Sunday, March 8
Shadow

Trending

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

National, Politics, Punjab, Trending
ਮੋਗਾ 5 ਫ਼ਰਵਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ – ਕਮ – ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀਆਂ ਦੀ ਅਗਵਾਈ ਅੱਜ  ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਤਲਵੰਤ ਸਿੰਘ ਰਿਟਾਇਰਡ ਜੱਜ ਦਿੱਲੀ ਹਾਈ ਕੋਰਟ, ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਪਾਰੁਲ ਚੇਅਰਮੈਨ ਸਬ ਡਵੀਜਨ ਲੀਗਲ ਸਰਵਿਸਜ਼ ਕਮੇਟੀ ਬਾਘਾਪੁਰਾਣਾ, ਸ਼੍ਰੀ ਹਰਜੀਤ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਬਾਘਾਪੁਰਾਣਾ, ਸ਼੍ਰੀ ਬੇਅੰਤ ਸਿੰਘ ਐੱਸ.ਡੀ.ਐੱਮ. ਬਾਘਾਪੁਰਾਣਾ, ਸ਼੍ਰੀ ਸਰਬਜੀਤ ਸਿੰਘ, ਡੀ.ਐੱਸ.ਪੀ. (ਐੱਨ.ਡੀ.ਪੀ.ਐੱਸ) ਮੋਗਾ ਅਤੇ ਸ਼੍ਰੀ ਜਸਵਰਿੰਦਰ ਸਿੰਘ ਐੱਸ.ਐੱਚ.ਓ. ਬਾਘਾਪੁਰਾਣਾ, ਮਿਸ ਨਿਮਰਤਾ ਗਿੱਲ, ਵਕੀਲ  ਅਤੇ ਏ.ਐੱਸ.ਆਈ. ਕੇਵਲ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਵੀ ਮੌਜੂਦ ਸਨ। ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀ ਨੇ ਆਮ ਜਨਤਾ ਅਤੇ ਸਮੂਹ ਵਕੀਲ ਸਾਹਿਬਾ...
ਡਿਪਟੀ ਕਮਿਸ਼ਨਰ ਵੱਲੋਂ ਗ੍ਰਾਮ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਗ੍ਰਾਮ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੀ ਹਦਾਇਤ

National, Politics, Punjab, Trending
ਫ਼ਰੀਦਕੋਟ 5 ਫਰਵਰੀ 2025 (   )    ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਹਦਾਇਤ ਕੀਤੀ ਹੈ ਕਿ ਮਹਾਤਮਾ ਗਾਂਧੀ ਨਰੇਗਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਸਕੀਮ ਚਾਲੂ ਹੋਣ ਅਤੇ ਕੈਲੰਡਰ ਜਾਰੀ ਹੋਣ ਦੀ ਮਿਤੀ ਤੱਕ ਦਾ ਸੋਸ਼ਲ ਆਡਿਟ ਜਲਦ ਤੋਂ ਜਲਦ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਆਡਿਟ ਟੀਮਾਂ ਗ੍ਰਾਮ ਪੰਚਾਇਤ ਦੇ ਆਡਿਟ ਕਰਨ ਲਈ ਪਿੰਡਾਂ ਵਿਚ ਜਾਣਗੀਆਂ।           ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਮਹਾਤਮਾ ਗਾਂਧੀ ਨਰੇਗਾ ਅਤੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਦੇ ਸਮੁੱਚੇ ਸਟਾਫ ਸਮੇਤ ਏ.ਪੀ.ਓ, ਜੇ.ਈ, ਟੀ.ਏ.ਜੀ.ਆਰ.ਐਸ ਵੱਲੋਂ ਸੋਸਲ ਆਡਿਟ ਟੀਮ ਨਾਲ ਸਹਿਯੋਗ ਅਤੇ ਸਮੇਂ ਸਿਰ ਸਮੁੱਚਾ ਰਿਕਾਰਡ ਪੇਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਆਡਿਟ ਦੌਰਾਨ ਕੀਤੇ ਗਏ ਕੰਮਾਂ ਦੀ ਸਬੰਧਿਤ ਸਕੀਮ ਦੇ ਸਟਾਫ ਵਲੋ ਫਿਜੀਕਲ ਵੈਰੀਫਿਕੇਸ਼ਨ/ਮਿਣਤੀ ਕਰਵਾਈ ਜਾਵੇ।           ਉਨ੍ਹਾਂ ਕਿਹਾ ਕਿ ਸਬੰਧਤ ਸਕੀਮਾਂ ਦੀਆਂ ਭਾਰਤ ਸਰਕਾਰ ਵੱਲੋਂ ਜਾਰੀ ਗਾਈਡਲਾਈਨਜ ਅਨੁਸਾਰ ਗ੍ਰਾਮ ਸਭਾ ਦੌਰਾਨ ਸਬੰਧਿਤ ਅਧਿਕਾਰੀ/...
ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ

ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ

National, Politics, Punjab, Trending
ਫਾਜ਼ਿਲਕਾ, 5 ਫਰਵਰੀ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਬਚਿਆਂ ਨੂੰ ਪ੍ਰਤੀ ਮਹੀਨਾ 4 ਹਜਾਰ ਰੁਪਏ ਮਾਲੀ ਸਹਾਇਤਾ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਹ ਸਕੀਮ ਪੰਜਾਬ ਸਰਕਾਰ ਦੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਲੋੜਵੰਦ ਤੇ ਬੇਸਹਾਰਾ ਬੱਚਿਆਂ ਹਿਤ ਚਲਾਈ ਜਾ ਰਹੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮਾਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਬੱਚਿਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ *ਤੇ ਕਾਰਵਾਈ ਕਰਦਿਆਂ ਸਕੀਮ ਅਧੀਨ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਨ੍ਹਾਂ ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਮਾਪੇ, ਅਨਾਥ, ਜੇਲ੍ਹ ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈ.ਵੀ ਨਾਲ ਪੀੜਿਤ ਮਾਤਾ ਪਿਤਾ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ 4000 ਰੁਪਏ/- ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

National, Politics, Punjab, Trending
ਪਠਾਨਕੋਟ, 5 ਫ਼ਰਵਰੀ 2025--- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ, ਤਹਿਸੀਲਦਾਰ, ਪਠਾਨਕੋਟ ਅਤੇ ਥਾਣਾ ਬਾਰਠ ਸਾਹਿਬ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਠਾਨਕੋਟ ਤੋਂ ਬਾਰਠ ਸਾਹਿਬ ਰੋਡ ਉੱਪਰ ਪੈਂਦੇ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਨੇੜੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਕਤ ਵਿਕਸਿਤ ਕੀਤੀ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਝਨੇੜੀ ਗਊਸ਼ਾਲਾ ਦਾ ਦੌਰਾ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਝਨੇੜੀ ਗਊਸ਼ਾਲਾ ਦਾ ਦੌਰਾ

National, Politics, Punjab, Trending
ਭਵਾਨੀਗੜ੍ਹ/ਸੰਗਰੂਰ, 4 ਫਰਵਰੀ:           ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਅਧਿਕਾਰੀਆਂ ਸਮੇਤ ਭਵਾਨੀਗੜ੍ਹ ਨੇੜਲੇ ਪਿੰਡ ਝਨੇੜੀ ਵਿਖੇ ਬਣੀ ਸਰਕਾਰੀ ਗਊਸ਼ਾਲਾ ਵਿਖੇ ਪਸ਼ੂ ਧਨ ਲਈ ਉਪਲਬਧ ਸਹੂਲਤਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਹਨਾਂ ਕਿਹਾ ਕਿ ਬੇਸਹਾਰਾ ਪਸ਼ੂਧਨ ਨੂੰ ਸੜਕਾਂ ਉੱਤੇ ਰੁਲਣ ਤੋਂ ਬਚਾਉਣ ਅਤੇ ਢੁਕਵੀਂ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਇਸ ਉਦੇਸ਼ ਹਿਤ ਇਸ ਗਊਸ਼ਾਲਾ ਵਿੱਚ ਪਸ਼ੂ ਧਨ ਲਈ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਉਣੀ ਲਾਜ਼ਮੀ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਸ਼ੂ ਧਨ ਲਈ ਸੈਡਾਂ ਦੇ ਨਿਰਮਾਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਉਹਨਾਂ ਨੇ ਕਿਹਾ ਕਿ ਗਰਮੀ ਦੀ ਰੁੱਤ ਦੌਰਾਨ ਪਸ਼ੂ ਧਨ ਦੀਆਂ ਜਰੂਰਤਾਂ ਦੇ ਮੱਦੇਨਜ਼ਰ ਢੁਕਵੇਂ ਪ੍ਰਬੰਧ ਕਰਨੇ ਸਮੇਂ ਸਿਰ ਯਕੀਨੀ ਬਣਾਏ ਜਾਣ ਅਤੇ ਭਵਿੱਖ ਵਿੱਚ ਹੋਰ ਬੇਸਹਾਰਾ ਪਸ਼ੂਆਂ ਨੂੰ ਇਸ ਗਊਸ਼ਾਲਾ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਮੌਜੂਦ ਹਨ। ਇਸ ਮੌਕੇ ਐਸ.ਡੀ.ਐਮ. ਭਵਾਨੀਗੜ੍ਹ ਮਨਜੀਤ ਕੌਰ, ਡੀਐਸਪੀ ਡੀ.ਐਸ ਵਿਰਕ, ਬਲਾਕ ਵਿਕਾਸ ਤੇ ਪੰਚ...
ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵਲੋਂ ਸੀ-ਪਾਈਟ ਸੈਂਟਰ ’ਚ ਕੈਰੀਅਰ ਸੈਮੀਨਾਰ ਕਰਵਾਇਆ

ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵਲੋਂ ਸੀ-ਪਾਈਟ ਸੈਂਟਰ ’ਚ ਕੈਰੀਅਰ ਸੈਮੀਨਾਰ ਕਰਵਾਇਆ

National, Politics, Punjab, Trending
ਹੁਸ਼ਿਆਰਪੁਰ, 4 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ ਵਲੋਂ ਸੀ-ਪਾਈਟ ਸੈਂਟਰ, ਤਲਵਾੜਾ ਵਿਚ ਆਰਮੀ/ਪੈਰਾ ਮਿਲਟਰੀ ਭਰਤੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਵਿਭਾਗੀ ਯੋਗਤਾਵਾਂ ਨਾਲ ਸਬੰਧਤ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ’ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਉਮੀਦਵਾਰਾਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਸੈਲ ਦੁਆਰਾ ਦਿੱਤੀਆਂ ਜਾਣ ਵਾਲੀਆਂ ਨੌਕਰੀਆਂ ਸਬੰਧੀ ਪਹਿਲ, ਸ਼ਾਰਟ ਟਰਮ ਤਕਨੀਕੀ ਕੋਰਸ, ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਰਕਾਰੀ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਵਿਚ ਉਪਲਬੱਧ ਰੋਜ਼ਗਾਰ ਦੇ ਮੌਕਿਆਂ ਦੀ ਵਿਸ਼ਥਾਰ ਨਾਲ ਜਾਣਕਾਰੀ ਦਿੱਤੀ। ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਕੈਰੀਅਰ ਸਰਵਿਸ ਪੋਰਟਲ ਰਾਹੀਂ ਉਪਲਬੱਧ ਸਰਕਾਰੀ ਸਹੂਲਤਾਂ, ਰੋਜ਼ਗਾਰ ਬਿਊਰੋ ਵਲੋਂ ਦਿੱਤੀ ਜਾਂਦੀ ਮੁਫ਼ਤ ਇੰਟਰਨੈਟ ਸਹੂਲਤ, ਸਵੈ ਰੋਜ਼ਗਾਰ ਯੋਜਨਾਵਾਂ ਆਦਿ ਦੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨ...
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ

National, Politics, Punjab, Trending
ਤਰਨ ਤਾਰਨ, 04 ਫਰਵਰੀ: ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ .ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀ ਸੰਜੀਵ ਕੁਮਾਰ ਸ਼ਰਮਾਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ -ਸੀ. ਈ. ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਅੱਜ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਮਾਈ ਭਾਗੋ ਨਰਸਿੰਗ ਕਾਲਜ, ਪਿੰਡ (ਪਿੱਦੀ) ਤਰਨ ਤਾਰਨ ਵਿਖੇ ਕੀਤਾ ਗਿਆ। ਜਿਸ ਦਾ ਮੁੱਖ ਮੰਤਵ ਮਾਹਿਰਾਂ ਵੱਲੋਂ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ ਗਾਈਡੈਂਸ ਟੀਚਰਾਂ ਨੂੰ ਆਧੁਨਿਕ ਕਰੀਅਰ ਗਾਈਡੈਂਸ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਵਿੱਚ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਤਰਨ ਤਾਰਨ ਅਤੇ ਲਵਲੀ ਪ੍ਰੋਫੇਸ਼ਨਲ ਯੂਨੀਵਰਸਟੀ ਫਗਵਾੜਾ ਵੱਲੋਂ ਸਹਿਯੋਗ ਕੀਤਾ ਗਿਆ। ਭਾਗ ਲੈਣ ਵਾਲੇ ਟੀਚਰਾਂ ਵੱਲੋਂ ਇਹ ਦੱਸਿਆ ਗਿਆ ਕਿ ਇਹ ਕੈਰੀਅਰ ਕਾਨਫਰੰਸ ਬੱਚਿਆਂ ਨੂੰ ਕਰੀਅਰ ਸਬੰਧੀ ਜਾਣਕਾਰੀ ਦੇਣ ਲਈ ਲਾਹੇਵੰਦ ਹੋਵੇਗੀ। ਇਸ ਪ੍ਰੋਗਰਾਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਸ਼੍ਰੀ ਰਾਜਦੀਪ ਸਿੰਘ ਬਰਾੜ, ਪੀ.ਸ...
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸਰਹਿੰਦ ਰੇਲਵੇ ਸਟੇਸ਼ਨ ਤੋਂ ਮਿਲੀ ਲਾਵਾਰਸ ਬੱਚੀ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸਰਹਿੰਦ ਰੇਲਵੇ ਸਟੇਸ਼ਨ ਤੋਂ ਮਿਲੀ ਲਾਵਾਰਸ ਬੱਚੀ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 04 ਫਰਵਰੀ:             ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 03-02-2025 ਨੂੰ ਜੀ.ਆਰ.ਪੀ. ਸਰਹਿੰਦ ਵੱਲੋਂ ਟਰੇਨ ਵਿੱਚੋਂ ਲਾਵਾਰਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਬੱਚੀ ਦਾ ਨਾਮ ਪ੍ਰਿੰਅਕਾ ਹੈ ਅਤੇ ਉਸ ਦੀ ਉਮਰ ਲੱਗਭਗ 12-13 ਸਾਲ ਦੀ ਹੈ। ਬੱਚੀ ਅਮਰ ਪਾਲੀ ਐਕਸਪ੍ਰੈਸ ਟਰੇਨ ਵਿੱਚ ਇਕੱਲੀ ਜਾ ਰਹੀ ਸੀ। ਬੱਚੀ ਅਨੁਸਾਰ ਉਸਦੇ ਪਿਤਾ ਦਾ ਨਾਮ ਮਨੋਜ ਪ੍ਰਸਾਦ ਸਿੰਘ, ਮਾਤਾ ਦਾ ਨਾਮ ਕ੍ਰਾਂਤੀ ਦੇਵੀ, ਭੈਣਾਂ ਦਾ ਨਾਮ ਪ੍ਰੀਤੀ, ਸੋਨਾਲੀ, ਦੁਰਗਾ, ਰੂਪਾ, ਅੰਜਲੀ ਅਤੇ ਭਰਾ ਦਾ ਨਾਮ ਦਿਲਖੁਸ਼ ਹੈ। ਬੱਚੀ ਨੇ ਆਪਣਾ ਪਤਾ ਟੰਢਾਰੀ ਕਲ੍ਹਾਂ ਜਿਲ੍ਹਾ ਲੁਧਿਆਣਾ ਦਾ ਦੱਸਿਆ ਹੈ। ਬੱਚੀ ਦਾ ਰੰਗ ਸਾਵਲਾਂ, ਸਿਰ ਦੇ ਵਾਲ ਕੱਟੇ ਹੋਏ, ਕੱਦ ਕਰੀਬ ਸਾਢੇ 4 ਫੁੱਟ, ਬੱਚੀ ਨੇ ਕਾਲੇ, ਨੀਲੇ, ਚਿੱਟੇਰੰਗ ਦਾ ਸਵੈਟਰ ਅਤੇ ਚਿੱਟੇ ਰੰਗ ਦੀ ਪੰਜਾਮੀਪਾਈ ਹੋਈ ਹੈ, ਬੱਚੀ ਦੇ ਪੈਰਾ ਵਿੱਚ ਕਾਲੇ ਰੰਗ ਦੀ ਸੈਂਡਲ ਪਾਈ ਹੋਈ ਹੈ।             ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਬੱਚੀ ਦੀ ਡੀ.ਡੀ.ਆਰ ਕ...
ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ

National, Politics, Punjab, Trending
ਫ਼ਿਰੋਜ਼ਪੁਰ, 4 ਫ਼ਰਵਰੀ (                ) ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਝੋਕ ਹਰੀ ਹਰ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ।               ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੈਂਸਰ ਦੀ ਬਿਮਾਰੀ ਦੀ ਜਾਂਚ ਜੇਕਰ ਸਮੇਂ ਸਿਰ ਹੋ ਜਾਵੇ ਤਾਂ ਉਸ ਦਾ ਇਲਾਜ਼ ਸਹੀ ਸਮੇਂ ਸਿਰ ਕੀਤਾ ਜਾ ਸਕਦਾ ਹੈ। ਜਿਆਦਾਤਰ ਔਰਤਾਂ ਵਿੱਚ ਕੈਂਸਰ ਦੀ ਬਿਮਾਰੀ ਦੇ ਲੱਛਣਾਂ ਚੋਂ ਛਾਤੀ ਵਿੱਚ ਗਿਲਟੀ, ਗੰਢ, ਨਿੱਪਲ ਦਾ ਅੰਦਰ ਧਸਣਾ, ਨਿੱਪਲ ਵਿੱਚੋਂ ਖੂਨ ਮਿਲਿਆ ਮਵਾਦ ਵਗਣਾ, ਸ਼ਰੀਰਿਕ ਸੰਬਧ ਤੋਂ ਬਾਅਦ ਖੂਨ ਵਗਣਾ, ਗੁਪਤ ਅੰਗ ਵਿੱਚੋਂ ਪੀਕ ਵਗਣਾ, ਮਾਹਵਾਰੀ ਦੌਰਾਨ ਬੇਹਦ ਖੂਨ ਪੈਣਾ, ਮਾਹਵਾਰੀ ਦੇ ਵਿੱਚ ਵਿਚਲੇ ਖੂਨ ਪੈਣਾ ਹੁੰਦੇ ਹਨ। ਮਰਦਾਂ ਅਤੇ ਔਰਤਾਂ ਵਿੱਚ ਮੂੰਹ, ਮਸੂੜੇ, ਤਲੂਏ ਜਾਂ ਜੀਭ ਤੇ ਨਾ ਠੀਕ ਹੋਣ ਵਾਲਾ ਜਖਮ, ਜੀਭ ਤੇ ਗੰਢ, ਭੋਜਨ ਨਿਗਲਣ ਵਿੱਚ ਮੁਸ਼ਕਿਲ, ਲਗਾਤਾਰ ਲੰਮੀ ਖਾਂਸੀ, ਬਲਗਮ ਵਿੱਚ ਖੂਨ, ਭੁੱਖ ਤੇ ਵਜਨ ਘਟਣ ਦੇ ਨਾਲ ਨਾਲ ਖਾਰਸ਼ ਅਤੇ ਨਾ ਠੀਕ ਹੋਣ ਵਾਲਾ ਪੀਲੀਆ,...
ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ

ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ

National, Politics, Punjab, Trending
ਪਟਿਆਲਾ, 4 ਫਰਵਰੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਨਸ਼ਾ ਛੱਡਣ ਲਈ ਇਥੇ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਹ ਆਤਮ ਨਿਰਭਰ ਹੋਕੇ ਸਮਾਜ ਦੀ ਮੁਖਧਾਰਾ ਨਾਲ ਚੱਲ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ (ਜ) ਇਸ਼ਾ ਸਿੰਗਲ ਵੀ ਮੌਜੂਦ ਸਨ। ਡਾ. ਪ੍ਰੀਤੀ ਯਾਦਵ ਨੇ ਹਸਪਤਾਲ ਦੀ ਪ੍ਰਾਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੂੰ ਹਦਾਇਤ ਕੀਤੀ ਕਿ ਨਸ਼ਾ ਛੱਡ ਚੁੱਕੇ ਮਰੀਜ਼ਾ ਦੀ ਲਗਾਤਾਰ ਟੈਲੀ ਕਾਊਂਸਲਿੰਗ (ਫ਼ੋਨ ਜਰੀਏ) ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਨੂੰ ਲਗਾਤਾਰ ਮੋਟੀਵੇਸ਼ਨ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਹਸਪਤਾਲ ਤੋਂ ਛੁੱਟੀ ਹੋਣ ਉਪਰੰਤ ਪਹਿਲਾਂ ਹਰੇਕ ਹਫ਼ਤੇ, ਫੇਰ 15 ਦਿਨਾਂ ਬਾਅਦ ਅਤੇ ਫ...