ਪੰਜਾਬ ਸਰਕਾਰ ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ
ਪਟਿਆਲਾ, 3 ਦਸੰਬਰ:
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹ...








