Tuesday, March 17
Shadow

Trending

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਖੇਤਰਾਂ ਵਿਚਲੇ ਵਿਕਾਸ ਕਾਰਜ ਜਲਦ ਮੁਕੰਮਲ ਕਰਨ ਦੇ ਆਦੇਸ਼

National, Politics, Punjab, Trending
ਐਸ.ਏ.ਐਸ. ਨਗਰ 27 ਨਵੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ (ਵਧੀਕ ਚਾਰਜ ਸ਼ਹਿਰੀ ਵਿਕਾਸ) ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚਲੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ਿਲ੍ਹੇ ਦੇ  ਵੱਖ- ਵੱਖ ਥਾਵਾਂ ਤੇ ਚਲ ਰਹੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜਲਦੀ ਮੁਕੰਮਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖੋ-ਵੱਖ ਥਾਈਂ ਸੀਵਰੇਜ ਟ੍ਰੀਟਮੈਂਟ ਪਲਾਂਟ (ਐੱਸ.ਟੀ.ਪੀ.) ਲਾਉਣ ਦੀ ਪ੍ਰਕਿਰਿਆ ਜਾਰੀ ਹੈ ਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ ਉੱਤੇ ਤਿਆਰ ਕਰਵਾਉਣ ਬਾਬਤ ਜੋ ਵੀ ਕਾਰਜ ਲੋੜੀਂਦੇ ਹਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਤੈਅ ਪ੍ਰੋਜੈਕਟਾਂ ਦੀ ਪੂਰਤੀ ਨਾਲ ਨਾ ਕੇਵਲ ਸੀਵਰੇਜ ਦੇ ਪਾਣੀ ਦਾ ਢੁਕਵਾਂ ਪ੍ਰਬੰਧਨ ਹੋਵੇਗਾ ਸਗੋਂ ਟ੍ਰੀਟ (ਸੋਧਿਆ) ਪਾਣੀ ਵੱਖੋ-ਵੱਖ ਥਾਂ ਤੇ ਸਿੰਜਾਈ ਤੇ ਹੋਰਨਾਂ ਕਾਰਜਾਂ ਜਿਵੇਂ ਉਸਾਰੀ ਆਦਿ ਲਈ ਵਰਤਿਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ...
ਵਿਧਾਇਕ ਨਰਿੰਦਰ ਪਾਲ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਦੇ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

ਵਿਧਾਇਕ ਨਰਿੰਦਰ ਪਾਲ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਦੇ ਸਲਾਨਾ ਸਮਾਗਮ ਵਿੱਚ ਕੀਤੀ ਸ਼ਿਰਕਤ

National, Politics, Punjab, Trending
ਫਾਜ਼ਿਲਕਾ 27 ਨਵੰਬਰ ਫਾਜਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਕਾਰੀ ਸਕੂਲ ਲੜਕੀਆਂ ਵਿੱਚ ਹੋਏ ਸਲਾਨਾ ਸਮਾਰੋਹ ਵਿੱਚ ਸ਼ਿਰਕਤ ਕੀਤੀ| ਇਸ ਸਮਾਗਮ ਦੌਰਾਨ ਉਨ੍ਹਾਂ ਨੇ ਸਕੂਲ ਦੀ ਕਾਇਆ ਕਲਪ ਲਈ ਵੱਖ-ਵੱਖ ਕੰਮਾਂ ਲਈ ਗਰਾਂਟਾਂ ਦਾ ਐਲਾਨ ਕੀਤਾ| ਇਸ ਮੌਕੇ ਉਹਨਾਂ ਦੀ ਧਰਮ ਪਤਨੀ ਖੁਸ਼ਬੂ ਸਵਨਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ  ਸਿੱਖਿਆ ਅਤੇ ਸਿਹਤ ਮੁੱਖ  ਲੋੜਾਂ ਹਨ ਅਤੇ  ਆਮ ਆਦਮੀ ਪਾਰਟੀ ਦੀ ਸਰਕਾਰ ਇਹਨਾਂ ਦੋਨਾਂ ਲਈ ਹਰ ਯੋਗ ਉਪਰਾਲੇ ਕਰ ਰਹੀ| ਉਨ੍ਹਾਂ ਕਿਹਾ ਕੇ ਅੱਜ 7 ਲੱਖ ਰੁਪਏ ਦੀ ਗ੍ਰਾਂਟ ਸਕੂਲ ਦੀਆਂ ਛੱਤਾਂ ਅਤੇ ਹੋਰ ਰਿਪੇਅਰ ਲਈ ਦਿੱਤੀ ਗਈ ਹੈ । 5 ਲੱਖ 53 ਹਜਾਰ ਰੁਪਏ ਦੀ ਗ੍ਰਾਂਟ ਨਾਲ ਸਕੂਲ ਵਿੱਚ ਨਵਾਂ ਪ੍ਰਬੰਧਕੀ ਕੰਪਲੈਕਸ ਦਾ ਪੁਨਰ ਨਿਰਮਾਣ ਅਤੇ ਰਿਪੇਅਰ ਕੀਤੀ ਜਾਏਗੀ ਜਿਸ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਹ ਕੰਮ ਜਲਦੀ ਹੀ ਨੇਪਰੇ ਚੜੇਗਾ। ਉਨ੍ਹਾਂ ਕਿਹਾ ਕੇ ਲੱਗਭਗ 3 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਦਿਆਰਥੀਆਂ ਨੂੰ ਵੱਖ ਵੱਖ ਇਤਿਹਾਸਕ ਅਤੇ ਉੱਚ ਸਿੱਖਿਆ ਸੰਸਥਾਂਵਾਂ ਦਾ ਟੂਰ ਕਰਵਾਉਣ ਲਈ ਗ੍ਰਾਂਟ...
ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ

ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ

National, Politics, Punjab, Trending
ਚੰਡੀਗੜ੍ਹ, 27 ਨਵੰਬਰ- ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਦੀ ਵਿਵਸਥਾ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਸ. ਮੁੰਡੀਆਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਰਾਹੀਂ  ਲੈਂਡ ਡੀਡਜ਼ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ 3 ਸਤੰਬਰ ਨੂੰ ਇਸ ਬਿੱਲ ਨੂੰ ਸਹਿਮਤੀ ਦੇ ਦਿੱਤੀ ਸੀ ਜਿਸ ਤੋਂ ਬਾਅਦ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਸੀ, ਜਿਸ ਉਪਰੰਤ ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵ...
ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਦਹੀਯਾ

ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ – ਵਿਧਾਇਕ ਦਹੀਯਾ

National, Politics, Punjab, Trending
ਫਿਰੋਜ਼ਪੁਰ 27 ਨਵੰਬਰ 2024 ਹਲਕਾ ਫਿਰੋਜ਼ਪੁਰ ਦਿਹਾਤੀ ਅਧੀਨ ਆਉਂਦੇ ਪਿੰਡਾਂ ਕਸਬਿਆਂ ਵਿੱਚ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਲੋਕਾਂ ਨੂੰ ਪਾਣੀ ਵਰਗੀਆਂ ਮੁੱਢਲੀ ਸਹੂਲਤਾਂ ਮੁੱਹਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਅਪਣੇ ਦਫਤਰ ਵਿਖੇ ਪਿੰਡ ਝੋਕ ਹਰੀਹਰ, ਜੀਆ ਬੱਗਾ ਤੇ ਬਸਤੀ ਚੰਡੀਗੜ੍ਹੀਆ, ਬਸਤੀ ਪੰਡਤਾਂ ਵਾਲੀ ਅਤੇ ਬਸਤੀ ਕੰਧੇ ਵਾਲੀ ਵਿੱਚ ਬਣਨ ਵਾਲੀਆਂ ਜਲ ਸਪਲਾਈ ਸਕੀਮਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਲੈਣ ਦੌਰਾਨ ਕੀਤਾ। ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ 1 ਫਿਰੋਜ਼ਪੁਰ ,ਉਪ ਮੰਡਲ ਇੰਜਨੀਆਰ ਉਪ ਮੰਡਲ ਨੰ 2 ਫਿਰੋਜ਼ਪੁਰ ਅਤੇ ਸਬੰਧਤ ਜੂਨੀਅਰ ਇੰਜੀਨੀਅਰ ਨਾਲ ਪ੍ਰੋਜੈਕਟ ਤੇ ਚਰਚਾ ਕਰਦਿਆਂ ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ ਨੇ ਵਿਧਾਇਕ ਨੂੰ ਜਾਣੂ ਕਰਵਾਇਆ ਕੀ ਪਿੰਡ ਝੋਕ ਹਰੀਹਰ ਵਿੱਚ 88 ਲੱਖ ਅਤੇ ਪਿੰਡ ਜੀਅ ਬੱਗਾ,ਬਸਤੀ ਚੰਡੀਗੜ੍ਹ ,ਬਸਤੀ ਪੰਡ...
ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 35 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 35 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

