Tuesday, March 17
Shadow

Trending

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼

National, Politics, Punjab, Trending
ਫ਼ਰੀਦਕੋਟ   26ਨਵੰਬਰ   (   )                                                 ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ  ਗਣਨਾ ਦਾ  ਆਗਾਜ਼  ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੇ ਕਰ ਕਮਲਾਂ ਨਾਲ ਅਨੰਦੇਆਣਾਂ ਗਊਸ਼ਾਲਾ ਫਰੀਦਕੋਟ ਤੋਂ ਕੀਤਾ ਗਿਆ।            ਇਸ ਮੌਕੇ ਸ. ਸੇਖੋਂ ਨੇ ਦੱਸਿਆ ਕਿ ਪਸ਼ੂਗਣਨਾ ਵਿੱਚ ਪਸ਼ੂ ਪਾਲਣ ਵਿਭਾਗ ਵੱਲੋਂ  ਹਰ ਕਿਸਮ ਦੇ ਪਸ਼ੂ ਧਨ ਦੀ ਗਿਣਤੀ ਨਸਲਾਂ ਅਤੇ ਉਮਰ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਦੌਰਾਨ ਪਸ਼ੂ ਗਣਨਾ ਦੌਰਾਨ ਪਸ਼ੂਆਂ ਦੀਆਂ ਨਸਲਾਂ ਤੇ ਗਿਣਤੀ ਬਾਰੇ ਵੀ ਪਤਾ ਲੱਗ ਸਕੇਗਾ ਅਤੇ ਭਵਿੱਖ ਵਿੱਚ ਪਸ਼ੂ ਪਾਲਕਾਂ ਲਈ ਬੇਹਤਰ ਪਾਲਿਸੀ ਤਿਆਰ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਸ. ਸੇਖੋਂ ਵੱਲੋਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਇਸ ਗਣਨਾਂ ਵਿੱਚ ਵਿਭਾਗ ਨੂੰ ਪੂਰਾ-ਪੂਰਾ ਸਹਿਯੋਗ ਕੀਤਾ ਜਾਵੇ।                                       ...
ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵੱਲੋਂ ਪੇਪਰ ਬੈਲਟ ਪ੍ਰਣਾਲੀ ਨੂੰ ਮੁੜ ਲਾਗੂ ਕਰਨ ਦੀ ਮੰਗ ਸਬੰਧੀ ਦਾਇਰ ਜਨਹਿਤ ਪਟੀਸ਼ਨ ਖਾਰਜ

