Monday, March 16
Shadow

Trending

ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਨਗਦ ਜੁਰਮਾਨਾ-ਸਿਵਲ ਸਰਜਨ

ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਕੀਤਾ ਨਗਦ ਜੁਰਮਾਨਾ-ਸਿਵਲ ਸਰਜਨ

National, Politics, Punjab, Trending
ਮਾਨਸਾ, 30 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ-ਕਮ-ਚੇਅਰਮੈਨ ਕੋਟਪਾ ਐਕਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸੂਚਨਾ ਅਤੇ ਸਿੱਖਿਆ ਅਫਸਰ-ਕਮ-ਜ਼ਿਲਾ ਨੋਡਲ ਅਫਸਰ ਤੰਬਾਕੂ ਕੰਟਰੋਲ ਮਾਨਸਾ ਦੀ ਅਗਵਾਈ ’ਚ ਚੱਲ ਰਹੇ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਸਬੰਧੀ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਵੱਲੋਂ ਤੰਬਾਕੂ ਕੰਟਰੋਲ ਐਕਟ 2003 ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਨੋਸ਼ੀ ਕਰਨ ਵਾਲੇ 10 ਵਿਅਕਤੀਆਂ ਨੂੰ ਨਗਦ ਜੁਰਮਾਨਾ ਕਰਕੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ  ਟੀਮ ਵੱਲੋਂ ਨੇੜੇ ਰੇਲਵੇ ਫਾਟਕ ਅਤੇ ਮਾਲ ਗੋਦਾਮ ਮਾਨਸਾ ਅੰਦਰ ਮਿਠਾਈ ਵੇਚ ਰਹੇ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਜਾਲੀ ਵਾਲੇ ਕੱਪੜੇ ਨਾਲ ਢੱਕ ਕੇ ਰੱਖਣ ਲਈ ਹਦਾਇਤ ਕੀਤੀ ਗਈ। ਇਸ ਮੌਕੇ ਖਾਣ-ਪੀਣ ਦੀਆਂ ਵਸਤਾਂ ਦ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਹੋਏ ਪਾਸ ਆਊਟ

National, Politics, Punjab, Trending
ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਏ.ਐੱਫ.ਪੀ.ਆਈ.), ਐਸ.ਏ.ਐੱਸ. ਨਗਰ (ਮੋਹਾਲੀ) ਦਾ ਨਾਮ ਰੌਸ਼ਨ ਕਰਦਿਆਂ ਅੱਜ ਇਸ ਇੰਸਟੀਚਿਊਟ ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ ਐਨ.ਡੀ.ਏ. ਕੋਰਸ ਤੋਂ ਪਾਸ ਆਊਟ ਹੋਏ ਹਨ। ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ.) ਨੇ ਕੀਤਾ। ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕਰਨ ਬਾਅਦ ਇਹ ਛੇ ਕੈਡਿਟ- ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਸੁਖਦੇਵ ਸਿੰਘ ਗਿੱਲ, ਯੁਵਰਾਜ ਸਿੰਘ ਤੋਮਰ, ਵਿਨਾਇਕ ਸ਼ਰਮਾ ਅਤੇ ਕੁਸ਼ ਪਾਂਡਿਆ- ਕਮਿਸ਼ਨਡ ਅਫ਼ਸਰ ਬਣਨ ਲਈ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਇੱਕ ਸਾਲ ਦੀ ਸਿਖਲਾਈ ਹਾਸਲ ਕਰਨਗੇ। ਆਰਮੀ ‘ਚੋਂ ਸੇਵਾਮੁਕਤ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੀ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਗੁਰਕੀਰਤ ਸਿੰਘ ਨੇ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਜੋ ਕੋਰਸ...
ਪਛਵਾੜਾ ਕੋਲਾ ਖਾਣ ਸਦਕਾ ਪੀ.ਐਸ.ਪੀ.ਸੀ.ਐਲ ਨੂੰ ਹੋਈ 1000 ਕਰੋੜ ਰੁਪਏ ਦੀ ਵੱਡੀ ਬੱਚਤ: ਹਰਭਜਨ ਸਿੰਘ ਈ.ਟੀ.ਓ.

ਪਛਵਾੜਾ ਕੋਲਾ ਖਾਣ ਸਦਕਾ ਪੀ.ਐਸ.ਪੀ.ਸੀ.ਐਲ ਨੂੰ ਹੋਈ 1000 ਕਰੋੜ ਰੁਪਏ ਦੀ ਵੱਡੀ ਬੱਚਤ: ਹਰਭਜਨ ਸਿੰਘ ਈ.ਟੀ.ਓ.

