Tuesday, March 17
Shadow

Trending

ਸਿਹਤ ਵਿਭਾਗ ਨੇ ਮਨਾਇਆ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ-ਡਾ. ਰਣਜੀਤ ਸਿੰਘ ਰਾਏ

ਸਿਹਤ ਵਿਭਾਗ ਨੇ ਮਨਾਇਆ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ-ਡਾ. ਰਣਜੀਤ ਸਿੰਘ ਰਾਏ

National, Politics, Punjab, Trending
ਮਾਨਸਾ, 28 ਨਵੰਬਰ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹਰ ਸਾਲ ਵਿੱਚ ਦੋ ਵਾਰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ (ਨੈਸ਼ਨਲ ਡੀਵਾਰਮਿੰਗ ਡੇਅ) ਮਨਾਇਆ ਜਾਂਦਾ ਹੈ। ਇਸੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਡੀ-ਵਾਰਮਿੰਗ ਦਿਵਸ ਮਨਾਇਆ ਗਿਆ।  ਇਸ ਦੌਰਾਨ ਸਰਕਾਰੀ ਐਮੀਂਨੈਂਸ ਸਕੂਲ ਮਾਨਸਾ ਵਿਖੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀਆਂ ਗੋਲੀਆਂ ਖਵਾਈਆਂ ਗਈਆਂ। ਸਿਵਲ ਸਰਜਨ ਨੇ ਕਿਹਾ ਕਿ 28 ਨਵੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ 01 ਸਾਲ ਤੋਂ 19 ਸਾਲ ਤੱਕ ਦੇ ਤਕਰੀਬਨ 205837 ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਐਲਬੈਂਡਾਜੋਲ ਦੀ ਗੋਲੀ ਖਵਾਈ ਜਾਣ ਦਾ ਟੀਚਾ ਹੈ। ਜਿਹੜੇ ਬੱਚੇ ਕਿਸੇ ਕਾਰਨ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਉਨ੍ਹਾਂ ਨੂੰ 05 ਦਸੰਬਰ 2024 ਨੂੰ ਮੌਪ-ਅਪ ਡੇਅ ਵਾਲੇ ਦਿਨ ਇਹ ਗੋਲੀ ਖਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1 ਤੋਂ 19 ਸਾਲ ਤੱਕ ਦੇ ਬੱਚੇ ਜੋ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ, ਕਾ...
ਦਿਵਿਆਂਗ ਵਿਅਕਤੀ ਦੀਆਂ ਰੋਜ਼ਾਨਾ ਗਤੀਵਿਧੀਆਂ ਵਿੱਚ ਸਹਾਈ ਹੁੰਦੇ ਹਨ ਸਹਾਇਕ ਉਪਕਰਨ-ਡਿਪਟੀ ਕਮਿਸ਼ਨਰ

ਦਿਵਿਆਂਗ ਵਿਅਕਤੀ ਦੀਆਂ ਰੋਜ਼ਾਨਾ ਗਤੀਵਿਧੀਆਂ ਵਿੱਚ ਸਹਾਈ ਹੁੰਦੇ ਹਨ ਸਹਾਇਕ ਉਪਕਰਨ-ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 28 ਨਵੰਬਰ : ਸਹਾਇਕ ਉਪਕਰਨ ਦਿਵਿਆਂਗ ਵਿਅਕਤੀਆਂ ਦੀ ਗਤੀਸ਼ੀਲਤਾ, ਸੰਚਾਰ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਗਤੀਵਿਧੀਆਂ ਵਿੱਚ ਸਹਾਈ ਹੁੰਦੇ ਹਨ ਅਤੇ ਇਨ੍ਹਾਂ ਉਪਕਰਨਾਂ ਦੀ ਸਹਾਇਤਾ ਨਾਲ ਦਿਵਿਆਂਗ ਵਿਅਕਤੀ ਕਿਸੇ ਦੇ ਸਹਾਰੇ ਤੋਂ ਬਿਨ੍ਹਾਂ ਆਪਣੇ ਰੋਜ਼ਾਨਾ ਦੇ ਕੰਮ-ਕਾਰ ਕਰਨ ਦੇ ਸਮਰੱਥ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਅੱਜ ਬੁਢਲਾਡਾ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਦੀ ਵੰਡ ਸਬੰਧੀ ਬੁਢਲਾਡਾ ਦੇ ਨੇਕੀ ਆਸ਼ਰਮ ਵਿਖੇ ਆਯੋਜਿਤ ਕੀਤੇ ਸਮਾਰੋਹ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਦੌਰਾਨ ਲਗਾਏ ਗਏ ਅਸੈਸਮੈਂਟ ਕੈਂਪਾਂ ਉਪਰੰਤ ਅੱਜ ਅਲੀਮਕੋ ਮੋਹਾਲੀ ਵੱਲੋਂ ਇਹ ਉਪਕਰਨ ਮੁਹੱਈਆ ਕਰਵਾਏ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਉਪਕਰਨਾਂ ਦੀ ਮਦਦ ਨਾਲ ਦਿਵਿਆਂਜਨ ਆਪਣਾ ਦਾਇਰਾ ਵਧਾ ਸਕਣਗੇ ਅਤੇ ਇੱਕ ਥਾਂ ਤੋਂ ਦੂਜੀ ਥਾਂ ਆਉਣ-ਜਾਣ ਵਿੱਚ ਉਨ੍ਹਾਂ ਨੂੰ ਕਾਫ਼ੀ ਆਸਾਨੀ ਰਹੇਗੀ। ਉਨ੍ਹਾਂ ਅਪੀਲ ਕੀਤੀ ਕਿ...
ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ

National, Politics, Punjab, Trending
ਐੱਸ.ਏ.ਐੱਸ. ਨਗਰ 28 ਨਵੰਬਰ, 2024:  ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ 'ਪੰਜਾਬੀ ਭਾਸ਼ਾ ਅਤੇ ਪੰਜਾਬੀ ਸਿਨੇਮਾ' ਵਿਸ਼ੇ ਸਬੰਧੀ ਵਿਚਾਰ ਚਰਚਾ ਆਯੋਜਿਤ ਕੀਤੀ ਗਈ।       ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਆਸ਼ਿਕਾ ਜੈਨ (ਆਈ.ਏ.ਐੱਸ.) ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਯੋਗ ਰਾਜ (ਮੁਖੀ, ਪੰਜਾਬੀ ਅਧਿਐਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਵੱਲੋਂ ਕੀਤੀ ਗਈ। ਸਮਾਗਮ ਦੇ ਪ੍ਰਮੁੱਖ ਬੁਲਾਰੇ ਉੱਘੇ ਨਾਟਕਕਾਰ ਅਤੇ ਫ਼ਿਲਮ ਲੇਖਕ ਪ੍ਰੋ. ਪਾਲੀ ਭੁਪਿੰਦਰ ਸਿੰਘ ਸਨ ਅਤੇ ਵਿਸ਼ੇਸ਼ ਮਹਿਮਾਨ ਵਜੋਂ ਅਮਿਤੋਜ ਮਾਨ (ਫ਼ਿਲਮ ਅਭਿਨੇਤਾ, ਡਾਇਰੈਕਟਰ ਅਤੇ ਲੇਖਕ) ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ...
3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ

3 ਦਸੰਬਰ ਨੂੰ ਮਨਾਇਆ ਜਾਵੇਗਾ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ-ਮੇਜਰ ਵਰੁਣ ਕੁਮਾਰ

National, Politics, Punjab, Trending
ਫਰੀਦਕੋਟ 28 ਨੰਵਬਰ () ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ 3 ਦਸੰਬਰ ਨੂੰ ਮਨਾਏ ਜਾਣ ਵਾਲੇ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਵਿੱਚ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ ਨੇ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਸਮਾਗਮ ਸਬੰਧੀ ਆਪਣੇ ਕੰਮਾਂ ਨੂੰ ਪੂਰਾ ਕਰ ਲੈਣ। ਉਨ੍ਹਾਂ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਨਵੀਨ ਗੜ੍ਹਵਾਲ, ਜਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ,  ਸੈਕਟਰੀ ਰੈੱਡ ਕਰਾਸ ਸ੍ਰੀ ਮਨਦੀਪ ਮੌਂਗਾ, ਡੀ.ਐਸ....
ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਬਰੇਟਾ ਅਤੇ ਨਾਲ ਲੱਗਦੇ ਪਿੰਡਾਂ ਦਾ ਦੌਰਾ

ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਬਰੇਟਾ ਅਤੇ ਨਾਲ ਲੱਗਦੇ ਪਿੰਡਾਂ ਦਾ ਦੌਰਾ

