Tuesday, March 17
Shadow

Trending

ਆਮ ਆਦਮੀ ਪਾਰਟੀ ਦੇ ਉਮੀਦਵਾਰ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਦੀ ਜਿੱਤੀ ਜਿ਼ਮਨੀ ਚੋਣ

ਆਮ ਆਦਮੀ ਪਾਰਟੀ ਦੇ ਉਮੀਦਵਾਰ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਦੀ ਜਿੱਤੀ ਜਿ਼ਮਨੀ ਚੋਣ

National, Politics, Punjab, Trending
ਗਿੱਦੜਬਾਹਾ/ ਸ੍ਰੀ ਮੁਕਤਸਰ ਸਾਹਿਬ  23 ਨਵੰਬਰ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ, ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ। ਉਹਨਾਂ ਨੇ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਅੰਮ੍ਰਿਤਾ ਵੜਿੰਗ  ਨੂੰ 21969  ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਦੀਪ ਸਿੰਘ ਡਿੰਪੀ ਢਿੱਲੋਂ  ਨੂੰ  71644  ਵੋਟਾਂ ਮਿਲੀਆਂ ਜਦੋਂਕਿ ਦੂਜੇ ਨੰਬਰ ਤੇ ਰਹੀ ਕਾਂਗਰਸੀ ਉਮੀਦਵਾਰ ਸ੍ਰੀਮਤੀ ਅੰਮ੍ਰਿਤਾ ਵੜਿੰਗ  ਨੂੰ 49675 ਵੋਟਾਂ ਮਿਲੀਆਂ,ਜਦਕਿ ਭਾਜਪਾ ਦੇ ਉਮੀਦਵਾਰ ਸ.ਮਨਪ੍ਰੀਤ ਸਿੰਘ ਬਾਦਲ  ਤੀਜੇ ਨੰਬਰ ਤੇ ਰਹੇ। ਉਹਨਾਂ ਨੂੰ 12227 ਵੋਟਾਂ ਮਿਲੀਆਂ। ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਮਨੀ ਚੋਣ ਦੌਰਾਨ ਕੁਲ 137348 ਵੋਟਾਂ ਵੱਖ—ਵੱਖ ਉਮੀਦਵਾਰਾਂ ਨੂੰ ਪਈਆਂ ਸਨ । ਉਹਨਾਂ ਇਹ ਵੀ ਦੱਸਿਆ ਕਿ ਬੀਤੇ 20 ਨਵੰਬਰ 2024 ਨੂੰ ਪੰਜਾਬ ਦੇ ਚਾਰੇ ਵਿਧਾਨ ਸਭਾ ਹਲਕਿਆਂ ਚ ਹੋਈ ਵੋਟਿੰਗ ਦੌਰਾਨ ਹਲਕਾ ਗਿੱਦੜਬਾਹਾ ਵਿਖੇ ਸਭ ਨਾਲੋਂ ਜਿ਼ਆਦਾ ਵੋਟਿੰਗ 81.90 ...
ਫਾਜ਼ਿਲਕਾ ਪੁਲਿਸ ਵੱਲੋਂ “ਪ੍ਰੋਜੈਕਟ ਸੰਪਰਕ” ਤਹਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਫਾਜ਼ਿਲਕਾ ਪੁਲਿਸ ਵੱਲੋਂ “ਪ੍ਰੋਜੈਕਟ ਸੰਪਰਕ” ਤਹਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

