ਕਨੋਲਾ ਗੋਭੀ ਸਰ੍ਹੋ਼ ਦਾ ਤੇਲ ਸਿਹਤ ਲਈ ਵਧੇਰੇ ਲਾਹੇਵੰਦ : ਡਾ. ਕਰਮਜੀਤ ਸ਼ਰਮਾ
ਸ੍ਰੀ ਮੁਕਤਸਰ ਸਾਹਿਬ 13 ਮਾਰਚ
ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਤਰਖਾਣ ਵਾਲਾ ਵਿਖੇ ਕਨੋਲਾ ਗੋਭੀ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੇ ਲਗਭਗ 100 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਫਸਲੀ ਵਿਭਿਨਤਾ ਵਿੱਚ ਸਰੋਂ ਦੀ ਫਸਲ ਦੇ ਮਹੱਤਵ ਅਤੇ ਆਰਥਿਕ ਲੇਖੇ—ਜੋਖੇ ਬਾਰੇ ਜਾਣਕਾਰੀ ਦਿੱਤੀ। ਦੱਸਿਆ ਕਿ ਕੇ.ਵੀ.ਕੇ. ਵਲੋਂ ਜਿਲ੍ਹੇ ਦੇ ਵੱਖ—ਵੱਖ ਪਿੰਡਾਂ ਵਿਚ ਕਨੋਲਾ ਗੋਭੀ ਸਰੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਉਨ੍ਹਾਂ ਦੱਸਿਆਂ ਕਿ ਕਨੋਲਾ ਗੋਭੀ ਸਰੋਂ ਦੇ ਤੇਲ ਵਿੱਚ ਇਰੂਸਿਕ ਐਸਿਡ ਦੀ ਮਾਤਰਾ 2 ਪ੍ਰਤੀਸ਼ਤ ਤੋਂ ਘੱਟ ਅਤੇ ਇਸ ਦੀ ਖਲ ਵਿੱਚ ਗਲੂਕੋਸਿਨੋਲੇਟਸ ਦੀ ਮਾਤਰਾ 30 ਮਾਈਕ੍ਰੋਮੋਲ ਪ੍ਰਤੀ ਗ੍ਰਾਮ ਤੋਂ ਘੱਟ ਹੋਣ ਕਾਰਨ ਇਹ ਮਨੁੱਖ ਅਤੇ ਪਸ਼ੂਆਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਏ ਹੋਏ ਕਿਸਾਨ ਵੀਰਾਂ ਨੂੰ ਖੇਤੀ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਦੱਸ...