National, Politics, Punjab, Trending
ਮਾਨਸਾ, 28 ਨਵੰਬਰ : ਡਾ. ਹਰਪ੍ਰੀਤ ਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਬੁਢਲਾਡਾ ਦੀ ਟੀਮ ਵੱਲੋਂ ਬਰੇਟਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਕੁਲਰੀਆਂ, ਕਾਹਨਗੜ੍ਹ, ਸੇਖੂਪੁਰ ਖੁਡਾਲ, ਅਕਬਰਪੁਰ ਖੁਡਾਲ ਆਦਿ ਵਿੱਚ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਵੱਲੋਂ ਪਿੰਡ ਕੁਲਰੀਆਂ ਦੇ ਕਿਸਾਨ ਸ੍ਰੀ ਨਾਇਬ ਸਿੰਘ ਦੇ ਖੇਤ ਦਾ ਮੌਕਾ ਵੇਖਿਆ ਗਿਆ। ਇਸ ਖੇਤ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਹੀ ਵੇਖਿਆ ਗਿਆ। ਇਸ ਉਪਰੰਤ ਟੀਮ ਵੱਲੋਂ ਸ੍ਰੀ ਸੁਦਾਗਰ ਸਿੰਘ ਪੁੱਤਰ ਸ੍ਰੀ ਬਿੱਕਰ ਸਿੰਘ, ਪਿੰਡ ਕਾਹਨਗੜ੍ਹ ਦੇ ਕਿਸਾਨ ਦਾ ਖੇਤ ਵੇਖਿਆ ਗਿਆ। ਇਸ ਖੇਤ ਵਿੱਚ 25 ਤੋਂ 30 ਪ੍ਰਤੀਸ਼ਤ ਰਕਬੇ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ, ਜਿਸ ’ਤੇ ਟੀਮ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸ਼ਿਫਾਰਿਸ਼ ਕੀਟਨਾਸ਼ਕ 7 ਕਿਲੋ ਮੋਰਟੈਲ/ ਰੀਜੈਂਟ 0.3 ਜੀ (ਫਿਪਰੋਨਿਲ) ਜਾਂ 1 ਲਿਟਰ ਡਰਸਬਾਨ 20 ਈ.ਸੀ. (ਕਲੋਰਪਾਈਰੀਫਾਸ) ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ...
ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਵਿਖੇ ਬਣ ਰਹੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ

ਵਿਧਾਇਕ ਬਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਹਲਕਾ ਬੱਲੂਆਣਾ ਦੇ ਪਿੰਡ ਪੱਤਰੇ ਵਾਲਾ ਵਿਖੇ ਬਣ ਰਹੇ ਮੈਗਾ ਵਾਟਰ ਸਰਫ਼ੇਸ ਸਕੀਮ ਪ੍ਰੋਜੈਕਟ ਦਾ ਨਿਰੀਖਣ ਕੀਤਾ

National, Politics, Punjab, Trending
ਫਾਜ਼ਿਲਕਾ, 28 ਨਵੰਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਨਾਲ ਸਬੰਧਤ ਲੋਕਾਂ ਨੂੰ ਸਾਫ ਪੀਣ ਯੋਗ ਪਾਣੀ ਦੀ ਸਪਲਾਈ ਮੁਹਈਆ ਕਰਵਾਉਣ ਲਈ ਪਿੰਡ ਪੱਤਰੇਵਾਲਾ ਵਿਖੇ ਨਹਿਰੀ ਪਾਣੀ ਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਅਧੀਨ 122 ਪਿੰਡਾਂ ਤੇ 15 ਢਾਣੀਆਂ ਨੂੰ ਕਵਰ ਕੀਤਾ ਜਾਵੇਗਾ| ਇਹ ਜਾਣਕਾਰੀ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇਸ ਪ੍ਰੋਜੈਕਟ ਦਾ ਦੌਰਾ ਕਰਕੇ ਜਾਇਜ਼ਾ ਲੈਣ ਮੌਕੇ ਕੀਤਾ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਨਿਰੀਖਣ ਕਰਨ ਦਾ ਉਦੇਸ਼ ਬਣੇ ਰਹੇ ਮੈਗਾ ਪ੍ਰੋਜੈਕਟ ਦੀ ਤਾਜਾ ਸਥਿਤੀ ਦਾ ਜਾਇਜਾ ਲੈਣਾ ਸੀ ਤਾਂ ਜੋ ਪ੍ਰੋਜ਼ੈਕਟ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ ਲੋਕ ਸਮਰਪਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਬਣਨ ਨਾਲ ਲੋਕਾਂ ਨੂੰ ਸਾਫ ਪੀਣ ਦਾ ਪਾਣੀ ਮੁਹਈਆ ਹੋਵੇਗਾ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਮੁਹਈਆ ਕਰ...
ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦਾ ਮੌਜੂਦਾ ਸਮੇਂ ਦੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਹੋਵੇਗਾ ਫਾਇਦਾ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦਾ ਮੌਜੂਦਾ ਸਮੇਂ ਦੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਹੋਵੇਗਾ ਫਾਇਦਾ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