National, Politics, Punjab, Trending
ਚੰਡੀਗੜ੍ਹ, 26 ਨਵੰਬਰ: ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (26 ਨਵੰਬਰ) ਡਾ. ਕੇ.ਏ. ਪਾਲ ਵੱਲੋਂ ਭਾਰਤ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਕੀਤੀਆਂ ਗਈਆਂ ਹੋਰ ਬੇਨਤੀਆਂ ਵਿੱਚ ਚੋਣਾਂ ਦੌਰਾਨ ਪੈਸੇ, ਸ਼ਰਾਬ ਅਤੇ ਹੋਰ ਤੋਹਫੇ ਵੰਡਣ ਵਾਲੇ ਉਮੀਦਵਾਰਾਂ ਨੂੰ ਘੱਟੋ-ਘੱਟ 5 ਸਾਲਾਂ ਲਈ ਅਯੋਗ ਠਹਿਰਾਉਣ ਲਈ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਸਬੰਧੀ ਬੇਨਤੀਆਂ ਸ਼ਾਮਲ ਸਨ। ਪਟੀਸ਼ਨਰ ਵਜੋਂ ਪੇਸ਼ ਹੋ ਕੇ ਡਾ. ਪਾਲ ਨੇ ਸ਼ੁਰੂ ਵਿਚ ਜਸਟਿਸ ਵਿਕਰਮ ਨਾਥ ਅਤੇ ਪੀ.ਬੀ. ਵਰਲੇ ਦੀ ਬੈਂਚ ਅੱਗੇ ਰਿਪੋਰਟ ਪੇਸ਼ ਕੀਤੀ। ਡਾ. ਪਾਲ ਇਸ ਪਟੀਸ਼ਨ ਬਾਰੇ ਦੱਸਣ ਲੱਗੇ ਤਾਂ ਜਸਟਿਸ ਨਾਥ ਨੇ ਜ਼ੁਬਾਨੀ ਤੌਰ 'ਤੇ ਟਿੱਪਣੀ ਕੀਤੀ ਕਿ ਤੁਸੀਂ ਪਹਿਲਾਂ ਵੀ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ। ਤੁਹਾਨੂੰ ਅਜਿਹੇ ਵਿਚਾਰ ਕਿੱਥੋਂ ਪ੍ਰਾਪਤ ਹੁੰਦੇ ਹਨ। ਇਸ ਬਾਰੇ ਪਟੀਸ਼ਨਕਰਤਾ ਨੇ ਜਵਾਬ ਦਿੱਤਾ ਕਿ ਉਹ ਹੁਣੇ ਹੀ ਲਾਸ ਏਂਜਲਸ ਵਿੱਚ ਗਲੋਬਲ ਪੀਸ ਸੰਮੇਲਨ ਤੋਂ ਆਏ ਹਨ। ਉਨ੍ਹਾਂ ਕਿਹਾ, "ਮੈਂ ਸ਼ਨੀਵਾਰ ਨੂੰ ਸੰਮੇਲਨ ਦੀ ਸਫਲਤਾਪੂਰਵਕ ਸਮਾਮ...
ਕਣਕ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕਰਨ ਲਈ ਖੇਤੀ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ

ਕਣਕ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕਰਨ ਲਈ ਖੇਤੀ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ

National, Politics, Punjab, Trending
ਫਰੀਦਕੋਟ: 26 ਨਵੰਬਰ 2024 ( ) ਮੌਸਮੀ ਤਬਦੀਲੀਆਂ ਦੇ ਚਲਦਿਆਂ  ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਵੱਲੋਂ ਪਿੰਡਾਂ ਦੇ ਦੌਰੇ ਨਿਰੰਤਰ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਬਲਾਕ ਖ਼ੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਰੱਤੀ ਰੋੜੀ ,ਡੱਗੋ ਰੋਮਾਣਾ,ਕੰਮੇਅਨਾ, ਚੇਤ ਸਿੰਘ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੁੰ ਖੇਤਾਂ ਵਿਚ ਜਾ ਕੇ ਗੁਲਾਬੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕੀਤਾ। ਟੀਮ ਵਿੱਚ ਡਾਕਟਰ ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੌਦੇ ਸੁਰੱਖਿਆ),ਜਗਮੀਤ ਸਿੰਘ ਖੇਤੀ ਉਪ ਨਿਰੀਖਕ ਵੀ ਸ਼ਾਮਿਲ ਸਨ ।         ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ  ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਜਾਂ ਖੇਤਾਂ ਤੋਂ ਬਾਹਰ ਸੰਭਾਲ ਕੇ ਜ਼ੀਰੋ ਟਿੱਲ ਡਰਿੱਲ,ਹੈਪੀ ਸੀਡਰ,ਸੁਪਰ ਸੀਡਰ,ਸਮਾਰਟ ਸੀਡਰ ਨਾਲ ਕੀਤੀ ਜਾ ਰਹੀ ਹੈ ,ਜੋਂ ਅਗਲੇ ਕੁਝ ਦਿਨਾਂ...
ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸਿਹਤ ਵਿਭਾਗ ਵਲੋ ਡੀ ਵਾਰਮਿੰਗ ਡੇ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

