Tuesday, March 17
Shadow

Punjab

ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਜ਼ਰੂਰੀ – ਡਾ. ਨਿਧੀ

ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਜ਼ਰੂਰੀ – ਡਾ. ਨਿਧੀ

Punjab
ਫ਼ਿਰੋਜ਼ਪੁਰ, 07 ਮਾਰਚ 2024:           ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਵਿਸ਼ੇ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਵਿੱਚ ਮਹਿਲਾਵਾਂ ਦੀ ਵਿਸ਼ੇਸ਼ ਭਾਗੀਦਾਰੀ ਬਹੁਤ ਜ਼ਰੂਰੀ ਹੈ ਕਿਉਂਕੀ ਮਹਿਲਾਵਾਂ ਮਾਂ ਦੇ ਰੂਪ ਵਿੱਚ ਬੱਚਿਆਂ ਦਾ ਪਹਿਲਾ ਗੁਰੂ ਹੁੰਦੀਆਂ ਹਨ ਅਤੇ ਇਕ ਚੰਗੇ ਨਾਗਰਿਕ ਤੇ ਸਮਾਜ ਦੇ ਨਿਰਮਾਣ ਵਿੱਚ ਮਹਿਲਾਵਾਂ ਦੀ ਮੁੱਖ ਭੁਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਚੋਣ ਪ੍ਰਕਿਰਿਆ ਅਤੇ ਸਾਡੇ ਲੋਕਤੰਤਰ ਦੀ ਵੱਡੀ ਪ੍ਰਾਪਤੀ ਹੈ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਸਰਗਰਮ ਭਾਗੀਦਾਰੀ ਲਗਾਤਾਰ ਵਧ ਰਹੀ ਹੈ। ਚੋਣਾਂ ਵਿੱਚ ਮਹਿਲਾ ਵੋਟਰਾਂ ਵੀ ਪੁਰਸ਼ਾਂ ਦੇ ਮੁਕਾਬਲੇ...
ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ ਵਰਕਸ਼ਾਪ

ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ ਵਰਕਸ਼ਾਪ

Punjab
ਸ੍ਰੀ ਮੁਕਤਸਰ ਸਾਹਿਬ 7 ਮਾਰਚ ਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗੁਰਕਤਾ ਮਹੀਨਾ ਮਨਾਇਆ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਜਨੇਪੇ ਕਰਨ ਵਾਲੇ ਡਾਕਟਰਾਂ ਅਤੇ ਸਟਾਫ ਨਰਸਾਂ ਦੀ ਜਾਗਰੁਕਤਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਨਵਜੋਤ ਕੋਰ ਸਿਵਲ ਸਰਜਨ ਨੇ ਕਿਹਾ ਕਿ ਕਿਸੇ ਵਿਕਾਰ ਜਾਂ ਬੀਮਾਰੀ ਨਾਲ ਪੈਦਾ ਹੋਣਾ ਕਈ ਵਾਰ ਬੱਚੇ ਦੀ ਜ਼ਿੰਦਗੀ ਤੇ ਸੰਕਟ ਦਾ ਕਾਰਨ ਬਣ ਜਾਂਦਾ ਹੈ। ਅੰਕੜਿਆਂ ਅਨੁਸਾਰ ਦੁਨੀਆਂ ਭਰ ਵਿੱਚ ਹਰ ਸਾਲ ਵੱਡੀ ਗਿਣਤੀ ਵਿੱਚ ਅਜਿਹੇ ਬੱਚੇ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ ਜਾਂ ਉਨ੍ਹਾਂ ਨੂੰ ਲੰਮੇ ਸਮੇਂ ਲਈ ਜਾਂ ਉਮਰ ਭਰ ਲਈ ਅਪਾਹਜਤਾ ਜਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਸਬੰਧ ਵਿਚ ਵਿਸ਼ਵ ਸਿਹਤ ਸੰਸਥਾਂ ਵਲੋਂ ਹਰ ਸਾਲ 3 ਮਾਰਚ ਨੂੰ ਵਿਸ਼ਵ ਭਰ ਵਿੱਚ ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗਰੁਕਤਾ ਦਿਵਸ ਮਨਾਇਆ ਜਾਂਦਾ ਹੈ ਅਤੇ ਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਨੂੰ ਇਸ ਸਬੰਧੀ ਜਾਗਰੁਕਤਾ ਮਹੀਨ...
ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਲਗਾਤਾਰ ਦਿੱਤੀਆਂ ਜਾ ਰਹੀਆਂ ਟ੍ਰੇਨਿੰਗਾਂ

ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਲਗਾਤਾਰ ਦਿੱਤੀਆਂ ਜਾ ਰਹੀਆਂ ਟ੍ਰੇਨਿੰਗਾਂ

Punjab
ਫ਼ਰੀਦਕੋਟ 07 ਮਾਰਚ 2024           ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸਮੂਹ ਨੋਡਲ ਅਫਸਰਾਂ ਨੂੰ ਲਗਾਤਾਰ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਾਰੀ ਹੋਈਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ। ਇਹ ਚੋਣਾਂ ਪਾਰਦਰਸ਼ੀ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਇਹ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਸ਼੍ਰੀਮਤੀ ਪਰਲੀਨ ਕੌਰ ਬਰਾੜ  ਪੀ.ਸੀ.ਐਸ ਸਹਾਇਕ ਰਿਟਰਨਿੰਗ ਅਫਸਰ ਜੈਤੋ ਵੱਲੋਂ ਕੀਤਾ ਗਿਆ।           ਸ਼੍ਰੀਮਤੀ ਪਰਲੀਨ ਕੌਰ ਬਰਾੜ  ਪੀ.ਸੀ.ਐਸ ਸਹਾਇਕ ਰਿਟਰਨਿੰਗ ਅਫਸਰ ਜੈਤੋ ਵੱਲੋਂ  ਇਲੈਕਟ੍ਰੋਲ ਰੋਲਜ, ਵਲਨਰਬਿਲਟੀ ਮੈਪਿੰਗ, ਪੋਲਿੰਗ ਪਾਰਟੀਜ, ਪੋਲ ਡੇ ਅਰੇਂਜਮੈਂਟ ਐਂਡ ਵਹੀਲ ਚੇਅਰ, ਕਾਊਂਟਿੰਗ ਅਰੇਂਜਮੈਂਟ ਐਂਡ ਡਿਕਲੇਅਰੇਸ਼ਨ ਆਫ ਰਿਜਲਟ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਟਰੇਨਿੰਗ ਦਿੱਤੀ ਗਈ। ਸ਼੍ਰੀ ਨਰਿੰਦਰਜੀਤ ਸਿੰਘ ਬਰਾੜ ਜਿਲ੍ਹਾ ਲੈਵਲ ਮਾਸਟਰ ਟ੍ਰੇਨਰ-ਕਮ-ਪ੍ਰੋਫੈਸਰ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ, ਵੱਲੋਂ ਲੋਕ ...
ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ

ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ

Punjab
ਸੰਗਰੂਰ, 7 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂ...
ਫਿਰੋਜ਼ਪੁਰ ਵਿਖੇ ਮੁਫ਼ਤ ਕੰਪਿਊਟਰ ਸਿਖਲਾਈ ਦੇ ਛੇਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

ਫਿਰੋਜ਼ਪੁਰ ਵਿਖੇ ਮੁਫ਼ਤ ਕੰਪਿਊਟਰ ਸਿਖਲਾਈ ਦੇ ਛੇਵੇਂ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

Punjab
ਫਿਰੋਜ਼ਪੁਰ 7 ਮਾਰਚ (     )           ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਲੋਂ ਮਿਸ਼ਨ ਅਗਾਜ਼ ਅਧੀਨ ਦਫਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਜ਼ਿਲ੍ਹੇ ਦੇ ਲੋੜਵੰਦ ਅਤੇ ਇਛੁੱਕ ਲੜਕੇ-ਲੜਕੀਆਂ ਲਈ ਬਿਲਕੁਲ ਮੁਫ਼ਤ ਕੰਪਿਊਟਰ ਕੋਰਸ ਦਾ ਛੇਵਾਂ ਬੈਚ ਜਲਦ ਸ਼ੁਰੂ ਕੀਤਾ ਜਾਣਾ ਹੈ। ਇਸ ਬੈਚ ਲਈ ਪ੍ਰਾਰਥੀ 11 ਮਾਰਚ  ਸੋਮਵਾਰ ਅਤੇ 12 ਮਾਰਚ 2024 ਮੰਗਲਵਾਰ ਨੂੰ 10:00 ਵਜੇ ਤੋਂ 01:00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਵਿਖੇ ਪਹੁੰਚ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।            ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਜਪੁਰ ਸ਼੍ਰੀ ਦਿਲਬਾਗ ਸਿੰਘ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਇਹ ਕੋਰਸ 2 ਮਹੀਨਿਆਂ ਲਈ ਚਲਾਇਆ ਜਾਵੇਗਾ। ਜਿਸ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕੰਪਿਊਟਰ ਦੀ ਮੁੱਢਲੀ ਜਾਣਕਾਰੀ ਦੇਣ ਦੇ ਨਾਲ ਨਾਲ ਭਵਿੱਖ ਵਿੱਚ ਆਉਣ ਵਾਲੀ ਭਰਤੀ ਦੇ ਕਾਬਲ ਬਣਾਉਣਾ ਹੈ। ਕੋਰਸ ਦੌਰਾਨ ਪ੍ਰਾਰਥੀਆਂ ਨੂੰ ਬੇਸਿਕ ਕੰਪਿਊਟਰ, ਡਿਜੀਟਲ ਲਿਟਰੇਸੀ, ਪਰਸਨੈਲਟੀ ਡਿਵੈਲਪਮੈ...
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

