Saturday, March 7
Shadow

Trending

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ

National, Politics, Punjab, Trending
ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖੀ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਦੀ ਭਾਵਨਾ ਨੂੰ ਉਭਾਰਿਆ ਅਤੇ ਉਹ ਸਮੁੱਚੇ ਸਮਾਜ ਲਈ ਅੱਜ ਵੀ ਗਿਆਨ ਦਾ ਸਰੋਤ ਬਣੇ ਹੋਏ ਹਨ। ਮੰਤਰੀ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ-ਸਨਮਾਨ ਮਿਲੇ। ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ।...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

National, Politics, Punjab, Trending
ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਸ੍ਰੀ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਟ੍ਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ...
ਗਲਤ ਥਾਂ ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ-ਡੀ.ਐਸ.ਪੀ.

ਗਲਤ ਥਾਂ ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ-ਡੀ.ਐਸ.ਪੀ.

National, Politics, Punjab, Trending
ਮੰਡੀ ਗੋਬਿੰਦਗੜ੍ਹ, 11 ਫਰਵਰੀ:           ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਜੀ.ਟੀ.ਰੋਡ. ਰੋਡ ਦੇ ਦੋਵੇਂ ਪਾਸੇ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਮੰਡੀ ਗੋਬਿੰਦਗੜ੍ਹ ਦੀ ਟਰੈਫਿਕ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਨਵਰੀ ਮਹੀਨੇ ਦੌਰਾਨ ਟਰੈਫਿਕ ਪੁਲਿਸ ਵੱਲੋਂ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ ਲਈ 600 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਇਹ ਜਾਣਕਾਰੀ ਡੀ.ਐਸ.ਪੀ. ਟਰੈਫਿਕ ਸ. ਖੁਸ਼ਪ੍ਰੀਤ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੜ੍ਹਕੀ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ ਕਿਉਂਕਿ ਸੜ੍ਹਕੀ ਨਿਯਮਾਂ ਦੀ ਪਾਲਣਾ ਕਰਕੇ ਸੜ੍ਹਕ ਦੁਰਘਟਨਾਵਾਂ ਨੂੰ ਠੱਲ ਪਾਈ ਜਾ ਸਕਦੀ ਹੈ।           ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਥਾਵਾਂ `ਤੇ ਵੱਡੀ ਗਿਣਤੀ ਵਿੱਚ ਬੋਰਡ ਵੀ ਲਗਵਾਏ ਗਏ ਹਨ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਮੇਂ-ਸਮੇਂ ਤੇ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਲਤ ਥਾਂ `ਤੇ ਵਾਹਨ ਖੜ੍ਹੇ ਕਰ...
ਹੋਲਾ ਮਹੱਲਾ ਮੌਕੇ ਸੁਚਾਰੂ ਟ੍ਰੈਫਿਕ ਵਿਵਸਥਾ ਲਈ ਬਦਲਵੇ ਰੂਟ ਪਲਾਨ ਹੋਏ ਤਿਆਰ

