Monday, March 16
Shadow

Trending

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

ਖਰੜ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਕੰਮ ਕਰਨ: ਅਨਮੋਲ ਗਗਨ ਮਾਨ

National, Politics, Punjab, Trending
ਚੰਦਪੁਰ (ਬਲਾਕ ਮਾਜਰੀ), 30 ਨਵੰਬਰ:      ਵਿਧਾਨ ਸਭਾ ਹਲਕਾ ਖਰੜ  ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ਅਤੇ ਖਰੜ ਬਲਾਕ ਦੀਆਂ   ਨਵਨਿਯੁਕਤ ਪੰਚਾਇਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਈਮਾਨਦਾਰੀ ਨਾਲ ਨਾਲ ਕੰਮ। ਅੱਜ ਇਥੇ ਬਲਾਕ ਮਾਜਰੀ ਨਜ਼ਦੀਕ ਪੈਂਦੇ ਪਿੰਡ ਚੰਦਪੁਰ ਵਿਖੇ ਬਲਾਕ ਮਾਜਰੀ ਅਤੇ ਖਰੜ ਦੀਆਂ 110 ਪੰਚਾਇਤਾਂ ਲਈ ਕਰਵਾਏ ਗਏ ਸੇਵਾ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਸਾਨੂੰ  ਵੱਡਾ ਫ਼ਤਵਾ ਦੇ ਕੇ ਸੇਵਾ ਸੌਂਪੀ ਗਈ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਪੂਰਾ ਤਾਲਮੇਲ ਰੱਖਣ ਅਤੇ ਜੇਕਰ ਉਨ੍ਹਾਂ ਨੂੰ ਕੋਈ ਸਮੱਸਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰਨ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਲਕੇ ਦੇ ਪਿੰਡਾਂ ਵਿਚ ਬਣਾਏ ਗਰਾਊਂਡਾਂ ਵਿਚ ਓਪਨ ਜਿੰਮ ਲਗਾਉਣ ਅਤੇ  ਨਾਲ ਹੀ ਪਿੰਡਾਂ ਦੇ ਟੋਭੇ ਅਤੇ ਗਲੀਆਂ ਨਾਲੀਆਂ ਦੀ ਸਫਾਈ ਕਰਵਾਈ ਜਾਵੇ। ਅਨਮੋਲ ਗਗਨ ਮਾਨ ਨੇ ਅਧ...
ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

ਬਰਿੰਦਰ ਕੁਮਾਰ ਗੋਇਲ ਵੱਲੋਂ ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕਰਨ ‘ਤੇ ਜ਼ੋਰ

National, Politics, Punjab, Trending
ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਧੁਨਿਕ ਜਲ ਪ੍ਰਬੰਧਨ ਰਣਨੀਤੀਆਂ ਘੜਨ ਦੇ ਨਾਲ-ਨਾਲ ਵਿਆਪਕ ਕਿਸਾਨ ਜਾਗਰੂਕਤਾ ਪ੍ਰੋਗਰਾਮਾਂ ਦੀ ਲੋੜ 'ਤੇ ਜ਼ੋਰ ਦਿੱਤਾ। ਇੱਥੇ ਮੈਗਸੀਪਾ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪਾਣੀ ਦੀ ਸੰਭਾਲ ਲਈ ਇੱਕ ਵਿਆਪਕ ਅਤੇ ਸਰਗਰਮ ਪਹੁੰਚ ਅਪਣਾਉਣ ਦਾ ਸੱਦਾ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਅਸਲ ਮਾਅਨਿਆਂ ਵਿੱਚ ਸਰਕਾਰੀ ਪਹਿਲਕਦਮੀਆਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਸੰਚਾਰ ਰਣਨੀਤੀ ਵਿਕਸਿਤ ਕਰਨ ਲਈ ਕਿਹਾ। ਸ੍ਰੀ ਗੋਇਲ ਨੇ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਲਈ ਖੇਤੀਬਾੜੀ ਸਿੰਚਾਈ ਵਾਸਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਅਤੇ ਸਤਹੀ ਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਕੈ...
ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

ਭਗਵੰਤ ਮਾਨ ਸਰਕਾਰ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਚ ਨਵਾਂ ਮਾਪਦੰਡ ਕੀਤਾ ਸਥਾਪਤ