National, Politics, Punjab, Trending
ਫਿਰੋਜ਼ਪੁਰ, 26 ਨਵੰਬਰ (             ) ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ 28 ਨਵੰਬਰ ਨੂੰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਐਲਬੇਂਡਾਜ਼ੋਲ ਦਵਾਈ ਖੁਆਈ ਜਾਵੇਗੀ। ਇਸ ਸੰਬਧੀ ਦੱਫਤਰ ਸਿਵਿਲ ਸਰਜਨ ਵਿਖੇ ਅੱਜ ਸਿੱਖਿਆ ਵਿਭਾਗ, ਆਂਗਣਵਾੜੀ ਵਿਭਾਗ ਅਤੇ ਸਕੂਲ ਹੈਲਥ ਟੀਮਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜਾਗਰੁਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਜਿਸ ਵਿਚ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲਾ ਟੀਕਾਕਰਨ ਅਫਸਰ ਡਾ ਮੀਨਾਕਸ਼ੀ ਅਬਰੋਲ, ਸਕੂਲ ਹੈਲਥ ਅਫਸਰ ਡਾ ਹਰਪ੍ਰੀਤ ਕੌਰ, ਡਾ ਜਸਲੀਨ ਕੌਰ, ਡਾ ਸਮਿੰਦਰ ਕੌਰ ਅਤੇ ਡਾ ਯੁਵਰਾਜ ਹਾਜਰ ਸੀ।                    ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਅਧੀਨ ਆਉਂਦੇ 1 ਤੋਂ 19 ਸਾਲ ਦੇ ਲਗਭਗ 1086 ਸਕੁਲ, 1261 ਆਂਗਨਵਾੜੀ ਸੈਂਟਰ ਵਿਖੇ 2 ਲੱਖ 38 ਹਜਾਰ 97 ਬੱਚਿਆਂ ਨੂੰ ਦਵਾਈ ਖੁਆਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਦੀ ਸੁਪਰਵੀਜਨ ਅਤੇ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾਲ ਨਿੱਬੜਨ ਲਈ ਰੈਪਿਡ ਰੇਸਪੋਂਸ ਟੀਮਾਂ ਦਾ ਗਠਨ ਕੀਤਾ ਗਿ...
ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

National, Politics, Punjab, Trending
ਚੰਡੀਗੜ੍ਹ, 26 ਨਵੰਬਰ ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਵਿੱਚ ਬਾਲ ਵਿਆਹ ਨੂੰ ਖਤਮ ਕਰਨਾ ਹੈ। ਉਨ੍ਹਾਂ ਨੇ ਇਸ ਵਿਸ਼ੇਸ਼ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਮਹਿਲਾ ਸਵੈ ਸਹਾਇਤਾ ਸਮੂਹ, ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਹੈਲਪਰ, ਏ.ਐਨ.ਐਮ, ਬਾਲ ਵਿਆਹ ਰੋਕੂ ਅਧਿਕਾਰੀ ਸਥਾਨਕ ਭਾਈਚਾਰੇ ਦੇ ਆਗੂ, ਅਧਿਆਪਕ, ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ, ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਤੋਂ ਚੁਣੇ ਹੋਏ ਨੁਮਾਇੰਦੇ, ਕਮਿਊਨਿਟੀ ਹੈਲਥ ਪ੍ਰੈਕਟੀਸ਼ਨਰ, ਪੀ.ਐਚ.ਸੀਜ਼, ਡਾਕਟਰ, ਸਿਵਲ ਸੁਸਾਇਟੀ ਸੰਸਥਾਵਾਂ ਦੇ ਮੈਂਬਰ ਰਾਜ ਤੇ ਜ਼ਿਲ੍ਹਾ ਬਾਰ ਕੌਂਸਲਾਂ, ਕਾਨੂੰਨੀ ਸੇਵਾ ਅਥਾਰਟੀਆਂ ਦੇ ਮੈਂਬਰ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ। ਡਾ. ਬਲਜੀਤ ਕੌਰ ਨੇ ਇਸ ਮੁਹਿੰਮ ਨੂ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਸਟਿਸ ਕੁਲਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟਾਇਆ

National, Politics, Punjab, Trending
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ 92 ਸਾਲਾ ਜਸਟਿਸ ਕੁਲਦੀਪ ਸਿੰਘ ਦੇਸ਼ ਦੀ ਨਾਮੀ ਸਖਸ਼ੀਅਤ ਸਨ, ਜਿਨ੍ਹਾਂ ਨੇ ਭਾਰਤੀ ਨਿਆਂ ਪ੍ਰਣਾਲੀ ਅਤੇ ਕਾਨੂੰਨ ਦੇ ਖੇਤਰ ‘ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਦੇ ਵਿਛੋੜੇ ਨਾਲ ਅਸੀਂ ਇੱਕ ਵਿਲੱਖਣ ਸ਼ਖਸੀਅਤ ਤੋਂ ਵਾਂਝੇ ਹੋ ਗਏ ਹਾਂ। ਜ਼ਿਕਰਯੋਗ ਹੈ ਕਿ ਜਸਟਿਸ ਕੁਲਦੀਪ ਸਿੰਘ ਪੰਜਾਬ ਦੇ ਐਡਵੋਕੇਟ ਜਨਰਲ, ਵਧੀਕ ਸੋਲਿਸਟਰ ਜਨਰਲ ਆਫ ਇੰਡੀਆ ਸਮੇਤ ਵੱਡੇ ਅਹੁਦਿਆਂ ‘ਤੇ ਕਾਰਜਸ਼ੀਲ ਰਹੇ। ਉਹ 1988 ‘ਚ ਸੁਪਰੀਮ ਕੋਰਟ ਆਫ ਇੰਡੀਆ ਦੇ ਜੱਜ ਨਿਯੁਕਤ ਹੋਏ ਅਤੇ 1996 ‘ਚ ਸੇਵਾ ਮੁਕਤ ਹੋਏ। ਸ. ਸੰਧਵਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।...
ਸਹਾਇਕ ਉਪਕਰਨ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਕਰਨ ਵਿੱਚ ਸਹਾਈ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਸਹਾਇਕ ਉਪਕਰਨ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਕਰਨ ਵਿੱਚ ਸਹਾਈ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

National, Politics, Punjab, Trending
ਮਾਨਸਾ, 26 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਦੀ ਵੰਡ ਸਬੰਧੀ ਸਮਾਰੋਹ ਅੱਜ ਲਾਲਾ ਚਰੰਜੀ ਲਾਲ ਅਗਰਵਾਲ ਧਰਮਸ਼ਾਲਾ ਸਰਦੂਲਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ  ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ ਵੱਲੋਂ ਲੋੜਵੰਦਾਂ ਨੂੰ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਨ੍ਹਾਂ ਸਹਾਇਕ ਉਪਕਰਨਾਂ ਨਾਲ ਦਿਵਿਆਂਗਜਨਾਂ ਨੂੰ ਕਾਫ਼ੀ ਲਾਭ ਹੋਵੇਗਾ, ਜਿਸ ਦੀ ਮਦਦ ਨਾਲ ਉਹ ਇੱਕ ਥਾਂ ਤੋਂ ਦੂਜੀ ਥਾਂ ਬਿਨ੍ਹਾਂ ਕਿਸੇ ਵਿਅਕਤੀ ਦੀ ਸਹਾਇਤਾ ਦੇ ਆ-ਜਾ ਸਕਣਗੇ। ਇਸ ਤੋਂ ਇਲਾਵਾ ਜਿਨ੍ਹਾਂ ਨੂੰ ਸੁਣਨ ਦੀ ਸਮੱਸਿਆ ਸੀ, ਉਹ ਇਨ੍ਹਾਂ ਉਪਕਰਨਾਂ ਨਾਲ ਇੱਕ ਦੂਜੇ ਦੀ ਗੱਲਾਂ ਨੂੰ ਸੁਣਨ ਦੇ ਸਮਰੱਥ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ:   ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ  ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸਕੂਲਾਂ ਵਿਚ ਸਥਾਪਤ ਲੀਗਲ ਲਿਟਰੇਸੀ ਕਲੱਬਾਂ ਰਾਹੀਂ 109 ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ, ਸੰਵਿਧਾਨ ਦੁਆਰਾ ਨਾਗਰਿਕਾਂ ਨੂੰ ਦਿੱਤੇ ਗਏ ਅਧਿਕਾਰ ਅਤੇ ਕਰਤੱਵਾਂ ਦਾ ਪ੍ਰਚਾਰ ਕੀਤਾ ਗਿਆ ਅਤੇ ਪੇਟਿੰਗ, ਡੈਕਲਾਮੇਸ਼ਨ ਅਤੇ ਸਲੋਗਨ ਮੇਕਿੰਗ ਮੁਕਾਬਲੇ ਕਰਵਾਏ ਗਏ।  ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੰਵਿਧਾਨ ਦਿਵਸ ਦੇ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ਼, ਝੰਜੇੜੀ ਵਿਖੇ ਅੱਜ ਰਾਜ ਪੱਧਰੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸ...
ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

