ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਚੰਡੀਗੜ੍ਹ, 22 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ.ਐਸ.ਐਸ.ਐਲ. 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪ੍ਰਤੀ ਸਾਲ 5 ਲੱਖ ਟਨ ਦੀ ਸਮਰੱਥਾ ਵਾਲਾ ਇਹ ਪ੍ਰੋਜੈਕਟ ਜਪਾਨ ਦੀ ਕੰਪਨੀ 'ਏਚੀ ਸਟੀਲ ਕਾਰਪੋਰੇਸ਼ਨ' ਦੇ ਸਹਿਯੋਗ ਨਾਲ 1750 ਕਰੋੜ ਰੁਪਏ ਦੇ ਨਿਵੇਸ਼...