National, Politics, Punjab, Trending
ਦਿੜ੍ਹਬਾ (ਸੰਗਰੂਰ), 30 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਨਵਾਂ ਮਾਪਦੰਡ ਸਥਾਪਤ ਕਰਦਿਆਂ ਅੱਜ 10.45 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਬਣਿਆ ਅਤਿ ਆਧੁਨਿਕ ਬਹੁ-ਮੰਜ਼ਿਲਾ ਸਬ ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ। ਚਾਰ ਮੰਜ਼ਿਲਾ ਇਮਾਰਤ ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਬੀ.ਡੀ.ਪੀ.ਓ., ਡੀ.ਐਸ.ਪੀ., ਸੀ.ਡੀ.ਪੀ.ਓ. ਅਤੇ ਹੋਰ ਦਫ਼ਤਰ ਹੋਣਗੇ, ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮਈ 2023 ਵਿੱਚ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਇਹ ਰਿਕਾਰਡ ਸਮੇਂ ਵਿੱਚ ਮੁਕੰਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਨੌਂ ਏਕੜ ਰਕਬੇ ਵਿੱਚ ਫੈਲਿਆ ਇਹ ਪ੍ਰੋਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਲਈ ਅਜਿਹੇ ਉ...
ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਕਿਸਾਨਾਂ ਨੂੰ ਕੀਤੀ 1723 ਕਰੋੜ ਰੁਪਏ ਤੋਂ ਵਧੇਰੇ ਦੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

National, Politics, Punjab, Trending
ਮਾਨਸਾ, 30 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਝੋਨ ਦੀ ਖਰੀਦ ਦਾ ਬਹੁਤ ਹੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਖਰੀਦੀ ਗਈ ਫਸਲ ਦੀ ਨਿਰਵਿਘਨਤਾ ਅਤੇ ਤੇਜੀ ਨਾਲ ਮੰਡੀਆਂ ’ਚੋਂ ਚੁਕਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਹਦਾਇਤਾਂ ਕੀਤੀਆਂ ਗਈਆਂ ਸਨ ਕਿ ਮੰਡੀਆਂ ਅੰਦਰ ਕਿਸੇ ਵੀ ਵਰਗ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7 ਲੱਖ 60 ਹਜ਼ਾਰ 566 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 7 ਲੱਖ 56 ਹਜ਼ਾਰ 909 ਮੀਟਰਕ ਟਨ ਝੋਨੇ ਦੀ ਖਰੀਦੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 7 ਲੱਖ 50 ਹਜ਼ਾਰ 446 ਮੀਟਕਰ ਟਨ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ, ਜੋ ਕਿ ਖਰੀਦੀ ਗਈ ਫਸਲ ਦਾ 99.20 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਫਸਲ ਦੀ ਖਰੀਦ ਬਦਲੇ ਉਹਨਾਂ ਨੂੰ 1723 ਕਰੋੜ ਰੁਪਏ ਤੋਂ ਵੱਧ ਦੀ ਆਨਲਾਈਨ ਅਦਾ...
ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਦੋ ਵਿਅਕਤੀਆਂ ਕਾਬੂ; 8 ਆਧੁਨਿਕ ਪਿਸਤੌਲ ਬਰਾਮਦ

Crime, National, Politics, Punjab, Trending
ਚੰਡੀਗੜ੍ਹ, 30 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਹਥਿਆਰਾਂ ਦੀ ਖੇਪ ਸੌਂਪਣ ਲਈ ਕਿਸੇ ਹੋਰ ਸੰਚਾਲਕ ਦੀ ਉਡੀਕ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਜੀਤ ਸਿੰਘ ਉਰਫ਼ ਨਿੱਕੂ ਅਤੇ ਗੁਰਵਿੰਦਰ ਸਿੰਘ ਉਰਫ਼ ਗਾਂਧੀ ਦੋਵੇਂ ਵਾਸੀ ਪਿੰਡ ਕੌਲੋਵਾਲ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਅੱਠ ਅਤਿ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਚਾਰ ਗਲੌਕ ਪਿਸਤੌਲਾਂ (ਆਸਟਰੀਆ ਦੇ ਬਣੇ ਹੋਏ), ਦੋ ਤੁਰਕੀ 9 ਐਮ.ਐਮ. ਪਿਸਤੌਲਾਂ ਅਤੇ ਦੋ ਐਕਸ ਸ਼ਾਟ ਜ਼ਿਗਾਨਾ .30 ਬੋਰ ਦੇ ਪਿਸਤੌਲਾਂ ਸਮੇਤ 10 ਕਾਰਤੂਸ ਸ਼ਾਮਲ ਹਨ, ਦੀ ਖੇਪ ਵੀ ਬਰਾਮਦ ਕੀਤੀ ਹੈ। ...
ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਸਕੂਲਾਂ ਵਿਚ ਵੀ ਦਿਖ ਰਿਹਾ ਅਸਰ, ਬੱਚੇ ਵੱਧ ਚੜ੍ਹ ਕੇ ਕਰ ਰਹੇ ਯੋਗਾ

