Tuesday, March 17
Shadow

Trending

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

National, Politics, Punjab, Trending
ਚੰਡੀਗੜ੍ਹ, 28 ਨਵੰਬਰ:   ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਹਲਕਾ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਸ. ਲਾਲ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ. ਲਾਲ ਸਿੰਘ ਗੰਭੀਰ ਬਿਰਤੀ ਵਾਲੇ ਇਨਸਾਨ ਸਨ, ਜਿਨ੍ਹਾਂ ਨੇ ਆਪਣੀ ਪੂਰੀ ਉਮਰ ਮਿਹਨਤ ਤੇ ਕਿਰਤ ਦੇ ਫਲਸਫੇ ਤਹਿਤ ਕੰਮ ਕੀਤਾ। ਉਨ੍ਹਾਂ ਨੇ ਆਪਣੀ ਸੂਝ-ਬੂਝ ਨਾਲ ਆਪਣਾ ਪਰਿਵਾਰ ਪਾਲਿਆ ਅਤੇ ਆਪਣੇ ਬੱਚਿਆਂ ਨੂੰ ਪੜ੍ਹਾ ਲਿਖਾ ਕੇ ਜੀਵਨ ‘ਚ ਕਾਮਯਾਬ ਇਨਸਾਨ ਬਣਾਇਆ। ਸ. ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।...
ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ

ਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰਚੰਗਰ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਆ ਬੂਰ

National, Politics, Punjab, Trending
ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ:ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕੇ ਹਕੀਕਤ ਬਣਨ ਜਾ ਰਹੇ ਵਿਧਾਨ ਸਭਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਚੰਗਰ ਦੇ ਇਲਾਕੇ ਨੂੰ ਨਹਿਰੀ ਪਾਣੀ ਦੀ ਸਪਲਾਈ ਬਹੁਤ ਜਲਦ ਸ਼ੁਰੂ ਹੋਣ ਜਾ ਰਹੀ ਹੈ। ਸ੍ਰੀ ਹਰਜੋਤ ਸਿੰਘ ਬੈਂਸ ਮਿਤੀ 29 ਨਵੰਬਰ ਨੂੰ ਪਿੰਡ ਸਮਲਾਹ ਵਿਖੇ  86.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਰੱਖਣਗੇ। ਇਹ ਇਲਾਕਾ ਕਈ ਸਦੀਆਂ ਤੋਂ ਬਰਸਾਤੀ ਪਾਣੀ ਨਾਲ ਹੀ ਖੇਤੀ ਦੀ ਸਿੰਚਾਈ ਕਰਦਾ ਆ ਰਿਹਾ ਸੀ। ਜਿਸ ਕਾਰਨ ਗਰਮੀਆਂ ਦੇ ਮੌਸਮ ਵਿੱਚ ਇਸ ਇਲਾਕੇ ਦੇ ਕਿਸਾਨਾਂ ਨੂੰ ਪਾਣੀ ਦੀ ਘਾਟ ਕਾਰਣ ਕਾਫੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕੈਬਨਿਟ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ-ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਲਗਭਗ ਇੱਕ ਦਰਜਨ ਪਿੰਡਾਂ ਨੂੰ ਸਿੰਚਾਈ ਲਈ ਪਾਣੀ ਦੀ ਸਮੱਸਿਆ ਜੜ ਤੋਂ ਖਤਮ ਹੋ ਜਾਵੇਗੀ। ਇਸ ਪ੍ਰੋਜੈਕਟ ਨਾਲ ਪਿੰਡ ਲਖੇੜ, ਸਮਲਾਹ, ਪਹਾੜਪੁਰ,ਧਨੇੜਾ, ਮਿੱਢਵਾਂ,ਮਹਿੰਦਲੀ ਖੁਰਦ, ਰਾਏਪੁਰ ਸਾਹਨੀ,ਕੋਟਲਾ, ਬੱਢਲ ਅਤੇ ਪਿ...
ਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲ

ਪੰਜਾਬ ਪੈਵਿਲੀਅਨ ਨੇ ਵਪਾਰ ਮੇਲਾ 2024 ਵਿੱਚ ਜਿੱਤੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵਿਸ਼ੇਸ਼ ਪ੍ਰਸੰਸਾ ਮੈਡਲ

