ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ
ਫ਼ਰੀਦਕੋਟ 14 ਮਾਰਚ,2024
ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜਿਲਾ ਇੰਮਪਲੀਮਨਟੇਂਸ਼ਨ ਕਮੇਟੀ ਦੀ ਤੀਸਰੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ । ਇਸ ਮੀਟਿੰਗ ਵਿੱਚ ਕੁੱਲ 38 ਐਪਲੀਕੇਸ਼ਨ ਨੂੰ ਸਟੇਜ-3 ਲਈ ਵਿਚਾਰਿਆ ਗਿਆ।
ਉਨ੍ਹਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ ਤਰਖਾਣ, ਨਾਈ, ਮੂਰਤੀਕਾਰ, ਟੇਲਰ(ਦਰਜੀ), ਰਾਜਮਿਸਤਰੀ, ਸ਼ਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ਆਈ.ਡੀ...








