ਸੇਫ ਸਕੂਲ ਵਾਹਨ ਪਾਲਸੀ ਸਖਤੀ ਨਾਲ ਕੀਤੀ ਜਾਵੇ ਲਾਗੂ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 14 ਮਾਰਚ
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਰੀਵਿਊ ਮੀਟਿੰਗ ਦੋਰਾਨ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ (ਆਈ.ਏ.ਐਸ) ਵੱਲੋਂ ਸੇਫ ਸਕੂਲ ਵਾਹਨ ਪਾਲਸੀ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਹੁਕਮ ਕੀਤੇ। ਉਨ੍ਹਾਂ ਕਿਹਾ ਕਿ ਹਰ ਸਕੂਲ ਮੈਨਜਮੈਂਟ ਆਪਣੇ ਸਕੂਲ ਵਿੱਚ ਆਉਣ ਵਾਲੀਆਂ ਵੈਨਾਂ ਵਿੱਚ ਵਧੀਆ ਕੁਆਲਟੀ ਦੇ ਆਈ.ਪੀ. ਕੈਮਰੇ ਲਗਵਾਉਣਾ ਯਕੀਨੀ ਬਣਵਾਉਣ ਅਤੇ ਇਹਨਾਂ ਕੈਮਰਿਆਂ ਦੇ ਐਕਸੈਸ ਨੂੰ ਟ੍ਰੈਫਿਕ ਪੁਲਿਸ ਨਾਲ ਸਾਂਝਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਹਰ ਸਕੂਲ ਮੈਨੇਜਮੈਂਟ ਹਰ ਸਕੂਲ ਵੈਨ ਵਿੱਚ ਇਕ ਔਰਤ ਅਟਟੈਂਡੈਂਟ ਦਾ ਹੋਣਾ ਯਕੀਨੀ ਬਣਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਕੀਤੇ ਕਿ ਜੋ ਸਕੂਲ ਵੈਨਾਂ, ਪਾਲਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਉਹਨਾਂ ’ਤੇ ਨਿਯਮਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਬੱਚਿਆਂ ਨੂੰ ਚੋਣ ਗਤੀ ਵਿਧੀਆਂ ਵਿੱਚ ਸ਼ਾਮਿਲ ਨਾ ਕਰਨ ਸਬੰਧੀ ਭਾਰਤੀ ਚੋਣ ਕੈਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਲਾਗੂ ਕਰਵਾਓਣ, ਬਾਲ ਮਜਦੂਰੀ ਅਤੇ ਬਾਲ ਭਿਖਿਆ ਕਰਵਾਓਣ ...








