Tuesday, March 17
Shadow

Trending

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

National, Politics, Punjab, Trending
ਚੰਡੀਗੜ੍ਹ, 25 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਆਪਣੇ ਕਾਰਜਕਾਲ ਦੇ ਮਹਿਜ਼ 32 ਮਹੀਨਿਆਂ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਕੁੱਲ 49,427 ਸਰਕਾਰੀ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਇਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਇਸ ਸ਼ੁਭ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ, “ਇਹ ਸੂਬੇ ਦੇ ਨੌਜਵਾਨਾਂ ‘ਤੇ ਕੋਈ ਅਹਿਸਾਨ ਨਹੀਂ ਸਗੋਂ ਉਹ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ ਪਰ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਬਾਰੇ ਕਦੇ ਸੋਚਿਆ ਹੀ ਨਹੀਂ।“  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਮਿਲੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਨਿਰਪ...
ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਨਾਭਾ ਅਤੇ ਫ਼ਾਜ਼ਿਲਕਾ ਜੇਲਾਂ ਵਿਖੇ ਪੈਟਰੋਲ ਪੰਪਾਂ ਦੇ ਉਦਘਾਟਨ

National, Politics, Punjab, Trending
ਚੰਡੀਗੜ੍ਹ/ਨਾਭਾ (ਪਟਿਆਲਾ), 25 ਨਵੰਬਰ: ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਜ਼ਿਲ੍ਹਾ ਜੇਲ੍ਹ ਨਾਭਾ (ਮੈਕਸੀਮਮ ਸਕਿਉਰਿਟੀ ਜੇਲ੍ਹ) ਦੇ ਬਾਹਰ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ (ਉਜਾਲਾ ਫਿਊਲਜ਼) ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਲੱਗੇ ਪੈਟਰੋਲ ਪੰਪ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ, ਡੀ.ਆਈ.ਜੀ. ਜੇਲ੍ਹਾਂ ਐਸ.ਐਸ ਸੈਣੀ ਅਤੇ ਆਈ.ਓ.ਸੀ. ਦੇ ਕਾਰਜਕਾਰੀ ਡਾਇਰੈਕਟਰ ਜਤਿੰਦਰ ਕੁਮਾਰ, ਜੀ.ਐਮ ਸੁਭਾਸ਼ ਐਮ ਤੁਮਨੇ ਵੀ ਮੌਜੂਦ ਸਨ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਬੰਦੀਆਂ ਦੇ ਕੰਮ ਕਰਨ ਲ...
ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

National, Politics, Punjab, Trending
ਚੰਡੀਗੜ੍ਹ, 25 ਨਵੰਬਰ: ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਯੂਰੋਮਿਨ ਲਿੱਕ (ਯੂ.ਐਮ.ਐਲ.) ਜਾਂ ਯੂਰੀਆ-ਮੋਲਾਸਿਸ ਮਲਟੀ-ਨਿਊਟਰੀਐਂਟ ਬਲਾਕ (ਯੂ.ਐਮ.ਐਮ.ਬੀ.) ਬੇਹੱਦ ਪੌਸ਼ਟਿਕ ਹਨ, ਜੋ ਊਰਜਾ, ਪ੍ਰੋਟੀਨ ਅਤੇ ਖਣਿਜਾਂ ਦਾ ਸੁਮੇਲ ਹੋਣ ਕਰਕੇ ਪਸ਼ੂਆਂ ਲਈ ਮਹੱਤਵਪੂਰਨ ਤੇ ਜੀਵਨ-ਬਚਾਊ ਖ਼ੁਰਾਕ ਹਨ। ਇਹ ਖਣਿਜ ਨਾਲ ਭਰਪੂਰ ਬਲਾਕ ਪਸ਼ੂਆਂ ਦੀ ਸਰੀਰਕ ਸਥਿਤੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ, ਪਸ਼ੂਆਂ ਦੀ ਗਰਭਧਾਰਨ ਦੀ ਸਮਰੱਥਾ ਨੂੰ ਵਧਾਉਂਦੇ ਹਨ। ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਯੂਰੋਮਿਨ ਲਿੱਕ ਬਲਾਕਾਂ ਲਈ ਸਟੋਰੇਜ ਯੂਨਿਟ ਸਥਾਪਿਤ ਕੀਤਾ ਜਾਵੇਗਾ ਅਤੇ ਸੂਬੇ ਭਰ ਵਿੱਚ ਸਰਕਾਰੀ ਸਿਵਲ ਪਸ਼ੂ ਹਸਪਤਾਲਾਂ /ਡ...
ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਿਹਤ ਸੁਸਾਇਟੀ ਦੇ ਕੰਮਾਂ ਦੀ ਸਮੀਖਿਆ

