ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 12 ਜਨਵਰੀ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ ਵਿਖੇ 17.3 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਮਵਾਰ 160 ਮੈਗਾਵੋਲਟ ਐਂਪੀਅਰ (ਐਮ.ਵੀ.ਏ.), 220/66 ਕਿਲੋਵਾਟ (ਕੇ.ਵੀ.) ਅਤੇ 100 ਮੈਗਾਵੋਲਟ ਐਂਪੀਅਰ (ਐਮ.ਵੀ.ਏ.) 220/66 ਕਿਲੋਵਾਟ (ਕੇ.ਵੀ.) ਪਾਵਰ ਟਰਾਂਸਫਾਰਮਰ ਚਾਲੂ ਕੀਤੇ ਗਏ ਹਨ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀ.ਐਸ.ਟੀ.ਸੀ.ਐਲ ਨੇ ਮੌਜੂਦਾ 100 ਐਮ.ਵੀ.ਏ, 220/66 ਕੇਵੀ ਪਾਵਰ ਟਰਾਂਸਫਾਰਮਰ ਨੂੰ ਬਦਲਣ ਲਈ 220 ਕੇਵੀ ਸਬਸਟੇਸ਼ਨ ਖਰੜ ਵਿਖੇ 9.88 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 160 ਐਮਵੀਏ, 220/66 ਕੇਵੀ ਪਾਵਰ ਟਰਾਂਸਫਾਰਮਰ ਲਗਾਇਆ...