National, Politics, Punjab, Trending
ਲੁਧਿਆਣਾ, 27 ਨਵੰਬਰ (000) -  ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਵਿੱਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਬਾਗੀ ਸਟੈਂਡ ਤੋਂ ਚਿਮਨੀ ਰੋਡ ਤੱਕ ਦੀ ਸੜਕ ਦਾ ਪੁਨਰ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖਸਤਾ ਹਾਲ ਸੜਕ ਕਾਰਨ ਆਵਾਜਾਈ ਬੇਹੱਦ ਪ੍ਰਭਾਵਿਤ ਹੋ ਰਹੀ ਸੀ ਅਤੇ ਸੜਕ ਵਿੱਚ ਪਏ ਟੋਇਆਂ ਕਾਰਨ ਅਕਸਰ ਹਾਦਸੇ ਹੋ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸਥਾਨਕ ਲੋਕ 15 ਸਾਲਾਂ ਤੋਂ ਟੁੱਟੀਆਂ ਸੜਕਾਂ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਨਾਲ ਰਾਹਗੀਰਾਂ ਨੂੰ ਰਾਹਤ ਮਿਲੇਗੀ। ਇਲਾਕੇ ਦੇ ਲੋਕਾਂ ਨੇ ਸੜਕ ਦੀ ਉਸਾਰੀ ਸ਼ੁਰੂ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਛੀਨਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਹਲਕਾ ਲੁਧਿਆਣਾ ਦੱਖਣੀ ਵਿੱਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਵੀ ਟੁੱਟੀਆਂ ਜਾਂ ਕੱਚੀਆਂ ਸੜਕਾਂ ਨਾ...
ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ਕਲਾਂ ‘ਚ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ

ਵਿਧਾਇਕ ਛੀਨਾ ਵੱਲੋਂ ਸ਼ੇਰਪੁਰ ਕਲਾਂ ‘ਚ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ

National, Politics, Punjab, Trending
ਲੁਧਿਆਣਾ, 27 ਨਵੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਜਲ ਸਪਲਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਥਾਨਕ ਸ਼ੇਰਪੁਰ ਕਲਾਂ, ਗੁਰਦੁਆਰਾ ਸਾਹਿਬ ਵਾਲੀ ਗਲੀ ਵਿੱਚ 25 ਹਾਰਸ ਪਾਵਰ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਇਲਾਕੇ ਦੇ ਲੋਕ ਬੀਤੇ ਲੰਮੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਮੱਸਿਆ ਦੇ ਨਿਪਟਾਰੇ ਹਿੱਤ ਇਸ ਇਲਾਕੇ ਵਿਚ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਆਉਣ ਵਾਲੇ 20 ਦਿਨਾਂ ਵਿੱਚ ਇਹ ਟਿਊਬਵੈੱਲ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਦੇ ਜਿਨ੍ਹਾਂ ਵਾਰਡਾਂ ਵਿੱਚ ਪੀਣ ਵਾਲੇ ਪਾਣੀ ਦੀ ਘਾਟ ਹੈ, ਉਨ੍ਹਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਨਵੇਂ ਟਿਊਬਵੈੱਲ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਵੀ ਕੱਢਿਆ ਜਾ ...
ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਵਿਸ਼ੇਸ਼ ਦੌਰਾ

National, Politics, Punjab, Trending
ਲੁਧਿਆਣਾ, 27 ਨਵੰਬਰ (000) - ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮੀਖਿਆ ਸਬੰਧੀ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਯੋਗਤਾ ਮਿਤੀ 01-01-2025 ਦੇ ਆਧਾਰ 'ਤੇ ਵਿਧਾਨ ਸਭਾ ਹਲਕਾ 59-ਸਾਹਨੇਵਾਲ, 60-ਲੁਧਿਆਣਾ ਪੂਰਬੀ ਅਤੇ 61-ਲੁਧਿਆਣਾ ਦੱਖਣੀ ਦੇ ਸਮੂਹ ਕਾਰਜ਼ਾਂ ਦੀ ਘੋਖ ਪੜਤਾਲ ਕੀਤੀ ਗਈ। ਵੋਟਰ ਸੂਚੀਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ, ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਡਾਇਰੈਕਟਰ ਦੀਪਾਲੀ ਮਾਸਿਰਕਰ, ਅਧੀਨ ਸਕੱਤਰ ਮਨੀਸ਼ ਕੁਮਾਰ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਟੋਲ ਫਰੀ ਨੰਬਰ 1950 'ਤੇ ਕਾਲ ਕਰਕੇ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਜਾਂ...
ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

