Saturday, March 7
Shadow

Technology

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ

Technology
ਹੁਸ਼ਿਆਰਪੁਰ, 22 ਫਰਵਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਸਿਹਤ ਅਤੇ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.) ਲੁਧਿਆਣਾ ਵੱਲੋਂ ਚਲਾਏ ਜਾ ਰਹੇ ‘ਪ੍ਰੋਜੈਕਟ ਰੌਸ਼ਨੀ‘ ਦੇ ਅਧੀਨ ਅਤੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਆਰ.ਬੀ.ਐਸ.ਕੇ.) ਤਹਿਤ ਫਰਵਰੀ ਦੇ ਪਹਿਲੇ ਹਫਤੇ ਵਿਸ਼ੇਸ਼ ਜਾਂਚ ਕੈਂਪ ਆਯੋਜਿਤ ਕੀਤਾ ਗਿਆ ਸੀ, ਜਿਸ ਨਾਲ ਹਜ਼ਾਰਾਂ ਬੱਚਿਆਂ ਨੂੰ ਲਾਭ ਮਿਲਿਆ। ਡੀ.ਐਮ.ਸੀ. ਲੁਧਿਆਣਾ ਦੀ ਡਾ. ਪ੍ਰਿਅੰਕਾ ਅਰੋੜਾ ਅਨੁਸਾਰ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 15 ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਸਿਹਤ ਜਾਂਚ ਕੀਤੀ ਗਈ ਅਤੇ ਕੁੱਲ 3,402 ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਸਰਕਾਰੀ ਸਕੂਲਾਂ ਦੀ ਰਿਪੋਰਟ ਆਰ.ਬੀ.ਐਸ.ਕੇ. ਟੀਮ ਨਾਲ ਸਾਂਝੀ ਕਰ ਦਿੱਤੀ ਗਈ ਹੈ, ਜਦਕਿ ਜਿਨ੍ਹਾਂ ਬੱਚਿਆਂ ਨੂੰ ਚਸ਼ਮੇ ਦੀ ਲੋੜ ਹੈ, ਉਨ੍ਹਾਂ ਨੂੰ ਰਾਸ਼ਟਰੀ ਅੰਨ੍ਹਾਪਣ ਕੰਟਰੋਲ ਪ੍ਰੋਗਰਾਮ (ਏ.ਪੀ.ਸੀ.ਬੀ.) ਅਧੀਨ ਮੁਫਤ ਚਸ਼ਮੇ ਮੁਹੱਈਆ ਕਰਵਾਏ ...
ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

National, Politics, Punjab, Technology
ਚੰਡੀਗੜ੍ਹ, 10 ਜੁਲਾਈ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿੱਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਸ੍ਰੀ ਅਮਨ ਅਰੋੜਾ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਪਰਸਨ ਡਾ. ਸੁਖਚੈਨ ਗੋਗੀ ਅਤੇ ਪ੍ਰਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਿ...
ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਹੋਰ ਖਾਦਾਂ

ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ ਵਰਤ ਰਿਹੈ ਹੋਰ ਖਾਦਾਂ

Politics, Punjab, Technology, Trending
ਮੋਗਾ, 1 ਨਵੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ। ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ। ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ| ਪਿੰਡ ਘੋਲੀਆ ਦਾ ਕਿਸਾਨ ਮਨਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਡੀ ਏ ਪੀ ਦੀ ਜਗ੍ਹਾ  12:32:16 ਜਾਂ 46 ਫ਼ੀਸਦੀ ਵਾਲੀ ਫਾਸਫੋਰਸ ਤੱਤ  ਵਰਤ ਰਿਹਾ ਹੈ। ਉਸਨੇ ਕਿਹਾ ਕਿ ਇਸ ਨਾਲ  ਡੀ ਏ ਪੀ ਖਾਦ ਵਰਤਣ ਦੀ ਲੋੜ ਨਹੀਂ ਰਹਿੰਦੀ। ਮਾਹਿਰਾਂ ਨੇ ਕਿਹਾ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ| ਇਕ ਹੋਰ ਖਾਦ ਐੱਨ ਪੀ ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ| ਇਕ ਬੋਰਾ ਡੀ ਏ ਪੀ ਪਿੱਛੇ ਡੇਢ ਬੋਰਾ ਐੱਨ ਪੀ ਕੇ (12:32:16) ਦੀ ਵਰਤੋ...
ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ

ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ

International, National, Politics, Punjab, Technology, Trending
ਅੰਮ੍ਰਿਤਸਰ, 3 ਅਗਸਤ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ, ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅੰਮ੍ਰਿਤਸਰ ਸ੍ਰੀ ਘਨਸ਼ਾਮ  ਥੋਰੀ ਵੱਲੋਂ ਕੀਤਾ ਜਾ ਰਿਹਾ  ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਉਕਤ ਵਿਅਕਤੀਆਂ ਨੂੰ ਮੁਹਈਆ ਕਰਵਾ ਕੇ ਜੋਮੈਟੋ ਨਾਲ ਜੋੜਿਆ ਜਾ ਰਿਹਾ ਹੈ।       ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜਿਲਾ ਭਲਾਈ ਅਫਸਰ ਸ੍ਰੀ ਪਲਵ ਸ੍ਰੇਸ਼ਟਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਬੈਟਰੀ ਨਾਲ ਚੱਲਣ ਵਾਲੀਆਂ ਵੀਲ ਚੇਅਰ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਵੀ ਜੋਗਿੰਦਰ ਸਿੰਘ ਨਾਮੀ ਇੱਕ ਵਿਅਕਤੀ ਨੂੰ ਬੈਟਰੀ ਨਾਲ ਚੱਲਣ ਵਾਲੀ ਵੀਡ ਚੇਅਰ ਦੇਖ ਕੇ ਜਮੈਟੋ ਨਾਲ ਜੋੜ ਦਿੱਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਅਸੀਂ ਇਸ ਲਈ ਸਬੰਧਤ ਸੰਸਥਾ ਨਾਲ ਰਾਬਤਾ ਕਰ ਲਿਆ ਹੈ ਅਤੇ ਉਹ ਇਸ ਲਈ ਹਰ ਤਰ੍ਹਾਂ ਦੀ ਸਹਾਇਤਾ ਕਰਨਗੇ ।...
ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

Politics, Punjab, Technology, Trending
ਮਾਨਸਾ,  02 ਅਗਸਤ: ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਵੀਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫਸਲ ਨੂੰ ਬਚਾਉਣ ਲਈ ਲਗਾਤਾਰ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਥੋੜੀ ਵੀ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕੀਟਨਾਸ਼ਕ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ ਕਿਉਂਕਿ ਜਿੰਨ੍ਹਾਂ ਖੇਤਾਂ ਵਿੱਚ ਬਿਮਾਰੀ ਦਾ ਹਮਲਾ ਪਾਇਆ ਜਾਂਦਾ ਹੈ ਉਹ ਕੀਟਨਾਸ਼ਕ ਸਪਰੇਅ ਦਾ...
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ

National, Politics, Punjab, Technology, Trending
 ਚੰਡੀਗੜ੍ਹ, 31 ਜੁਲਾਈ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਬਿਜਲੀ ਵਿਭਾਗ ਨਾਲ ਸਬੰਧਤ ਪੀ.ਐਸ.ਈ.ਬੀ. ਸਾਂਝਾ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਿਜਲੀ ਮੁਲਾਜ਼ਮਾਂ ਲਈ ਮੁਆਵਜ਼ਾ ਵਧਾਉਣ ਲਈ ਉਹ ਖੁੱਦ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਕੋਲ ਉਨ੍ਹਾਂ ਦੇ ਮਾਮਲੇ ਦੀ ਪੈਰਵੀ ਕਰਨਗੇ। ਇਸ ਮੌਕੇ ਘਾਤਕ ਹਾਦਸਿਆਂ ਨੂੰ ਘਟਾਉਣ ਅਤੇ ਬਿਜਲੀ ਕਰਮਚਾਰੀਆਂ ਲਈ ਸੁਰੱਖਿਅਤ ਕੰਮਕਾਜ ਦੇ ਮਾਹੌਲ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਬਾਰੇ ਵੀ ਚਰਚਾ ਕੀਤੀ ਗਈ। ਬਿਜਲੀ ਮੰਤਰੀ ਨੇ ਵਿਭਾਗ ਅੰਦਰ ਤਰੱਕੀਆਂ, ਅਸਾਮੀਆਂ ਦੇ ਪੁਨਰਗਠਨ ਅਤੇ ਦਫ਼ਤਰੀ ਇਮਾਰਤਾਂ ਦੇ ਨਵੀਨੀਕਰਨ ਦੀ ਲੋੜ ਬਾਰੇ ਉਠਾਈਆਂ ਗਈਆਂ ਮੰਗਾਂ ਬਾਰੇ ਮੀਟਿੰਗ ਵਿੱਚ ਹਾਜਰ ਵਧੀਕ ਮੁੱਖ ਸਕੱਤਰ (ਬ...
ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, International, National, Politics, Punjab, Technology, Trending
ਚੰਡੀਗੜ੍ਹ, 31 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਮੁਕੱਦਮੇ ਦਾ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਵੀ ਸਬ-ਡਵੀਜ਼ਨਲ ਹਸਪਤਾਲ, ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਨਖ਼ਾਹਾਂ ‘ਚ ਧੋਖਾਧੜੀ ਕਰਨ ਦੇ ਇੱਕ ਕੇਸ ਵਿੱਚ ਸ਼ਾਮਲ ਸੀ। ਇਸ ਸਬੰਧੀ ਉਸ ਵਿਰੁੱਧ ਸਾਲ 2013 ਵਿੱਚ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ 2016 ਵਿੱਚ ਇਸ ਮੁਲਜ਼ਮ ਕਲਰਕ ਦਾ ਤਬਾਦਲਾ ਪੀ.ਐਚ.ਸੀ. ਢਿੱਲਵਾਂ ਵਿਖੇ ਕਰ ਦਿੱਤ...
ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