Crime, National, Politics, Punjab, Trending
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਵਾਸੀ ਪਿੰਡ ਰਾਣੋ, ਲੁਧਿਆਣਾ ਨੂੰ ਰੋਕਥਾਮ ਨਜ਼ਰਬੰਦੀ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਰੋਕਥਾਮ ਨਜ਼ਰਬੰਦੀ ਦਾ ਇਹ ਦੂਜਾ ਅਜਿਹਾ ਮਾਮਲਾ ਹੈ ਜਿਸ ਵਿੱਚ ਸਮਰੱਥ ਅਥਾਰਟੀ ਵੱਲੋਂ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ। ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਰ...
ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

National, Politics, Punjab, Trending
ਚੰਡੀਗੜ੍ਹ, 26 ਨਵੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਐਸ.ਬੀ.ਐਸ.ਨਗਰ ਜ਼ਿਲ੍ਹੇ ਤੋਂ ਪਿਛਲੇ ਦਿਨੀਂ ਜ਼ਬਤ ਕੀਤੀ ਗਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀਆਂ 23 ਬੋਰੀਆਂ (ਹਰੇਕ 50 ਕਿਲੋ) ਬਾਅਦ ਖਾਦ ਦੀ ਲੈਬਾਟਰੀ ਜਾਂਚ ਸਬੰਧੀ ਪ੍ਰਾਪਤ ਹੋਈ ਰਿਪੋਰਟ ਵਿੱਚ ਜ਼ਬਤ ਕੀਤੇ ਸਟਾਕ ‘ਚ ਨਾਈਟ੍ਰੋਜਨ ਅਤੇ ਫਾਸਫੋਰਸ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਵਿੱਚ ਆਮ ਤੌਰ 'ਤੇ 18 ਫੀਸਦ ਨਾਈਟ੍ਰੋਜਨ, 46 ਫੀਸਦ ਫਾਸਫੋਰਸ ਅਤੇ 39.5 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੈਬਾਟਰੀ ਜਾਂਚ ਸਬੰਧੀ ਸਾਹਮਣੇ ਆਈਆਂ ਟੈਸਟ ਰਿਪੋਰਟਾਂ ਤੋਂ ਖਾਦ ਵਿੱਚ ਮਹਿਜ਼ 2.80 ਫੀਸਦ ਨਾਈਟ੍ਰੋਜਨ, 16.23 ਫੀਸਦ ਫਾਸਫੋਰਸ ਅਤੇ 14.10 ਫੀਸਦ ਪਾਣੀ ਵਿੱਚ ਘੁਲਣਸ਼ੀਲ ਫਾਸਫੋਰਸ ਦੀ ਮਾਤਰਾ ਦਾ ਪਤਾ ਚੱਲਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਕਿਸਾਨਾਂ ਨੇ ਡੀ.ਏ.ਪੀ. ਖਾਦ ਨੂੰ ਮਹਿੰਗੇ ਭਾਅ ਵੇਚੇ ਜਾਣ ਬਾਰੇ ਸ਼ਿਕਾਇਤ ਕੀਤੀ ਸੀ, ਜਿਸ ਦੇ ਚੱਲਦਿਆਂ ਖੇਤ...