Punjab
ਚੰਡੀਗੜ੍ਹ, 7 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦਿਨ ਔਰਤਾਂ ਵਲੋਂ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ, ਬਰਾਬਰਤਾ ਦੇ ਸਿਧਾਂਤ ਅਤੇ ਔਰਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਸਾਰਿਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸ਼ਕਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਮਾਜ ਵਿੱਚ ਬਰਾਬਰਤਾ ਦੇਣ ਲਈ ਜੈਂਡਰ ਬਜਟ ਲਾਗੂ ਕੀਤਾ ਗਿਆ ਹੈ।...
ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਲਾਧੂਕਾ ਵਿਚ ਥਾਣਾ ਬਣਾਉਣ ਅਤੇ ਨੂਰ ਸ਼ਾਹ ਕੋਲ ਸਤਲੁਜ ਤੇ ਪੁਲ ਬਣਾਉਣ ਦਾ ਮੁੱਦਾ ਚੁੱਕਿਆ ਵਿਧਾਨ ਸਭਾ ਵਿਚ

ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਲਾਧੂਕਾ ਵਿਚ ਥਾਣਾ ਬਣਾਉਣ ਅਤੇ ਨੂਰ ਸ਼ਾਹ ਕੋਲ ਸਤਲੁਜ ਤੇ ਪੁਲ ਬਣਾਉਣ ਦਾ ਮੁੱਦਾ ਚੁੱਕਿਆ ਵਿਧਾਨ ਸਭਾ ਵਿਚ

Punjab
ਫਾਜਿ਼ਲਕਾ, 7 ਮਾਰਚ                 ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਵਿਧਾਨ ਸਭਾ ਵਿਚ ਆਪਣੇ ਇਲਾਕੇ ਦੀਆਂ ਮੰਗਾਂ ਜੋਰਦਾਰ ਢੰਗ ਨਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਹਲਕਾ ਕੌਮਾਂਤਰੀ ਸਰਹੱਦ ਤੇ ਪੈਂਦਾ ਹੈ ਅਤੇ ਦੁਸ਼ਮਣ ਦੇਸ਼ ਵੱਲੋਂ ਕੌਮਾਂਤਰੀ ਸਰਹੱਦ ਦੇ ਪਾਰੋਂ ਤਸਕਰੀ ਰਾਹੀਂ ਨਸ਼ੇ ਆਦਿ ਭੇਜੇ ਜਾਂਦੇ ਹਨ ਅਤੇ ਡ੍ਰੋਨ ਗਤੀਵਿਧੀਆ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਇਸ ਸਰਹੱਦੀ ਇਲਾਕੇ ਨੂੰ ਸਦਰ ਥਾਣਾ ਫਾਜਿ਼ਲਕਾ ਕਵਰ ਕਰਦਾ ਹੈ। ਅਜਿਹੇ ਵਿਚ ਜਰੂਰਤ ਹੈ ਕਿ ਮੰਡੀ ਲਾਧੂਕਾ ਦੀ ਪੁਲਿਸ ਚੌਕੀ ਨੂੰ ਥਾਣੇ ਵਜੋਂ ਅਪਗ੍ਰੇਡ ਕੀਤਾ ਜਾ ਜਾਵੇ ਤਾਂ ਜੋ ਸਰਹੱਦੀ ਖੇਤਰ ਵਿਚ ਦੇਸ਼ ਵਿਰੋਧੀ ਤਾਰਤਾਂ ਖਿਲਾਫ ਸਖ਼ਤ ਚੌਕਸੀ ਕੀਤੀ ਜਾ ਸਕੇ। ਉਨ੍ਹਾਂ ਨੇ ਇਸੇ ਤਰਾਂ ਸਰਹੱਦੀ ਪਿੰਡਾਂ ਦੀ ਗੱਲ ਕਰਦਿਆਂ ਆਖਿਆ ਕਿ ਸਰਹੱਦ ਦੇ ਨਾਲ ਸਤਲੁਜ ਦੀ ਕਰੀਕ ਨਿਕਲਦੀ ਹੈ ਜਿਸ ਕਾਰਨ ਇੰਨ੍ਹਾਂ ਪਿੰਡਾਂ ਦਾ ਆਉਣ ਜਾਣ ਔਖਾ ਹੈ ਅਤੇ ਕਰੀਕ ਤੇ ਪੁਲਾਂ ਦੀ ਘਾਟ ਹੈ। ਇਸ ਲਈ ਪਿੰਡ ਨੂਰ ਸ਼ਾਹ ਕੋਲ ਪੁਲ ਬਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਨਵਾਂ ਪੁਲ ਬਣਨ ਨਾਲ ਨਾ ਕੇਵਲ ਲੋਕਾਂ ਨ...
ਸਤੀਰਵਾਲਾ  ਰੋਡ ਦੇ ਨਵੀਨੀਕਰਨ ਲਈ ਪ੍ਰੋਜੈਕਟ ਪ੍ਰਵਾਣ