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਦਾ ਸਕੂਲਾਂ ਵਿਚ ਵੀ ਦਿਖ ਰਿਹਾ ਅਸਰ, ਬੱਚੇ ਵੱਧ ਚੜ੍ਹ ਕੇ ਕਰ ਰਹੇ ਯੋਗਾ

National, Politics, Punjab, Trending
ਫਾਜ਼ਿਲਕਾ 30 ਨਵੰਬਰ ਫਾਜ਼ਿਲਕਾ ਜ਼ਿਲ੍ਹੇ ਅੰਦਰ ਬੈਗ ਫਰੀ ਪ੍ਰੋਗਰਾਮ ਨੂੰ ਸਕੂਲਾਂ ਅੰਦਰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ ਜਿਸ ਵਿਚ ਵਿਦਿਆਰਥੀਆਂ ਵੱਲੋਂ ਸਕੂਲਾਂ ਅੰਦਰ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿਚ ਕਾਫੀ ਉਤਸੁਕਤਾ ਨਾਲ ਭਾਗ ਲਿਆ ਜਾ ਰਿਹਾ ਹੈ। ਮਹੀਨੇ ਦੇ ਅਖੀਰਲੇ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰਦੇ ਹਨ । ਸੀ.ਐਮ. ਦੀ ਯੋਗਸ਼ਾਲਾ ਦੇ ਨੋਡਲ ਅਫਸਰ –ਕਮ-ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੁਤ ਦੇ ਦਿਸ਼ਾ-ਨਿਰਦੇਸ਼ਾਂ *ਤੇ ਸਕੂਲਾਂ ਅੰਦਰ ਯੋਗਾ ਗਤੀਵਿਧੀ ਨੂੰ ਪੂਰੇ ਜੋਰਾ ਸ਼ੋਰਾਂ ਨਾਲ ਚਲਾਇਆ ਜਾ ਰਿਹਾ ਹੈ। ਅਜ ਦੇ ਤਕਨੀਕੀ ਤੇ ਤੇਜ ਤਰਾਰ ਯੁਗ ਵਿਚ ਹਰ ਕੋਈ ਕੰਪਿਉਟਰ ਤੇ ਮੋਬਾਈਲ ਨਾਲ ਜੁੜਿਆ ਰਹਿੰਦਾ ਹੈ ਜਿਸ ਨਾਲ ਸ਼ਰੀਰਿਕ ਅਤੇ ਮਾਨਸਿਕ ਸ਼ਕਤੀ ਉਨ੍ਹੀ ਮਜਬੂਤ ਨਹੀਂ ਰਹਿੰਦੀ ਜੋ ਕਿ ਯੋਗਾ ਨਾਲ ਪੂਰੀ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਰਾਧੇ ਸ਼ਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਚਿਆਂ ਨੂੰ ਸਕੂਲਾਂ ਵਿਚ ਦੌਸਤਾਨਾ ਮਾਹੌਲ ਅਤੇ ਖੁਸ਼ੀਆ ਭਰਿਆ ਵਾਤਾਵਰਣ ਪ੍ਰਦਾਨ ਕਰਨ ਲਈ ਉਪਰਾਲਾ ਕੀਤਾ ਗਿਆ ਹੈ। ਇਸ ਬੈਗ ਫਰੀ ...
ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਹੁਕਮ ਜਾਰੀ : ਜ਼ਿਲ੍ਹਾ ਮੈਜਿਸਟਰੇਟ

National, Politics, Punjab, Trending
ਬਠਿੰਡਾ, 30 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜ਼ਿਲ੍ਹੇ ਅੰਦਰ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ 2024 ਮਿਤੀ 1 ਦਸੰਬਰ 2024 ਦੇ ਮੱਦੇਨਜ਼ਰ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਲ੍ਹੇ ਚ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇ ਨਜ਼ਰ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹਨਾਂ ਪ੍ਰੀਖਿਆ ਕੇਂਦਰਾਂ ਵਿੱਚ ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਵਲ ਸਟੇਸ਼ਨ, ਦੇਸ ਰਾਜ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਆਰੀਆ ਗਰਲਜ ਸੀਨੀਅਰ ਸੈਕੰਡਰੀ ਸਕੂਲ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਰਸ ਰਾਮ ਨਗਰ, ਗੁਰੂ ਨਾਨਕ ਦੇਵ ਪਬਲਿਕ ਸੀ...
‘ਡੋਰ ਸਟੈੱਪ ਡਿਲਵਰੀ’ ਰਾਹੀਂ 43 ਤਰ੍ਹਾਂ ਦੀ ਸੇਵਾਵਾਂ ਦਾ ਲਾਹਾ ਲੈਣ ਲਈ 1076 ’ਤੇ ਕਰੋ ਕਾਲ: ਡਿਪਟੀ ਕਮਿਸ਼ਨਰ

‘ਡੋਰ ਸਟੈੱਪ ਡਿਲਵਰੀ’ ਰਾਹੀਂ 43 ਤਰ੍ਹਾਂ ਦੀ ਸੇਵਾਵਾਂ ਦਾ ਲਾਹਾ ਲੈਣ ਲਈ 1076 ’ਤੇ ਕਰੋ ਕਾਲ: ਡਿਪਟੀ ਕਮਿਸ਼ਨਰ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 30 ਨਵੰਬਰ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਅਗਵਾਈ ਹੇਠ 43 ਤਰ੍ਹਾਂ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਉਪਲੱਬਧ ਕਰਵਾਉਣ ਦੀ ਚਲਾਈ ਜਾ ਰਹੀ ਮੁਹਿੰਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਿਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਵਾਰ-ਵਾਰ ਚੱਕਰ ਲਗਾਉਣ ਤੋਂ ਰਾਹਤ ਦੇਣ ਲਈ ਹੈਲਪਲਾਈਨ ਨੰਬਰ 1076 ਮੁਹੱਈਆ ਕਰਵਾਉਂਦੇ ਹੋਏ ਲੋਕਾਂ ਨੂੰ 43 ਕਿਸਮ ਦੀਆਂ ਪ੍ਰਸਾਸ਼ਨਿਕ ਸੇਵਾਵਾਂ ਨਿਰਧਿਰਤ ਸਮੇਂ ਅੰਦਰ ਉਨ੍ਹਾਂ ਨੂੰ ਘਰ ਬੈਠੇ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਹੈਲਪਲਾਈਨ ਨੰਬਰ 1076 ’ਤੇ ਕਾਲ ਕਰ ਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿਵੇਂ ਕਿ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ, ਭਾਰ ਰਹਿਤ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜ...
ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ

ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਸੇਵਾ ਮੁਕਤ

National, Politics, Punjab, Trending
ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵਿੱਚ ਸੇਵਾ ਨਿਭਾ ਰਹੇ ਉਪ ਮੁੱਖ ਚੋਣ ਅਧਿਕਾਰੀ (ਡਿਪਟੀ ਸੀਈਓ) ਭਾਰਤ ਭੂਸ਼ਨ ਬਾਂਸਲ 36 ਸਾਲ ਦੀ ਨੌਕਰੀ ਉਪਰੰਤ ਅੱਜ ਸੇਵਾ ਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੇਵਾ ਕਾਲ ਦੇ ਕੰਮਾਂ ਨੂੰ ਯਾਦ ਕੀਤਾ ਗਿਆ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅਤੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਭਾਰਤ ਭੂਸ਼ਨ ਬਾਂਸਲ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤਯਾਬੀ ਦੀ ਦੁਆ ਕੀਤੀ। ਭਾਰਤ ਭੂਸ਼ਨ ਬਾਂਸਲ 1989 ਵਿੱਚ ਕਲਰਕ ਵੱਜੋਂ ਭਰਤੀ ਹੋਏ ਸਨ ਅਤੇ ਵੱਖ ਵੱਖ ਅਹੁਦਿਆਂ ਉੱਤੇ ਤਰੱਕੀ ਕਰਦੇ ਕਰਦੇ ਡਿਪਟੀ ਸੀਈਓ ਵੱਜੋਂ ਸੇਵਾ ਮੁਕਤ ਹੋਏ ਹਨ, ਜੋ ਕਿ ਵਿਭਾਗੀ ਤਰੱਕੀ ਦਾ ਸਭ ਤੋਂ ਉੱਚ ਅਹੁਦਾ ਹੈ। ਬਾਂਸਲ ਨੇ ਆਪਣੇ ਸੇਵਾ ਕਾਲ ਦੌਰਾਨ 7 ਵਿਧਾਨ ਸਭਾ ਚੋਣਾਂ, 10 ਲੋਕ ਸਭਾ ਚੋਣਾਂ, ਐਸਜੀਪੀਸੀ ਚੋਣਾਂ, ਰਾਸ਼ਟਰਪਤੀ ਚੋਣਾਂ ਅਤੇ ਬਾਰ ਕੌਂਸਲ ਚੋਣਾਂ ਕਰਵਾਉਣ ਤੋਂ ਇਲਾਵਾ ਕਈ ਜ਼ਿਮਨੀ ਚੋਣਾਂ ਕਰਵਾਈਆਂ ਹਨ।...
ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ’ਤੇ ਕਰਨੀ ਚਾਹੀਦੀ ਹੈ-ਮੁੱਖ ਖੇਤੀਬਾੜੀ ਅਫ਼ਸਰ

ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ’ਤੇ ਕਰਨੀ ਚਾਹੀਦੀ ਹੈ-ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਮਾਨਸਾ, 30 ਨਵੰਬਰ : ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ’ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਸਮੇਂ ਸਿਰ ਬੀਜੀ ਫਸਲ ਨੂੰ 90 ਕਿਲੋ ਯੂਰੀਆ ਖਾਦ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਯੂਰੀਆ ਦੀ ਪਹਿਲੀ 45 ਕਿਲੋ ਦੀ ਕਿਸ਼ਤ ਪਹਿਲੇ ਪਾਣੀ ਲਗਾਉਣ ਤੋਂ 2-3 ਦਿਨ ਪਹਿਲਾਂ ਪਾਈ ਜਾਵੇ ਅਤੇ ਦੂਜੀ 45 ਕਿਲੋ ਦੀ ਕਿਸ਼ਤ ਦੂਜਾ ਪਾਣੀ ਲਾਉਣ ਤੋਂ 2-3 ਦਿਨ ਪਹਿਲਾਂ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਅੱਧ ਦਸੰਬਰ ਤੋਂ ਬਾਅਦ ਬੀਜੀ ਕਣਕ ਨੂੰ 35 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ ਹੀ ਪਾਈ ਜਾਵੇ। ਜੇ ਬਾਰਿਸ਼ਾ ਕਾਰਨ ਦੂਜੇ ਪਾਣੀ ਵਿੱਚ ਦੇਰੀ ਹੋਵੇ ਤਾਂ ਯੂਰੀਆ ਦੀ ਦੂਜੀ ਕਿਸਤ ਬਿਜਾਈ ਤੋਂ 55 ਦਿਨਾਂ ’ਤੇ ਜਰੂਰ ਦੇ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜੇ ਦੂਸਰੀ ਸਿੰਚਾਈ ਸਮੇਂ ਖੇਤ ਵਿੱਚ ਪਾਣੀ ਖੜ੍ਹ ਜਾਂਦਾ ਹੈ ਤਾਂ ਦੂਜੇ ਪਾਣੀ ਸਮੇਂ ਛੱਟੇ ਨਾਲ ਯੂਰੀਆ ਪਾਉਣ ਦੀ ਥਾਂ 7.5 ਪ੍ਰਤੀਸ਼ਤ ਯੂਰੀਆ ਘੋਲ (15 ਕਿਲੋ ਯੂਰੀਆ 200 ਲੀਟਰ ਪਾਣੀ ਵਿੱਚ) ਦੇ ਦੋ ਛਿੜਕਾਅ ਬਿਜਾਈ ਤੋਂ 42 ਅਤੇ 54 ਦਿਨਾਂ ਬਾਅਦ...