ਮੋਗਾ ਦੇ ਅਧਿਕਾਰੀ ਕਰਮਾਚਰੀ ਹਾਜ਼ਰ ਸਨ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਰੋਡ ਐਕਸੀਡੈਟ ਕੇਸਾਂ ਵਿੱਚ ਨਿਯੁਕਤ ਤਫਤੀਸ਼ੀ ਅਫ਼ਸਰ ਵੱਲੋਂ ਮ੍ਰਿਤਕ ਦਾ ਮੌਤ ਇੰਦਰਾਜ ਦਰਜ ਕਰਵਾਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਸਬੰਧਤ ਨੂੰ ਮੌਤ ਸਰਟੀਫਿਕੇਟ ਸਮੇਂ ਸਿਰ ਪ੍ਰਾਪਤ ਹੋ ਸਕੇ। ਆਮ ਤੌਰ ਤੇ ਦੇਖਣ ਵਿੱਚ ਆਉਦਾ ਹੈ ਕਿ ਐਕਸੀਡੈਂਟਲ ਕੇਸਾਂ ਦੇ ਮੌਤ ਇੰਦਰਾਜ ਨਾ ਤਾ ਘਰਦਿਆਂ ਵੱਲੋਂ ਕਰਵਾਇਆ ਜਾਂਦਾ ਹੈ ਅਤੇ ਨਾ ਹੀ ਸਬੰਧਤ ਪੁਲਿਸ ਅਧਿਕਾਰੀ ਵੱਲੋਂ, ਜਿਸ ਕਾਰਨ ਲੇਟ ਇੰਦਰਾਜ ਦਰਜ ਕ...
ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਰੀਵਿਊ ਮੀਟਿੰਗ

Punjab
ਫ਼ਰੀਦਕੋਟ 14 ਮਾਰਚ,2024  ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਫਰੀਦਕੋਟ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ੍ਹ ਵਿੱਚ ਹੋਣ,  ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਜੇ.ਜੇ. ਐਕਟ 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫਤਾਂ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਭਿੱਖਿਆ, ਬਾਲ ਵਿਆਹ ਤੋਂ ਪੀੜਤ, ਤਸਕਰੀ ਨਾਲ ਪ੍ਰਭਾਵਿਤ, ਅਪਾਹਿਜ ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਹੇ ਹ...
30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਬਠਿੰਡਾ, 14 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਥਾਣਾ ਕੋਟਭਾਈ ਦੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁੱਖ ਮੁਨਸ਼ੀ ਨੂੰ ਪਿੰਡ ਮੱਲ੍ਹਣ, ਤਹਿਸੀਲ ਗਿੱਦੜਬਾਹਾ ਦੇ ਵਸਨੀਕ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁੱਖ ਮੁਨਸ਼ੀ ਅਤੇ ਉਕਤ ਥਾਣੇ ਵਿੱਚ ਹੀ ਤਾਇਨਾਤ ਏ.ਐਸ.ਆਈ. ਮਨਜਿੰਦਰ ਸਿੰਘ ਨੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਬਾਰੇ ਥਾਣੇ ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਸ਼ਾਮਲ ਉਸਦੇ ਦੋਸਤ ਦੀ ਮੱਦਦ ਕਰਨ ਬਦਲੇ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਦੀ ਸ੍ਰੀ ਮੁਕਤਸਰ ਸਾਹਿਬ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿ...
ਸਿਵਲ ਹਸਪਤਾਲ ਵਿਖੇ ਵਿਸ਼ਵ ਗੁਲਕੋਮਾ ਹਫਤੇ ਦੌਰਾਨ ਅੱਖਾਂ ਦੀ ਜਾਂਚ ਸਬੰਧੀ ਕੈਂਪ ਦਾ ਆਯੋਜਨ

ਸਿਵਲ ਹਸਪਤਾਲ ਵਿਖੇ ਵਿਸ਼ਵ ਗੁਲਕੋਮਾ ਹਫਤੇ ਦੌਰਾਨ ਅੱਖਾਂ ਦੀ ਜਾਂਚ ਸਬੰਧੀ ਕੈਂਪ ਦਾ ਆਯੋਜਨ

Punjab
ਫਿਰੋਜ਼ਪੁਰ, 14 ਮਾਰਚ 2024:             ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਗੁਲਕੋਮਾ ਹਫਤੇ ਦੌਰਾਨ ਅੱਖਾਂ ਦੀ ਜਾਂਚ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ  ਅੱਖਾਂ ਦੇ ਸਰਜਨ ਡਾ. ਦੀਕਸ਼ਿਤ ਸਿੰਗਲਾ ਨੇ ਦੱਸਿਆ ਕਿ 10 ਤੋਂ 16 ਮਾਰਚ ਤੱਕ ਵਿਸ਼ਵ ਗੁਲਕੋਮਾ ਹਫਤਾ ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ 'ਚ ਗੁਲਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿਚੋਂ ਇਕ ਮੁੱਖ ਕਾਰਨ ਹੈ।             ਗੁਲਕੋਮਾ ਦੇ ਲੱਛਣਾਂ ਬਾਰੇ ਦੱਸਦਿਆ ਉਨ੍ਹਾਂ ਕਿਹਾ ਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ 'ਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ-ਵਾਰ ਬਦਲਣਾ, ਨਜ਼ਰ ਦੇ ਖੇਤਰ ਦਾ ਸੀਮਤ ਹੋਣਾ ਆਦਿ ਇਸ ਦੇ ਮੁੱਖ ਲੱਛਣ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਗੁਲਕੋਮਾ ਦਾ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ। ਇਸ ਮੌਕੇ ਹਸਪਤਾਲ 'ਚ ਆਏ ਮਰੀਜ਼ਾਂ ਨੂੰ ਚੈਕ ਕਰਨ ਉਪਰੰਤ ਅਪਥੈਲਮਿਕ ਅਫਸਰ ਸੰਦੀਪ ਬਜਾਜ ਨੇ ਦੱਸਿਆ ਕਿ ਜੇਕਰ ਤੁਹਾਡਾ ਕੋਈ ਰਿਸ਼ਤੇਦ...
ਪ੍ਰਤੀ ਬੇਨਤੀ ਦੇ ਆਧਾਰ ਤੇ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਪ੍ਰਤੀ ਬੇਨਤੀ ਦੇ ਆਧਾਰ ਤੇ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