National, Politics, Punjab, Trending
ਫਾਜ਼ਿਲਕਾ, 23 ਨਵੰਬਰ 2024: ਮਾਨਯੋਗ ਡੀ.ਜੀ.ਪੀ ਪੰਜਾਬ, ਸ੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾਂ ਮੁਤਾਬਿਕ, ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹਾ ਫਾਜ਼ਿਲਕਾ ਵਿੱਚ "ਪ੍ਰੋਜੈਕਟ ਸੰਪਰਕ" ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਲੋਕਾਂ ਵਿਚਕਾਰ ਸਹਿਯੋਗ ਅਤੇ ਭਰੋਸੇ ਨੂੰ ਵਧਾਉਣਾ ਹੈ। ਇਸੇ ਪ੍ਰੋਜੈਕਟ ਦੇ ਤਹਿਤ ਅੱਜ ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਫਾਜ਼ਿਲਕਾ ਦੇ ਪੈਰਾਡਾਈਜ਼ ਹੋਟਲ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਗ੍ਰਾਮ ਰੱਖਿਆ ਕਮੇਟੀਆਂ (VDCs) ਦੇ ਮੈਂਬਰਾਂ, ਸਮਾਜਿਕ ਆਗੂਆਂ, ਅਤੇ ਆਮ ਲੋਕਾਂ ਦੀ ਵੱਡੀ ਹਾਜ਼ਰੀ ਦਰਜ ਕੀਤੀ ਗਈ। ਐਸ.ਐਸ.ਪੀ ਸ੍ਰੀ ਬਰਾੜ ਜੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ "ਪ੍ਰੋਜੈਕਟ ਸੰਪਰਕ" ਸਿਰਫ਼ ਨਸ਼ਿਆਂ  ਦੇ ਖਾਤਮੇ ਲਈ ਹੀ ਨਹੀਂ ਸਗੋਂ ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖ਼ਿਲਾਫ਼ ਇੱਕ ਸਥਾਈ ਯੁੱਧ ਹੈ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਲੋਕ ਪੁਲਿਸ ਦੇ ਨਾਲ ਮਿਲ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਆਪਣਾ ਅਹਿਮ ਯੋਗਦ...
ਕਮਿਸ਼ਨਰ ਟੀ ਬੈਨਿਥ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸੜਕਾਂ, ਆਰ.ਐਮ.ਸੀ ਪੁਆਇੰਟਾਂ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਦੌਰਾ

ਕਮਿਸ਼ਨਰ ਟੀ ਬੈਨਿਥ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਸੜਕਾਂ, ਆਰ.ਐਮ.ਸੀ ਪੁਆਇੰਟਾਂ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਦੌਰਾ

National, Politics, Punjab, Trending
ਐਸ.ਏ.ਐਸ.ਨਗਰ, 23 ਨਵੰਬਰ, 2024: ਨਗਰ ਨਿਗਮ ਮੋਹਾਲੀ (ਐਸ.ਏ.ਐਸ ਨਗਰ) ਦੁਆਰਾ ਸ਼ਹਿਰ ਦੀ ਦਿੱਖ ਨੂੰ ਸੁਧਾਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਸ਼ਹਿਰ ਦੀਆਂ ਸੜਕਾਂ ਤੋਂ ਮਲਬਾ ਹਟਾਉਣ, ਸੜਕਾਂ ਦੀ ਰਿਪੇਅਰ ਆਦਿ ਦਾ ਕੰਮ ਕਰਵਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਕਮਿਸ਼ਨਰ, ਨਗਰ ਨਿਗਮ, ਟੀ ਬੈਨਿਥ ਵੱਲੋਂ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸ਼ਹਿਰ ਦੀਆਂ ਵੱਖ-ਵੱਖ ਸੜਕਾਂ, ਆਰ.ਐਮ.ਸੀ ਪੁਆਇੰਟਾਂ ਅਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵੱਖ-ਵੱਖ ਸੜਕਾਂ ਜਿਵੇਂ ਕਿ ਫੇਜ਼ 3ਏ ਲਾਈਟਾਂ ਤੋਂ ਲਖਨੌਰ ਐਂਟਰੀ, ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਵਾਈ.ਪੀ.ਐਸ ਚੌਂਕ, ਵਾਈ.ਪੀ.ਐਸ ਸਕੂਲ ਰੋਡ, ਜੇਲ੍ਹ ਰੋਡ, ਫੇਜ਼ 9/10 ਡਿਵਾਇੰਡਿੰਗ, ਫੇਜ਼ 10/11 ਡਿਵਾਇਡਿੰਗ ਰੋਡ, ਸੈਕਟਰ 66/67 ਡਿਵਾਇਡਿੰਗ ਰੋਡ ਉੱਪਰ ਕਰਵਾਏ ਜਾ ਰਹੇ ਕੰਮ ਜਿਵੇਂ ਕਿ ਮਲਬਾ ਚੁਕਵਾਉਣ, ਸੈਂਟਰ-ਵਰਜ ਦੀ ਰਿਪੇਅਰ, ਗਰਿੱਲਾਂ ਦੀ ਰਿਪੇਅਰ, ਸਟਰੀਟ ਲਾਈਟ ਪੋਲਜ਼ ਉੱਪਰ ਪੇਂਟ ਅਤੇ ‘ਹਾਰਟੀਕਲਚਰ ਵੇਸਟ’ ਨੂੰ ਚੁੱਕਣਾ ਆਦਿ ਕੰਮਾਂ ਦਾ ਨਿਰੀਖਣ ਕੀਤਾ ਗਿਆ। ਕਮਿਸ਼ਨਰ ਨਗਰ ਨਿਗਮ ਵੱਲੋਂ ਅਧਿ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦਾ ਆਗ਼ਾਜ਼