ਸਤੀਰਵਾਲਾ ਰੋਡ ਦੇ ਨਵੀਨੀਕਰਨ ਲਈ ਪ੍ਰੋਜੈਕਟ ਪ੍ਰਵਾਣ

Punjab
ਫਾਜ਼ਿਲਕਾ 7 ਮਾਰਚ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਚੰਡੀਗੜ੍ਹ ਵਿਖੇ ਵਿਧਾਨ ਸਭਾ ਸੈਸ਼ਨ ਦੇ ਨਾਲ ਨਾਲ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਵਿਧਾਇਕ ਨੇ ਕੈਬਨਿਟ ਮੰਤਰੀ ਨੂੰ ਫਾਜ਼ਿਲਕਾ ਤੋਂ ਸਤੀਰਵਾਲਾ ਰੋਡ ਦੇ ਨਵੀਨੀਕਰਨ ਦੇ ਪ੍ਰੋਜੈਕਟ ਲਈ ਸਾਢੇ 7 ਕਰੋੜ ਰੁਪਏ ਪ੍ਰਵਾਣ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ। ਵਿਧਾਇਕ ਨੇ ਕਿਹਾ ਕਿ ਇਹ ਰੋਡ ਹਲਕੇ ਦੇ ਬਹੁਤ ਸਾਰੇ ਪਿੰਡਾਂ ਨੂੰ ਜੋੜਦੀ ਹੈ ਅਤੇ ਇਸ ਦੇ ਨਵੀਨੀਕਰਨ ਦੀ ਜਰੂਰਤ ਸੀ । ਜਿਸ ਪ੍ਰੋਜੈਕਟ ਨੂੰ ਸਰਕਾਰ ਵੱਲੋਂ ਪ੍ਰਵਾਨ ਕੀਤਾ ਗਿਆ ਹੈ ਅਤੇ ਇਸ ਰੋਡ ਦੇ ਨਵੀਨੀਕਰਨ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕੈਬਨਟ ਮੰਤਰੀ ਕੋਲ ਫਾਜ਼ਿਲਕਾ ਦੇ ਬਿਜਲੀ ਗ੍ਰਿੱਡ ਨੂੰ ਅਪਗ੍ਰੇਡ ਕਰਨ ਦੀ ਮੰਗ ਵੀ ਰੱਖੀ । ਉਹਨਾਂ ਨੇ ਕਿਹਾ ਕਿ ਫਾਜ਼ਿਲਕਾ ਦੀ ਆਬਾਦੀ ਵਧਣ ਕਾਰਨ ਅਤੇ ਬਿਜਲੀ ਲੋੜ ਵਧਣ ਕਾਰਨ ਇਹ ਗ੍ਰਿਡ ਅਪਗਰੇਡ ਕੀਤੇ ਜਾਣ ਦੀ ਜਰੂਰਤ ਹੈ। ਕੈਬਨਟ ਮੰਤਰੀ ਨੇ ਇਸ ਸਬੰਧੀ ਜਲਦੀ ਹੀ ਨਿਯਮਾਂ ਅਨੁਸਾਰ ਅ...
ਰੋਜ਼ਗਾਰ ਵਿਭਾਗ ਮੋਗਾ ਦੇ ਤਿੰਨ ਰੋਜ਼ਗਾਰ ਮੇਲੇ ਸਫ਼ਲਤਾਪੂਰਵਕ ਸੰਪੰਨ