National, Politics, Punjab, Trending
ਚੰਡੀਗੜ੍ਹ / ਨਵੀਂ ਦਿੱਲੀ, 28 ਨਵੰਬਰ ਇਥੋਂ ਦੇ ਪ੍ਰਗਤੀ ਮੈਦਾਨ ਵਿਖੇ ਹੋਏ ਭਾਰਤ ਅੰਤਰ ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਹਾਸਿਲ ਕਰਨ ਵਾਲੇ ‘ਪੰਜਾਬ ਪੈਵਿਲੀਅਨ’ ਨੇ ਵਿਸ਼ੇ ਦੀ ਉੱਤਮ ਪੇਸ਼ਕਾਰੀ ਅਤੇ ਉੱਤਮ ਪ੍ਰਦਰਸ਼ਨ ਲਈ ਵੱਖੋ-ਵੱਖ ਵਿਸ਼ੇਸ਼ ਪ੍ਰਸੰਸਾ ਮੈਡਲ ਪ੍ਰਾਪਤ ਕੀਤੇ ਹਨ। ਮੇਲੇ ਦਾ ਆਯੋਜਨ ਕਰਨ ਵਾਲੀ ਭਾਰਤ ਵਪਾਰ ਪ੍ਰੋਤਸਾਹਨ ਸੰਸਥਾ (ਆਈ.ਟੀ.ਪੀ.ਓ) ਪਾਸੋਂ ਮੇਲੇ ਦੇ ਆਖਰੀ ਦਿਨ ਦੇਰ ਸ਼ਾਮ ਕਰਵਾਏ ਗਏ ਸਮਾਗਮ ਦੌਰਾਨ ਇਹ ਦੋਵੇਂ ਮੈਡਲ ਪੀ.ਐਸ.ਆਈ.ਈ.ਸੀ ਦੇ ਅਧਿਕਾਰੀਆਂ ਵੱਲੋਂ ਪ੍ਰਾਪਤ ਕੀਤੇ ਗਏ। ਇਸ ਸਾਲ ਵਪਾਰ ਮੇਲੇ ਦਾ ਥੀਮ ਵਿਕਸਿਤ ਭਾਰਤ @2047 ਰੱਖਿਆ ਗਿਆ ਸੀ। ਜ਼ਿਕਰਯੋਗ ਹੈ ਕਿ ਉਕਤ ਸੰਸਥਾ ਵੱਲੋਂ ਇਹ ਮੇਲਾ 14 ਨਵੰਬਰ ਤੋਂ 27 ਨਵੰਬਰ ਤੱਕ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਰਾਜਾਂ ਵੱਲੋਂ ਆਪਣੇ ਵਿਕਾਸ ਅਤੇ ਉਤਪਾਦਾਂ ਨੂੰ ਦਰਸਾਉਣ ਲਈ ਪੈਵਿਲੀਅਨ ਸਥਾਪਿਤ ਕੀਤੇ ਗਏ ਸਨ। ਪੰਜਾਬ ਪੈਵਿਲੀਅਨ ਦੇ ਪ੍ਰਸ਼ਾਸਕ ਦਵਿੰਦਰਪਾਲ ਸਿੰਘ ਅਤੇ ਉੱਪ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਪੈਵਿਲੀਅਨ ਨੂੰ ਵੱਖ-ਵੱਖ ਵਰਗਾਂ ਚ ਦੋ ਮੈਡਲ ਮਿਲਣੇ ਸੂਬੇ ਲਈ ਬਹੁਤ ...
National, Politics, Punjab, Trending
ਚੰਡੀਗੜ੍ਹ, 28 ਨਵੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਇੱਕ ਵਿਅਕਤੀ ਮਦਨ ਲਾਲ ਸ਼ਰਮਾ ਵਾਸੀ ਪਿੰਡ ਬਘੌਰਾ, ਜ਼ਿਲ੍ਹਾ ਪਟਿਆਲਾ ਨੂੰ ਇੱਕ ਪੁਲਿਸ ਮੁਲਾਜ਼ਮ ਲਈ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਲਹੇੜੀ ਨਿਵਾਸੀ ਦਿਲਬਾਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਦਾ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਗੁਰਨਾਇਬ ਸਿੰਘ ਨਾਲ ਜ਼ੁਬਾਨੀ ਝਗੜਾ ਹੋਇਆ ਸੀ ਅਤੇ ਗ੍ਰੰਥੀ ਨੇ ਉਸ ਵਿਰੁੱਧ ਥਾਣਾ ਘਨੌਰ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਥਾਣੇ 'ਚ ਤਾਇਨਾਤ ਏ.ਐਸ.ਆਈ. ਸਵਰਨ ਸਿੰਘ ਕੇਸ ਵਿੱਚ ਉਸਦਾ ਪੱਖ ਲੈਣ ਲਈ ਉਸ ਨੂੰ 10,000 ਰੁਪਏ ਰਿਸ਼ਵਤ ਦੇਣ ਲਈ ਦਬਅ ਪਾ ਰਿ...
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