National, Politics, Punjab, Trending
ਚੰਡੀਗੜ੍ਹ, 27 ਨਵੰਬਰ: ਭਾਰਤ ਵਿੱਚ ਚੈਕ ਰਿਪਬਲਿਕ ਦੇ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਚੈਕ ਰਿਪਬਲਿਕ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ, ਫੂਡ ਪ੍ਰੋਸਿਸਿੰਗ ਤੇ ਪੈਕਜਿੰਗ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸ. ਸੰਧਵਾਂ ਨੇ ਡਾ. ਏਲੀਸਕਾ ਜ਼ਿਗੋਵਾ ਨੂੰ ਚੈਕ ਰਿਪਬਲਿਕ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਸਪੀਕਰ ਸ. ਸੰਧਵਾਂ ਨੂੰ ਚੈਕ ਗਣਰਾਜ ਦਾ ਦੌਰਾ ਕਰਨ ਦਾ ਸੱਦਾ ਦਿੰਦਿਆਂ, ਡਾ. ਏਲੀਸਕਾ ਜ਼ਿਗੋਵਾ ਨੇ ਚੈਕ ਰਿਪਬਲਿਕ ਅਤੇ ਭਾਰਤ ਦੇ ਆਪਸੀ ਸਬੰਧਾਂ ਬਾਰੇ ਚਰਚ...
ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

Crime, National, Politics, Punjab, Trending
 ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਨਿਸ਼ਾਨਾ ਬਣਾਉਣ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨੈਚਰ ਵੱਲੋਂ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ। ਦੱਸਣਯੋਗ ਹੈ ਕਿ ਉਕਤ ਸਨੈਚਰ ਪੁਲਿਸ ਕਰਮਚਾਰੀਆਂ ਤੋਂ ਰਾਈਫਲ ਖੋਹ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਪੁਲਿਸ ਮੁਲਾਜ਼ਮਾਂ ਨੇ ਬਹਾਦਰੀ ਦਿਖਾਉਂਦਿਆਂ ਉਸਦੀ ਲੱਤ ਵਿੱਚ ਗੋਲੀ ਮਾਰ ਕੇ ਉਸਨੂੰ ਜਖ਼ਮੀ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਫੜੇ ਗਏ ਸਨੈਚਰ ਦੀ ਪਛਾਣ ਸੂਰਜ ਉਰਫ਼ ਮੰਡੀ ਵਾਸੀ ਪਿੰਡ ਭਿੰਡੀਸੈਦਾ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੌਕਾ ਸੰਭਾਲਦਿਆਂ ਭੱਜਣ ਦੀ ਕੋਸ਼ਿਸ਼ ਕਰ ਰਹੇ ਉਕਤ ਸਨੈਚਰ  ਦੀ ਲੱਤ ਵਿੱਚ ਗੋਲੀ ਮਾਰ ਕੇ ਪੇਸ਼ੇਵਰ ਢੰਗ ਨਾਲ ਮਿਸਾਲੀ ਬਹ...
ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ  ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

National, Politics, Punjab, Trending
ਚੰਡੀਗੜ੍ਹ, 26 ਨਵੰਬਰ: ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤਾ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਪੰਜਾਬ ਘਨਸ਼ਿਆਮ ਥੋਰੀ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਸੰਦੀਪ ਕੁਮਾਰ ਗੋਸ਼ਲ ਵੱਲੋਂ ਹਸਤਾਖਰ ਕੀਤੇ ਗਏ। ਛੂਤ ਦੀਆਂ ਬਿਮਾਰੀਆਂ ਦੇ ਇਲਾਜ ਨਾਲ ਜੁੜੇ ਜੋਖਮਾਂ ਬਾਰੇ ਗੱਲ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਟੇਟ ਹੈਲਥ ਸੋਸਾਇਟੀ ਨੇ ਇੱਕ ਮਜ਼ਬੂਤ ਮੈਡੀਕਲ ਬੀਮਾ ਪੈਕੇਜ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਭਾਈਵਾਲੀ ਕੀਤੀ ਹੈ। ਸੂਬੇ ਭਰ ਵਿੱਚ ਐਨ.ਐਚ.ਐਮ. ਪੰਜਾਬ ਅਧੀਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਲਗਭਗ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਮੈਂਬਰਾਂ ਨੂੰ ਇਸ ਪਹਿ...