Sunday, March 8
Shadow

Trending

National, Politics, Punjab, Trending
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸ਼ਾਨਾਮੱਤਾ ਇਤਿਹਾਸ ਹੈ ਕਿ ਇਸ ਦੇ ਜਵਾਨਾਂ ਨੇ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਾਲੀਆ ਸਮੇਂ ਵਿੱਚ ਇਹ ਰੁਝਾਨ ਘਟਿਆ ਹੈ ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਸੀ-ਪਾਈਟ ਸੈਂਟਰਾਂ ਵੱਲੋਂ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ...
ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ

National, Politics, Punjab, Trending
ਚੰਡੀਗੜ੍ਹ, 4 ਫਰਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ ਗਏ ਹਨ। ਅੱਜ ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਨੂੰ ਪੁਲਿਸ-112, ਫਾਇਰ-101, ਐਂਬੂਲੈਂਸ-108, ਮਹਿਲਾ ਹੈਲਪਲਾਈਨ-1091, ਟਰੈਫਿਕ ਹੈਲਪਲਾਈਨ-1073 ਅਤੇ ਚਾਈਲਡ ਹੈਲਪਲਾਈਨ-1098 ਆਦਿ ਵਰਗੇ ਐਮਰਜੈਂਸੀ ਹੈਲਪਲਾਈਨ ਨੰਬਰ ਵਾਲੇ ਡਿਸਪਲੇਅ ਬੋਰਡ ਲਗਾਉਣ ਲਈ ਫੰਡਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ ਸਕੂਲ ਵਿੱਚ ਅੱਗ ਲੱਗਣ ਦੀ ਘਟਨਾ ਜਾਂ ਕੁਦਰਤੀ ਆਫ਼ਤ ਦੀ ਸਥਿਤੀ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ...
ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ

National, Politics, Punjab, Trending
ਚੰਡੀਗੜ੍ਹ 4 ਫਰਵਰੀ 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੱਤ ਸਾਲ ਪਹਿਲਾਂ ਦਰਜ ਇੱਕ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਦੇ ਅਧਾਰ ਤੇ ਮੁਕੱਦਮਾ ਨੰਬਰ: 05 ਮਿਤੀ 09-03-2017 ਨੂੰ ਆਈ.ਪੀ.ਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਸਮੇਤ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ। ਉਕਤ ਮੁਲਜ਼ਮਾਂ ਨੇ ਬੈਂਕ ਦੇ ਬਰਾਂਚ ਮੈਨੇਜਰ ਤੇ ਹੋਰ ਮੁਲਾਜ਼ਮਾਂ ਸਮੇਤ ਆਮ ਵਿਅਕਤੀਆਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਭ੍ਰਿਸ਼ਟ ਤਰੀਕਿਆਂ ਨਾਲ ਉਕਤ ਸਟੇਟ ਬੈਂਕ ਦੇ ਮੁਲਾਜਮਾਂ ਰਾਹੀਂ ਖਜ਼ਾਨੇ ਵਿ...
ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ, 04 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ ਸਿੰਘ ਵਾਸੀ ਝੰਗੀ ਸਰੂਪ ਦਾਸ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਮੁਲਜ਼ਮ ਨੇ 11 ਕੇ.ਵੀ. ਬਿਜਲੀ ਦੀਆਂ ਲਾਈਨਾਂ ਬਦਲਣ ਦਾ ਕੰਮ ਕਰਵਾਉਣ ਲਈ 2,60,000 ਰੁਪਏ ਰਿਸ਼ਵਤ ਲਈ ਸੀ ਪਰ ਉਸ ਨੇ ਕਦੇ ਵੀ ਉਕਤ ਬਿਜਲੀ ਦੀਆਂ ਲਾਈਨਾਂ ਨਹੀਂ ਬਦਲੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹ...
ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ

National, Politics, Punjab, Trending
ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ  ਬਿਨੈਕਾਰ ਆਪਣੇ ਫੀਡਬੈਕ ਵੀ  ਦੇ ਸਕਣਗੇ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਨੂੰ ਨਿਰਵਿਘਨ ਅਤੇ ਸੁਚੱਜੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 5 ਫਰਵਰੀ, 2025 ਤੋਂ, ਪੰਜਾਬ ਪੁਲਿਸ ਵੱਲੋਂ ਬਿਨੈਕਾਰ ਨੂੰ ‘ਪੀਬੀਸਾਂਝ’ ਤੋਂ ਐਸ.ਐਮ.ਐਸ. ਰਾਹੀਂ ਸੂਚਨਾ ਭੇਜੀ ਜਾਵੇਗੀ, ਜਿਸ ਵਿੱਚ ਤਸਦੀਕ ਕਰਨ ਵਾਲੇ ਅਧਿਕਾਰੀ ਦਾ ਨਾਮ ਅਤੇ ਮੁਲਾਕਾਤ ਦੀ ਮਿਤੀ ਅਤੇ ਸਮੇਂ ਸਬੰਧੀ ਜਾਣਕਾਰੀ ਹੋਵੇਗੀ। ਇਸ ਸੁਧਾਰ ਦਾ ਉਦੇਸ਼ ਬੇਲੋੜੀ ਅਨਿਸ਼ਚਿਤਤਾ ਨੂੰ ਘਟਾਉਣਾ...
ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