Punjab
ਬਠਿੰਡਾ, 14 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Axis immigration consultant, 2nd floor near maheswari chowk 100 ft road bathinda ਦੇ ਨਾਮ ਤੇ ਸ੍ਰੀ ਅਮਨਦੀਪ ਸਿੰਘ ਪੁੱਤਰ ਸ਼੍ਰੀ ਜਗਦੇਵ ਸਿੰਘ ਵਾਸੀ ਰਾਜਗੜ੍ਹ ਰੋਡ ਰਜਿੰਦਰਪੁਰਾ ਕੋਠੇ ਧਨੌਲਾ ਜ਼ਿਲ੍ਹਾ ਬਰਨਾਲਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 113/ਸੀ.ਈ.ਏ ਮਿਤੀ 29-01-2020 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 28-01-2025 ਤੱਕ ਸੀ। ਹੁਕਮ ਅਨੁਸਾਰ ਹੁਣ ਪ੍ਰਾਰਥੀ ਸ੍ਰੀ ਅਮਨਦੀਪ ਸਿੰਘ ਪੁੱਤਰ ਸ਼੍ਰੀ ਜਗਦੇਵ ਸਿੰਘ ਵਾਸੀ ਰਾਜਗੜ੍ਹ ਰੋਡ ਰਜਿੰਦਰਪੁਰਾ ਕੋਠੇ ਧਨੌਲਾ ਜ਼ਿਲ੍ਹਾ ਬਰਨਾਲਾ ਵਲੋਂ 19-2-2024 ਨੂੰ ਆਪਣੀ ਲਿਖਤੀ ਰੂਪ ਚ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਇਹ ਕੰਮ ਮਿਤੀ 1-1-2022 ਤੋਂ ਬੰਦ ਕਰ ਦਿੱਤਾ ...
ਵਿਧਾਇਕ  ਕੁਲਵੰਤ ਸਿੰਘ ਨੇ ਕੀਤੀ ਮੋਹਾਲੀ ’ਚ 65 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਮੋਹਾਲੀ ’ਚ 65 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਾਰਚ: ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਅੱਜ ਮੋਹਾਲੀ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਖੇ ਕਰੀਬ 65 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਦੇ ਨੀਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰਾਜੈਕਟਾਂ ਵਿੱਚ ਸ਼ਹਿਰ ਦੇ 05 ਚੌਂਕ (ਰਾੳੂਂਡ ਅਬਾਊਟ) ਦੀ ਉਸਾਰੀ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾ ਰਹੀ ਹੈ, ਜਿਹੜੇ ਕਿ ਸੈਕਟਰ 79-78 ਤੋਂ 86-87 ਦੇ ਰੋਡ ਇੰਟਰਸੈਕਸ਼ਨ ਅਤੇ ਇਸ ਤੋਂ ਇਲਾਵਾ ਸੈਕਟਰ 76-77 ਤੋਂ 88-89 ਸੈਕਟਰ 77-78 ਤੋਂ 87-88 ਸੈਕਟਰ 79 -80 ਤੋਂ ਸੈਕਟਰ 85-86 ਸੈਕਟਰ 80-81 ਤੋਂ ਸੈਕਟਰ 84-85 ਵਿੱਚ ਬਣਨ ਜਾ ਰਹੇ ਹਨ। ਇਸ ਤੋਂ ਇਲਾਵਾ ਪਲਾਸਕਾ ਯੂਨੀਵਰਸਿਟੀ ਤੋਂ ਪਿੰਡ ਚਾਉ ਮਾਜਰਾ ਦੇ ਚੜ੍ਹਦੇ ਪਾਸੇ ਵੱਲ ਅਤੇ ਆਈ.ਟੀ. ਸਿਟੀ ਤੋਂ ਇੰਟਰਨੈਸ਼ਨਲ ਏਅਰਪੋਰਟ ਰੋਡ ਦੇ ਵਿਚਕਾਰ ਪਿੰਡ ਵਲ ਬਿ੍ਰਜਾਂ ਦੀ ਉਸਾਰੀ ਤੇ ਕਰੀਬ 25 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਇਲਾਵਾ ਸੈਕਟਰ ਜੰਕਸ਼ਨ 61- 62 ਤੋਂ 69-70  ਕੁੰਭੜਾ ਚੌਂਕ ਤੋਂ ਸੈਕਟਰ ਜੰਕਸ਼ਨ 65-66 ਬਾਵਾ ਵ੍ਹਾਈਟ ਹਾਊਸ ਤੱਕ ਦੀ 3.2 ਕਿਲੋਮ...