National, Politics, Punjab, Trending
ਫਰੀਦਕੋਟ, 25 ਨਵੰਬਰ (            ) ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਈਐਮਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਵੱਲੋਂ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਵਿੱਚ ਟੀਕਾਕਰਨ, ਜੱਚਾ ਬੱਚਾ ਸਿਹਤ ਸੇਵਾਵਾਂ, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਮੋਬਾਇਲ ਮੈਡੀਕਲ ਯੂਨਿਟ, ਮੁਫਤ ਐਂਬੂਲੈਂਸ 108, ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ, ਤੰਬਾਕੂ ਕੰਟਰੋਲ ਪ੍ਰੋਗਰਾਮ, ਪੀ.ਸੀ.ਐਂਡ ਪੀ.ਐਨ.ਡੀ.ਟੀ. ਐਕਟ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁਹਾਲੀ ਦੇ ਸਿਵਲ ਹਸਪਤਾਲ ਵਿਖੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ

National, Politics, Punjab, Trending
ਐਸ.ਏ.ਐਸ.ਨਗਰ, 25 ਨਵੰਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ ਵਿਖੇ ਅਪਗ੍ਰੇਡ ਕੀਤੇ “ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ” ਦਾ ਉਦਘਾਟਨ ਕਰਨ ਦੇ ਨਾਲ-ਨਾਲ ਦੋ “ਬਲੱਡ ਕਲੈਕਸ਼ਨ ਅਤੇ ਟਰਾਂਸਪੋਰਟੇਸ਼ਨ ਵੈਨਾਂ” ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੈਡੀਕਲ ਕਾਲਜ ਮੋਹਾਲੀ। ਪੰਜਾਬ ਰਾਜ ਬਲੱਡ ਟ੍ਰਾਂਸਫਿਊਜ਼ਨ ਕੌਂਸਲ ਦੇ ਸਟਾਫ਼ ਅਤੇ ਨਰਸਿੰਗ ਅਤੇ ਮੈਡੀਕਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵੱਲੋਂ ਸਵੈ-ਇੱਛਤ ਖ਼ੂਨਦਾਨੀਆਂ ਵਿੱਚ ਤੀਜਾ ਰਾਸ਼ਟਰੀ ਰੈਂਕ ਹਾਸਲ ਕਰਨ ਦੀ ਪ੍ਰਾਪਤੀ ਨੇ ਸੂਬੇ ਦਾ ਮਨੋਬਲ ਉੱਚਾ ਕੀਤਾ ਹੈ ਜਿਸ ਤੋਂ ਬਾਅਦ ਹੁਣ ਖੂਨਦਾਨ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਤੋਂ ਇਲਾਵਾ ਇਸ ਨੂੰ ਸੁਰੱਖਿਅਤ ਢੰਗ ਨਾਲ ਅਤੇ ਸਾਵਧਾਨੀ ਨਾਲ ਵਰਤਣ ਲਈ ਢੁਕਵੇਂ ਪ੍ਰਬੰਧਾਂ ਨੂੰ ਰਾਜ ਵੱਲੋਂ ਹੋਰ ਬਿਹਤਰ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਰਾਜ ਵਿੱਚ ਸਰਕਾਰੀ ਖੇਤਰ ਵਿੱਚ 26 ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਹਨ ਅਤੇ ਇਹ 27ਵਾਂ ਅਜਿ...
ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ

National, Politics, Punjab, Trending
ਫਰੀਦਕੋਟ 25 ਨਵੰਬਰ () ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੇ ਯਤਨਾ ਸਦਕਾ ਜਿਲ੍ਹਾ ਫਰੀਦਕੋਟ ਵਿਖੇ ਔਰਤਾਂ ਪ੍ਰਤੀ ਹਿੰਸਾ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਗਿਆ। । ਇਸ ਨੂੰ ਮੁੱਖ ਰੱਖਦਿਆ ਜਿਲ੍ਹਾ ਪੱਧਰ ਤੇ  ਆਂਗਣਵਾੜੀ ਵਰਕਰਾਂ ਲਈ ਜਾਗਰੂਕਤਾ ਸੈਸ਼ਨ ਕੀਤਾ ਗਿਆ ਜਿਸ ਅਧੀਨ ਸੈਮੀਨਾਰ ਦੀ ਸ਼ੁਰੂਆਤ ਵਿੱਚ ਸ੍ਰੀਮਤੀ ਚਰਨਜੀਤ ਕੌਰ ਡਾਈਟੀਸ਼ੀਅਨ, ਮੈਡੀਕਲ ਕਾਲਜ ਫਰੀਦਕੋਟ ਵੱਲੋ ਔਰਤਾਂ ਨੂੰ ਸਰੀਰਕ ਪੱਖ ਤੋ ਤੰਦਰੁਸਤ ਰਹਿਣ ਸਬੰਧੀ ਸਹੀ ਆਹਾਰ ਲੈਣ ਸਬੰਧੀ ਲੈਕਚਰ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਆਪਣੀ ਸਿਹਤ ਪ੍ਰਤੀ ਖਾਸ ਧਿਆਨ ਦੇਣ ਦੀ ਜਰੂਰਤ ਹੈ ਤਾਂ ਹੀ ਉਹ ਆਪਣੇ ਅਧਿਕਾਰਾਂ ਅਤੇ ਹੱਕਾਂ ਪ੍ਰਤੀ ਸਹੀ ਸੋਚ ਸਕਦੀਆਂ ਹਨ। ਇਸ ਉਪਰੰਤ ਮਿਸ ਅਵਿਨਾਸ਼ ਕੌਰ ਐਡਵੋਕੇਟ ਵੱਲੋ ਹਾਜ਼ਰੀਨ ਨੂੰ ਔਰਤਾਂ ਵਿਰੁੱਧ ਹਿੰਸਾ ਪ੍ਰਤੀ ਲਾਗੂ ਹੁੰਦੇ ਵੱਖ ਵੱਖ ਐਕਟਾਂ ਦੀ ਜਾਣਕਾਰੀ ਦਿੱਤੀ ਗਈ । ਇਸ ਉਪਰੰਤ ਸ੍ਰੀਮਤੀ ਰਤਨਦੀਪ ਸੰਧ...
ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾਂ ਜੇਲ੍ਹ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਅਤੇ  ਜੇਲ੍ਹ ਦਾ ਕੀਤਾ ਗਿਆ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾਂ ਜੇਲ੍ਹ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਅਤੇ ਜੇਲ੍ਹ ਦਾ ਕੀਤਾ ਗਿਆ ਦੌਰਾ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ  25  ਨਵੰਬਰ              ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੇ ਹੁਕਮਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।           ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।         ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲ...
ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਭੇਂਟ

ਵਿਧਾਇਕ ਰਜਨੀਸ਼ ਦਹੀਯਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਭੇਂਟ

National, Politics, Punjab, Trending
ਫਿਰੋਜ਼ਪੁਰ 25 ਨਵੰਬਰ 2024........           ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀਮਤੀ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਅਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਤਿੰਨ ਰੋਜ਼ਾ ਪ੍ਰਾਇਮਰੀ ਸਕੂਲ ਖੇਡਾਂ ਪੂਰੇ ਸ਼ਾਨੋ ਸ਼ੌਕਤ ਨਾਲ ਕਾਰਵਾਈਆਂ ਗਈਆਂ। ਇਸ ਖੇਡ ਟੂਰਨਾਮੈਂਟ ਦੌਰਾਨ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਕਬੱਡੀ, ਖੋਹ-ਖੋਹ, ਕੁਸ਼ਤੀ, ਅਥਲੈਟਿਕਸ, ਫੁੱਟਬਾਲ ਅਤੇ ਜਿਮਨਾਸਟਿਕ ਦੇ ਮੁਕਾਬਲੇ ਕਰਵਾਏ ਗਏ।             ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਆਗਾਜ਼ ਦੌਰਾਨ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ. ਰਜਨੀਸ਼ ਕੁਮਾਰ ਦਹੀਯਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਨੇ ਇਨ੍ਹਾਂ ਪ੍ਰਾਇਮਰੀ ਸਕੂਲ ਖੇਡਾਂ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਜੋ ਉਨ੍ਹਾਂ ਨੇ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਨੂੰ ਭੇਂਟ ਕੀਤੇ।             ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ...
ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