National, Politics, Punjab, Trending
ਚੰਡੀਗੜ੍ਹ, 28 ਨਵੰਬਰ: ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ 'ਤੇ ਜ਼ੋਰ ਦਿੱਤਾ ਅਤੇ ਹੋਰ ਕਈ ਮਹੱਤਵਪੂਰਨ ਫ਼ੈਸਲੇ ਲਏ। ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ) ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਲਾਜ਼ਮੀ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਵਿਭਾਗਾਂ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਮਹੀਨਾਵਾਰ ਮੀਟਿੰਗ ਦੌਰਾਨ ਕਿਸੇ ਵਿਭਾਗ ਦੀ ...
ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 28 ਨਵੰਬਰ: ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ  ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ  ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ ਵਧੀਆ ਢੰਗ ਨਾਲ ਕਿਸ ਤਰ੍ਹਾਂ ਮਨਾਇਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਵੱਖ ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਮਾਨਯੋਗ ਸਪੀਕਰ ਦੇ ਧਿਆਨ ਵਿੱਚ ਲਿਆਂਦਾ ਕਿ ਕੇਵਲ ਦੋ ਸਾਲ ਦਾ ਹੀ ਸਮਾਂ ਸਾਡੇ ਕੋਲ ਹੈ ਅਤੇ 450 ਸਾਲਾ ਨੂੰ ਮਨਾਉਣ ਲਈ ਜੰਗੀ ਪੱਧਰ ਤੇ ਤਿਆਰੀਆਂ ਕੀਤੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਇਸ ਸਮੇਂ ਸਾਫ ਸਫਾਈ, ਬਿਜਲੀ ਦੀਆਂ ਲਟਕਦੀਅ ਤਾਰਾਂ ਅਤੇ ਟ੍ਰੈਫਿਕ ਵਿਵਸਥਾ ਨੂੰ ਦਰੁਸਤ ਕਰਨਾ ਹੈ। ਇਸ ਵਿਚਾਰ ਚਰਚਾ ਨੂੰ ਅੱਗੇ ਤੋਰਦੇ ਹੋਏ ਸ੍ਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਬਾਹਰੋਂ ਆਉਣ ਵਾਲੇ ਯਾਤਰੂਆਂ ਨੂੰ ਰਸਤਿਆਂ ਦੀ ਸਹੀ ਜਾਣਕਾਰੀ ਨਹੀਂ ਮਿਲਦੀ, ਇਸ ਲਈ ਅੰਮ੍ਰਿਤਸਰ ਦੇ ਮੇਨਗੇਟ ਤੋ...
ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਕੂਲੀ ਤੇ ਕਾਲਜ ਵਿਦਿਆਰਥਣਾਂ ਨੂੰ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

National, Politics, Punjab, Trending
ਚੰਡੀਗੜ੍ਹ, 28 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਅਤੇ ਮੁਹਾਲੀ ਦੇ ਸਕੂਲਾਂ ਅਤੇ ਕਾਲਜਾਂ ਦੀਆਂ 30 ਦੇ ਕਰੀਬ ਵਿਦਿਆਰਥਣਾਂ, ਜੋ ਪੰਜਾਬ ਵਿਧਾਨ ਸਭਾ ਦਾ ਦੌਰਾ ਕਰਨ ਆਈਆਂ ਸਨ, ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣਾ ਟੀਚਾ ਮਿੱਥ ਕੇ ਜੀਵਨ ‘ਚ ਸਫਲ ਹੋਣ ਅਤੇ ਚੰਗੇ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਲੋਕ ਭਲਾਈ ਦੇ ਉਦੇਸ਼ ਤਹਿਤ ਕੰਮ ਕਰ ਰਹੀ ਇੱਕ ਸਵੈ-ਸੇਵੀ ਸੰਸਥਾ ਦੇ ਨਾਲ ਜੁੜੀਆਂ ਇਨ੍ਹਾਂ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਸਪੀਕਰ ਸ. ਸੰਧਵਾਂ ਨੇ ਜਿੱਥੇ ਇਨ੍ਹਾਂ ਵਿਦਿਆਰਥਣਾਂ ਨਾਲ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ, ਉਥੇ ਹੀ ਉਨ੍ਹਾਂ ਨੂੰ ਰਾਜਨੀਤੀ, ਬਿਜ਼ਨਸ, ਆਈ.ਏ.ਐਸ, ਪੀ.ਸੀ.ਐਸ, ਡਾਕਟਰ ਅਤੇ ਸਾਇੰਸਦਾਨ ਬਣਨ ਲਈ ਵੀ ਪ੍ਰੇਰਿਆ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ‘ਚ ਰਾਜਨੀਤੀ ‘ਚ ਆਉਣ ਦੀ ਰੁਚੀ ਹੋਣਾ ਚੰਗਾ ਸੰਕੇਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ ਰਹਿਣ ਦੀ ਪ੍ਰੇਰਣਾ ਦਿਦਿਆਂ ਕਿਹਾ ਕਿ...
ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ

ਸਕੂਲ ਦੇ ਵਿਦਿਆਰਥੀਆਂ ਨੂੰ ਏਡਜ਼ ਬਾਰੇ ਦਿੱਤੀ ਜਾਣਕਾਰੀ

National, Politics, Punjab, Trending
ਕੁਰਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਨਵੰਬਰ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਤੀਬਰ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਤਹਿਤ ਕੁਰਾਲੀ ਦੇ ਚਕਵਾਲ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਏਡਜ਼ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚਲੇ ਸੰਪੂਰਨ ਸੁਰੱਖਿਆ ਕੇਂਦਰ ਦੇ ਮੈਨੇਜਰ ਪੂਨਮ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਅਧੀਨ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਮੰਤਵ ਲੋਕਾਂ ਨੂੰ ਮਾਰੂ ਰੋਗ ਏਡਜ਼ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ ਜਾਗਰੂਕਤਾ ਸਮਾਗਮ ਵਿਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਏਡਜ਼ ਭਿਆਨਕ ਰੋਗ ਹੈ ਜੋ ਐਚਆਈ ਵੀ ਨਾਮਕ ਵਾਇਰਸ ਤੋਂ ਹੁੰਦੀ ਹੈ। ਇਸ ਦੇ ਸ਼ੁਰੂਆਤੀ ਲੱਛਣਾਂ ਵਿਚ ਬੁਖ਼ਾਰ, ਥਕਾਵਟ, ਮਾਸਪੇਸ਼ੀਆਂ ਵਿਚ ਖਿਚਾਅ, ਜੋੜਾਂ ਵਿਚ ਦਰਦ, ਸਿਰਦਰਦ, ਜ਼ੁਕਾਮ, ਸੁੱਕੀ ਖੰਘ, ਚਿਹਰੇ ਉਤੇ ਨਿਸ਼ਾਨ ਆਦਿ ਸ਼ਾਮਲ ਹਨ। ਇਸ ਦੇ ਫੈਲਣ ਦੇ ਮ...
ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ

ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ

National, Politics, Punjab, Trending
ਮੋਗਾ, 28 ਨਵੰਬਰ, ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਲਈ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਢੁੱਡੀਕੇ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੱਦੋਕੇ, ਆਂਗਣਵਾੜੀ ਸੈਂਟਰ ਢੁੱਡੀਕੇ ਤੇ ਮੱਦੋਕੇ ਦਾ ਦੌਰਾ ਕੀਤਾ ਗਿਆ। ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪ੍ਰਾਇਮਰੀ ਸਕੂਲ ਢੁੱਡੀਕੇ ਵਿਖੇ ਮਿਡ ਡੇ ਮੀਲ ਵਿੱਚ ਕੜੀ ਵਿੱਚ ਪਕੌੜੇ ਨਹੀ ਪਾਏ ਗਏ ਸਨ ਅਤੇ ਸਰਕਾਰੀ ਮਿਡਲ ਸਕੂਲ ਮੱਦੋਕੇ ਵਿਖੇ ਬੱਚਿਆਂ ਨੂੰ ਬਾਹਰ ਫਰਸ਼ ਤੇ ਬਿਠਾ ਕੇ ਹੀ ਮਿਡ-ਡੇ-ਮੀਲ ਖਵਾਇਆ ਜਾ ਰਿਹਾ ਸੀ, ਫਰਸ਼ ਤੇ ਕੋਈ ਵੀ ਟਾਟ/ਮੈਟ ਆਦਿ ਨਹੀ ਸੀ, ਜਿਸਦੇ ਸਬੰਧ ਵਿੱਚ ਉਹਨਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਗਈ ਕੀ ਇਸ ਸਬੰਧੀ ਸਕੂਲ ਮੁਖੀ ਅਤੇ ਮਿਡ-ਡੇ-ਮੀਲ ਇੰਚਾਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ ਅਤੇ ਰਿਪੋਰਟ ਕਮਿਸ਼ਨ ਨ...
ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਨਸ਼ਾ ਛਡਾਊ ਕੇਂਦਰ ਵਿੱਚ ਹੋਏ ਕਤਲ ਵਿੱਚ ਪੁਲਿਸ ਵੱਲੋਂ 3 ਵਿਅਕਤੀਆਂ ਖਿਲਾਫ ਮੁੱਕਦਮਾ ਕੀਤਾ ਦਰਜ

ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਨਸ਼ਾ ਛਡਾਊ ਕੇਂਦਰ ਵਿੱਚ ਹੋਏ ਕਤਲ ਵਿੱਚ ਪੁਲਿਸ ਵੱਲੋਂ 3 ਵਿਅਕਤੀਆਂ ਖਿਲਾਫ ਮੁੱਕਦਮਾ ਕੀਤਾ ਦਰਜ

National, Politics, Punjab, Trending
ਮੋਗਾ, 28 ਨਵੰਬਰ, ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ ਤੁਰੰਤ  ਮਾਮਲੇ ਦੀ ਤਫਤੀਸ਼ ਕੀਤੀ ਗਈ। ਉਪ ਕਪਤਾਨ ਪੁਲਿਸ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਤਫਤੀਸ਼ ਦੌਰਾਨ ਪਤਾ ਲੱਗਾ ਕਿ ਉਕਤ ਵਿਅਕਤੀ ਜਿਸ ਦਾ ਨਾਮ ਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਵਾਰਡ ਨੰ:10, ਨੇੜੇ ਸਾਇੰਸ ਕਾਲਜ, ਜ਼ਿਲ੍ਹਾ ਜਗਰਓਂ ਦਾ ਰਹਿਣ ਵਾਲ ਹੈ, ਜੋ ਇਸ ਨਸ਼ਾ ਛਡਾਊ ਕੇਂਦਰ ਵਿਖੇ ਇਲਾਜ ਅਧੀਨ ਸੀ, ਇਸਦੇ ਪਰਿਵਾਰ ਬਾਰੇ ਪਤਾ ਕਰਕੇ ਉਨ੍ਹਾ ਨਾਲ ਸਪੰਰਕ ਕੀਤਾ ਗਿਆ ਅਤੇ ਉਸਦੇ ਮਾਮਾ ਤਰਲੋਚਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਾਰਡ ਨੰ:05, ਮੁੱਹਲਾ ਹਰਦੇਵ ਨਗਰ, ਜ਼ਿਲ੍ਹਾ ਜਗਰਾਓ ਨੇ ਦੱਸਿਆ ਕਿ ਉਸਦਾ ਭਾਣਜਾ ਕਰਮਜੀਤ ਸਿੰਘ ਜੋ ਨਸ਼ੇ ਕਰਨ ਦਾ ਆਦੀ ਹੋ ਚੁੱਕਾ ਸੀ, ਨੂੰ ਮਿਤੀ 12.11.2024 ਨੂੰ ਉਕਤ ਨਸ਼ਾ ਛਡਾਊ ਕੇਂਦਰ ਵਿਖੇ ਦਾਖਲ ਕਰਵਾਇਆ ਸੀ। ਮਿਤੀ 27.11...