National, Politics, Punjab, Trending
ਮਾਨਸਾ, 28 ਨਵੰਬਰ : ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਉੱਚ ਪੱਧਰ ਦਾ ਗਿਆਨ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਅੰਬੇਡਕਰ ਭਵਨ ਵਿਖੇ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਮਾਨਸਾ ਯੂਥ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕਿਸੇ ਉੱਚ ਸੰਸਥਾਵਾਂ ਵਿੱਚ ਦਾਖਲਿਆਂ,  ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਨੌਕਰੀਆਂ ਵਿੱਚ ਇਹ ਲਾਇਬੇ੍ਰਰੀਆਂ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਜ਼ਿਲ੍ਹਾ ਪੱਧਰ ’ਤੇ ਖੁਲ੍ਹੀ ਇਹ ਲਾਇਬ੍ਰੇਰੀ ਬਹੁਤ ਹੀ ਸੁੰਦਰ ਢੰਗ ਨਾਲ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵੀ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ।  ਪਹਿਲਾਂ ਪਿੰਡਾਂ ਦੇ ਵਿਦਿਆਰਥੀਆਂ ਨੂੰ ਲਾਇਬ੍ਰੇਰੀ ’ਚ ਪੜ੍ਹਨ ਲਈ ਸ਼ਹਿਰਾਂ ਵੱਲ ਆਉਣਾ ਪੈਂਦਾ ਸੀ ਪਰ ਹੁਣ ਉਹ ਪਿੰਡਾਂ ਵਿੱਚ ਹੀ ਇਨ੍ਹਾਂ ਆਧੁਨਿਕ ਲਾਇਬੇ੍ਰਰੀਆਂ ਦਾ ਲਾਹਾ ਲੈ ਰਹੇ ਹਨ। ਉਨ...
ਅਨੁਸੂਚਿਤ ਜਾਤੀ ਉਪ ਸਕੀਮ ਅਧੀਨ ਪੌਦਿਆਂ ਦੇ ਜੈਨੇਟਿਕ ਸਰੋਤਾਂ ਨਾਲ ਸਬੰਧਤ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ

ਅਨੁਸੂਚਿਤ ਜਾਤੀ ਉਪ ਸਕੀਮ ਅਧੀਨ ਪੌਦਿਆਂ ਦੇ ਜੈਨੇਟਿਕ ਸਰੋਤਾਂ ਨਾਲ ਸਬੰਧਤ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ

National, Politics, Punjab, Trending
ਅਬੋਹਰ, 28 ਨਵੰਬਰ ਡਾ: ਗਿਆਨ ਪ੍ਰਤਾਪ ਸਿੰਘ, ਡਾਇਰੈਕਟਰ, ਆਈ.ਸੀ.ਏ.ਆਰ ਨੈਸ਼ਨਲ ਬਿਊਰੋ ਆਫ਼ ਪਲਾਂਟ ਜੈਨੇਟਿਕ ਰਿਸੋਰਸਜ਼, ਨਵੀਂ ਦਿੱਲੀ ਦੀ ਪ੍ਰੇਰਨਾ ਨਾਲ ਸੰਸਥਾ ਦੁਆਰਾ ਖੇਤੀਬਾੜੀ ਵਿਗਿਆਨ ਕੇਂਦਰ ਫਾਜ਼ਿਲਕਾ ਭਵਨ ਆਈ.ਸੀ.ਏ.ਆਰ ਸੀਫੇਟ ਖੇਤਰ ਕੇਂਦਰ ਅਬੋਹਰ ਦੇ ਸਹਿਯੋਗ ਨਾਲ ਜ਼ਿਲ੍ਹਾ ਫਾਜਿਲਕਾ ਦੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਅਨੁਸੂਚਿਤ ਜਾਤੀ ਉਪ-ਯੋਜਨਾ ਦੇ ਤਹਿਤ ਪੌਦਿਆਂ ਦੇ ਜੈਨੇਟਿਕ ਸਰੋਤਾਂ ਸੰਬੰਧੀ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਖੇਤਰੀ ਕੇਂਦਰ ਸੀਫੇਟ ਅਬੋਹਰ ਦੇ ਕੈਂਪਸ ਵਿੱਚ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਖੇ ਐਨਬੀਪੀਜੀਆਰ ਨਵੀਂ ਦਿੱਲੀ ਦੀ ਟੀਮ, ਡਾ: ਸਿਲੀਆ, ਡਾ. ਪ੍ਰਦੀਪ ਅਤੇ ਡਾ. ਭਰਤ ਗਾਵੜੇ  ਵੱਲੋਂ ਕਿਸਾਨਾਂ ਨੂੰ ਪੌਦਿਆਂ ਦੀ ਜੈਨੇਟਿਕ ਸੰਭਾਲ ਦਾ ਇਤਿਹਾਸ ਸੁਣਾਉਂਦੇ ਹੋਏ, ਉਨ੍ਹਾਂ ਨੂੰ ਅਜਿਹੀਆਂ ਸਥਾਨਕ ਕਿਸਮਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਜੋ ਵਾਤਾਵਰਣ ਵਿੱਚ ਵਧੀਆ ਅਤੇ ਗੁਣਵੱਤਾ ਪੈਦਾਵਾਰ ਦੇ ਰਿਹਾ ਹੋਵੇ ਅਤੇ ਉਹ ਇਸ ਖੇਤਰ ਵਿੱਚ ਫੈਲੀਆਂ ਬਿਮਾਰੀਆਂ ਅਤੇ ਕੀੜਿਆਂ ਪ੍ਰਤੀ ਰੋਧਕ ਸਮਰੱਥਾ ਹੋਣ, ਜੇਕਰ ਕਿਸਾਨਾਂ ਨੂੰ ਇਨ੍ਹਾਂ ਪਛਾਣੀਆਂ ਗਈਆਂ ਕਿਸਮਾਂ ਦੀ ਸਾਂ...
ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਹੁੰਦਾ ਹੈ ਬਹੁਤ ਮਹੱਤਵ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ ‘ਚ ਹੁੰਦਾ ਹੈ ਬਹੁਤ ਮਹੱਤਵ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

National, Politics, Punjab, Trending
ਬਠਿੰਡਾ, 27 ਨਵੰਬਰ : ਯੂਥ ਮੇਲਿਆਂ ਦਾ ਵਿਦਿਆਰਥੀਆਂ ਦੀ ਜ਼ਿੰਦਗੀ 'ਚ ਬਹੁਤ ਮਹੱਤਵ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖਾਣਾਂ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਦੀ ਸੰਭਾਲ ਅਤੇ ਜਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਾਨਕ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਵਲੋਂ ਕਰਵਾਏ ਗਏ ਯੂਥ ਫੈਸਟੀਵਲ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ 9ਵੇ ਅੰਤਰ-ਜ਼ੋਨਲ ਯੁਵਕ ਮੇਲਾ, “ਹੱਸਦਾ ਨੱਚਦਾ ਪੰਜਾਬ” ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਮੇਲੇ ਜਿੱਥੇ ਕਲਾ ਦੇ ਜੌਹਰ ਦਿਖਾਉਣ ਦੇ ਮੌਕੇ ਪ੍ਰਦਾਨ ਕਰਦੇ ਹਨ ਉੱਥੇ ਹੀ ਇੱਕ ਦੂਜੇ ਨੂੰ ਸਮਝਣ ਦਾ...
ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

National, Politics, Punjab, Trending
ਚੰਡੀਗੜ੍ਹ, 27 ਨਵੰਬਰ: ਪੰਜਾਬ ਦੇ ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ  ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਨਈਅਰ ਨੇ ਦੱਸਿਆ ਕਿ 27 ਨਵੰਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਇਨ੍ਹਾਂ ਚਾਰਾਂ ਹਲਕਿਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 697413 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 366077, ਔਰਤਾਂ 331310, ਤੀਜਾ ਲਿੰਗ 26, ਐਨ.ਆਰ.ਆਈ 51, ਦਿਵਿਆਂਗ ਵੋਟਰ 5729 ਅਤੇ ਸਰਵਿਸ ਵੋਟਰ 3968 ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 831 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗ...