ਪੰਜਾਬ ਵੱਲੋਂ ਨਵੰਬਰ ਮਹੀਨੇ ਵਿੱਚ ਨੈੱਟ ਜੀ.ਐਸ.ਟੀ ਵਿੱਚ 62.93 ਫੀਸਦੀ ਵਾਧਾ ਦਰਜ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਦਸੰਬਰ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਨਵੰਬਰ 2023 ਦੇ ਮੁਕਾਬਲੇ ਨਵੰਬਰ 2024 ਦੌਰਾਨ ਨੈੱਟ ਜੀ.ਐੱਸ.ਟੀ. ਪ੍ਰਾਪਤੀ ਵਿੱਚ 62.93 ਫੀਸਦੀ ਦੀ ਪ੍ਰਭਾਵਸ਼ਾਲੀ ਵਾਧਾ ਦਰ ਦਰਜ ਕੀਤੀ ਹੈ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਨਵੰਬਰ ਤੱਕ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ ਵਿੱਤੀ ਸਾਲ 2023-24 ਦੀ ਇਸੇ ਮਿਆਦ ਦੇ ਮੁਕਾਬਲੇ 10.30 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਾਲ ਨਵੰਬਰ ਵਿੱਚ ਕੁੱਲ ਜੀਐਸਟੀ ਪ੍ਰਾਪਤੀ 2,477.37 ਕਰੋੜ ਰੁਪਏ ਹੈ, ਜੋ ਨਵੰਬਰ 2023 ਵਿੱਚ ਪ੍ਰਾਪਤ ₹1,520.55 ਕਰੋੜ ਦੇ ਮੁਕਾਬਲੇ ₹956.82 ਕਰੋੜ ਦਾ ਵਾਧਾ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਸਾਲ ਵਿੱਚ ਨਵੰਬਰ ਤੱਕ ਕੁੱਲ ਜੀਐਸਟੀ ਕੁਲੈਕਸ਼ਨ 15,392.79 ਕਰੋੜ ਰੁਪਏ ਹੈ, ਜੋ ਕਿ ਵਿੱਤੀ ਸਾਲ 2023-24 ਦੀ ਇਸੇ ਮਿਆਦ ਵਿੱਚ ਪ੍ਰਾਪਤ 13,955.38 ਕਰੋੜ ਰੁਪਏ ਦੇ ਮੁਕਾਬਲੇ 1,437.41 ਕਰੋੜ ...








