Tuesday, March 17
Shadow

Punjab

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ  – ਮੁੱਖ ਮੰਤਰੀ

2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ – ਮੁੱਖ ਮੰਤਰੀ

Punjab
ਚੰਡੀਗੜ੍ਹ, 6 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਪੇਸ਼ ਕੀਤੇ ਗਏ ਬਜਟ ਨੂੰ ਸੂਬੇ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਂਦਾ ਹੈ, ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਸਿਰਫ਼ ਕਿਤਾਬਚਾ ਹੀ ਨਹੀਂ ਹੈ ਸਗੋਂ ਇਹ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥਾਂ ਅਤੇ ਅੰਕੜਿਆਂ ਦਾ ਸੰਗ੍ਰਹਿ ਨਹੀਂ ਸਗੋਂ ਇਹ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਸੌ...
ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ

Punjab
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ 'ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ। ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆ...
ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

Punjab
ਚੰਡੀਗੜ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤਾਂ ਲੁਧਿਆਣਾ ਵਿੱਚ ਵਕੀਲ ਵਜੋਂ ਵਕਾਲਤ ਕਰਦੇ ਅਮਿਤ ਰਾਏ, ਵਾਸੀ ਈਸ਼ਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ  ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੱਸਿਆ ਕਿ ਉਕਤ ਕਰਮਚਾਰੀ ਵੱਲੋਂ ਸ਼ਿਵ ਵਿਹਾਰ, ਪਿੰਡ ਜਸਪਾਲ ਬਾਂਗਰ, ਲੁਧਿਆਣਾ ਵਿਖੇ ਉਸ ਦੇ ਨਿਰਮਾਣ ਅਧੀਨ ਦੋ ਮਕਾਨਾਂ ਦਾ ਲੈਂਟਰ ਪਾਉਣ ਬਦਲੇ 4,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਕਰਮਚਾਰੀ ਨੇ ਧਮਕੀ ਦਿੱਤੀ ਕਿ ਜੇਕਰ ਰਿਸ਼ਵਤ ਦੀ ਰਕਮ ਦੋਵਾਂ ਮਕਾਨਾਂ ਲਈ ਨਾ ਦਿੱਤੀ ਗਈ ਤਾਂ ਉਹ ਲੈਂਟਰ ਪਾਉਣ ਨਹੀਂ ਦੇਵ...
ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ

ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ

Punjab
ਚੰਡੀਗੜ੍ਹ 6 ਮਾਰਚ - ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਮੁਲਜ਼ਮ ਆਰ.ਕੇ. ਸਿੰਗਲਾ ਨੂੰ ਸੀ.ਜੇ.ਐਮ. ਐਸ.ਬੀ.ਐਸ. ਨਗਰ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਸੰਬੰਧੀ ਦਰਜ ਕੇਸ ਵਿੱਚ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਐਲਾਨਿਆ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਆਰ.ਕੇ. ਸਿੰਗਲਾ, ਸਾਬਕਾ ਖੁਰਾਕ ਤੇ ਜਨਤਕ ਵੰਡ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਠੇਕੇਦਾਰਾਂ ਸਮੇਤ ਸੱਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅ...
ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ੍ਹ 6 ਮਾਰਚ - ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਖੁਸ਼ਪਾਲ ਸਿੰਘ ਵਾਸੀ ਪਿੰਡ ਨੌਲੱਖਾ, ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਇੱਕ ਮੱਝ ਜਸਵੀਰ ਸਿੰਘ ਨੂੰ 84,000 ਰੁਪਏ ਵਿੱਚ ਵੇਚੀ ਸੀ ਪਰ ਖਰੀਦਦਾਰ ਪੈਸੇ ਦੇਣ ਵਿੱਚ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਐਸ.ਐਸ.ਪੀ. ਫ਼ਤਹਿਗੜ੍ਹ ਸਾਹਿਬ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੜਤਾਲ ਸਿਪਾਹੀ ਜਗਜੀਤ ਸਿੰਘ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਵਾਂ ਧਿਰਾਂ ਵਿਚਾਲੇ ਰਾਜ਼ੀਨਾਮਾ ਕਰਵਾਉਣ ਬਦਲੇ ਉਕਤ ਸਿਪਾਹੀ ਨੇ 1...
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਨੇ ਸਿਵਲ ਹਸਪਤਾਲ ‘ਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਨੇ ਸਿਵਲ ਹਸਪਤਾਲ ‘ਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

Punjab
ਲੁਧਿਆਣਾ, 6 ਮਾਰਚ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਦੀ ਅਗਵਾਈ ਹੇਠ ਇਕ ਟੀਮ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਦਾ ਮੁਆਇਨਾ ਕੀਤਾ। ਟੀਮ ਨੇ ਹਸਪਤਾਲ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਿ ਐਮਰਜੈਂਸੀ ਵਾਰਡ, ਓ.ਪੀ.ਡੀ., ਐਮ.ਸੀ.ਐਚ., ਆਦਿ ਦਾ ਦੌਰਾ ਕੀਤਾ ਤਾਂ ਜੋ ਉਨ੍ਹਾਂ ਖੇਤਰਾਂ ਦੀ ਪਛਾਣ ਕੀਤੀ ਜਾ ਸਕੇ ਜਿਨ੍ਹਾਂ ਵਿੱਚ ਸੁਧਾਰ ਦੀ ਲੋੜ ਹੈ। ਟੀਮ ਨੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਸਪਤਾਲ ਵਿੱਚ ਸਫਾਈ ਅਤੇ ਸਫਾਈ ਦੇ ਮਾਪਦੰਡਾਂ...
ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਮੀਹ/ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ

ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਮੀਹ/ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ

Punjab
ਫ਼ਰੀਦਕੋਟ 06 ਮਾਰਚ, 2024 ਪਿਛਲੇ ਦਿਨੀ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫਸਲਾਂ ਤੇ ਹੋਏ ਮਾੜੇ ਅਸਰ ਦਾ ਨਿਰੀਖਣ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਡਾ. ਗੁਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਾਜਾਖਾਨਾ, ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇੰਨਫੋਰਸਮੈਂਟ), ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟੀ.ਏ) ਵੱਲੋਂ ਬਲਾਕ ਕੋਟਕਪੂਰਾ ਦੇ ਸਰਕਲ ਬਾਜਾਖਾਨਾ ਅਧੀਨ ਪੈਂਦੇ ਪਿੰਡ ਡੋਡ, ਵਾੜਾ ਭਾਈਕਾ ਅਤੇ ਘਣੀਆਂ ਵਿਖੇ ਕਣਕ, ਸਰ੍ਹੋਂ ਅਤੇ ਛੋਲੇ ਆਦਿ ਫਸਲਾਂ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜਿਹੜੇ ਇਲਾਕਿਆਂ ਵਿੱਚ ਗੜ੍ਹੇਮਾਰੀ ਨਹੀਂ ਹੋਈ ਉੱਥੇ ਹਲਕਾ ਜਾਂ ਦਰਮਿਆਨਾ ਮੀਂਹ ਇਹਨਾਂ ਫਸਲਾਂ ਲਈ ਲਾਹੇਵੰਦ ਹੈ ਕਿਉਂਕਿ ਪਿਛਲੇ ਦਿਨਾਂ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸਦਾ ਪੱਕ ਰਹੀਆਂ ਫਸਲਾਂ ਉੱਪਰ ਮਾੜਾ ਅਸਰ ਪੈਂਦਾ ਹੈ ਪ੍ਰੰਤੂ ਜਿੱਥੇ ਵੀ ਤੇਜ਼ ਹਨੇਰੀ ਨਾਲ ਗੜ੍ਹੇਮਾਰੀ ਵੀ ਹੋਈ ਹੈ ਉੱਥੇ ਇਹ ਫਸਲਾਂ ਪ੍ਰਭਾਵਿਤ ਹੋਈਆਂ ਹਨ। ਉਹਨਾਂ ਦੱਸਿਆ ਕਿ ਗੜ੍ਹੇਮਾਰੀ ਕਾਰਨ ਖਾਸ ਤ...
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ-ਡਿਪਟੀ ਕਮਿਸ਼ਨਰ