National, Politics, Punjab, Trending
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ , 23 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਸੂਬੇ ਵਿੱਚ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ ਕੀਤੀ ਗਈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾਵੇਗੀ। ਪਹਿਲੀ ਵਾਰ ਗਣਨਾ ਵਿੱਚ ਪਸ਼ੂ ਪਾਲਣ ਕਿੱਤੇ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਵੀ ਦਰਜ ਕੀਤਾ ਜਾਵੇਗਾ। 2019 ਤੋਂ ਬਾਅਦ ਦੂਜੀ ਵਾਰ ਇਹ ਗਣਨਾ ਡਿਜ਼ੀਟਲ ਰੂਪ ਵਿੱਚ ਕਰਵਾਈ ਜਾਵੇਗੀ, ਜਿਸ ਵਿੱਚ ਪਸ਼ੂਧਨ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਸਮੇਤ ਡਾਟਾ ਇਕੱਠਾ ਕਰਨ ਲਈ ਮੋਬਾਇਲ ਐਪ ਦੀ ਵਰਤੋਂ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਵਿਆਪਕ ਖੇਤਰੀ ਸਰਵੇਖਣ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਇੱਕ ਰਾਜ ਪੱਧਰੀ ਨੋਡਲ ਅਫ਼ਸਰ, 5 ਜ਼ੋਨਲ ਨੋਡਲ ਅਫ਼ਸਰ, 23 ਜ਼ਿਲ੍ਹਾ ਨੋਡਲ ਅਫ਼ਸਰ, 392 ਸੁਪਰਵਾਈਜ਼ਰ ਅਤੇ 1962 ਗਿਣਤੀਕਾਰ ਤਾਇਨਾਤ ਕੀਤੇ ਗਏ ਹਨ। ਇਹ ਗਿਣਤੀਕਾਰ ਲਗਭਗ 65 ਲੱਖ ਘਰਾਂ ਦਾ ਦੌਰਾ ਕਰਨਗੇ ਤਾ...
ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ

National, Politics, Punjab, Trending
ਚੰਡੀਗੜ੍ਹ, 22 ਨਵੰਬਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ (ਪੈਚ ਮੁਕਤ ਬਣਾਉਣ) ਲਈ 95.54 ਲੱਖ ਰੁਪਏ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਇਹ ਫੰਡ ਬੱਸੀ ਸੰਘੋਲ ਰੋਡ, ਜੋਧਪੁਰ ਤੋਂ ਮਹਿਦੀਆਂ ਰੋਡ, ਸਰਹਿੰਦ ਚੁੰਨੀ ਰੋਡ ਤੋਂ ਘੁਮੰਡਗੜ੍ਹ, ਸਰਹਿੰਦ ਚੁੰਨੀ ਰੋਡ ਤੋਂ ਦੁਫੇਰਾ, ਨੋਗਾਵਾਂ ਤੋਂ ਲੋਹਾੜੀ ਰੋਡ, ਬੱਸੀ ਤੋਂ ਡਡਹੇੜੀ ਵਾਇਆ ਜੇਰਖੇਲਾ ਖੇੜੀ, ਫਿਰੋਜ਼ਪੁਰ, ਬਾਗ ਸਿਕੰਦਰ, ਖਰੜ ਬੱਸੀ ਰੋਡ ਤੋਂ ਘੁਮੰਡਗੜ੍ਹ, ਬੱਸੀ ਸੰਘੋਲ ਰੋਡ ਤੋਂ ਕੋਟਲਾ ਮਕਸੂਦਾਂ ਵਾਇਆ ਅਬਦੁੱਲਾਪੁਰ ਮਹਿਦੂਦਾਂ, ਖੇੜੀ ਨੌਧ ਸਿੰਘ ਤੋਂ ਬੱਸੀ ਪਠਾਣਾ ਤੋਂ ਮੈਕ ਲਿਮਟ ਵਾਇਆ ਬੋਰ ਅਤੇ ਹੋਰ ਪੈਚ ਮੁਕਤ ਕਰਨ ਲਈ ਜਾਰੀ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੰਤਵ ਲਈ ਲੋੜੀਂਦੇ ਫੰਡ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ...
ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ

ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ

National, Politics, Punjab, Trending
ਅੰਮ੍ਰਿਤਸਰ 22 ਨਵੰਬਰ 2024--- ਅਜਨਾਲਾ ਨੇੜਲੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਸੁਖਜਿੰਦਰ ਸਿੰਘ ਜੋਕਿ ਪਿਛਲੀ ਦਿਨੀ ਅਚਾਨਕ ਇਟਲੀ ਵਿੱਚ ਸੀ , ਦੇ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਲਈ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅੱਜ ਪਿੰਡ ਬੋਹਲੀਆ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਵੰਡਾਇਆ। ਉਹਨਾਂ ਵਿਸ਼ਵਾਸ਼ ਦਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਹਨਾਂ ਦੇ ਨਾਲ ਹੈ ਅਤੇ ਮੇਰੀ ਕੋਸ਼ਿਸ਼ ਰਹੇਗੀ ਕਿ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਲਿਆਂਦੀ ਜਾਵੇ। ਇਸੇ ਦੌਰਾਨ ਉਹ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਆਮ ਆਦਮੀ ਪਾਰਟੀ ਦਾ ਮੁੱਢ ਬੰਨਣ ਵਾਲਿਆਂ ਚੋਂ ਇੱਕ ਪਾਰਟੀ ਵਰਕਰ ਸ ਰਘਬੀਰ ਸਿੰਘ ਗਾਲਬ ਫੌਜੀ ਦੇ ਬੇਟੇ ਖੁਸ਼ਪਾਲ ਸਿੰਘ, ਜੋ ਆਪ ਵੀ ਪਾਰਟੀ ਨਾਲ ਕੰਮ ਕਰਦਾ ਸੀ, ਦੀ ਪੁਰਤਗਾਲ ਵਿੱਚ ਹਾਰਟ ਅਟੈਕ ਦੇ ਨਾਲ ਮੌਤ ਹੋ ਗਈ ਸੀ, ਦੀਆਂ ਪਿੰਡ ਗਾਲਬ ਵਿਖੇ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਹਨਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਸਾਡੇ ਨੌਜਵਾਨ ਬੱਚੇ ਜੋ ਕਿ ਵਿਦੇਸ਼ਾਂ ਵਿੱਚ ਕ...
ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ

ਪੰਜਾਬ ਪੁਲਿਸ ਨੇ ਬੱਚਿਆਂ ਨੂੰ ਹੈਲਮਟ ਵੰਡੇ

National, Politics, Punjab, Trending
ਅੰਮ੍ਰਿਤਸਰ 22 ਨਵੰਬਰ 2024-- ਏ.ਡੀ.ਜੀ.ਪੀ.ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐੱਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਨੇ ਇੰਡੀਅਨ ਹੈਡ ਇੰਜਰੀ ਫਾਊਡੇਸ਼ਨ ਦਿੱਲੀ ਦੇ ਮੁਖੀ ਡਾ ਚਿਤਰਾ ਦੇ ਸਹਿਯੋਗ ਨਾਲ ਹੈਲਮੇਟ ਆਈ ਸੀ ਆਈ ਲਿਮਬਾਰਡ ਜਨਰਲ ਇੰਸ਼ੋਰੈਂਸ ਵਲੋ ਸਿਰ ਦੀ ਸੁਰੱਖਿਆ ਲਈ ਹੈਲਮੇਟ ਵੰਡੇ ਗਏ। ਬੱਚੇ ਜੋ ਕਿ ਪੰਜਵੀਂ ਕਲਾਸ ਤੋ ਲੈ ਕੇ ਅੱਠਵੀ ਕਲਾਸ ਵਿੱਚ ਪੜ੍ਹ ਰਹੇ ਹਨ, ਉਹਨਾਂ ਨੂੰ ਹੈਲਮੇਟ ਤਰਜੀਹੀ ਆਧਾਰ ਤੇ ਦਿੱਤੇ ਗਏ ਤਾਂ ਜੋ ਲੋਕਾ ਵਿੱਚ ਇਕ ਜਾਗਰੂਕਤਾ ਆਵੇ ਅਤੇ ਸਮਾਜ ਵਿੱਚ ਹੈਲਮੇਟ ਦੀ ਅਹਿਮੀਅਤ ਬਾਰੇ ਲੋਕਾ ਨੂੰ ਜਾਗਰੂਕ ਕੀਤਾ ਜਾ ਸਕੇ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਬਾ ਵਿਖੇ ਬੱਚਿਆ ਨੂੰ ਹੈਲਮੇਟ ਦੇ ਕੇ ਹੋ ਰਹੇ ਹਾਦਸਿਆ ਵਿੱਚ ਬਾਰੇ ਜਾਗਰੂਕ ਕੀਤਾ ਗਿਆ। ਬੱਚਿਆਂ ਨੂੰ ਸਿਰ ਵਿੱਚ ਲੱਗ ਰਹੀਆਂ ਸੱਟਾਂ ਤੋ ਬਚਾਅ ਲਈ ਹੈਲਮੇਟ ਪਾਉਣ ਬਾਰੇ ਦਸਿਆ ਗਿਆ। ਇਸ ਮੌਕੇ ਪ੍ਰਿੰਸੀਪ...
ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ

ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ

National, Politics, Punjab, Trending
ਅੰਮ੍ਰਿਤਸਰ 22 ਨਵੰਬਰ 2024 – ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਸਵੱਛ ਪਾਣੀ, ਸਾਫ਼ ਸਫ਼ਾਈ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ ਹੈ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਮੌਕੇ ਹਾਜ਼ਰ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕਿਹਾ ਕਿ ਸ਼ਹਿਰ ਦੀ ਸਾਫ਼ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਥੇ ਕਿੱਥੇ ਵੀ ਕੂੜੇ ਦੇ ਢੇਰ ਪਏ ਹਨ ਨੂੰ ਚੁੱਕ ਕੇ ਡੰਪ ਵਾਲੀ ਥਾਂ ਤੇ ਉਸਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਕੇ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਾ ਭਰਿਆ ਬਣਾਇਆ ਜਾਵੇ।    ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸੀਵਰੇਜ ਦੀ ਸਾਫ਼ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ...
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

National, Politics, Punjab, Trending
ਚੰਡੀਗੜ੍ਹ, 22 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।  ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਿਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਵਿੱਚ ਇਸ ਵਾਰ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ।  ਵੋਟਾਂ ਦੀ ਗਿਣਤੀ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਇਕ  ਕੇਂਦਰ ਸਥਾਪਿਤ ਕੀਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 11 ਉਮੀਦਵਾਰਾਂ ਨੇ ਭਾਗ ਲਿਆ ਅਤੇ ਇੱਥੇ 64.01 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਇਸ ਹਲਕੇ ਦੀਆਂ...
ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

ਪੰਜਾਬ ਪੁਲਿਸ ਨੇ ਜਲੰਧਰ ’ਚ ਜ਼ਬਰਦਸਤ ਗੋਲੀਬਾਰੀ ਪਿੱਛੋਂ ਲੰਡਾ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ; 7 ਹਥਿਆਰ ਬਰਾਮਦ

Crime, National, Politics, Punjab, Trending
ਚੰਡੀਗੜ੍ਹ/ਜਲੰਧਰ, 22 ਨਵੰਬਰ: ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਨੂੰ ਥਾਣਾ ਸਦਰ, ਜਲੰਧਰ ਵਿਖੇ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਜਲੰਧਰ ਕਮਿਸ਼ਨਰੇਟ ਖੇਤਰ ਵਿੱਚ ਲੰਡਾ ਗਿਰੋਹ ਨਾਲ ਸਬੰਧਤ ਅਪਰਾਧੀਆਂ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ...