Shadow

Punjab

ਉਮੀਦਵਾਰ ਤੋਂ ਇਸ਼ਤਿਹਾਰਾਂ ਦੀ ਮਨਜ਼ੂਰੀ ਲੈਣਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ

ਉਮੀਦਵਾਰ ਤੋਂ ਇਸ਼ਤਿਹਾਰਾਂ ਦੀ ਮਨਜ਼ੂਰੀ ਲੈਣਾ ਬਣਾਇਆ ਜਾਵੇ ਯਕੀਨੀ-ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 13 ਮਾਰਚ,2024 ਡਿਪਟੀ ਕਮਿਸ਼ਨਰ ਕੰਮ ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ.ਗੁਰਦੀਪ ਸਿੰਘ ਮਾਨ ਨੇ ਐਮ.ਸੀ.ਐਮ.ਸੀ (ਮੀਡੀਆ ਸਰਟੀਫਿਕੇਸਨ ਐਂਡ ਮੀਡੀਆ ਮੋਨੀਟਰਿੰਗ ਕਮੇਟੀ) ਦੇ ਟੀਮ ਮੈਂਬਰਾਂ ਨੂੰ ਅੱਜ ਟ੍ਰੇਨਿੰਗ ਮੁਹਈਆ ਕਰਵਾਈ।  ਇਸ ਦੌਰਾਨ ਬੋਲਦਿਆਂ ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ ਨੇ ਦੱਸਿਆ ਕਿ ਇਹ ਟੀਮ ਇਲੈਕਸ਼ਨ ਕੋਡ ਲੱਗਣ ਉਪਰੰਤ ਪ੍ਰਿੰਟ ਮੀਡੀਆ, ਇਲੈਕਟਰੋਨਿਕ ਅਤੇ ਸੋਸ਼ਲ ਮੀਡੀਆ ਦੀ ਲਗਾਤਾਰ ਨਿਗਰਾਨੀ ਕਰੇਗੀ ਅਤੇ ਇਸ ਦੇ ਨਾਲ ਰਾਜਨੀਤਿਕ ਪਾਰਟੀਆਂ/ ਉਮੀਦਵਾਰਾਂ ਵੱਲੋਂ ਇਸ਼ਤਿਹਾਰਾਂ ਨੂੰ ਪੂਰਵ ਮਨਜ਼ੂਰੀ ਦੇਵੇਗੀ। ਉਹਨਾਂ ਦੱਸਿਆ ਕਿ ਇਸ ਮਨਜ਼ੂਰੀ ਵਿੱਚ ਉਮੀਦਵਾਰ ਵੱਲੋਂ ਅਖਬਾਰਾਂ, ਟੈਲੀਵਿਜ਼ਨ, ਕੇਬਲ ਨੈਟਵਰਕ ਅਤੇ ਸੋਸ਼ਲ ਮੀਡੀਆ ਵਿੱਚ ਪ੍ਰਕਾਸ਼ਿਤ ਇਸ਼ਤਿਹਾਰਾਂ ਦੀ ਪੂਰਵ ਮਨਜ਼ੂਰੀ ਦੇ ਨਾਲ ਖਰਚੇ ਦਾ ਵੇਰਵਾ ਵੀ ਦੇਣਾ ਲਾਜ਼ਮੀ ਹੋਵੇਗਾ।  ਉਹਨਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਇਸ਼ਤਿਹਾਰਬਾਜ਼ੀ ਵਿੱਚ ਭੱਦੀ ਸ਼ਬਦਾਵਲੀ, ਕਿਸੇ ਵੀ ਧਰਮ ਦੇ ਖਿਲਾਫ ਵਰਤੀ ਜਾਂਦੀ ਸ਼ਬਦਾਵਲੀ ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿ...
14 ਮਾਰਚ ਨੂੰ 3 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

14 ਮਾਰਚ ਨੂੰ 3 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

Punjab
ਬਠਿੰਡਾ, 13 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਾਂ ਨੇੜੇ ਜਾ ਕੇ ਕਰਨ ਲਈ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਮੱਦੇਨਜ਼ਰ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਬਾਰੇ ਦੱਸਿਆ ਕਿ 14 ਮਾਰਚ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ 3 ਸਥਾਨਾਂ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਸਬ-ਡਵੀਜ਼ਨ ਬਠਿੰਡਾ ਦੇ ਪਿੰਡ ਗਿੱਦੜ ਦੇ ਪੰਚਾਇਤ ਘਰ ਵਿਖੇ ਅਤੇ ਪਿੰਡ ਚੱਕ ਅਤਰ ਸਿੰਘ ਵਾਲਾ/ਲੂਲਬਾਈ ਦਾ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਤੋਂ 12 ਵਜੇ ਤੱਕ ਅਤੇ ਪਿੰਡ ਬੰਬੀਹਾ/ਜੰਗੀਰਾਣਾ ਦਾ ਕੈਂਪ ਪਿੰਡ ਬੰਬੀਹਾ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਲਗਾਇਆ ਜਾਵੇਗਾ। ਇਨ੍ਹਾਂ ...
ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣੇ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਸਲਾ ਡਿਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਵੁਣ— ਜਿਲ੍ਹਾ ਮੈਜਿਸਟੇ੍ਟ

ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣੇ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਸਲਾ ਡਿਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਵੁਣ— ਜਿਲ੍ਹਾ ਮੈਜਿਸਟੇ੍ਟ

Punjab
ਸ੍ਰੀ ਮੁਕਤਸਰ ਸਾਹਿਬ 13 ਮਾਰਚ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸ਼ਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੌਣ ਹਲਕਿਆਂ ਵਿੱਚ ਪੈਦੇਂ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਹੈ। ਜਿਲ੍ਹਾ ਮੈਜਿਸ਼ਟਰੇਟ ਨੇ ਭਾਰਤ ਦੇ ਚੌਣ ਕਮਿਸ਼ਨ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਜਿਲ੍ਹੇ ਵਿੱਚ ਲੋਕ ਸਭਾ—2024 ਦੀਆਂ ਅਗਾਮੀ ਚੌਣਾਂ ਹੋਣੀਆਂ ਹਨ। ਲੋਕ ਸਭਾ ਚੌਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਜਿਸ ਕਾਰਨ ਅਮਨ ਤੇ ਕਾਨੂੰਨ ਭੰਗ ਹੋਣ, ਪ੍ਰਾਈਵੇਟ ਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੌਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅ...
ਪ੍ਰਤੀ ਬੇਨਤੀ ਤਹਿਤ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਪ੍ਰਤੀ ਬੇਨਤੀ ਤਹਿਤ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

Punjab
ਬਠਿੰਡਾ, 13 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Brain IELTS, Brar Sidhu Complex, 100 ft road near Garg Hospital Bathinda ਦੇ ਨਾਮ ਤੇ ਸ੍ਰੀ ਦਿਲਬਾਗ ਸਿੰਘ ਬਰਾੜ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ 22080 ਗਲੀ ਨੰਬਰ 11/5 ਪਾਵਰ ਹਾਊਸ ਰੋਡ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਨੰਬਰ 152/ਸੀ.ਈ.ਏ ਮਿਤੀ 7-04-2021 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 06-04-2026 ਤੱਕ ਹੈ। ਹੁਕਮ ਅਨੁਸਾਰ ਹੁਣ ਪ੍ਰਾਰਥੀ ਸ੍ਰੀ ਦਿਲਬਾਗ ਬਰਾੜ ਵਾਸੀ ਮਕਾਨ ਨੰਬਰ 22080 ਗਲੀ ਨੰਬਰ 11/5 ਪਾਵਰ ਹਾਊਸ ਰੋਡ ਬਠਿੰਡਾ ਵਲੋਂ 16 ਜਨਵਰੀ 2024 ਨੂੰ ਲਿਖਤੀ ਤੌਰ ਤੇ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਆਈਲੈਟਸ ਦੀਆਂ ਕਲਾਸਾਂ ਲਗਾਉਣੀਆਂ ਬੰਦ ਕਰ ਦਿੱਤੀਆਂ ਹਨ, ਇਸ ਲਈ ਉਸ ...
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਐਨ.ਕੋਰਡ. ਦੀ ਹੋਈ ਮੀਟਿੰਗ

Punjab
ਸ੍ਰੀ ਮੁਕਤਸਰ ਸਾਹਿਬ, 13 ਮਾਰਚ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਸਹੀ ਦਿਸ਼ਾ ਵਿੱਚ ਲਗਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਨਸ਼ਾ ਕਰਦਾ ਵੀ ਹੈ ਤਾਂ ਉਸ ਨਾਲ ਰਾਬਤਾ ਕਾਇਮ ਕਰਕੇ ਉਸਨੂੰ ਇਸ ਬੁਰੀ ਅਲਾਮਤ ਨੂੰ ਛੱਡਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ ਅਤੇ ਇਸ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਜਾਵੇ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਇਸ ਸਬੰਧੀ ਹੋਣ ਵਾਲੇ ਨੁਕਸਾਨ ਬਾਰੇ ਜਾਣੂੰ ਕਰਵਾ ਸਕੇ। ਉਨ੍ਹਾਂ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ੇਲ੍ਹ ਅੰਦਰ ਬੰਦ ਕੈਦੀਆਂ ਨੂੰ ਨਸ਼ੇ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵ...
ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ, 2024: ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ ਦੋ ਸੰਸਦੀ ਹਲਕਿਆਂ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ, ਵਿੱਚ ਪੈਂਦਾ ਹੈ, ਵਿੱਚ ਜ਼ਿਲ੍ਹਾ ਪੱਧਰੀ ਮੀਡੀਆ ਨਿਗਰਾਨ ਸੈੱਲ ਅਤੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਨਿਗਰਾਨ ਕਮੇਟੀ ਦਾ ਗਠਨ ਕੀਤਾ ਗਿਆ ਹੈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰ ਐਸ ਡੀ ਐਮ-ਕਮ-ਸਹਾਇਕ ਰਿਟਰਨਿੰਗ ਅਫਸਰ ਦੀਪਾਂਕਰ ਗਰਗ, ਐਮ ਸੀ ਦੇ ਸੰਯੁਕਤ ਕਮਿਸ਼ਨਰ ਕਿਰਨ ਸ਼ਰਮਾ, ਡੀ ਪੀ ਆਰ ਓ ਰਵੀ ਇੰਦਰ ਸਿੰਘ, ਪ੍ਰਸਾਰ ਭਾਰਤੀ ਦੇ ਪੱਤਰਕਾਰ ਮਨੋਜ ਗਿਰਧਰ, ਜਗਮੋਹਨ ਸਿੰਘ ਅਤੇ ਹਰਵਿੰਦਰ ਸਿੰਘ (ਡੀਈਓ (ਈਈ) ਦਫ਼ਤਰ ਤੋਂ ਐਮਆਈਐਸ ਕੋਆਰਡੀਨੇਟਰ) ਸ਼ਾਮਲ ਹਨ।    ਉਨ੍ਹਾਂ ਕਿਹਾ ਕਿ ਐਮ ਸੀ ਐਮ ਸੀ ਕਮੇਟੀ...
ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਨੇ ਸਲੱਮ ਏਰੀਏ ਦੇ ਲੋਕਾਂ ਨੂੰ ਸਪੌਸਰਸ਼ਿਪ ਸਕੀਮ ਅਤੇ ਬਾਲ ਵਿਆਹ ਰੋਕਥਾਮ ਸਬੰਧੀ ਕਾਨੂੰਨ ਬਾਰੇ ਕੀਤਾ ਜਾਗਰੂਕ

ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਨੇ ਸਲੱਮ ਏਰੀਏ ਦੇ ਲੋਕਾਂ ਨੂੰ ਸਪੌਸਰਸ਼ਿਪ ਸਕੀਮ ਅਤੇ ਬਾਲ ਵਿਆਹ ਰੋਕਥਾਮ ਸਬੰਧੀ ਕਾਨੂੰਨ ਬਾਰੇ ਕੀਤਾ ਜਾਗਰੂਕ

Punjab
ਫ਼ਰੀਦਕੋਟ 13 ਮਾਰਚ,2024  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ.ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਸਲੱਮ ਏਰੀਏ ਵਿੱਚ ਲੋਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਦੀ ਭਲਾਈ ਲਈ ਸਕੀਮਾਂ ਅਤੇ ਕਾਨੂੰਨ, ਜਿਵੇਂ ਕਿ ਸਪੌਸਰਸ਼ਿਪ ਸਕੀਮ, ਬਾਲ ਵਿਆਹ ਦੀ ਰੋਕਥਾਮ ਸਬੰਧੀ ਕਾਨੂੰਨ, ਬਾਲ ਮਜਦੂਰੀ ਅਤੇ ਬਾਲ ਭਿੱਖਿਆ ਨਾਂ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਪ ਲਗਾਇਆ ਗਿਆ ।  ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਤੋਂ ਪ੍ਰੋਟੈਕਸ਼ਨ ਅਫਸਰ ਆਈ.ਸੀ. ਸੁਖਮੰਦਰ ਸਿੰਘ ਵੱਲੋਂ ਅਵੇਅਰਨੈੱਸ ਕੈਂਪ ਵਿੱਚ ਹਾਜ਼ਰ ਲੋਕਾਂ ਨੂੰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਨ- ਪੋਸ਼ਣ/ਪੜ੍ਹਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ ਬਾਪ ਜੇਲ੍ਹ ਵਿੱਚ ਹੋਣ...
ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ 5 ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ

Punjab
ਐਸ.ਏ.ਐਸ.ਨਗਰ 13 ਮਾਰਚ 2024: ਕੇਂਦਰ ਸਰਕਾਰ ਵੱਲੋਂ ਖ਼ੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਿੰਘੂ ਬਾਰਡਰ, ਟਿੱਕਰੀ ਬਾਰਡਰ ਤੇ ਇੱਕ ਸਾਲ ਤੋਂ ਵੱਧ ਸਮੇਂ ਦੇ ਮੋਰਚੇ ਦੌਰਾਨ ਸੰਘਰਸ਼ ਕਰਦੇ ਹੋਏ ਪੰਜਾਬ ਦੇ ਕਈ ਕਿਸਾਨ ਆਪਣੀ ਜਾਨ ਗੁਆ ਗਏ ਸਨ। ਜਿਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਹਿਤ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾ ਰਹੀ ਹੈ। ਇਸ ਕੜੀ ਤਹਿਤ ਅੱਜ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਮੋਹਾਲੀ ਜਿਲ੍ਹੇ ਦੇ 5 ਕਿਸਾਨਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਦੇ ਖ਼ੇਤੀਬਾੜੀ ਵਿਭਾਗ ਵਿੱਚ ਪੱਕੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਜਸਵਿੰਦਰ ਸਿੰਘ ਵਾਸੀ ਪਿੰਡ ਮਨਾਣਾ, ਬਲਜੀਤ ਸਿੰਘ ਵਾਸੀ ਪਿੰਡ ਦਾਊਂ, ਲਖਵਿੰਦਰ ਸਿੰਘ ਪਿੰਡ ਕੁਰੜੀ, ਜੁਗਰਾਜ ਸਿੰਘ ਵਾਸੀ ਪਿੰਡ ਸਹੋੜਾ, ਸੁਖਵ...
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਕਮੇਟੀਆਂ ਲਈ ਨਿਯੁਕਤ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਕਮੇਟੀਆਂ ਲਈ ਨਿਯੁਕਤ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ

Punjab
ਮਾਨਸਾ, 13 ਮਾਰਚ: ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਆਦਰਸ਼ ਚੋਣ ਜ਼ਾਬਤਾ, ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ, ਬੈਲਟ ਪੇਪਰ, ਪੋਸਟਲ ਬੈਲਟ ਆਦਿ ਲਈ ਨਿਯੁਕਤ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ। ਸ੍ਰ. ਗਗਨਦੀਪ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਆਪਸੀ ਤਾਲਮੇਲ ਨਾਲ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਕਿਹਾ। ਉਨ੍ਹਾਂ ਆਦਰਸ਼ ਚੋਣ ਜ਼ਾਬਤੇ ਦੌਰਾਨ ਸਰਕਾਰੀ ਅਤੇ ਜਨਤਕ ਥਾਵਾਂ ਤੋਂ ਰਾਜਸੀ ਇਸ਼ਤਿਹਾਰਾਂ, ਬੈਨਰਾਂ, ਹੋਰਡਿੰਗਜ਼ ਆਦਿ ਨੂੰ ਤੁਰੰਤ ਹਟਾਉਣ ਅਤੇ ਰੈਲੀਆਂ, ਰੋਡ ਸ਼ੋਅ ਦੀ ਪ੍ਰਵਾਨਗੀ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਉਨ੍ਹਾਂ ਸਮੂਹ ਨੋਡਲ ਅਧਿਕਾਰੀਆਂ ਨੂੰ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ

Punjab
ਚੰਡੀਗੜ੍ਹ, 13 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਜ ਪੱਧਰੀ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਐਮਸੀਐਮਸੀ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ ਜਦਕਿ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਵਿਚ 4 ਮੈਂਬਰ ਹੋਣਗੇ। ਐਮਸੀਐਮਸੀ ਦੇ ਚੇਅਰਮੈਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਹੋਣਗੇ ਜਦਕਿ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪ੍ਰੈੱਸ ਇਨਫਾਰਮੇਸ਼ਨ ਬਿਊਰੋ (ਪੀਆਈਬੀ) ਵੱਲੋਂ ਨਾਮਜਦ ਡੀ.ਜੀ./ਏ.ਡੀ.ਜੀ ਪੱਧਰ ਦੇ ਅਧਿਕਾਰੀ ਨੋਡਲ ਅਫਸਰ ਹੋਣਗੇ। 3 ਮੈਂਬਰਾਂ ਵਿਚ ਵਧੀਕ ਡਾਇਰੈਕਟਰ ਸੀਬੀਸੀ ਚੰਡੀਗੜ੍ਹ ਬਲਜੀਤ ਸਿੰਘ, ਭਾਰਤੀ ਚੋਣ ਕਮਿਸ਼ਨ ਵੱਲੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕੇ ਵਿਚ ਨਿਯੁਕਤ ਆਬਜ਼ਰਬਰ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਵੱਲੋਂ ਨਾਮਜ਼ਦ ਮੈਂਬਰ ਵਿਨੋਦ ਕੋਹਲੀ ਸ਼ਾਮਲ ਹਨ। ਇਸੇ ਤਰ੍ਹਾਂ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀ ਦੇ ਚੇਅਰਮੈਨ...