National, Politics, Punjab, Trending
ਚੰਡੀਗੜ੍ਹ, 30 ਨਵੰਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀ.ਐੱਸ.ਪੀ.ਸੀ.ਐੱਲ.) ਨੇ ਪਛਵਾੜਾ ਕੋਲਾ ਖਾਨ ਤੋਂ ਸਸਤਾ ਕੋਲਾ ਪ੍ਰਾਪਤ ਕਰਕੇ ਲਗਭਗ 1,000 ਕਰੋੜ ਰੁਪਏ ਦੀ ਵੱਡੀ ਬੱਚਤ ਕੀਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਾਲ 2015 ਤੋਂ ਬੰਦ ਪਈ  ਪਛਵਾੜਾ ਕੋਲ ਖਾਣ ਨੂੰ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਸੰਬਰ 2022 ਵਿੱਚ ਸ਼ੁਰੂ ਕਰਨ ਦਾ ਕੀਤਾ ਗਿਆ ਉਪਰਾਲਾ ਕੋਲ ਇੰਡੀਆ ਲਿਮਟਿਡ ਦੇ ਮੁਕਾਬਲੇ ਸਸਤਾ ਕੋਲਾ ਪ੍ਰਾਪਤ ਕਰਨ ਦਾ ਬਦਲ ਸਾਬਿਤ ਹੋਇਆ ਹੈ। ਪਚਵਾੜਾ ਕੋਲਾ ਖਾਣ ਤੋਂ ਕੋਲਾ ਪ੍ਰਾਪਤ ਕਰਨ ਦੇ ਵਿੱਤੀ ਲਾਭਾਂ ਦਾ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਕੋਲ ਇੰਡੀਆ ਲਿਮਟਿਡ ਤੋਂ ਕੋਲਾ ਪ੍ਰਾਪਤ ਕਰਨ ਦੇ ਮੁਕਾਬਲੇ ਪਛਵਾੜਾ ਕੋਲ ਖਾਣ ਤੋਂ ਕੋਲਾ 11 ਕਰੋੜ ਰੁਪਏ ਪ੍ਰਤੀ 1 ਲੱਖ ਮੀਟ੍ਰਿਕ ਟਨ ਸਸਤਾ ਪਿਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਪਛਵਾੜਾ ਤੋਂ ਹੁਣ ਤੱਕ 2...
ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

National, Politics, Punjab, Trending
ਮਾਨਸਾ, 30 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਨਿਯਮ ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਜਿੰਨ੍ਹਾਂ ਵਸਤਾਂ ਦੀ ਮਨਾਹੀ ਹੈ, ਅਜਿਹੀ ਕਿਸੇ ਵੀ ਵਸਤੂ, ਚੀਜ, ਪਦਾਰਥ, ਸਮੱਗਰੀ ਨੂੰ ਜੇਲ੍ਹ ਵਿੱਚ ਆਪਣੇ ਕਬਜੇ ’ਚ ਰੱਖਣ ਦੀ ਵੀ ਮਨਾਹੀ ਹੋਵੇਗੀ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਕਾਨੂੰਨੀ ਤੌਰ ’ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲ੍ਹਾਂ ਦੇ ਅਹਾਤੇ ਵਿੱਚ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਪਾਬੰਦੀਸ਼ੁਦਾ ਵਸਤੂਆਂ, ਯੰਤਰਾਂ ਜਾਂ ਸਮੱਗਰੀਆਂ ਦੇ ਦਾਖਲ ਹੋਣ ਅਤੇ ਉਨ੍ਹਾਂ ਦੀ ਉਪਲੱਬਧਤਾ ਇਹ ਸੰਭਾਵਨਾ ਬਣਾਉਂਦੀ ਹੈ ਕਿ ਅਜਿਹੀਆਂ ਵਸਤਾਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੀਆਂ ਜਾ ਸਕਦੀਆਂ ਹਨ। ਅਜਿਹੀਆਂ...
ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab, Trending
ਬਠਿੰਡਾ, 30 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਪ੍ਰੀਗੈਬਲਿਨ 75 ਐਮ.ਜੀ. ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ 'ਤੇ ਮੁਕੰਮਲ ਤੌਰ ਪਾਬੰਦੀ ਲਗਾਈ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰਿਸਕ੍ਰਿਪਸ਼ਨ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਜਾਰੀ ਹੁਕਮ ਅਨੁਸਾਰ ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ, ਕੈਮਿਸਟ/ਮੈਡੀਕਲ ਸਟੋਰ ਦੇ ਮਾਲਕ, ਹਸਪਤਾਲਾਂ ਦੇ ਅੰਦਰ ਫਾਰਮੇਸੀਆਂ ਜਾਂ ਕੋਈ ਹੋਰ ਵਿਅਕਤੀ ਪ੍ਰੀਗੈਬਲਿਨ 75 ਮਿਲੀਗ੍ਰਾਮ ਦੀ ਅਸਲ ਪਰਚੀ ਤੋਂ ਬਿਨਾਂ ਨਹੀਂ ਵੇਚੇਗਾ। ਪ੍ਰੀਗੈਬਲਿਨ (75 ਮਿਲੀਗ੍ਰਾਮ ਤੱਕ) ਦੀ ਖਰੀਦ ਅਤੇ ਵਿਕਰੀ ਦਾ ਸਹੀ ਰਿਕਾਰਡ ਰੱਖਣ ਤੋਂ ਇਲਾਵਾ, ਉਹ ਇਨ੍ਹਾਂ ਵੇਰਵਿਆਂ  ਕੈਮਿਸਟ/ਰਿਟੇਲਰ ਦਾ ਵਪਾਰਕ ਨਾਮ, ਵੰਡਣ ਦੀ ਮਿਤੀ, ਵੰਡੀਆਂ ਗਈਆਂ ਗੋਲੀਆਂ ਦੀ ਸੰਖਿਆ ਵਾਲੀ ਅਸਲ ਪਰਚੀ 'ਤੇ ਮੋਹਰ ਵੀ ਲਗਾਉਣਾ ਯਕੀਨੀ ਬਣਾਉਣਗੇ। ਹੁਕਮ ਅਨੁਸਾਰ ਥੋਕ ਵਿਕਰੇਤਾ...
ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ

ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਧਾ ਕੇ 8 ਸਾਲਾਂ ਬਾਅਦ ਕੀਤੀ ਦੁੱਗਣੀ: ਲਾਲ ਚੰਦ ਕਟਾਰੂਚੱਕ

National, Politics, Punjab, Trending
ਚੰਡੀਗੜ੍ਹ, 29 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਖੁਰਾਕ ਸੁਰੱਖਿਆ ਨਾਲ ਜੁੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਕਣਕ ਦੀ ਵੰਡ ਉੱਤੇ ਉਨ੍ਹਾਂ ਦੀ ਮਾਰਜਨ ਮਨੀ ਨੂੰ 8 ਸਾਲਾਂ ਬਾਅਦ ਵਧਾ ਕੇ ਲਗਭਗ ਦੁੱਗਣਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਅੱਗੇ ਦੱਸਿਆ ਕਿ 2016 ਵਿੱਚ ਇਹ ਮਾਰਜਨ ਮਨੀ 50 ਪ੍ਰਤੀ ਕੁਇੰਟਲ ਸੀ ਜਿਸ ਨੂੰ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਵਾਧੇ ਨੂੰ ਅਪ੍ਰੈਲ 2024 ਤੋਂ ਲਾਗੂ ਕੀਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਬੰਧ ਵਿੱਚ 38.43 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਕਦਮ ਨਾਲ ਸੂਬੇ ਦੇ 14400 ਰਾਸ਼ਨ ਡਿਪੂ ਹੋਲਡਰਾਂ ਨੂੰ ਲਾਭ ਮਿਲੇਗਾ। ਇਸ ਸਬੰਧੀ ਮਿਸਾਲ ਦਿੰਦਿਆਂ ਮੰਤਰੀ ਨੇ ਦੱਸਿਆ...
ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਰਾਜ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ

ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਰਾਜ ਦੀ ਸਭ ਤੋਂ ਵੱਡੀ ਲਿਫਟ ਸਿੰਜਾਈ ਯੋਜਨਾ ਦਾ ਨੀਹ ਪੱਥਰ ਰੱਖਿਆ