ਹੋਲਾ ਮਹੱਲਾ ਮੌਕੇ ਸੁਚਾਰੂ ਟ੍ਰੈਫਿਕ ਵਿਵਸਥਾ ਲਈ ਬਦਲਵੇ ਰੂਟ ਪਲਾਨ ਹੋਏ ਤਿਆਰ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 11 ਫਰਵਰੀ () ਹੋਲਾ ਮਹੱਲਾਂ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋ 12 ਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਲੱਖਾਂ ਸ਼ਰਧਾਲੂ ਇਸ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਇੱਥੇ ਪੁੱਜਦੇ ਹਨ। ਹਿਮਾਚਲ ਪ੍ਰਦੇਸ਼, ਗੁਰੂ ਕਾ ਲਾਹੌਰ ਅਤੇ ਉੱਤਰੀ ਭਾਰਤ ਦੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਸ੍ਰੀ ਨੈਣਾ ਦੇਵੀ ਜੀ ਦੇ ਵੀ ਦਰਸ਼ਨਾ ਲਈ ਵੱਡੀ ਗਿਣਤੀ ਸੰਗਤਾਂ ਜਾਂਦੀਆਂ ਹਨ। ਇਸ ਮੌਕੇ ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਮੇਲਾ ਖੇਤਰ ਵਿੱਚ ਸ਼ਰਧਾਲੂਆਂ ਦੇ ਆਵਾਗਮਨ ਲਈ ਪ੍ਰਸਾਸ਼ਨ ਵੱਲੋਂ ਵਿਸੇਸ਼ ਵਿਵਸਥਾ ਕੀਤੀ ਗਈ ਹੈ। ਪੰਜਾਬ, ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਇਨ੍ਹਾਂ ਨਗਰਾਂ ਵਿੱਚ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਟ੍ਰੈਫਿਕ ਅਤੇ ਕਮਰਸ਼ੀਅਲ ਵਾਹਨਾਂ ਦੇ ਮੇਲਾ ਖੇਤਰ ਵਿੱਚ ਦਾਖਲ ਹੋਣ ਤੋ ਬਿਨਾਂ ਆਉਣ ਜਾਣ ਲਈ ਬਦਲਵੇ ਰੂਟ ਤਿਆਰ ਕੀਤੇ ਗਏ ਹਨ, ਜਿਨ੍ਹਾਂ ਦੀ ਜਾਣਕਾਰੀ ਨੂੰ ਜਨਤਕ ਕੀਤਾ ਗਿਆ ਹੈ, ਇਸ ਲਈ ਨਕਸ਼ੇ ਬਣਾ ਕੇ ਰੂਟ ਡਾਈਵਰਜ਼ਨ ਦੇ ਸਾਈਨ ਬੋਰਡ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਮੇਲਾ ਅਫਸਰ ਕਮ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਦਿੱਤੀ। ਉਨ੍ਹਾਂ ਨੇ...
ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਜ਼ਿਲ੍ਹਾ ਖਜ਼ਾਨਾ ਦਫ਼ਤਰ ਵੱਲੋਂ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

National, Politics, Punjab, Trending
ਸੰਗਰੂਰ, 11 ਫਰਵਰੀ: ਜ਼ਿਲ੍ਹਾ ਖ਼ਜਾਨਾ ਦਫ਼ਤਰ ਵੱਲੋਂ ਅੱਜ ਸਮੂਹ ਤਹਿਸੀਲ ਦਫ਼ਤਰਾਂ ਦੇ ਸਹਿਯੋਗ ਨਾਲ ਸਰਬਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਦੌਰਾਨ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ ਪਾਪੜਾ, ਤਹਿਸੀਲਦਾਰ ਗੁਰਵਿੰਦਰ ਕੌਰ ਸਮੇਤ ਹੋਰ ਵਿਭਾਗਾਂ ਦੇ ਮੁਖੀ, ਕਰਮਚਾਰੀ, ਪੈਨਸ਼ਨਰ ਯੂਨੀਅਨਾਂ ਦੇ ਮੈਂਬਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਡਿਪਟੀ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨੇ ਪਰਮਾਤਮਾ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ ਆਯੋਜਿਤ ਕਰਨ ਲਈ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਲਵਿੰਦਰ ਕੌਰ ਸੋਹੀ ਤੇ ਉਨ੍ਹਾਂ ਦੇ ਸਟਾਫ਼ ਦੇ ਉਦਮ ਦੀ ਸ਼ਲਾਘਾ ਕੀਤੀ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭੋਗ ਪਾਏ ਗਏ ਅਤੇ ਸੰਗਤਾਂ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਦੇ ਸਫ਼ਲ ਪ੍ਰਬੰਧਨ ਵਿੱਚ ਸਹਿਯੋਗ ਦੇਣ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ...
ਜ਼ਿਲ੍ਹੇ ਦੀਆਂ ਔਰਤਾਂ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਤੇ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕੁਲਵੰਤ ਸਿੰਘ ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਔਰਤਾਂ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਤੇ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕੁਲਵੰਤ ਸਿੰਘ ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 11 ਫਰਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਔਰਤਾਂ ਨੂੰ ਸਿਹਤ ਪੱਖੋ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਾਲ ਭਵਨ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਦੀ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚੇ ਮੁਤਾਬਿਕ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪੱਧਰ ’ਤੇ ਕੈਂਪ ਲਗਾ ਕੇ ਮੈਡੀਕਲ ਚੈਕਅੱਪ ਦੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਕੈਂਪ ਦੌਰਾਨ ਸਿਹਤ ਵਿਭਾਗ ਵੱਲੋ ਲਗਭਗ 200 ਔਰਤਾਂ ਦੀ ਮੌਕੇ ’ਤੇ ਸਿਹਤ ਜਾਂਚ ਕਰਨ ਉਪਰੰਤ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈ...
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਆਯੋਜਿਤ

National, Politics, Punjab, Trending
ਲੁਧਿਆਣਾ, 11 ਫਰਵਰੀ (000) - ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ, ਜ਼ਿਲ੍ਹਾ ਸੈਨਿਕ ਬੋਰਡ, ਲੁਧਿਆਣਾ ਦੀ ਤਿਮਾਹੀ ਮੀਟਿੰਗ ਦਾ ਆਯੋਜਨ ਹੋਇਆ। ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਵਿਖੇ ਹੋਈ ਮੀਟਿੰਗ ਦੌਰਾਨ, ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾ ਮੁਕਤ) ਵੱਲੋਂ ਵਿਭਾਗ ਦੇ ਚੱਲ ਰਹੇ ਕਾਰਜ਼ਾਂ 'ਤੇ ਚਾਨਣਾ ਪਾਇਆ। ਉਨ੍ਹਾਂ 01 ਅਪ੍ਰੈਲ, 2024 ਤੋਂ 31 ਜਨਵਰੀ, 2025 ਤੱਕ ਦਫ਼ਤਰ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਅਤੇ ਵਿਭਾਗ ਵਿੱਚ ਚਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣੂੰ ਕਰਵਾਇਆ। ਮੀਟਿੰਗ ਦੌਰਾਨ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਵੱਲੋਂ ਉਠਾਏ ਗਏ ਵੱਖ-2 ਮੁੱਦਿਆਂ 'ਤੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਏ.ਸੀ.ਐਸ.ਟੀ., ਲੁਧਿਆਣਾ-1 ਡਾ. ਦੀਪਕ ਭਾਟੀਆ, ਡੀ.ਐਸ.ਪੀ. ਲੁਧਿਆਣਾ (ਦਿਹਾਤੀ) ਇੰਦਰਜੀਤ ਸਿੰਘ ਬੋਪਾਰਾਏ, ਸੀਨੀਅਰ ਇੰਡਸਟੀਅਲ ਪ੍ਰਮੋਸ਼ਨ ਅਫਸਰ ਲੁਧਿਆਣਾ...
ਸੁਰੱਖਿਤ ਇੰਟਰਨੈਂਟ ਦਿਵਸ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ

ਸੁਰੱਖਿਤ ਇੰਟਰਨੈਂਟ ਦਿਵਸ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ

National, Politics, Punjab, Trending
ਫ਼ਰੀਦਕੋਟ 11 ਫ਼ਰਵਰੀ, 2025 ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਿਆਪਕ ਵਰਤੋਂ ਅਤੇ ਡਿਜ਼ੀਟਲ ਭੁਗਤਾਨ ਕਰਦੇ ਸਮੇਂ ਸੁਰੱਖਿਤ ਰਹਿਣ ਲਈ ਅੱਜ ਅਸ਼ੋਕ ਚੱਕਰ ਹਾਲ ਵਿਖੇ ਸੁਰੱਖਿਤ ਇੰਟਰਨੈਂਟ ਦਿਵਸ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ।ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸ. ਗੁਰਜਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੁਰੱਖਿਅਤ ਇੰਟਰਨੈਟ ਦਿਵਸ ਇੰਟਰਨੈਟ ਦੀ ਸੁਰੱਖਿਅਤ ਅਤੇ ਜ਼ਿੰਮੇਵਾਰੀ ਨਾਲ ਵਰਤੋਂ ਨੂੰ ਉਤਸ਼ਾਹਿਤ ਕਰਦਾ ਹੈ । ਉਨ੍ਹਾਂ ਦੱਸਿਆ ਕਿ ਇਸ ਸਾਲ ਸੁਰੱਖਿਅਤ ਇੰਟਰਨੈਟ ਦਿਵਸ "ਬਿਹਤਰ ਇੰਟਰਨੈਟ ਲਈ ਇੱਕਠੇ" ਥੀਮ ਦੇ ਤਹਿਤ ਮਨਾਇਆ ਗਿਆ ਹੈ । ਇਸ ਜਾਗਰੂਕਤਾ ਵਰਕਸ਼ਾਪ ਵਿੱਚ ਆਮ ਲੋਕਾਂ ਨਾਲ ਹੋ ਰਹੀਆਂ ਸਾਈਬਰ ਠੱਗੀਆਂ ਤੋ ਬਚਾਅ ਅਤੇ ਆਨਲਾਈਨ ਭੁਗਤਾਨ ਕਰਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ, ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ ਗਈ । ਉਨ੍ਹਾਂ ਦੱਸਿਆ ਕਿ ਇੰਟਰਨੈਂਟ ਜਿਥੇ ਸਾਨੂੰ ਸਹੂਲਤਾਂ ਪ੍ਰਦਾਨ ਕਰਦਾ ਹੈ ਉਥੇ ਹੀ ਅੱਜ ਕੱਲ ਇਸ ਰਾਹੀਂ ਸਾਈਬਰ ਕਰਾਈਮ ਵਧਦਾ ਜਾ ਰਿਹਾ ਹੈ...
ਨੰਗਲ ਟਰੱਕ ਓਪਰੇਟਰਜ਼ ਨਾਲ ਚਟਾਨ ਵਾਂਗ ਖੜੇ ਰਹਾਂਗੇ- ਹਰਜੋਤ ਬੈਂਸ

ਨੰਗਲ ਟਰੱਕ ਓਪਰੇਟਰਜ਼ ਨਾਲ ਚਟਾਨ ਵਾਂਗ ਖੜੇ ਰਹਾਂਗੇ- ਹਰਜੋਤ ਬੈਂਸ

National, Politics, Punjab, Trending
ਨੰਗਲ 11 ਫਰਵਰੀ () ਨੰਗਲ ਟਰੱਕ ਕੋਪ੍ਰੇਟਿਵ ਸੁਸਾਇਟੀ ਟਰੱਕ ਯੂਨੀਅਨ ਨੰਗਲ ਦਾ ਵਫਤ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਮਿਲਿਆ ਅਤੇ ਟਰੱਕ ਓਪਰੇਟਰਜ਼ ਦੀਆਂ ਮੰਗਾਂ ਤੇ ਸਮੱਸਿਆਂਵਾਂ ਬਾਰੇ ਵਿਚਾਰ ਵਟਾਦਰਾਂ ਕੀਤਾ। ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਨੰਗਲ ਟਰੱਕ ਓਪਰੇਟਰਜ਼ ਹਮੇਸ਼ਾ ਉਨ੍ਹਾਂ ਦੇ ਨਾਲ ਸਹਿਯੋਗ ਰਹੇ ਹਨ, ਇਸ ਲਈ ਸਾਡਾ ਵੀ ਇਹ ਫਰਜ਼ ਹੈ ਕਿ ਉਨ੍ਹਾਂ ਦਾ ਹਰ ਹਾਲ ਵਿੱਚ ਸਾਥ ਦਿੱਤਾ ਜਾਵੇ। ਹਰਜੋਤ ਬੈਂਸ ਨੇ ਕਿਹਾ ਕਿ ਉਹ ਨੰਗਲ ਦੇ ਟਰੱਕ ਓਪਰੇਟਰਜ਼ ਨਾਲ ਚਟਾਂਨ ਦੀ ਤਰਾਂ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਨਹੀ ਹੋਵੇਗੀ। ਟਰੱਕ ਓਪਰੇਟਰਜ਼ ਦਾ ਵਿਸੇਸ਼ ਧੰਨਵਾਦ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹਮੇਸ਼ਾ ਇਸ ਵਫਦ ਤੇ ਹੋਰ ਓਪਰੇਟਰਜ਼ ਦਾ ਸਹਿਯੋਗ ਮਿਲਿਆ ਹੈ, ਜਿਸ ਦੇ ਲਈ ਉਹ ਵਿਸੇਸ਼ ਤੌਰ ਤੇ ਧੰਨਵਾਦੀ ਹਨ ਤੇ ਭਵਿੱਖ ਵਿੱਚ ਵੀ ਟਰੱਕ ਓਪਰੇਟਰਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਂਗੇ। ਟਰੱਕ ਓਪਰੇਟਰਜ਼ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਅੱਗੇ ਤੋਂ ਵੀ ਹਰਜੋਤ ਬੈਂਸ ਕੈਬਨਿਟ ਮੰਤਰੀ ਨਾਲ ਮਿਲ ਕੇ ਚੱਲਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਪ੍ਰਧਾਨ ਰੋਹਿ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਸਿੱਖਿਆ ਵਿਭਾਗ ਦੇ ਕਾਊਂਸਲਰਾਂ ਦੀ ਕਰਵਾਈ ਕਾਨਫ਼ਰੰਸ