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ-ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 06 ਮਾਰਚ 2024 ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਨਿੱਜੀ ਪਖਾਨਿਆ ਸਬੰਧੀ ਜਾਣਕਾਰੀ ਲੈਂਦਿਆ, ਉਨ੍ਹਾਂ ਆਦੇਸ਼ ਦਿੱਤੇ ਕਿ ਜੋ ਲਾਭਪਾਤਰੀ ਆਪਣਾ ਮੰਨਜੂਰ ਹੋਇਆ ਨਿੱਜੀ ਪਖਾਨਾ ਨਹੀਂ ਬਣਾ ਰਹੇ,  ਉਹਨਾਂ ਨੂੰ ਪਖਾਨਾ ਬਨਾਉਣ ਲਈ ਇੱਕ ਹੋਰ ਮੌਕਾ ਦਿੱਤਾ ਜਾਂਦਾ ਹੈ। ਉਹ ਆਪਣਾ ਨਿੱਜੀ ਪਖਾਨਾ ਮਿਤੀ 31/03/2024 ਤੱਕ ਬਣਾ ਲੈਣ। ਜੇਕਰ ਲਾਭਪਾਤਰੀ ਆਪਣਾ ਮੰਨਜੂਰ ਹੋਇਆ ਨਿੱਜੀ ਪਖਾਨਾ ਨਹੀਂ ਬਣਾਉਂਦੇ ਤਾਂ ਇਹ ਫੰਡ ਵਾਪਿਸ ਚਲੇ ਜਾਣਗੇ ਜਾਂ ਦੂਜੇ ਜਿਲ੍ਹਿਆਂ ਨੂੰ ਟਰਾਂਸਫਰ ਕਰ ਦਿੱਤੇ ਜਾਣਗੇ । ਇਸ ਤੋਂ ਇਲਾਵਾ ਜਿਹੜੇ ਪਿੰਡਾਂ ਵਿੱਚ ਕਮਿਊਨਿਟੀ ਸੈਨੇਟਰੀ ਕੰਪਲੈਕਸ ਮੰਨਜੂਰ ਹੋਏ ਹਨ। ਉਹ ਪੰਚਾਇਤਾਂ ਆਪਣਾ ਬਣਦਾ ਹਿੱਸ ਜਮ੍ਹਾਂ ਕਰਵਾਕੇ ਆਪਣੇ ਰਹਿੰਦੇ ਕੰਮਾਂ ਨੂੰ ਜਲਦੀ ਸ਼ੁਰੂ ਕਰਵਾਉਣ । ਪਿੰਡਾਂ ਵਿੱਚ ਬਣ ਰਹੇ ਗਿੱਲੇ ਅਤੇ ਸੁੱਕੇ ਕੂੜ...
ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਈ

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲਈ

Punjab
ਲੁਧਿਆਣਾ, 6 ਮਾਰਚ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ 'ਆਈ-ਐਸਪਾਇਰ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਪ੍ਰੋਜੈਕਟ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ ਜਿਸਦੇ ਤਹਿਤ 8ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਦੇ ਖੇਤਰਾਂ ਵਿੱਚ ਪੇਸ਼ੇਵਰਾਂ ਨਾਲ ਜੋੜਿਆ ਜਾਵੇਗਾ। ਪਹਿਲਕਦਮੀ ਤਹਿਤ, ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪਸੰਦੀਦਾ ਕਰੀਅਰ ਬਾਰੇ ਪੁੱਛਿਆ ਜਾਵੇਗਾ ਅਤੇ ਉਹਨਾਂ ਦੇ ਜਨੂੰਨ ਦੇ ਆਧਾਰ 'ਤੇ ਇਕੱਤਰ ਕਰਕੇ ਸਬੰਧਿਤ ਪੇਸ਼ੇਵਰਾਂ ਦੇ ਦਫਤਰਾਂ ਦਾ ਦੌਰਾ ਕਰਵਾਇਆ ਜਾਵੇਗਾ ਜਿਸ ਵਿੱਚ ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ., ਪੀ.ਪੀ.ਐਸ., ਡਾਕਟਰ, ਵਿਗਿਆਨੀ ਅਤੇ ਹੋਰ ਸ਼ਾਮਲ ਹਨ। ਵਿਦਿਆਰਥੀਆਂ ਨੂੰ ਉਹਨਾਂ ਪੇਸ਼ੇਵਰਾਂ ਨਾਲ ਗੱਲਬਾਤ ਕਰਨ ਅਤੇ ਉਹਨਾਂ ਤੋਂ ਸਿੱਖਣ ਦਾ ਮੌਕਾ ਮਿਲੇਗਾ ਜਿਹਨਾਂ ਨਾਲ ਉਹ ਇੱਕ ਦਿਨ ਬਿਤਾਉਣ ਦਾ ਸੁਪਨਾ ਲੈਂਦੇ ਹਨ। ਆਪਣੇ ਰੋਲ ਮਾਡਲਾਂ ਨੂੰ ਮਿਲਣ ਤੋਂ ਬਾਅਦ, ਵਿਦਿਆਰਥੀ ਆਪਣੇ ਤਜ਼ਰਬਿਆਂ ਨੂੰ ਆਪਣੇ ਸਕੂਲਾਂ ਵਿੱਚ ਦ{ਜੇ ਵਿਦਿਆਰਥੀਆਂ ਨਾਲ ਸਾਂਝਾ ਕਰਨਗੇ ਅ...
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਡੈਸ਼ਬੋਰਡ ਸਥਾਪਿਤ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਡੈਸ਼ਬੋਰਡ ਸਥਾਪਿਤ

Punjab
ਲੁਧਿਆਣਾ, 6 ਮਾਰਚ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਰੇ ਵਿਕਾਸ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਨਿਗਰਾਨੀ ਕਰਨ ਲਈ }ਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਕ ਡੈਸ਼ਬੋਰਡ ਬਣਾਇਆ ਗਿਆ ਹੈ ਜਿੱਥੇ ਮਾਊਸ ਦੇ ਇੱਕ ਕਲਿੱਕ 'ਤੇ ਕੰਮਾਂ ਨਾਲ ਸਬੰਧਤ ਅੱਪਡੇਟ ਜਾਣਕਾਰੀ ਉਪਲਬਧ ਹੋਵੇਗੀ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਰੇ ਵਿਭਾਗਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਡੈਸ਼ਬੋਰਡ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਰੀਅਲ-ਟਾਈਮ ਅਤੇ ਨਿਰੰਤਰ ਪ੍ਰੋਜੈਕਟ ਨਿਗਰਾਨੀ ਦੇ ਨਾਲ ਸਾਰੀਆਂ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਨੂੰ ਵੀ ਯਕੀਨੀ ਬਣਾਏਗਾ। ਡੈਸ਼ਬੋਰਡ ਸਾਰੇ ਪ੍ਰੋਜੈਕਟਾਂ ਅਤੇ ਕਾਰਜਕਾਰੀ ਏਜੰਸੀਆਂ ਦੇ ਵੇਰਵਿਆਂ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਮੁਕੰਮਲ ਹੋਏ ਕੰਮਾਂ ਬਾਰੇ ਅਪਡੇਟ ਕੀਤੀ ਜਾਣਕਾਰੀ, ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ, ਕੰਮ ਦੀ ਪ੍ਰਗਤੀ, ਅਤੇ ਦੇਰੀ ਦਾ ਕਾਰਨ ਜੇਕਰ ਕੋਈ ਹੋਵੇ, ਟੈਂਡਰ, ਟੈਂਡਰਾਂ ਦੇ ਪੜਾਅ, ਅਦਾਇਗੀਆਂ ਅਤੇ ਮੁਕੰਮਲ ਰਿਪੋਰਟਾਂ ਦੀ ਜਾਣਕਾਰੀ ਸ਼ਾਮਲ ਹੈ। ਡਿਪਟੀ ਕਮਿ...