ਰੋਜ਼ਗਾਰ ਵਿਭਾਗ ਮੋਗਾ ਦੇ ਤਿੰਨ ਰੋਜ਼ਗਾਰ ਮੇਲੇ ਸਫ਼ਲਤਾਪੂਰਵਕ ਸੰਪੰਨ

Punjab
ਮੋਗਾ, 7 ਮਾਰਚ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵੱਲੋਂ ਬਲਾਕ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ 5 ਤੋਂ 7 ਮਾਰਚ ਤੱਕ ਕੀਤਾ ਗਿਆ ਜਿਸਨੂੰ ਬੇਰੋਜ਼ਗਾਰਾਂ ਨੇ ਭਰਵਾਂ ਹੁੰਗਾਰਾ ਦਿੱਤਾ। 5 ਮਾਰਚ ਨੂੰ ਧਰਮਕੋਟ, 6 ਮਾਰਚ ਨੂੰ ਨਿਹਾਲ ਸਿੰਘ ਵਾਲਾ ਤੇ 7 ਮਾਰਚ ਨੂੰ ਬਾਘਾਪੁਰਾਣਾ ਵਿਖੇ ਲਗਾਏ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਕੁੱਲ 203 ਬੇਰੋਜ਼ਗਾਰ ਪ੍ਰਾਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ 76 ਪ੍ਰਾਰਥੀਆਂ ਦੀ ਮੌਕੇ ਉੱਪਰ ਹੀ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਲਈ ਚੋਣ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਵਿਸ਼ੇਸ਼ ਮੰਗ ਅਨੁਸਾਰ ਇਨ੍ਹਾਂ ਕੈਂਪਾਂ ਆਯੋਜਨ ਕੀਤਾ ਗਿਆ ਸੀ। ਬੇਰੋਜ਼ਗਾਰਾਂ ਨੇ ਇਨ੍ਹਾਂ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਸੰਤੁਸ਼ਟੀ ਪ੍ਰਗਟਾਈ ਕਿਉਂਕਿ ਉਨ੍ਹਾਂ ਦੀ ਉਨ੍...
ਪਿੰਡ ਕਿਲਿਆਂਵਾਲੀ ਵਿਖੇ ਮੱਛੀ ਪੂੰਗ ਫਾਰਮ ਦਾ ਉਦਘਾਟਨ ਐਤਵਾਰ ਨੂੰ

ਪਿੰਡ ਕਿਲਿਆਂਵਾਲੀ ਵਿਖੇ ਮੱਛੀ ਪੂੰਗ ਫਾਰਮ ਦਾ ਉਦਘਾਟਨ ਐਤਵਾਰ ਨੂੰ

Punjab
ਫਾਜ਼ਿਲਕਾ 7 ਮਾਰਚ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਵਿਖੇ ਬਣੇ ਸਰਕਾਰੀ ਮੱਛੀ ਪੂੰਗ ਫਾਰਮ ਦਾ ਉਦਘਾਟਨ 10 ਮਾਰਚ ਦਿਨ ਐਤਵਾਰ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁਡੀਆ ਕਰਨਗੇ। ਸਹਾਇਕ ਡਾਇਰੈਕਟਰ ਮੱਛੀ ਪਾਲਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਵੱਲੋਂ ਐਤਵਾਰ ਨੂੰ ਬਾਅਦ ਦੁਪਹਿਰ 2 ਵਜੇ ਇਸ ਮੱਛੀ ਫਾਰਮ ਦਾ ਉਦਘਾਟਨ ਕੀਤਾ ਜਾਵੇਗਾ।। ਇਸ ਮੱਛੀ ਪੂੰਗ ਫਾਰਮ ਦੇ ਬਣਨ ਨਾਲ ਇਲਾਕੇ ਵਿੱਚ ਮੱਛੀ ਪਾਲਣ ਨੂੰ ਉਤਸਾਹਿਤ ਕੀਤਾ ਜਾ ਸਕੇਗਾ ਅਤੇ ਕਿਸਾਨ ਇੱਥੋਂ ਮੱਛੀ ਦਾ ਪੂੰਗ ਪ੍ਰਾਪਤ ਕਰ ਸਕਣਗੇ।...