ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 27 ਨਵੰਬਰ:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਮਾਜ ਦੀ ਸੇਵਾ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਲੋਕ ਭਲਾਈ ਲਈ ਸਾਰਥਕ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਲੋਕ ਸੇਵਾ ਇੱਕ ਨੇਕ ਜ਼ਿੰਮੇਵਾਰੀ ਹੈ।
ਟਰਾਂਸਪੋਰਟ ਵਿਭਾਗ ਵਿੱਚ ਅੱਜ ਨਿਯੁਕਤ ਹੋਏ ਕਈ ਉਮੀਦਵਾਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਨੌਕਰੀ ਦੀ ਉਡੀਕ ਕਰਦਿਆਂ 10 ਤੋਂ ਲੈ ਕੇ 32 ਸਾਲ ਤੱਕ ਹੋ ਗਏ ਹਨ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਉਨ੍ਹਾਂ ਦੀ ਬਾਂਹ ਨਹੀਂ ਫੜੀ।
ਨਵ-ਨਿਯੁਕਤ ਮੁਲਾਜ਼ਮ ਸਰਬਜੀਤ ਸਿੰਘ ਵਾਸੀ ਪਿੰਡ ਨੰਗਲ ਫੀਦਾ, ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਸ ਦੇ ਪਿਤਾ ਦਾਰਾ ਸਿੰਘ ਦੀ ਮੌਤ ਹੋਣ ਉਪਰੰਤ ਉਸ ਨੇ ਸਾਲ 1992 ਵਿੱਚ ਵਿਭਾਗ ਵਿੱਚ ਨੌਕਰੀ ਲਈ ਅਪਲਾਈ ਕੀਤਾ ਸੀ ...