National, Politics, Punjab, Trending
ਚੰਡੀਗੜ੍ਹ, 4 ਫਰਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਕਦਮ ਪੰਜਾਬ ਸਰਕਾਰ ਦੀ ਕਿਸਾਨ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੇ ਅੰਕੜਾ ਵਿੰਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਕਰਮਚਾਰੀਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਤੋਂ ਜਸਵਿਪਨ ਕੰਬੋਜ, ਤਰਨ ਤਾਰਨ ਜ਼ਿਲ੍ਹੇ ਤੋਂ ਰਮਨਦੀਪ ਕੌਰ ਅਤੇ ਜਲੰਧਰ ਜ਼ਿਲ੍ਹੇ ਤੋਂ ਪਰਵਿੰਦਰ ਕੌਰ ਸ਼ਾਮਲ ਹਨ। ਇਨ੍ਹਾਂ ਨੂੰ ਭਵਿੱਖ ਲਈ ਸ਼ੁੱਭਇਛਾਵਾਂ ਦਿੰਦਿਆਂ ...

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

National, Politics, Punjab, Trending
ਚੰਡੀਗੜ੍ਹ, 4 ਫਰਵਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ ਵਿੱਚ ਇਕ ਇੰਸਪੈਕਟਰ ਅਤੇ ਇੱਕ ਕੰਡਕਟਰ ਲਿਪਤ ਪਾਏ ਗਏ ਹਨ। ਇਨ੍ਹਾਂ ਦੋਨਾਂ ਨੂੰ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਦੋਨਾਂ ਮੁਲਾਜਮਾਂ ਦੇ ਮੁਅੱਤਲੀ ਸਬੰਧੀ ਵਿਭਾਗ ਵੱਲੋਂ ਦਫ਼ਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇੱਥੇ ਇਹ ਵੀ ਜਿਕ...
ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ

National, Politics, Punjab, Trending
ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ਵਿੱਚੋਂ ਇਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੁਲਿਸ ਸੁਧਾ...
ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ

National, Politics, Punjab, Trending
ਚੰਡੀਗੜ੍ਹ, 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ 'ਬੈਸਟ ਗ੍ਰੀਨ ਸਟੇਟ' ਅਤੇ 'ਬੈਸਟ ਗ੍ਰੀਨ ਡਿਸਟ੍ਰਿਕਟ' ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਅਤੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਮੁਖੀ ਸੁਨੀਤਾ ਨਰਾਇਣ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਦੇ ਕਾਰਜਕਾਰੀ ਡਾਇਰੈਕਟਰ ਇੰਜੀਨੀਅਰ ਪ੍ਰਿਤਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਕੁਲਬੀਰ ਸਿੰਘ ਬਾਠ ਨੂੰ ਸੌਂਪੇ। ਸੀ.ਐਸ.ਈ. ਦੀ ਵਿਲੱਖਣ ਪਹਿਲਕਦਮੀ ਗ੍ਰੀਨ ਸਕੂਲਜ਼ ਪ੍ਰੋਗਰਾਮ (ਜੀ.ਐਸ.ਪੀ.) ਨੂੰ ਪੀ.ਐਸ.ਸੀ.ਐਸ.ਟੀ. ਵੱਲੋਂ ਆਪਣੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਅਧੀਨ ਪੰਜਾਬ ਵਿੱਚ ਸਰਗਰਮੀ ਨਾਲ ਲਾਗੂ ਕੀਤਾ ਗਿਆ ਹੈ। ਇਹ ਪ੍ਰੋਗਰਾਮ ਸਕੂਲਾਂ ਨੂੰ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਵਰਗ...
ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ

National, Politics, Punjab, Trending
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿੱਚ, ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਮੈਡੀਕਲ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫ਼ਾ ਅਤੇ ਸੇਵਾਮੁਕਤੀ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਵੱਲੋਂ ਉਸਾਰੀ ਕਾਮਿਆਂ ਦੀ ਸਹੂਲਤ ਲਈ ਰਜਿਸਟਰੇਸ਼ਨ ਫਾਰਮ ਨੂੰ ਆਸਾਨ ਬਣਾਉਣ ਅਤੇ ਫਾਰਮ ਨੰਬਰ 27 ਦਾ ਪੰਜਾਬੀ ਵਿੱਚ ਅਨੁਵਾਦ ਵਰਗੇ ਕਈ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਾਮੇ ਦੀ ਅਰਜ਼ੀ ’ਤੇ ਕੋਈ ਇਤਰਾਜ਼ ਲੱਗਦਾ ਹੈ ਤਾਂ ਸਬੰਧਤ ਉਸਾਰੀ ਕਾਮੇ ਨੂੰ ਇਸ ਸੰਬੰਧੀ ਐਸ.ਐਮ.ਐਸ. ਭੇਜਿਆ ਜਾਂਦਾ ਹੈ। ਇਸ ਦੇ ਨਾਲ ਹੀ ਹੁਣ ਕਿਰ...