National, Politics, Punjab, Trending
ਲੁਧਿਆਣਾ, 25 ਨਵੰਬਰ (000) - ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਲਿਆਉਣ 'ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸ੍ਰੀਮਤੀ ਡਿੰਪਲ ਮਦਾਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ:) ਰਵਿੰਦਰ ਕੌਰ ਦੇ ਨਾਲ ਵੱਖ-ਵੱਖ ਸਕਰਾਰੀ ਸਕੂਲਾਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਕਿਸੇ ਵੀ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ। ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਸਕੂਲਾਂ ਦੀ ਕਾਇਆ-ਕਲਪ ਤੇ ਬੁਨਿਆਦੀ ਸਹੂਲਤਾਂ ਨੂੰ ਵ...
ਮੁੱਖ ਮੰਤਰੀ ਦੀ ਯੋਗਸ਼ਾਲਾ, ਲੋਕਾਂ ਨੂੰ ਪ੍ਰਦਾਨ ਕਰ ਰਹੀ ਹੈ ਨਿਰੋਈ ਜੀਵਨ ਸ਼ੈਲੀ- ਐਸ.ਡੀ.ਐਮ. ਦਮਨਦੀਪ ਕੌਰ

ਮੁੱਖ ਮੰਤਰੀ ਦੀ ਯੋਗਸ਼ਾਲਾ, ਲੋਕਾਂ ਨੂੰ ਪ੍ਰਦਾਨ ਕਰ ਰਹੀ ਹੈ ਨਿਰੋਈ ਜੀਵਨ ਸ਼ੈਲੀ- ਐਸ.ਡੀ.ਐਮ. ਦਮਨਦੀਪ ਕੌਰ

National, Politics, Punjab, Trending
ਐਸ.ਏ.ਐਸ.ਨਗਰ, 25 ਨਵੰਬਰ, 2024: ਮੁੱਖ ਮੰਤਰੀ, ਪੰਜਾਬ ਵੱਲੋਂ ਪੰਜਾਬ ਵਾਸੀਆਂ ਨੂੰ ਨਰੋਈ ਜੀਵਨ ਸ਼ੈਲੀ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਸੀ.ਐਮ ਦੀ ਯੋਗਸ਼ਾਲਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਸ.ਡੀ.ਐਮ.ਮੋਹਾਲੀ, ਦਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਯੋਗਾ ਅਭਿਆਸ ਨਾਲ ਲੋਕ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸੈਸ਼ਨ (ਯੋਗਾ ਕਲਾਸ) ਵਿੱਚ ਭਾਗੀਦਾਰਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਯੋਗਾ ਟ੍ਰੇਨਰ ਅਲੀਸ਼ਾ ਕੁੰਡਲ ਵੱਲੋਂ ਰੋਜ਼ਾਨਾ ਛੇ ਯੋਗਾ ਸੈਸ਼ਨ ਲਗਾਏ ਜਾਂਦੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਯੋਗਾ ਟ੍ਰੇਨਰ ਅਲੀਸ਼ਾ ਕੁੰਡਲ ਨੇ ਦੱਸਿਆ ਕਿ ਉਹ ਆਪਣੀ ਪਹਿਲੀ ਕਲਾਸ ਸੈਕਟਰ 65 (ਪਾਰਕ ਨੰ: 19), ਮੋਹਾਲੀ ਵਿਖੇ ਸਵੇਰੇ 6 ਵਜੇ ਤੋਂ 7 ਵਜੇ ਤੱਕ ਸ਼ੁਰੂ ਕਰਦੀ ਹੈ। ਦੂਜੀ ਕਲਾਸ ਏਰੋਸਿਟੀ ਐਫ ਬਲਾਕ, ਮੋਹਾਲੀ ਵਿਖੇ ਸਵੇਰੇ 7.15 ਵਜੇ ਤੋਂ 8.15 ਵਜੇ ਤੱਕ ਹੁੰਦੀ ਹੈ। ਤੀਸਰੀ ਕਲਾਸ ਲਾਅ ਪਰੀਸ਼ੀਅਨ ਅੰਬਿਕਾ, ਸੈਕਟਰ-66-ਬੀ, ਮੋਹਾਲੀ ਵਿਖੇ ਸਵੇਰੇ 8.20 ਤੋਂ 9.20 ਵਜੇ ਤੱਕ ਅਤੇ ਚੌਥੀ ਕਲਾਸ ਕਮਾਂਡੋ ਕੰ...