National, Politics, Punjab, Trending
ਪਟਿਆਲਾ, 11 ਫਰਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਸੀ.ਈ.ਓ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਦੇ ਕਾਉਂਸਲਰਾਂ ਦੀ ਕਾਨਫ਼ਰੰਸ ਕਰਵਾਈ ਗਈ। ਇਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਲਗਭਗ 200 ਕਾਊਸਲਰਾਂ ਨੇ ਭਾਗ ਲਿਆ। ਕਾਨਫ਼ਰੰਸ ਵਿੱਚ ਆਏ ਵੱਖ ਵੱਖ ਖੇਤਰਾਂ ਦੇ ਮਾਹਿਰਾਂ ਵੱਲੋਂ ਕਾਊਂਸਲਰਾਂ ਨੂੰ ਵੱਖੋ ਵੱਖ ਖੇਤਰਾਂ ਵਿੱਚ ਨੌਜਵਾਨਾਂ ਲਈ ਪੈਦਾ ਕੀਤੇ ਜਾਣ ਵਾਲੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ। ਇਸ ਕਾਨਫ਼ਰੰਸ ਵਿੱਚ ਸੂਬੇਦਾਰ ਮੇਜਰ ਯਾਦਵਿੰਦਰ ਸਿੰਘ ਟ੍ਰੇਨਿੰਗ ਅਫ਼ਸਰ ਸੀ-ਪਾਈਟ ਨਾਭਾ ਨੇ ਕਾਉਂਸਲਰਾਂ ਨੂੰ ਅਗਨੀਵੀਰ ਅਤੇ ਸੀ-ਪਾਈਟ ਵਿੱਚ ਟ੍ਰੇਨਿੰਗ ਬਾਰੇ ਜਾਣੂ ਕਰਵਾਇਆ। ਡਾ. ਰਨਿੰਦਰ ਕੌਰ, ਪ੍ਰੋਫੈਸਰ, ਸਕੂਲ ਆਫ਼ ਮੈਨੇਜਮੈਂਟ, ਪੰਜਾਬੀ ਯੂਨੀਵਰਸਿਟੀ ਨੇ ਕਾਉਂਸਲਰਾਂ ਨੂੰ ਏਂਟਰਪਰਿਨੂਸ਼ਿਪ ਬਾਰੇ ਜਾਣਕਾਰੀ ਦਿੱਤੀ। ਡਾ. ਰਿਸ਼ਬ ਜੈਨ, ਅਸਿਸਟੈਂਟ ਪ੍ਰੋਫੈਸਰ, ਲਾਅ ਵਿਭਾਗ, ਪੰਜਾਬੀ ਯੂ...