ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼
ਚੰਡੀਗੜ੍ਹ, 5 ਮਾਰਚ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਆਰਥਿਕਤਾ ਅਤੇ ਮੁੱਖ ਖੇਤਰਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤੀ ਸਾਲ 2024-25 ਲਈ ਇੱਕ ਦੂਰਅੰਦੇਸ਼ੀ ਬਜਟ ਪੇਸ਼ ਕੀਤਾ। 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਵਿਕਾਸ, ਖੁਸ਼ਹਾਲੀ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਪੰਜਾਬ ਵਿਧਾਨ ਸਭਾ ਅੰਦਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤਾ ਗਿਆ ਬਜਟ ਭਾਸ਼ਣ ਆਸ਼ਾਵਾਦ ਨਾਲ ਗੂੰਜਿਆ, ਜਿਸ ਵਿੱਚ ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਗਿਆ। ਤਰੱਕੀ ਵੱਲ ਵੱਧਦੇ ਪੰਜਾਬ ਦਾ ਇਹ ਬਜਟ ਇੱਕ ਖੁਸ਼ਹਾਲ ਅਤੇ ਉੱਜਵਲ ਭਵਿੱਖ ਲਈ ਇੱਕ ਰੋਡਮੈਪ ਵਜੋਂ ਦੇਖਿਆ ਜਾ ਸਕਦਾ ਹੈ।
204917.67 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਖਰਚੇ ਵਾਲੇ ਵਿੱਤੀ ਸਾਲ 2024-25 ਦੇ ਇਸ ਬਜ਼ਟ ਵਿੱਚ ਤਕਨੀਕੀ ਤਰੱਕੀ ਅਤੇ ਟਿਕਾਊ ਉਪਰਾਲਿਆਂ ਸਦਕਾ ਕਿਸਾਨ ਭਲਾਈ 'ਤੇ ਜ਼ੋਰ ਦਿੰਦਿਆਂ ਖੇਤੀਬਾੜੀ ਖੇਤਰ ਲਈ 13,784 ਕਰੋੜ ਰੁਪਏ ਦੀ ਮਹੱਤਵਪੂਰਨ ਰਾਸ਼ੀ ਰੱਖੀ ਗਈ ਹੈ। ਇਹ ਨਿਵੇਸ...