ਮੁੱਖ ਮੰਤਰੀ ਵੱਲੋਂ ਸਿਹਤ ਸੇਵਾਵਾਂ ਦੇ 1000 ਕਰੋੜ ਦੇ ਫੰਡ ਜਾਣ-ਬੁੱਝ ਕੇ ਜਾਰੀ ਨਾ ਕਰਨ ਲਈ ਕੇਂਦਰ ਸਰਕਾਰ ਦੀ ਕਰੜੀ ਨਿੰਦਾ

International, National, Politics, Punjab, Technology, Trending
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ। ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-...
ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ

International, National, Politics, Punjab, Technology, Trending
ਨਵੀਂ ਦਿੱਲੀ/ਚੰਡੀਗੜ੍ਹ, 27 ਜੁਲਾਈ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦੀ ਹਲਕੇ ਨਾਲ ਸਬੰਧਤ ਕੌਮੀ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਕੋਲ ਉਠਾਏ। ਮੀਤ ਹੇਅਰ ਵੱਲੋਂ ਨਿੱਜੀ ਤੌਰ ਉਤੇ ਮਾਮਲਾ ਉਠਾਉਣ ਉੱਤੇ ਕੇੰਦਰੀ ਮੰਤਰੀ ਨੇ ਲੋਕ ਸਭਾ ਮੈਂਬਰ ਦੀ ਮੰਗ ਉਤੇ ਗੌਰ ਫ਼ਰਮਾਉਣ ਦਾ ਵਿਸ਼ਵਾਸ ਦਿਵਾਇਆ। ਮੀਤ ਹੇਅਰ ਨੇ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵੱਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ। ਮੀਤ ਹ...
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ’ ਮਾਡਲ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ’ ਮਾਡਲ ਦਾ ਕੀਤਾ ਉਦਘਾਟਨ

International, National, Politics, Punjab, Technology, Trending
ਫਰੀਦਕੋਟ 26 ਜੁਲਾਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਨੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (ਐਨ.ਐਸ.ਡੀ.ਸੀ.) ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਅੱਜ ਹੁਨਰ ਵਿਕਾਸ ਦੇ ‘ਹੱਬ ਅਤੇ ਸਪੋਕ ਮਾਡਲ’ ਲਾਂਚ ਕੀਤਾ। ਸ੍ਰੀ ਅਮਨ ਅਰੋੜਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ, ਪੰਜਾਬ ਨੇ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਅਰੋੜਾ ਨੇ ਸੰਬੋਧਿਤ ਹੁੰਦਿਆ ਦੱਸਿਆ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਉਹ ਸਕਿੱਲ ਡਿਵੈਲਪਮੈਂਟ ਵਾਲੇ ਹੁਨਰ ਵਿਕਾਸ ਦੇ ਹੱਬ ਤੇ ਸਪੋਕ ਮਾਡਲ ਨੂੰ ਲਾਂਚ ਕਰਨ ਮੌਕੇ ਆਏ ਹਨ। ਉਨ੍ਹਾਂ ਕਿਹਾ ਅੱਜ ਦੇ ਸਮੇਂ ਵਿੱਚ ਹਰੇਕ ਵਿਅਕਤੀ ਕੋਲ ਸਕਿੱਲ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਡਲ ਦੇ ਲਾਂਚ ਹੋਣ ਨਾਲ ਨੋਜਵਾਨਾਂ ਨੂੰ ਕਾਫੀ ਲਾਭ ਪੁੱਜੇਗਾ। ਇਸ ਮੌਕੇ ਵਿਧਾਇਕ ਫਰੀਦਕੋਟ ਨੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਫਰੀਦਕੋਟ ਆਉਣ ਤੇ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਦੇ ਹੱਬ ਅਤੇ ਸਪੋਕ ਮਾਡਲ ਨਾਲ ਬਾਬਾ ਫਰੀਦ ਯੂਨੀਵਰਸਿਟੀ ਨੇ ਫ਼ਰੀਦ...