National, Politics, Punjab, Trending
ਸ਼੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 29 ਨਵੰਬਰ : ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਲਈ ਲਿਫਟ ਸਿੰਚਾਈ ਯੋਜਨਾ ਦਾ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਨੀਂਹ ਪੱਥਰ ਰੱਖਿਆ ਗਿਆ। 90 ਕਰੋੜ ਰੁਪਏ ਦੇ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਚੰਗਰ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਸਮਲਾਹ ਪਿੰਡ ਵਿਖੇ ਰੱਖਿਆ ਗਿਆ। ਇਹ  ਲਿਫਟ ਸਿੰਜਾਈ ਯੋਜਨਾ ਪੰਜਾਬ ਰਾਜ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਯੋਜਨਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ  ਹਲਕਾ ਵਿਧਾਇਕ  ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਇਸ ਇਲਾਕੇ ਵਿੱਚ ਆਏ ਸਨ ਤਾਂ ਉਨ੍ਹਾਂ ਨੇ ਇਹ ਆਪਣੇ ਮਨ ਵਿਚ ਇੱਛਾ ਧਾਰ ਲਈ ਸੀ ਕਿ ਜਦੋਂ ਵੀ ਪ੍ਰਮਾਤਮਾ ਨੇ ਤਾਕਤ ਬਖ਼ਸ਼ੀ ਤਾਂ ਚੰਗਰ ਦੇ ਪਿੰਡਾਂ ਦੀ ਪਾਣੀ ਦੀ ਘਾਟ ਵਾਲੀ ਸਮੱਸਿਆ ਦੂਰ ਕਰਨੀ ਹੈ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਬਹੁਤ ਖੁਸ਼ੀ ਹੈ ਕਿ ਪ੍ਰਮਾਤਮਾ ਨੇ ਮੇਰੇ ਮਨ ਦੀ ਇੱਛਾ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਲਿ...
ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ

ਝਗੜਾ ਰਹਿਤ ਇੰਤਕਾਲ ਦੇ ਨਿਪਟਾਰੇ ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇੱਕ ਮਹੀਨੇ ਅੰਦਰ ਪੈਂਡਿੰਗ ਕੇਸ ਮੁਕੰਮਲ ਹੋਣ: ਹਰਦੀਪ ਸਿੰਘ ਮੁੰਡੀਆ

National, Politics, Punjab, Trending
ਚੰਡੀਗੜ੍ਹ, 29 ਨਵੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ ਅਤੇ ਇੱਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ ਝਗੜਾ ਰਹਿਤ ਇੰਤਕਾਲ ਕਿਸੇ ਤਹਿਸੀਲ/ਸਬ-ਤਹਿਸੀਲ ਵਿੱਚ ਪੈਂਡਿੰਗ ਪਾਇਆ ਜਾਂਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ. ਮੁੰਡੀਆ ਨੇ ਅੱਗੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਦੇ ਬਾਵਜੂਦ ਕਾਫ...
ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

ਮੁੱਖ ਮੰਤਰੀ ਨੇ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਸਹਾਇਤਾ ਮੰਗੀ

National, Politics, Punjab, Trending
ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ। ਭਾਰਤ ਲਈ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਟ ਟੈਨੋ ਕੁਆਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੇਸ ਨੂੰ ਮਜ਼ਬੂਤੀ ਨਾਲ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੀ ਵਿੱਤੀ ਅਤੇ ਸੰਸਥਾਗਤ ਢਾਂਚੇ ਦੀ ਮਜ਼ਬੂਤੀ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿਕਾਸ ਨੂੰ ਹੁਲਾਰਾ ਦੇਣ, ਜਨਤਕ ਸੇਵਾਵਾਂ ਵਿੱਚ ਸੁਧਾਰ ਅਤੇ ਆਪਣੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਨ੍ਹਾਂ ਸੁਧਾਰਾਂ ਸਬੰਧੀ ਸੂਬੇ ਦੇ ​​ਠੋਸ ਏਜੰਡੇ ਨੂੰ ਪ੍ਰਦਰਸ਼ਿਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਇਹ ਵਿੱਤੀ ਸਹਾਇਤਾ ਮੰਗਣ ਦਾ ਮੁੱਖ ਉਦੇਸ਼ ਵਿੱਤੀ ਸੂਝ-ਬੂਝ, ਬਿਹਤਰ ਪ੍ਰਸ਼ਾਸਨ ਅਤੇ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਤ ਕਰਨਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਵਿੱਤੀ ਸਹਾਇਤਾ ਨਾ...
14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨਜ ਜੱਜ

14 ਦਸੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨਜ ਜੱਜ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ  ਜ਼ਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਅਤੇ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. –ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਗਗਨਦੀਪ ਕੌਰ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ  ਕਿ 14 ਦਸੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜੇਕਰ ਕਿਸੇ ਦਾ ਕੋਈ ਵੀ ਕੇਸ ਜਿਵੇਂ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਬਾਊਂਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਨਾਲ ਸਬੰਧਤ ਕੇਸਾਂ ਦਾ ਨਿਪਟਾਰਾ ਕਰਵਾਈਆ ਜਾ ਸਕਦਾ ਹੈ।...